pachharāपॱछरा
ਸੰਗ੍ਯਾ- ਅਪਸਰਾ. ਪਰੀ. ਹੂਰ. ਦੇਖੋ, ਅਪਸਰਾ ਅਤੇ ਮੱਛਰਾ.
संग्या- अपसरा. परी. हूर. देखो, अपसरा अते मॱछरा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. अप्सरस्. ਸੰਗ੍ਯਾ- ਅਪ (ਪਾਣੀ) ਵਿਚੋਂ ਨਿਕਲਨੇ ਵਾਲੀ. ਰਾਮਾਇਣ ਅਤੇ ਪੁਰਾਣਾ ਵਿੱਚ ਲਿਖਿਆ ਹੈ ਕਿ ਸਮੁਦੰਰ ਰਿੜਕਨ ਤੋਂ ਅਪਸਰਾ ਨਿਕਲੀਆਂ ਹਨ. ਵੇਦਾਂ ਵਿੱਚ ਇਨ੍ਹਾਂ ਦਾ ਬਹੁਤ ਹਾਲ ਨਹੀਂ, ਕੇਵਲ ਉਰਵਸ਼ੀ ਆਦਿ ਦਾ ਹੀ ਜਿਕਰ ਹੈ. ਮਨੂ ਲਿਖਦਾ ਹੈ ਕਿ ਇਹ ੭. ਮਨੂਆਂ ਨੇ ਉਤਪੰਨ ਕੀਤੀਆਂ ਅਤੇ ਸਭਨਾਂ ਦੀਆਂ ਸਾਂਝੀਆਂ ਸਮਝੀਆਂ ਗਈਆਂ ਹਨ. ਵਾਯੁ ਪੁਰਾਣ ਵਿੱਚ ੧੪. ਅਤੇ ਹਰਿਵੰਸ਼ ਵਿੱਚ ੭. ਦਾ ਹਾਲ ਹੈ, ਅਰ ਇਨ੍ਹਾਂ ਦੇ ਵੈਦਿਕ ਅਤੇ ਲੌਕਿਕ ਦੋ ਭੇਦ ਮੰਨੇ ਹਨ. ਵੈਦਿਕ ੧੦. ਅਤੇ ਲੌਕਿਕ ੩੪. ਇਨ੍ਹਾਂ ਨੇ ਆਪਣੀ ਮੋਹਨਸ਼ਕਤਿ ਨਾਲ ਕਈ ਰਿਖੀਆਂ ਦਾ ਤਪ ਭੰਗ ਕੀਤਾ ਹੈ. ਕਾਸ਼ੀਖੰਡ ਵਿੱਚ ਲਿਖਿਆ ਹੈ ਕਿ ਗਿਣਤੀ ਵਿੱਚ ਏਹ ੩੫੦੦੦੦੦੦੦ ਹਨ. ਪਰ ਸਭ ਤੋਂ ਵਧੀਕ ਕੀਰਤਿ ਵਾਲੀਆਂ ਕੇਵਲ ੧੦੬੦ ਹੀ ਹਨ. ਰਾਮਾਇਣ ਵਿੱਚ ਇਨ੍ਹਾਂ ਦੀ ਗਿਣਤੀ ਸੱਠ ਕਰੋੜ ਹੈ. ਏਹ ਸੁਰਗ (ਸ੍ਵਰਗ) ਲੋਕ ਵਿੱਚ ਉਨ੍ਹਾਂ ਯੋਧਿਆਂ ਨੂੰ ਮਿਲਦੀਆਂ ਹਨ, ਜੋ ਯੁੱਧ ਵਿੱਚ ਨਿਰਭੈ ਲੜਦੇ ਮਰ ਗਏ ਹੋਣ.¹ ਅਪਸਰਾ ਵਿੱਚ ਸ਼ਕਲ ਬਦਲਨ ਦੀ ਭੀ ਸਮਰਥ ਹੈ. ਏਹ ਸ਼ਤਰੰਜ ਅਤੇ ਚੌਪਟ ਦੀਆਂ ਚਾਲਾਂ ਅਤੇ ਜਾਦੂ ਬਹੁਤ ਜਾਣਦੀਆਂ ਹਨ. ਅਥਰਵ ਵੇਦ ਵਿੱਚ ਇਨ੍ਹਾਂ ਦੇ ਜਾਦੂਆਂ ਨੂੰ ਰੋਕਣ ਲਈ ਕਈ ਮੰਤ੍ਰ ਜੰਤ੍ਰ ਦਿੱਤੇ ਹਨ. "ਅਪਸਰਾ ਅਨੰਦ ਮੰਗਲ ਰਸ ਗਾਵਨੀ ਨੀਕੀ." (ਮਲਾ ਪੜਤਾਲ ਮਃ ੫)...
ਪਈ. ਪੜੀ. "ਕਹੁ ਨਾਨਕ ਮੇਰੀ ਪੂਰੀ ਪਰੀ" (ਬਿਲਾ. ਮਃ ੫) ੨. ਪਰਾਂ (ਪੰਖਾਂ) ਵਾਲਾ. ਪਰਿੰਦਹ. ਪਕ੍ਸ਼ੀ. "ਕਿਸੂ ਪਰੀ ਕੇ ਪੰਖਨ ਲ੍ਯਾਯੋ." (ਗੁਵਿ ੧੦) ੩. ਪੜੀ. ਡਿਗੀ। ੪. ਡਿਗੀ ਹੋਈ. "ਪਰੀ ਮੁਦ੍ਰਿਕਾ ਪਾਈ." (ਚਰਿਤ੍ਰ ੬੪) ੫. ਫ਼ਾ. [پری] ਪਰਸੋਂ. ਆਉਣ ਵਾਲੇ ਦਿਨ ਤੋਂ ਅਗਲਾ ਦਿਨ। ੬. ਸੁੰਦਰ ਇਸਤ੍ਰੀ. "ਕੇਤੇ ਰਾਗ ਪਰੀ ਸਿਉ ਕਹੀਅਨਿ." (ਜਪੁ) ਇਸ ਥਾਂ ਪਰੀ ਤੋਂ ਭਾਵ ਰਾਗਿਣੀ ਹੈ। ੭. ਅਪਸਰਾ. ਹੂਰ....
ਅ਼. [حوُر] ਹ਼ੂਰ. ਹ਼ੁਰਾ ਦਾ ਬਹੁ ਵਚਨ. ਸੰਗ੍ਯਾ- ਅਪਸਰਾ. ਬਹਿਸ਼ਤ ਦੀਆਂ ਕੁਆਰੀਆਂ ਇਸਤ੍ਰੀਆਂ, ਜੋ ਇਸਲਾਮ ਮਤ ਅਨੁਸਾਰ ਮੋਮਿਨਾ ਨੂੰ ਪ੍ਰਾਪਤ ਹੁੰਦੀਆਂ ਹਨ. ਇਹ ਉਨ੍ਹਾਂ ਯੋਧਿਆਂ ਨੂੰ ਭੀ ਵਰਦੀਆਂ ਹਨ, ਜੋ ਜੰਗ ਵਿੱਚ ਧਰਮ ਅਨੁਸਾਰ ਨਿਡਰ ਪ੍ਰਾਣ ਦਿੰਦੇ ਹਨ. ਦੇਖੋ, ਨੂਰ. "ਹੂਰਾਂ ਸ੍ਰੋਣਤ ਬੀਜ ਨੂੰ ਘਤ ਘੇਰ ਖਲੋਈਆਂ." (ਚੰਡੀ ੩)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰਗ੍ਯਾ- ਮਤਸ੍ਯਲੋਕ (ਪਾਤਾਲ) ਦੀ ਇਸਤ੍ਰੀ. "ਕਹੂੰ ਅੱਛਰਾ ਪੱਛਰਾ ਮੱਛਰਾ ਹੋ" (ਅਕਾਲ) ਸੁੰਦਰ ਅਕ੍ਸ਼ਿ ਵਾਲੀ ਮਰ੍ਤ੍ਯਲੋਕ ਦੀ, ਅਪਸਰਾ ਸ੍ਵਰਗ ਦੀ, ਅਤੇ ਪਾਤਾਲ ਦੀ ਇਸਤ੍ਰੀ ਹੋਂ....