patīपॱती
ਸੰਗ੍ਯਾ- ਪਤ੍ਰ. ਛੋਟਾ ਪੱਤਾ। ੨. ਕਮਾਦ ਆਦਿ ਦਾ ਸੁੱਕਿਆ ਹੋਇਆ ਪੱਤਾ। ੩. ਫੁੱਲ ਦੀ ਪਾਂਖੁੜੀ। ੪. ਹਿੱਸਾ. ਭਾਗ। ੫. ਜ਼ਮੀਨ ਦੀ ਵੰਡ.
संग्या- पत्र. छोटा पॱता। २. कमाद आदि दा सुॱकिआ होइआ पॱता। ३. फुॱल दी पांखुड़ी। ४. हिॱसा. भाग। ५. ज़मीन दी वंड.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਬਿਰਛ ਤੋਂ ਪਤਨ (ਡਿਗਣ) ਵਾਲਾ, ਪੱਤਾ. ਦਲ. " ਪਤ੍ਰ ਭੁਰਜੇਣ ਚੜੀਐ ਨਹਿ ਜੜੀਅੰ ਪੇਡ." (ਗਾਥਾ) ੨. ਚਿੱਠੀ. ਖ਼ਤ਼. ਪੁਰਾਣੇ ਜ਼ਮਾਨੇ ਤਾੜ ਆਦਿ ਦੇ ਪੱਤਿਆਂ ਪੁਰ ਲਿਖਣ ਦਾ ਰਿਵਾਜ ਸੀ, ਇਸ ਕਰਕੇ ਚਿੱਠੀ ਅਤੇ ਪੱਤਰੇ ਦਾ ਨਾਮ ਪੱਤ੍ਰ ਹੋਗਿਆ. "ਪਠ੍ਯੋ ਪਤ੍ਰ ਕਾਸਿਦ ਕੇ ਹਾਥ." (ਗੁਪ੍ਰਸੂ) ੩. ਪੱਤੇ ਜੇਹਾ ਪਤਲਾ ਧਾਤੂ ਦਾ ਟੁਕੜਾ (ਚਾਦਰ). ੪. ਪੰਖ. ਪਕ੍ਸ਼੍. ਖੰਭ। ੫. ਸਵਾਰੀ. "ਛਤ੍ਰ ਨ ਪਤ੍ਰ ਨ". (ਸਵੈਯੇ ਸ਼੍ਰੀ ਮੁਖਵਾਕ ਮਃ੫) ਨਾ ਛਤ੍ਰ ਨਾ ਸਵਾਰੀ। ੬. ਤਲਵਾਰ ਦਾ ਫਲ. ਪਿੱਪਲਾ. ਅਸਿਪਤ੍ਰ। ੭. ਵਸਤ੍ਰ. "ਉਡ੍ਯੋ ਪੌਨ ਕੇ ਬੇਗ ਸੋਂ ਅਗ੍ਰ ਪਤ੍ਰੰ." (ਜਨਮੇਜਯ) ੮. ਮੋਰਛੜ. ਮੋਰ ਦੇ ਪੰਖਾਂ ਦਾ ਮੁੱਠਾ, ਜੋ ਰਾਜਿਆਂ ਦੇ ਸਿਰ ਪੁਰ ਚੌਰ ਦੀ ਤਰਾਂ ਫੇਰਿਆ- ਜਾਂਦਾ ਹੈ. "ਛਤ੍ਰ ਪਤ੍ਰ ਢਾਰੀਅੰ." (ਰਾਮਾਵ) ੯. ਪੰਛੀ. ਪੰਖੇਰੂ। ੧੦. ਤੀਰ। ੧੧. ਪਾਤ੍ਰ ਦੀ ਥਾਂ ਭੀ ਪਤ੍ਰ ਸ਼ਬਦ ਆਇਆ ਹੈ. "ਭਰੰਤ ਪਤ੍ਰ ਖੇਚਰੀ." (ਰਾਮਾਵ) ਜੋਗਨੀ ਲਹੂ ਦਾ ਪਾਤ੍ਰ ਭਰਦੀ ਹੈ. "ਪਤ੍ਰ ਕਾ ਕਰਹੁ ਬੀਚਾਰ." (ਰਾਮ ਕਬੀਰ) ਵਿਚਾਰ ਦਾ ਪਾਤ੍ਰ ਕਰੋ. ੧੦. ਫੁੱਲ ਦੀ ਪੰਖੜੀ petal. ਦੇਖੋ, ਸਤਪਤ੍ਰ....
ਵਿ-. ਉਮਰ ਅਥਵਾ ਕੱਦ ਵਿੱਚ ਘੱਟ। ੨. ਓਛਾ. ਤੁੱਛ। ੩. ਸੰ. शौटीर्य्य ਸ਼ੌਟੀਰ੍ਯ. ਸੰਗ੍ਯਾ- ਬਲ. ਪਰਾਕ੍ਰਮ. "ਕੋਟ ਨ ਓਟ ਨ ਕੋਸ ਨ ਛੋਟਾ." (ਸਵੈਯੇ ਸ੍ਰੀ ਮੁਖਵਾਕ ਮਃ ੫)...
ਸੰਗ੍ਯਾ- ਪਤ੍ਰ। ੨. ਭਾਈ ਗੁਰਦਾਸ ਜੀ ਨੇ ਆਪਤਯ (ਔਲਾਦ) ਦੀ ਥਾਂ ਭੀ ਪੱਤਾ ਸ਼ਬਦ ਵਰਤਿਆ ਹੈ. "ਪੜਨਾਨਾ ਪੜਨਾਨੀ ਪੱਤਾ." (ਭਾਗੁ)...
ਸੰਗ੍ਯਾ- ਕੁ (ਜ਼ਮੀਨ) ਦਾ ਮਦ. ਇੱਖ. "ਤੋਇਅਹੁ ਅੰਨ ਕਮਾਦ ਕਪਾਹਾ." (ਵਾਰ ਮਲਾ ਮਃ ੧)...
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਸੰ. फुल्ल. ਧਾ- ਖਿੜਨਾ, ਫੂਲਨਾ। ੨. ਸੰਗ੍ਯਾ- ਪੁਸਪ. ਕੁਸੁਮ. ਸੁਮਨ। ੩. ਉਂਨ ਦੇ ਗਾੜ੍ਹੇ ਵਸਤ੍ਰ ਵਿੱਚਦੀਂ ਟਪਕਾਇਆ ਹੋਇਆ ਅਫੀਮ ਦਾ ਰਸ. "ਪੀਤਾ ਫੁੱਲ ਇਆਣੀ ਘੂਮਨ ਸੂਰਮੇ." (ਚੰਡੀ ੩) ਜਿਵੇਂ ਇਆਣੇ (ਸੋਫੀ) ਫੁੱਲ ਪੀਕੇ ਝੂੰਮਦੇ ਹਨ, ਤਿਵੇਂ ਯੋਧਾ ਘੂਮਨ। ੪. ਇਸਤਰੀ ਦੀ ਰਜ। ੫. ਰਿੜਕਣ ਸਮੇਂ ਝੱਗ ਦੀ ਸ਼ਕਲ ਵਿੱਚ ਮਠੇ ਦੇ ਸਿਰ ਪੁਰ ਆਇਆ ਮੱਖਣ। ੬. ਫੁੱਲ ਦੇ ਆਕਾਰ ਦੀ ਕੋਈ ਵਸਤੁ, ਜੈਸੇ ਢਾਲ ਦੇ ਫੁੱਲ. ਇਸਤ੍ਰੀਆਂ ਦੇ ਸਿਰ ਪੁਰ ਫੁੱਲ ਆਕਾਰ ਦਾ ਗਹਿਣਾ. ਰੇਸ਼ਮ ਨਾਲ ਵਸਤ੍ਰ ਪੁਰ ਕੱਢਿਆ ਫੁੱਲ ਆਦਿ। ੭. ਦੀਵੇ ਦੀ ਬੱਤੀ ਦਾ ਅਗਲਾ ਹਿੱਸਾ, ਜੋ ਅੰਗਾਰ ਦੀ ਸ਼ਕਲ ਦਾ ਹੁੰਦਾ ਹੈ। ੮. ਚੱਪਣੀ ਨਾਲ ਲੱਗਾ ਹੋਇਆ ਦੀਵੇ ਦਾ ਕੱਜਲ। ੯. ਵਿ- ਹੌਲਾ. ਫੁੱਲ ਜੇਹਾ ਹਲਕਾ। ੧੦. ਡਿੰਗ. ਸੰਗ੍ਯਾ- ਹੈਰਾਨੀ. ਅਚਰਜ....
ਸੰ. ਸੰਗ੍ਯਾ- ਘਾਤ. ਵਧ. ਸ਼ਰੀਰ ਤੋਂ ਪ੍ਰਾਣਾਂ ਨੂੰ ਅਲਗ ਕਰਨ ਦੀ ਕ੍ਰਿਯਾ. "ਹਿੰਸਾ ਤਉ ਮਨ ਤੇ ਨਹੀ ਛੂਟੀ." (ਸਾਰ ਪਰਮਾਨੰਦ) ੨. ਦੁਖਾਉਣ ਦਾ ਭਾਵ....
ਦੇਖੋ, ਭਾਗਨਾ. "ਦੂਰਹੁ ਹੀ ਤੇ ਭਾਗਿਗਇਓ ਹੈ." (ਦੇਵ ਮਃ ੫) ੨. (ਦੇਖੋ, ਭਜ੍ ਧਾ) ਸੰ. ਸੰਗ੍ਯਾ- ਹਿੱਸਾ. ਟੁਕੜਾ. ਖੰਡ. "ਚਤੁਰ ਭਾਗ ਕਰ੍ਯੋ ਤਿਸੈ." (ਰਾਮਾਵ) ੩. ਭਾਗ੍ਯ. ਕਿਸਮਤ. "ਭਲੇ ਭਾਗ ਜਾਗੇ." (ਗੁਪ੍ਰਸੂ) ੪. ਦੇਸ਼. ਮੁਲਕ "ਹੋਇ ਆਨੰਦ ਸਗਲ ਭਾਗ." (ਮਲਾ ਪੜਤਾਲ ਮਃ ੫)...
ਫ਼ਾ. [زمیِن] ਪ੍ਰਿਥਿਵੀ. ਭੂਮਿ. ਸੰ. ज्मा. ਜਮਾ੍....
ਸੰ. वणड्. ਧਾ- ਅਲਗ ਕਰਨਾ, ਹਿੱਸਾ ਕਰਨਾ, ਢਕਣਾ। ੨. ਸੰਗ੍ਯਾ- ਵਿਭਾਗ. ਹਿੱਸਾ. "ਤਿਸੁ ਹਰਿਧਨ ਕੀ ਵੰਡ ਹਥਿ ਆਵੈ." (ਮਃ ੪. ਵਾਰ ਬਿਲਾ) ਦੇਖੋ, ਕਾਠੀਵੰਡ, ਚੂੰਡਾਵੰਡ, ਪੱਗਵੰਡ ਅਤੇ ਮੱਲਵੰਡ। ੩. ਆਟਾ ਆਦਿ ਛਾਣਨ ਤੋਂ ਛਾਣਨੀ ਵਿੱਚ ਰਿਹਾ ਸੂਹੜ. ਸੂੜ੍ਹਾ....