pabaपॱब
ਸੰਗ੍ਯਾ- ਪੈਰ ਦਾ ਅਗ੍ਰਭਾਗ। ੨. ਪਰਵਤ ਦਾ ਸੰਖੇਪ. ਪਹਾੜ. "ਮੇਚਕ ਪੱਬਨ ਸੇ ਜਿਨ ਕੇ ਤਨ." (ਚਰਿਤ੍ਰ ੧) ਕਾਲੇ ਪਹਾੜਾਂ ਜੇਹੇ ਜਿਸਮ.
संग्या- पैर दा अग्रभाग। २. परवत दा संखेप. पहाड़. "मेचक पॱबन से जिन के तन." (चरित्र १) काले पहाड़ां जेहे जिसम.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਪਦ. ਚਰਨ. "ਪੈਰ ਧੋਵਾਂ ਪਖਾ ਫੇਰਦਾ." (ਸ੍ਰੀ ਮਃ ੫) ੨. ਸ਼ੂਦ੍ਰ, ਜਿਸ ਦੀ ਚਰਣਾਂ ਤੋਂ ਉਤਪੱਤੀ ਮੰਨੀ ਹੈ. ਪਾਦਜ. "ਉਲਟਾ ਖੇਲ ਪਿਰੰਮ ਦਾ ਪੈਰਾਂ ਉੱਪਰ ਸੀਸ ਨਿਵਾਯਾ." (ਭਾਗੁ) ਬ੍ਰਾਹਮਣ ਸ਼ੂਦ੍ਰ ਅੱਗੇ ਝੁਕਾਇਆ। ੩. ਵਿ- ਪਰਲਾ. ਦੂਸਰਾ ਕਿਨਾਰਾ. "ਪਾਯੋ ਨਾ ਜਾਇ ਜਿਹ ਪੈਰ ਪਾਰ." (ਅਕਾਲ) ੪. ਵਿਸਤੀਰਣ. "ਪੈਰ ਪਰਾਗ ਰਹੀ ਹੈ ਬੈਸਾਖ." (ਕ੍ਰਿਸਨਾਵ)...
ਸੰਗ੍ਯਾ- ਮੁਹਰਲਾ ਹਿੱਸਾ। ੨. ਸਿਰਾ. ਨੋਕ। ੩. ਹਿੰਦੂਸ਼ਾਸਤ੍ਰਾਂ ਅਨੁਸਾਰ ਸ਼੍ਰਾੱਧ ਅਤੇ ਜੱਗ ਵਿਚੋਂ ਦੇਵਤਿਆਂ ਨਿਮਿੱਤ ਪਹਿਲਾ ਕੱਢਿਆ ਹੋਇਆ ਭਾਗ (ਹਿੱਸਾ)...
ਦੇਖੋ, ਪਰਬਤ....
ਸੰ. संक्षेप ਸੰਕ੍ਸ਼ੇਪ. ਸੰਗ੍ਯਾ- ਇਖਤਸਾਰ....
ਪਰਵਤ। ੨. ਇੱਕ ਰਾਗਿਣੀ, ਜਿਸ ਨੂੰ ਪੁਲਿੰਗ ਪਹਾੜ ਭੀ ਆਖਦੇ ਹਨ. ਦੇਖੋ, ਪਹਾੜੀ ੨....
ਸੰ. ਸੰਗ੍ਯਾ- ਹਨ੍ਹੇਰਾ. ਤਮ। ੨. ਸੁਰਮਾ. ਨੀਲਾ ਅੰਜਨ. "ਮੇਚਕ ਪੱਬਨ ਸੇ ਜਿਨ ਕੇ ਤਨ." (ਚੰਡੀ ੧) ਕਾਲੇ ਪਰਵਤਾਂ ਜੇਹੇ ਕਾਲੇ ਜਿਸਮ। ੩. ਬੱਦਲ. ਮੇਘ। ੪. ਕਾਲਾ ਰੰਗ। ੫. ਧੂੰਆਂ। ੬. ਸੁਹਾਂਜਣਾ। ੭. ਕਾਲਾ ਲੂਣ। ੮. ਵਿ- ਸਿਆਹ. ਕਾਲਾ....
ਸਰਵ- ਜਿਸ ਦਾ ਬਹੁ ਵਚਨ. ਜਿਨ੍ਹਾਂ ਨੇ. "ਜਿਨ ਜਾਨਿਆ ਸੇਈ ਤਰੇ." (ਰਾਮ ਰੁਤੀ ਮਃ ੫) ੨. ਵ੍ਯ- ਮਤ. ਨਾ. "ਗੁਰੁ ਸਨਮੁਖ ਜਿਨ ਮਿਥ੍ਯਾ ਭਾਖੋ." (ਗੁਪ੍ਰਸੂ) ਇਸ ਦਾ ਰੂਪ ਜਿਨਿ ਭੀ ਹੈ. ਦੇਖੋ, ਜਿਨਿ ੩। ੩. ਜਿਧਰ. ਜਿਸ ਤਰਫ਼. "ਡੋਰੀ ਪ੍ਰਭੁ ਪਕੜੀ ਜਿਨ ਖਿੰਚੈ ਤਿਨ ਜਾਈਐ." (ਓਅੰਕਾਰ) ਜਿਧਰ ਖਿੰਚੈ, ਤਿਧਰ ਜਾਈਐ। ੪. ਸੰ. ਵਿ- ਜਿੱਤਣ ਵਾਲਾ. ਵਿਜਯੀ. "ਅਬ ਮੋਤੇ ਏਈ ਜਿਨ ਜਾਈ." (ਪਾਰਸਾਵ) ੫. ਸੰਗ੍ਯਾ- ਵਿਸਨੁ। ੬. ਸੂਰਜ। ੭. ਬੁੱਧ ਭਗਵਾਨ। ੮. ਰਿਸਭਦੇਵ. ਵਿਕਾਰਾਂ ਨੂੰ ਜਿੱਤਣ ਵਾਲਾ ਹੋਣ ਕਰਕੇ ਰਿਸਭਦੇਵ ਦੀ ਇਹ ਸੰਗ੍ਯਾ ਹੋਈ. ਇਸ ਮਹਾਤਮਾ ਦਾ ਚਲਾਇਆ "ਜੈਨ" ਮਤ ਸੰਸਾਰ ਵਿੱਚ ਪ੍ਰਸਿੱਧ ਹੈ। ੯. ਜੈਨ ਮਤ ਦਾ ਤੀਰਥੰਕਰ. ਦੇਖੋ, ਤੀਰਥੰਕਰ, ਪਾਰਸਨਾਥ ਅਤੇ ਰਿਖਭਦੇਵ....
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....
ਅ਼. [جِسم] ਜਿਸ੍ਮ. ਸੰਗ੍ਯਾ- ਦੇਹ. ਸ਼ਰੀਰ....