phajūlaफजूल
ਅ਼. [فضوُل] ਫ਼ੁਜੂਲ. ਵਿ- ਵ੍ਰਿਥਾ. ਨਿਰਰਥਕ। ੨. ਵਾਧੂ। ੩. ਬਕਵਾਸੀ। ੪. ਫ਼ੁਜੂਲ- ਖ਼ਰਚ ਦਾ ਸੰਖੇਪ. "ਐਸੇ ਬਿਪ੍ਰ ਫਜੂਲ ਕੋ ਮੋਹਿ ਨ ਰਾਖ੍ਯੋਜਾਇ." (ਚਰਿਤ੍ਰ ੯੧)
अ़. [فضوُل] फ़ुजूल. वि- व्रिथा. निररथक। २. वाधू। ३. बकवासी। ४. फ़ुजूल- ख़रच दा संखेप. "ऐसे बिप्र फजूल को मोहि न राख्योजाइ." (चरित्र ९१)
वृथा- ਸੰਗ੍ਯਾ- ਨਿਰਰਥਕ. ਬੇਫਾਇਦਾ. ਨਿਸਫਲ....
ਸੰ. ਨਿਰਰ੍ਥਕ. ਵਿ- ਜਿਸ ਤੋਂ ਅਰ੍ਥ (ਮਤਲਬ) ਨਿਕਲਗਿਆ ਹੈ. ਬਿਨਾ ਮਤਲਬ. ਨਿਸਪ੍ਰਯੋਜਨ. ਬੇਫ਼ਾਯਦਾ....
ਵਿ- ਵਧਿਆ ਹੋਇਆ. ਸ਼ੇਸ....
ਫ਼ਾ. [خرچ] ਖ਼ਰ੍ਚ. ਅ਼. [خرج] ਖ਼ਰਜ. ਸੰਗ੍ਯਾ- ਵ੍ਯਯ. ਖਪਤ. ਸਰਫ਼। ੨. ਤੋਸ਼ਾ. "ਖਰਚ ਬੰਨੁ ਚੰਗਿਆਈਆਂ." (ਸੋਰ ਮਃ ੧)...
ਸੰ. संक्षेप ਸੰਕ੍ਸ਼ੇਪ. ਸੰਗ੍ਯਾ- ਇਖਤਸਾਰ....
ਅਜੇਹੇ. ਏਹੇ ਜੇਹੇ. "ਐਸੇ ਸੰਤ ਨ ਮੋਕਉ ਭਾਵਹਿ." (ਆਸਾ ਕਬੀਰ) ੨. ਇਸ ਪ੍ਰਕਾਰ. ਇਸ ਤਰਾਂ. "ਰਾਮ ਜਪਹੁ ਜੀਅ ਐਸੇ ਐਸੇ." (ਗਉ ਕਬੀਰ)...
ਦੇਖੋ, ਬਿਪ. "ਬਿਪ੍ਰ ਸੁਦਾਮੇ ਦਾਲਦੁ ਭੰਜ." (ਬਸੰ ਅਃ ਮਃ ੫)...
ਅ਼. [فضوُل] ਫ਼ੁਜੂਲ. ਵਿ- ਵ੍ਰਿਥਾ. ਨਿਰਰਥਕ। ੨. ਵਾਧੂ। ੩. ਬਕਵਾਸੀ। ੪. ਫ਼ੁਜੂਲ- ਖ਼ਰਚ ਦਾ ਸੰਖੇਪ. "ਐਸੇ ਬਿਪ੍ਰ ਫਜੂਲ ਕੋ ਮੋਹਿ ਨ ਰਾਖ੍ਯੋਜਾਇ." (ਚਰਿਤ੍ਰ ੯੧)...
ਮੁਝੇ. ਮੈਨੂੰ. "ਮੋਹਿ ਸੰਤਹ ਟਹਲ ਦੀਜੈ ਗੁਣਤਾਸਿ." (ਆਸਾ ਮਃ ੫) ੨. ਮੈ. ਅਹੰ. "ਮੋਹਿ ਅਨਾਥ ਤੁਮਰੀ ਸਰਨਾਈ." (ਬਿਲਾ ਮਃ ੫) ੩. ਮੈਨੇ. "ਗੁਰ ਕੈ ਬਚਨਿ ਮੋਹਿ ਪਰਮ ਗਤਿ ਪਾਈ." (ਗਉ ਅਃ ਮਃ ੫) ੪. ਮੁਹੱਬਤ ਮੇਂ. ਸਨੇਹ ਵਿੱਚ. "ਮਾਇਆ ਮੋਹਿ ਮਨੁ ਰੰਗਿਆ, ਮੁਹਿ ਸੁਧਿ ਨ ਕਾਈ." (ਵਡ ਛੰਤ ਮਃ ੩) ੫. ਮੁਝ ਮੇਂ. ਮੇਰੇ ਵਿੱਚ. "ਮੋਹਿ ਅਵਗਨ ਪ੍ਰਭੁ ਸਦਾ ਦਇਆਲਾ." (ਮਲਾ ਮਃ ੫) ੬. ਮੈਥੋਂ. ਮੇਰੇ ਸੇ. "ਐਸੇ ਬਿਪ੍ਰ ਫਜੂਲ ਕੋ ਮੋਹਿ ਨ ਰਾਖ੍ਯੋ ਜਾਇ." (ਚਰਿਤ੍ਰ ੯੧) ੭. ਦੇਖੋ, ਮੋਹ ਅਤੇ ਮੋਹੁ....
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....