fānūsaफ़ानूस
ਫ਼ਾ. [فنوُس] ਸੰਗ੍ਯਾ- ਢੋਲ ਦੀ ਸ਼ਕਲ ਦਾ ਬਾਰੀਕ ਵਸਤ੍ਰ ਨਾਲ ਮੜ੍ਹਿਆ ਹੋਇਆ ਦੀਪਕਦਾਨ. ਚਰਾਗਦਾਨ। ੨. ਸ਼ੀਸ਼ੇ ਦੀ ਮ੍ਰਿਦੰਗੀ. ਜਿਸ ਵਿੱਚ ਮੋਮਬੱਤੀ ਆਦਿ ਜਲਾਉਂਦੇ ਹਨ. ਦੇਖੋ, ਫਨੂਸ.
फ़ा. [فنوُس] संग्या- ढोल दी शकल दा बारीक वसत्र नाल मड़्हिआ होइआ दीपकदान. चरागदान। २. शीशे दी म्रिदंगी. जिस विॱच मोमबॱती आदि जलाउंदे हन. देखो, फनूस.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਵਿੱਚੋਂ ਖੋਦੀ ਅਤੇ ਲੰਮੀ ਗੋਲ ਲਕੜੀ ਦੇ ਦੋਹੀਂ ਪਾਸੀਂ ਚਮੜਾ ਮੜ੍ਹਕੇ ਇਹ ਸਾਜ ਬਣਾਇਆ ਜਾਂਦਾ ਹੈ. ਇਸ ਮ੍ਰਿਦੰਗ ਜੇਹੇ ਬਾਜੇ ਨੂੰ ਖ਼ਮਦਾਰ ਲੱਕੜ ਦੇ ਡੱਗਿਆਂ ਨਾਲ ਗਲ ਵਿੱਚ ਲਟਕਾਕੇ ਵਜਾਉਂਦੇ ਹਨ. ਫ਼ਾ. [دُہل] ਦੁਹਲ....
ਸੰ. ਵਿ- ਕਲਾ ਸਹਿਤ. ਹੁਨਰ ਜਾਣਨ ਵਾਲਾ। ੨. ਸਗਲ. ਸਾਰਾ. ਸੰਪੂਰਣ. ਤਮਾਮ. "ਸਕਲ ਸੈਨ ਇਕ ਠਾਂ ਭਈ." (ਗੁਪ੍ਰਸੂ) ੩. ਸੰ. शकल- ਸ਼ਕਲ. ਸੰਗ੍ਯਾ- ਟੁਕੜਾ. ਖੰਡ. "ਨਖ ਸਸਿ ਸਕਲ ਸੇ ਉਪਮਾ ਨ ਲਟੀ ਸੀ." (ਨਾਪ੍ਰ) ੪. ਛਿਲਕਾ. ਵਲਕਲ। ੫. ਤਰਾਜੂ ਦਾ ਪਲੜਾ. ਦੇਖੋ, ਅੰ. Scales । ੬. ਅ਼. [شکل] ਸੂਰਤ. ਮੂਰਤਿ। ੭. ਨੁਹਾਰ. ਮੁੜ੍ਹੰਗਾ....
ਫ਼ਾ. [بارِیک] ਵਿ- ਮਹੀਨ, ਪਤਲਾ। ੨. ਸੂਕ੍ਸ਼੍ਮ....
ਸੰ. ਸੰਗ੍ਯਾ- ਵਸ੍ਤ੍ਰ. ਕਪੜਾ. ਦੇਖੋ, ਵਸ ਧਾ ੨. "ਵਸਤ੍ਰ ਪਖਾਲਿ ਪਖਾਲੇ ਕਾਇਆ." (ਮਃ ੧. ਵਾਰ ਮਾਝ)...
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਛੋਟਾ ਮ੍ਰਿਦੰਗ। ੨. ਮ੍ਰਿਦੰਗ ਆਕਾਰ ਦਾ ਕੱਚ ਦਾ ਪਾਤ੍ਰ, ਜੋ ਦੀਵੇ ਦੇ ਦੁਆਲੇ ਗਿਲਾਫ ਦੀ ਤਰਾਂ ਰੱਖੀਦਾ ਹੈ। ੩. ਮਕਰਾਨ ਦੇਸ਼ ਦਾ ਨਿਵਾਸੀ. "ਮਕਰਾਨਂ ਕੇ ਮ੍ਰਿਦੰਗੀ." (ਅਕਾਲ) ੪. ਮ੍ਰਿਦੰਗ ਬਜਾਉਣ ਵਾਲਾ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਦੇਖੋ, ਫਾਨੂਸ, "ਜਨੁ ਦੀਪਕ ਮੱਧ ਫਨੂਸ ਕੀ ਥੈਲੀ." (ਚੰਡੀ ੧)...