phirakāफिरका
ਅ਼. [فِرقہ] ਫ਼ਿਰਕ਼ਹ. ਸੰਗ੍ਯਾ- ਗਰੋਹ. ਟੋਲੀ। ੨. ਪੰਥ। ੩. ਕ਼ੌਮ.
अ़. [فِرقہ] फ़िरक़ह. संग्या- गरोह. टोली। २. पंथ। ३. क़ौम.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਮੇਲ. ਮਿਲਾਪ। ੨. ਸਨੇਹ. ਮੁਹੱਬਤ. "ਜਬ ਦਿਜ ਕੇ ਗ੍ਰਹਿ ਪੜ੍ਹਤ ਤਬ ਮੋ ਸੋਂ ਹੁਤੋ ਗਰੋਹ." (ਕ੍ਰਿਸਨਾਵ) ੩. ਫ਼ਾ. [گروہ] ਝੁੰਡ. ਸਮੁਦਾਯ। ੪. ਜਥਾ. ਟੋਲਾ. ਯੂਥ....
ਦੇਖੋ, ਪਥੁ ੨. ਅਤੇ ਪਥ੍ਯ....