phulaफुल
ਦੇਖੋ, ਫੁੱਲ। ੨. ਉਂਗਲਾਂ ਦਾ ਅਗਲਾ ਹਿੱਸਾ. ਪੋਟਾ। ੩. ਪੈਰਾਂ ਅਤੇ ਹੱਥਾਂ ਦੀਆਂ ਉਂਗਲਾਂ ਦੀਆਂ ਹੱਡੀਆਂ ਜੋ ਚਿਤਾ ਵਿੱਚੋਂ ਚੁਗਕੇ ਹਿੰਦੂ ਗੰਗਾ ਆਦਿ ਤੀਰਥਾਂ ਵਿੱਚ ਪਾਉਂਦੇ ਹਨ. "ਹਰਿਕਥਾ ਪੜੀਐ ਹਰਿਨਾਮ ਸੁਣੀਐ, ਬੇਬਾਣ ਹਰਿਰੰਗ ਗੁਰੁ ਭਾਵਏ। ਪਿੰਡੁ ਪਤਲਿ ਕਿਰਿਆ ਦੀਵਾ ਫੁਲ ਹਰਿਸਰਿ ਪਾਵਏ." (ਸਦੁ) ਸਤਿਗੁਰੂ ਨੂੰ, ਵਿਮਾਨ, ਪਿੰਡ, ਪੱਤਲ, ਕ੍ਰਿਯਾ, ਦੀਪਕ, ਅਤੇ ਗੰਗਾ ਵਿੱਚ ਅਸਥੀਆਂ ਪਾਉਣ ਦੀ ਥਾਂ, ਹਰਿਰੰਗ ਭਾਂਉਂਦਾ ਹੈ.
देखो, फुॱल। २. उंगलां दा अगला हिॱसा. पोटा। ३. पैरां अते हॱथां दीआं उंगलांदीआं हॱडीआं जो चिता विॱचों चुगके हिंदू गंगा आदि तीरथां विॱच पाउंदे हन. "हरिकथा पड़ीऐ हरिनाम सुणीऐ, बेबाण हरिरंग गुरु भावए। पिंडु पतलि किरिआ दीवा फुल हरिसरि पावए." (सदु) सतिगुरू नूं, विमान, पिंड, पॱतल, क्रिया, दीपक, अते गंगा विॱच असथीआं पाउण दी थां, हरिरंग भांउंदा है.
ਸੰ. फुल्ल. ਧਾ- ਖਿੜਨਾ, ਫੂਲਨਾ। ੨. ਸੰਗ੍ਯਾ- ਪੁਸਪ. ਕੁਸੁਮ. ਸੁਮਨ। ੩. ਉਂਨ ਦੇ ਗਾੜ੍ਹੇ ਵਸਤ੍ਰ ਵਿੱਚਦੀਂ ਟਪਕਾਇਆ ਹੋਇਆ ਅਫੀਮ ਦਾ ਰਸ. "ਪੀਤਾ ਫੁੱਲ ਇਆਣੀ ਘੂਮਨ ਸੂਰਮੇ." (ਚੰਡੀ ੩) ਜਿਵੇਂ ਇਆਣੇ (ਸੋਫੀ) ਫੁੱਲ ਪੀਕੇ ਝੂੰਮਦੇ ਹਨ, ਤਿਵੇਂ ਯੋਧਾ ਘੂਮਨ। ੪. ਇਸਤਰੀ ਦੀ ਰਜ। ੫. ਰਿੜਕਣ ਸਮੇਂ ਝੱਗ ਦੀ ਸ਼ਕਲ ਵਿੱਚ ਮਠੇ ਦੇ ਸਿਰ ਪੁਰ ਆਇਆ ਮੱਖਣ। ੬. ਫੁੱਲ ਦੇ ਆਕਾਰ ਦੀ ਕੋਈ ਵਸਤੁ, ਜੈਸੇ ਢਾਲ ਦੇ ਫੁੱਲ. ਇਸਤ੍ਰੀਆਂ ਦੇ ਸਿਰ ਪੁਰ ਫੁੱਲ ਆਕਾਰ ਦਾ ਗਹਿਣਾ. ਰੇਸ਼ਮ ਨਾਲ ਵਸਤ੍ਰ ਪੁਰ ਕੱਢਿਆ ਫੁੱਲ ਆਦਿ। ੭. ਦੀਵੇ ਦੀ ਬੱਤੀ ਦਾ ਅਗਲਾ ਹਿੱਸਾ, ਜੋ ਅੰਗਾਰ ਦੀ ਸ਼ਕਲ ਦਾ ਹੁੰਦਾ ਹੈ। ੮. ਚੱਪਣੀ ਨਾਲ ਲੱਗਾ ਹੋਇਆ ਦੀਵੇ ਦਾ ਕੱਜਲ। ੯. ਵਿ- ਹੌਲਾ. ਫੁੱਲ ਜੇਹਾ ਹਲਕਾ। ੧੦. ਡਿੰਗ. ਸੰਗ੍ਯਾ- ਹੈਰਾਨੀ. ਅਚਰਜ....
ਵਿ- ਪਹਿਲਾ. ਪ੍ਰਥਮ. ਮੁਖੀਆ. "ਤੂ ਬਖਸੀਸੀ ਅਗਲਾ." (ਵਾਰ ਆਸਾ ਮਃ ੧) ੨. ਪੁਰਾਣਾ. ਪਹਿਲੇ ਵੇਲੇ ਦਾ। ੩. ਅੱਗੇ ਦਾ. ਅਗ੍ਰ ਭਾਗ ਦਾ। ੪. ਬਹੁਤਾ. ਅਧਿਕ. "ਇਕਨਾ ਆਟਾ ਅਗਲਾ ਇਕਨਾ ਨਾਂਹੀ ਲੋਣ." (ਸ. ਫਰੀਦ) ੫. ਸੰਗ੍ਯਾ- ਪਰਲੋਕ. ਅਗਲੀ ਦੁਨੀਆਂ....
ਸੰ. ਸੰਗ੍ਯਾ- ਘਾਤ. ਵਧ. ਸ਼ਰੀਰ ਤੋਂ ਪ੍ਰਾਣਾਂ ਨੂੰ ਅਲਗ ਕਰਨ ਦੀ ਕ੍ਰਿਯਾ. "ਹਿੰਸਾ ਤਉ ਮਨ ਤੇ ਨਹੀ ਛੂਟੀ." (ਸਾਰ ਪਰਮਾਨੰਦ) ੨. ਦੁਖਾਉਣ ਦਾ ਭਾਵ....
ਸੰਗ੍ਯਾ- ਪੁਟ. ਪੜਦਾ. ਥੈਲੀ. ਪੇਟ ਦੀ ਥੈਲੀ. ਮੇਦਾ। ੨. ਅੰਗੁਲੀ ਦਾ ਸਿਰਾ. ਫੁੱਲ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਦੇਖੋ, ਚਿਖਾ। ੨. ਦੇਖੋ, ਚਿੱਤਾ....
ਸਿੰਧੁ (ਹਿੰਦ) ਨਦ ਦੇ ਆਸ ਪਾਸ ਰਹਿਣ ਵਾਲੇ ਉਹ ਪ੍ਰਾਚੀਨ ਲੋਕ, ਜੋ ਆਰਯ ਕਹਾਉਂਦੇ ਸੇ. ਵਿਦੇਸ਼ੀਆਂ ਨੇ ਇਨ੍ਹਾਂ ਨੂੰ ਹਿੰਦੂ ਲਿਖਿਆ ਹੈ. ਹੁਣ ਸਾਰੇ ਭਾਰਤ ਵਾਸੀਆਂ ਲਈ ਇਹ ਸ਼ਬਦ ਵਰਤਿਆ ਜਾ ਸਕਦਾ ਹੈ। ੨. ਵੈਦਿਕ ਧਰਮ ਧਾਰਨ ਵਾਲਾ. ਹਿੰਦੂ ਪਦ ਦੀ ਨਿਰਦੋਸ ਵ੍ਯਾਖਯਾ ਹੁਣ ਤਾਈਂ ਕੋਈ ਨਹੀਂ ਕਰ ਸਕਿਆ, ਇਸ ਲਈ ਸਾਡੀ ਸਮਰਥ ਤੋਂ ਭੀ ਬਾਹਰ ਹੈ ਪਰ ਵਿਸ਼ੇਸ ਕਰਕੇ ਹਿੰਦੂ ਦਾ ਲੱਛਣ ਇਹ ਮੰਨਿਆ ਗਿਆ ਹੈ ਕਿ ਜੋ ਚਾਰ ਵਰਣ ਦੀ ਮਰ੍ਯਾਦਾ ਰਖਦਾ, ਵੇਦਾਂ ਨੂੰ ਧਰਮ ਪੁਸਤਕ ਮੰਨਦਾ ਅਤੇ ਗਊ ਦਾ ਮਾਸ ਨਹੀਂ ਖਾਂਦਾ ਉਹ ਹਿੰਦੂ ਹੈ.¹ "ਨਾ ਹਮ ਹਿੰਦੂ ਨ ਮੁਸਲਮਾਨ." (ਭੈਰ ਮਃ ੫)#੩. ਅ਼ਰਬੀ ਫ਼ਾਰਸੀ ਦੇ ਕਵੀਆਂ ਨੇ ਚੋਰ ਗੁਲਾਮ ਅਤੇ ਕਾਲੇ ਲਈ ਭੀ ਹਿੰਦੂ ਸ਼ਬਦ ਵਰਤਿਆ ਹੈ. ਇਸੇ ਲਈ ਬਹੁਤਿਆਂ ਨੇ ਕਾਲੇ ਦਾਗ (ਤਿਲ) ਨੂੰ ਹਿੰਦੂ ਰੂਪ ਲਿਖਿਆ ਹੈ....
ਗ ਅੱਖਰ ਦਾ ਉੱਚਾਰਣ। ੨. ਗੱਗਾ ਅੱਖਰ. "ਗਗਾ ਗੋਬਿਦਗੁਣ ਰਵਹੁ." (ਬਾਵਨ)...
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਕਰਤਾਰ ਦੀ ਕਥਾ. ਵਾਹਗੁਰੂ ਦੀ ਗੁਣਕਥਾ. "ਹਾਹੈ ਹਰਿਕਥਾ ਬੁਝੁ ਤੂੰ ਮੂੜੇ!" (ਆਸਾ ਪਟੀ ਮਃ ੩)...
ਪਠਨ ਕਰੀਐ. ਪੜ੍ਹੀਐ. "ਪੜੀਐ ਗੁਨੀਐ ਨਾਮੁ ਸਭ ਸੁਨੀਐ." (ਰਾਮ ਰਵਿਦਾਸ) ੨. ਪਠਨ ਕਰੀਦਾ ਹੈ. ਗ੍ਰੰਥਾਂ ਦੇ ਪਾਠ ਤੋਂ ਜਾਣੀਦਾ ਹੈ. "ਤੁਧੁ ਜੇਹਾ ਤੁਹੈ ਪੜੀਐ." (ਵਾਰ ਗਉ ੧. ਮਃ ੪) ੩. ਪਈਏ. ਪੜੀਏ. "ਸਾਧੂਸਰਨੀ ਪੜੀਐ ਚਰਨੀ." (ਆਸਾ ਛੰਤ ਮਃ ੫)...
ਸੰ. हरिनामन ਕਰਤਾਰ ਦਾ ਨਾਮ. ਸਤਿਨਾਮ. ਵਾਹਗੁਰੂ. "ਹਰਿਨਾਮ ਰਸਨਾ ਕਹਨ." (ਬਿਲਾ ਅਃ ਮਃ ੫) ੨. ਮੂੰਗੀ. ਮੁਦਗ. ਮੂੰਗ. ਦੇਖੋ, ਮੂੰਗੀ....
ਦੇਖੋ, ਬੀਆਬਾਨ. "ਛੁਟੈਗੀ ਬੇਬਾਣਿ." (ਸ੍ਰੀ ਮਃ ੧) ਦੇਹ ਉਜਾੜ ਵਿੱਚ ਛੱਡੀ ਜਾਊਗੀ। ੨. ਦੇਖੋ, ਵਿਮਾਨ....
ਕਰਤਾਰ ਦਾ ਪ੍ਰੇਮ. "ਹਰਿਰੰਗ ਕਉ ਲੋਚੈ ਸਭਕੋਈ." (ਸੂਹੀ ਮਃ ੪) "ਹਰਿਰੰਗੁ ਕਦੇ ਨ ਉਤਰੈ." (ਗਉ ਮਃ ੪. ਕਰਹਲੇ)...
ਦੇਖੋ, ਗੁਰ ੩। ੨. ਸੰਗ੍ਯਾ- ਧਰਮਉਪਦੇਸ੍ਟ. ਧਰਮ ਦਾ ਆਚਾਰਯ. "ਗੁਰੁ ਈਸਰੁ ਗਰੁ ਗੋਰਖੁ ਬਰਮਾ." (ਜਪੁ) "ਤਿਨਿ ਕਉ ਕਿਆ ਉਪਦੇਸੀਐ ਜਿਨਿ ਗੁਰੁ ਨਾਨਕਦੇਉ?" (ਵਾਰ ਮਾਝ ਮਃ ੨)#ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਚਾਰ ਪ੍ਰਕਾਰ ਦੇ ਗੁਰੂ ਦੱਸੇ ਹਨ-#(ੳ) ਭ੍ਰਿੰਗੀਗੁਰੁ. ਭ੍ਰਿੰਗੀ ਖ਼ਾਸ ਜਾਤਿ ਦੇ ਕੀੜੇ ਨੂੰ ਆਪ ਜੇਹਾ ਕਰ ਲੈਂਦਾ ਹੈ, ਪਰ ਹਰੇਕ ਕ੍ਰਿਮਿ ਨੂੰ ਨਹੀਂ.#(ਅ) ਪਾਰਸ ਗੁਰੁ. ਲੋਹੇ ਨੂੰ ਸੋਨਾ ਕਰਦਾ ਹੈ, ਪਰ ਪਾਰਸਰੂਪ ਕਿਸੇ ਨੂੰ ਨਹੀਂ ਕਰਦਾ.#(ੲ) ਵਾਮਨਚੰਦਨ ਗੁਰੁ. ਖ਼ਾਸ ਰੁੱਤ ਵਿੱਚ ਪਾਸ ਦੇ ਬਿਰਛਾਂ ਨੂੰ ਸੁਗੰਧਿ ਵਾਲਾ ਕਰ ਦਿੰਦਾ ਹੈ, ਪਰ ਸਾਰੀ ਰੁੱਤਾਂ ਵਿੱਚ ਨਹੀਂ ਅਤੇ ਬਾਂਸ ਨੂੰ ਕਿਸੇ ਰੁੱਤ ਵਿੱਚ ਭੀ ਸੁਗੰਧਿ ਵਾਲਾ ਨਹੀਂ ਕਰਦਾ.#(ਸ) ਦੀਪਕ ਗੁਰੁ. ਆਪਣੇ ਤੁੱਲ ਹੀ ਦੂਜੇ ਦੀਪਕ ਨੂੰ ਜੋਤਿਵਾਲਾ ਕਰ ਦਿੰਦਾ ਹੈ। ੩. ਵ੍ਰਿਹਸਪਤਿ। ੪. ਉਸਤਾਦ. ਵਿਦ੍ਯਾ ਦੱਸਣ ਵਾਲਾ। ੫. ਦੋ ਮਾਤ੍ਰਾ ਵਾਲਾ ਅੱਖਰ. ਲਘੁ ਨਾਲੋਂ ਦੂਣਾ ਸਮਾਂ ਜਿਸ ਦੇ ਉੱਚਾਰਣ ਵਾਸਤੇ ਲੱਗੇ ਉਹ "ਗੁਰੁ" ਹੈ. ਕੰਨਾ, ਬਿਹਾਰੀ, ਦੋਲੈਂਕੇ, ਏਲਾਂ, ਦੁਲਾਈਆਂ, ਹੋੜਾ, ਕਨੌੜਾ, ਬਿੰਦੀ (ਅਨੁਸ੍ਵਾਰ ਅਥਵਾ ਟਿੱਪੀ) ਵਿਸਰਗ, ਇਜਾਫ਼ਤ ਅਤੇ ਅਧਿਕ ਵਾਲਾ ਅੱਖਰ ਗੁਰੁ ਹੁੰਦਾ ਹੈ. ਪਦ ਵਿੱਚ ਦੁੱਤ (ਦ੍ਵਿਤ੍ਵ) ਅਖਰ ਦੇ ਆਦਿ ਦਾ ਅੱਖਰ ਲਘੁ ਭੀ ਗੁਰੁ ਮੰਨਿਆ ਜਾਂਦਾ ਹੈ, ਜੈਸੇ "ਸ਼ਤ੍ਰੁ ਮਿਤ੍ਰ" ਵਿੱਚ "ਸ਼" ਅਤੇ "ਮਿ" ਗੁਰੂ ਹਨ. ਜੇ ਸੰਯੋਗੀ ਅੱਖਰ ਤੋਂ ਪਹਿਲੇ ਲਘੁ ਉੱਪਰ ਉੱਚਾਰਣ ਸਮੇਂ ਦਬਾਉ ਨਾ ਪਵੇ, ਤਦ ਗੁਰੁ ਨਹੀਂ ਹੁੰਦਾ, ਉਹ ਲਘੁ ਹੀ ਰਹਿੰਦਾ ਹੈ, ਜੈਸੇ- ਕ੍ਸ਼ਿਪ੍ਰ ਅਤੇ ਕਨ੍ਹੈਯਾ ਪਦ ਦਾ "ਕ੍ਸ਼" ਅਤੇ "ਕ" ਗੁਰੁ ਨਹੀਂ.#ਕਦੇ ਕਦੇ ਛੰਦ ਦੇ ਪਾਠ ਨੂੰ ਸਹੀ ਰੱਖਣ ਵਾਸਤੇ ਲਘੁ ਨੂੰ ਗੁਰੁ ਕਰਕੇ ਪੜ੍ਹੀਦਾ ਅਤੇ ਲਿਖੀਦਾ ਹੈ, ਜੈਸੇ- "ਨਾਥ ਨਿਰੰਜਨ ਤ੍ਵ ਸਰਨ." ਇਸ ਵਾਕ ਵਿੱਚ "ਤ੍ਵ" ਲਘੁ ਹੈ, ਪਰੰਤੁ ਛੱਪਯ ਦੀ ਮਾਤ੍ਰਾ ਪੂਰਨ ਕਰਨ ਲਈ "ਤਨਐ" ਪੜ੍ਹੀਦਾ ਹੈ, ਇਵੇਂ ਹੀ "ਰੱਛਾ ਹੋਇ ਤਾਂਹਿ ਸਭ ਕਾਲਾ। ਦੁਸ੍ਟ ਅਰਿਸ੍ਟ ਟਰਹਿਂ ਤਤਕਾਲਾ." ਇਸ ਥਾਂ ਕਾਲ ਅਤੇ ਤਤਕਾਲ ਦਾ "ਲ" ਦੀਰਘ ਲਿਖਿਆ ਹੈ.#ਗੁਰੁ ਦੇ ਨਾਮ ਗ, ਗੁ, ਗੋ, ਦੀਹ ਅਤੇ ਦੀਰਘ ਹਨ, ਇਸ ਦੀਆਂ ਮਾਤ੍ਰਾਂ ਦੋ ਗਿਣੀਆਂ ਜਾਂਦੀਆਂ ਹਨ ਅਤੇ ਲਿਖਣ ਦਾ ਸੰਕੇਤ ਇਹ "" ਹੈ।#੬. ਪਿਤਾ। ੭. ਰਾਜਾ। ੮. ਗੁਰੂ ਨਾਨਕਦੇਵ। ੯. ਪਾਰਬ੍ਰਹਮ. ਕਰਤਾਰ। ੧੦. ਵਿ- ਵਜ਼ਨਦਾਰ. ਭਾਰੀ। ੧੧. ਲੰਮਾ ਚੌੜਾ। ੧੨. ਸੰਗ੍ਯਾ- ਕਿਸੇ ਅਰਥ ਅਥਵਾ ਸਿੱਧਾਂਤ ਦੀ ਤਾਲਿਕਾ (ਕੁੰਜੀ)....
ਭਾਉਂਦਾ ਹੈ. "ਜਿਨ ਭਾਣਾ ਭਾਵਏ." (ਅਨੰਦੁ)...
ਦੇਖੋ, ਪਿੰਡ....
ਸੰਗ੍ਯਾ- ਪਤ੍ਰਸ੍ਥਾਲੀ. ਪੱਤਿਆਂ ਦੀ ਥਾਲੀ. ਪੱਤਲ. "ਪਿੰਡੁ ਪਤਲਿ ਕਿਰਿਆ ਦੀਵਾ." (ਰਾਮ ਸਦੁ) "ਪਿੰਡੁ ਪਤਲਿ ਮੇਰੀ ਕੇਸਉ ਕਿਰਿਆ." (ਆਸਾ ਮਃ ੧)...
ਸੰ. ਕ੍ਰਿਯਾ. ਸੰਗ੍ਯਾ- ਕਰਮ. ਕੰਮ। ੨. ਆਚਾਰ। ੩. ਸ਼੍ਰਾੱਧ ਆਦਿਕ ਕਰਮ. "ਪਿੰਡ ਪਤਲਿ ਮੇਰੀ ਕੇਸਉ ਕਿਰਿਆ." (ਆਸਾ ਮਃ ੧) ੪. ਦੇਖੋ, ਕ੍ਰਿਯਾ....
ਸੰਗ੍ਯਾ- ਦੀਪਕ. ਦੀਪ. ਚਰਾਗ਼. "ਜਉ ਤੁਮ ਦੀਵਰਾ, ਤਉ ਹਮ ਬਾਤੀ." (ਸੋਰ ਰਵਿਦਾਸ) "ਦੀਵੜੇ ਗਇਆ ਬੁਝਾਇ." (ਸ. ਫਰੀਦ) ਇੱਥੇ ਦੀਵੇ ਤੋਂ ਭਾਵ ਨੇਤ੍ਰ ਹੈ. "ਚੰਦ ਸੂਰਜ ਦੀਵੜੇ." (ਮਲਾ ਨਾਮਦੇਵ) "ਦੀਵਾ ਮੇਰਾ ਏਕੁ ਨਾਮੁ." (ਆਸਾ ਮਃ ੧)...
ਦੇਖੋ, ਫੁੱਲ। ੨. ਉਂਗਲਾਂ ਦਾ ਅਗਲਾ ਹਿੱਸਾ. ਪੋਟਾ। ੩. ਪੈਰਾਂ ਅਤੇ ਹੱਥਾਂ ਦੀਆਂ ਉਂਗਲਾਂ ਦੀਆਂ ਹੱਡੀਆਂ ਜੋ ਚਿਤਾ ਵਿੱਚੋਂ ਚੁਗਕੇ ਹਿੰਦੂ ਗੰਗਾ ਆਦਿ ਤੀਰਥਾਂ ਵਿੱਚ ਪਾਉਂਦੇ ਹਨ. "ਹਰਿਕਥਾ ਪੜੀਐ ਹਰਿਨਾਮ ਸੁਣੀਐ, ਬੇਬਾਣ ਹਰਿਰੰਗ ਗੁਰੁ ਭਾਵਏ। ਪਿੰਡੁ ਪਤਲਿ ਕਿਰਿਆ ਦੀਵਾ ਫੁਲ ਹਰਿਸਰਿ ਪਾਵਏ." (ਸਦੁ) ਸਤਿਗੁਰੂ ਨੂੰ, ਵਿਮਾਨ, ਪਿੰਡ, ਪੱਤਲ, ਕ੍ਰਿਯਾ, ਦੀਪਕ, ਅਤੇ ਗੰਗਾ ਵਿੱਚ ਅਸਥੀਆਂ ਪਾਉਣ ਦੀ ਥਾਂ, ਹਰਿਰੰਗ ਭਾਂਉਂਦਾ ਹੈ....
ਮਾਨਸਰ ਮੇਂ. ਮਾਨ ਸਰੋਵਰ ਵਿੱਚ. "ਨਿਰਮਲ ਹੰਸਾ ਪ੍ਰੇਮ ਪਿਆਰਿ। ਹਰਿਸਰਿ ਵਸੈ ਹਉਮੈ ਮਾਰਿ." (ਮਾਝ ਅਃ ਮਃ ੩) ਭਾਵ ਸਤਸੰਗ ਵਿੱਚ। ੨. ਕਰਤਾਰ ਦੇ ਸਰੋਵਰ ਸਤਿਸੰਗ ਵਿੱਚ। ੩. ਸੰਗ੍ਯਾ- ਹਰਿ ਕਥਾ ਰੂਪ ਨਦੀ. "ਹਰਿ ਸਰਿ ਤੀਰਥਿ ਜਾਣਿ ਮਨੂਆ ਨਾਇਆ." (ਵਾਰ ਮਲਾ ਮਃ ੧) ੪. ਗੰਗਾ....
ਦੇਖੋ, ਸਦ ੫। ੨. ਸ਼ਬਦ. "ਹਉ ਜੀਵਾ ਸਦੁ ਸੁਣੇ." (ਵਾਰ ਕਾਨ ਮਃ ੪) ੩. ਭਿਖ੍ਯਾ ਲਈ ਸੱਦਾ, ਜੋ ਗ੍ਰਿਹਸਥੀ ਦੇ ਦਰ ਤੇ ਫ਼ਕੀਰ ਲੋਕ ਦਿੰਦੇ ਹਨ "ਇਕਿ ਵਣਖੰਡਿ ਬੈਸਹਿ ਜਾਇ ਸਦੁ ਨ ਦੇਵਹੀ." (ਵਾਰ ਮਲਾ ਮਃ ੧) ੪. ਉਪਦੇਸ਼....
ਸੰ. ਸੰਗ੍ਯਾ- ਮਿਣਤੀ. ਮਾਪ. ਪੈਮਾਇਸ਼। ੨. ਸੱਤ ਮੰਜ਼ਿਲਾ ਮਕਾਨ। ੩. ਘੋੜਾ। ੪. ਹਰੇਕ ਸਵਾਰੀ। ੫. ਦੇਵਤਿਆਂ ਦਾ ਆਕਾਸ਼ ਵਿੱਚ ਵਿਚਰਣ ਵਾਲਾ ਰਥ. ਵ੍ਯੋਮਯਾਨ. ਵਾਯੁ ਯਾਨ।¹ ੬. ਅਪਮਾਨ. ਅਨਾਦਰ। ੭. ਮੋਏ ਹੋਏ ਵਡੇ ਅਤੇ ਵ੍ਰਿੱਧ ਆਦਮੀ ਦੀ ਵਾਜੇ ਗਾਜੇ ਅਤੇ ਸਜ ਧਜ ਨਾਲ ਕੱਢੀ ਹੋਈ ਅਰਥੀ ਨੂੰ ਭੀ ਵਿਮਾਨ ਆਖਦੇ ਹਨ. ਭਾਵ ਇਹ ਹੈ ਕਿ ਮੋਇਆ ਪ੍ਰਾਣੀ ਵਿਮਾਨ ਤੇ ਸਵਾਰ ਹੋਕੇ ਸੁਰਗ ਨੂੰ ਜਾ ਰਿਹਾ ਹੈ। ੮. ਵਿ- ਮਾਨ ਰਹਿਤ....
ਸੰ. पिणड्. ਧਾ- ਢੇਰ ਕਰਨਾ, ਇਕੱਠਾ ਕਰਨਾ, ਗੋਲਾ ਵੱਟਣਾ। ੨. ਸੰਗ੍ਯਾ- ਆਟੇ ਆਦਿ ਨੂੰ ਕੱਠਾ ਕਰਕੇ ਬਣਾਇਆ ਹੋਇਆ ਪਿੰਨਾ. ਗੋਲਾ। ੩. ਪਿਤਰਾਂ ਨਿਮਿੱਤ ਅਰਪੇਹੋਏ ਜੌਂ ਦੇ ਆਟੇ ਆਦਿ ਦੇ ਪਿੰਨ. "ਪਿੰਡ ਪਤਲਿ ਮੇਰੀ ਕੇਸਉ ਕਿਰਿਆ." (ਆਸਾ ਮਃ ੧) ੪. ਦੇਹ. ਸ਼ਰੀਰ. "ਮਿਲਿ ਮਾਤਾ ਪਿਤਾ ਪਿੰਡ ਕਮਾਇਆ." (ਮਾਰੂ ਮਃ ੧) "ਜਿਨਿ ਏ ਵਡੁ ਪਿਡ ਠਿਣਿਕਿਓਨੁ." (ਵਾਰ ਰਾਮ ੩) ਦੇਖੋ, ਠਿਣਿਕਿਓਨੁ। ੫. ਗੋਲਾਕਾਰ ਬ੍ਰਹਮਾਂਡ। ੬. ਗ੍ਰਾਮ. ਗਾਂਵ. "ਹਉ ਹੋਆ ਮਾਹਰੁ ਪਿੰਡ ਦਾ." (ਸ੍ਰੀ ਮਃ ੫. ਪੈਪਾਇ) ਇੱਥੇ ਭਾਵ ਸ਼ਰੀਰ ਤੋਂ ਹੈ। ੭. ਢੇਰ. ਸਮੁਦਾਯ। ੮. ਭੋਜਨ. ਆਹਾਰ....
ਸੰਗ੍ਯਾ- ਪਤ੍ਰਸਥਾਲੀ. ਦੇਖੋ, ਪਤਲਿ....
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਸੰਗ੍ਯਾ- ਦੀਵਾ. "ਦੀਪਕ ਪਤੰਗ ਮਾਇਆ ਕੇ ਛੇਦੇ." (ਭੈਰ ਕਬੀਰ) ੨. ਭਾਵ- ਗ੍ਯਾਨ. "ਅੰਧਲੇ ਦੀਪਕ ਦੇਇ." (ਆਸਾ ਮਃ ੧) ਦੇਖੋ, ਤੇਲ। ੩. ਇੱਕ ਸ਼ਬਦਾਲੰਕਾਰ. ਉਪਮੇਯ ਅਤੇ ਉਪਮਾਨਾਂ ਨੂੰ ਜੇ ਇੱਕ ਹੀ ਪਦ ਪ੍ਰਕਾਸ਼ੇ, ਅਥਵਾ ਅਨੇਕ ਕ੍ਰਿਯਾ ਦਾ ਇੱਕ ਹੀ ਕਾਰਕ ਵਰਣਨ ਕਰੀਏ, ਤਦ "ਦੀਪਕ" ਅਲੰਕਾਰ ਹੁੰਦਾ ਹੈ.#ਉਦਾਹਰਣ-#ਸੁਰ ਤਾਰ ਹੀ ਤੇ ਗੀਤ ਚਿਤ੍ਰਿਤ ਕਰੇ ਤੇ ਭੀਤਿ#ਸਾਚ ਕੀ ਮਿਤਾਈ ਮੀਤ ਜੋਧਾ ਜੁਟੇ ਜੰਗ ਤੇ,#ਅੰਜਨ ਦਿਯੇ ਤੇ ਦ੍ਰਿਗ ਮ੍ਰਿਗ ਸਿਖਲਾਯੇ ਖੇਲ#ਫੂਲ ਸ੍ਰਿਗ ਸੌਰਭ ਸੁ ਰੰਦਿਰ ਉਤੰਗ ਤੇ,#ਵਾਰਿਧਿ ਤਰੰਗਨ ਤੇ ਅੰਗਨਾ ਸੁ ਅੰਗਨ ਤੇ#ਵਿਦ੍ਰਮ ਸੁਰੰਗਨ ਤੇ ਪਟ ਚਢੇ ਰੰਗ ਤੇ,#ਸਤੀ ਸਤ ਹੀ ਤੇ ਜਤੀ ਜਤ ਤੇ ਟਹਲਸਿੰਘ#ਮਾਨੁਸ ਸੁਮਤਿ ਯੁਤ ਸੋਭਤ ਸੁਸੰਗ ਤੇ. (ਅਲੰਕਾਰ ਸਾਗਰਸੁਧਾ)#ਇਸ ਉਦਾਹਰਣ ਵਿੱਚ ਮਾਨੁਸ ਉਪਮੇਯ ਅਤੇ ਸਾਰੇ ਉਪਮਾਨਾਂ ਨੂੰ ਇੱਕ "ਸੋਭਤ" ਪਦ ਨੇ ਪ੍ਰਕਾਸ਼ ਕੀਤਾ.#ਇਸ ਅਲੰਕਾਰ ਦੇ ਵਿਦ੍ਵਾਨਾਂ ਨੇ ਚਾਰ ਭੇਦ ਹੋਰ ਥਾਪੇ ਹਨ, ਅਰਥਾਤ- ਕਾਰਕ ਦੀਪਕ, ਮਾਲਾ ਦੀਪਕ, ਆਵ੍ਰਿੱਤਿਦੀਪਕ ਅਤੇ ਦੇਹਲੀ ਦੀਪਕ.#(ਅ) ਅਨੇਕ ਕ੍ਰਿਯਾ ਲਈ ਜੇ ਕਰਤਾ ਦਾ ਨਾਮ ਇੱਕ ਵਾਰ ਹੀ ਵਰਣਨ ਕਰੀਏ, ਅਥਵਾ ਇੱਕੋ ਕਾਰਕ ਕਹੀਏ, ਤਦ "ਕਾਰਕ ਦੀਪਕ" ਹੈ.#ਉਦਾਹਰਣ-#ਆਪੇ ਮਾਲੀ ਆਪਿ ਸਭੁ ਸਿੰਚੈ ਆਪੇ ਹੀ ਮੁਹਿ ਪਾਏ,#ਆਪੇ ਕਰਤਾ ਆਪੇ ਭੁਗਤਾ ਆਪੇ ਦੇਇ ਦਿਵਾਏ,#ਆਪੇ ਸਾਹਿਬੁ ਆਪੇ ਹੈ ਰਾਖਾ ਆਪੇ ਰਹਿਆ ਸਮਾਏ,#ਜਨੁ ਨਾਨਕ ਵਡਿਆਈ ਆਖੈ ਹਰਿ ਕਰਤੇ ਕੀ,#ਜਿਸ ਨੋ ਤਿਲੁ ਨ ਤਮਾਏ. (ਵਾਰ ਬਿਹਾ ਮਃ ੪)#ਇਸ ਪਉੜੀ ਵਿੱਚ ਅਨੇਕ ਕ੍ਰਿਯਾ ਦਾ ਕਰਤਾ "ਹਰਿ ਕਰਤਾ" ਇੱਕੋ ਲਿਖਿਆ ਹੈ.#(ੲ) ਪਹਿਲੇ ਕਹੀ ਹੋਈ ਵਸਤੁ ਜੇ ਪਿਛਲੀ ਵਸਤੁ ਦੀ ਸਹਾਇਤਾ ਕਰਨ ਵਾਲੀ ਯਥਾਕ੍ਰਮ ਕਹੀ ਜਾਵੇ, ਤਦ "ਮਾਲਾ ਦੀਪਕ" ਅਲੰਕਾਰ ਹੈ.#ਉਦਾਹਰਣ-#ਗੁਰੁਸੇਵਾ ਮਨ ਕਰਤੀ ਨਿਰਮਲ,#ਨਿਰਮਲ ਮਨ ਤੇ ਗ੍ਯਾਨ,#ਗ੍ਯਾਨ ਭਏ ਆਤਮਸੁਖ ਪਾਵੈ,#ਜਾਂਤੇ ਸਭ ਦੁਖ ਹਾਨ.#(ਸ) ਬਾਰ ਬਾਰ ਪਦ ਅਥਵਾ ਅਰਥ ਪ੍ਰਕਾਸ਼ੇ, ਬਿਹ "ਆਵ੍ਰਿੱਤਿ ਦੀਪਕ" ਦਾ ਰੂਪ ਹੈ. ਇਸ ਦੇ ਦੋ ਭੇਦ ਹਨ- ਪਦਾਵ੍ਰਿੱਤਿ ਅਤੇ ਅਰਥਾਵ੍ਰਿੱਤਿ. ਜੇ ਬਾਰ ਬਾਰ ਪਦ ਪ੍ਰਕਾਸ਼ ਤਦ ਪਦਾਵ੍ਰਿੱਤਿ ਹੈ, ਯਥਾ-#ਹਰਿਧਨ ਜਾਪ ਹਰਿਧਨ ਤਾਪ ਹਰਿਧਨ ਭੋਜਨ ਭਾਇਆ. (ਗੂਜ ਮਃ ੫)#ਹਰਿ ਮੇਰਾ ਸਿੰਮ੍ਰਿਤਿ ਹਰਿ ਮੇਰਾ ਸਾਸਤ੍ਰ ਹਰਿ ਮੇਰਾ ਬੰਧਪ ਹਰਿ ਮੇਰਾ ਭਾਈ. (ਗੂਜ ਮਃ ੩)#ਸੋਈ ਗਿਆਨੀ ਸੋਈ ਧਿਆਨੀ ਸੋਈ ਪੁਰਖ ਸੁਭਾਈ. (ਸੋਰ ਮਃ ੫)#ਪੰਡਿਤ ਜਨ ਮਾਤੇ ਪੜ੍ਹਿ ਪੁਰਾਨ,#ਜੋਗੀ ਮਾਤੇ ਜੋਗ ਧਿਆਨ,#ਸੰਨਿਆਸੀ ਮਾਤੇ ਅਹੰਮੇਵ,#ਤਪਸੀ ਮਾਤੇ ਤਪ ਕੈ ਭੇਵ,#ਸਭ ਮਦ ਮਾਤੇ ਕੋਊ ਨ ਜਾਗ,#ਸੰਗ ਹੀ ਚੋਰ ਘਰੁ ਮੁਸਨਲਾਗ. (ਬਸੰ ਕਬੀਰ)#ਜੇ ਪਦ ਭਿੰਨ ਹੋਣ, ਪਰ ਅਰਥ ਇੱਕੋ ਹੋਵੇ ਤਦ "ਅਰਥਾਵ੍ਰਿੱਤਿ" ਦੀਪਕ ਹੈ. ਯਥਾ-#ਨਾਕੋ ਮੇਰਾ ਦੁਸਮਨ ਰਹਿਆ,#ਨਾ ਹਮ ਕਿਸ ਕੇ ਬੈਰਾਈ, ×××#ਸਭ ਕੋ ਮੀਤ ਹਮ ਆਪਨ ਕੀਨਾ,#ਹਮ ਸਭਨਾ ਕੇ ਸਾਜਨ. (ਧਨਾ ਮਃ ੫)#ਆਪਿ ਪਵਿਤੁ ਪਾਵਨ ਸਭਿ ਕੀਨੇ,#ਰਾਮਰਸਾਇਣੁ ਰਸਨਾ ਚੀਨੇ. (ਭੈਰ ਮਃ ੫)#ਸੁਸਾ ਅਵਾਸ ਗਏ ਸੁਖਰਾਸੀ, ਮਿਲੀ ਸੋਦਰੀ ਹਿਤ ਸੋਂ. (ਨਾਪ੍ਰ)#ਪੇਖ ਛਬਿ ਦੇਖ ਦੁਤਿ ਨਾਰਿ ਸੁਰ ਲੋਭਹੀਂ. (ਕਲਕੀ)#ਉੱਪਰਲੇ ਉਦਾਹਰਣਾਂ ਵਿੱਚ ਭਿੰਨ ਪਦਾਂ ਕਰਕੇ ਇੱਕੋ ਅਰਥ ਪ੍ਰਗਟ ਹੁੰਦਾ ਹੈ.#(ਹ) ਜੇ ਇੱਕ ਹੀ ਪਦ ਪਿਛਲੇ ਅਤੇ ਅਗਲੇ ਪਦ ਨੂੰ ਪ੍ਰਕਾਸ਼ੇ, ਤਦ "ਦੇਹਲੀ ਦੀਪਕ" ਹੁੰਦਾ ਹੈ, ਜਿਵੇਂ ਦੀਵਾ ਦੇਹਲੀ ਪੁਰ ਰੱਖਿਆ ਅੰਦਰ ਅਤੇ ਬਾਹਰ ਪ੍ਰਕਾਸ਼ ਕਰਦਾ ਹੈ.#ਉਦਾਹਰਣ-#ਪ੍ਰਭੁ ਕੀਜੈ ਕ੍ਰਿਪਾ ਨਿਧਾਨ ਹਮ ਹਰਿਗੁਣ ਗਾਵਹਿਗੇ. (ਕਲਿ ਮਃ ੪)#ਇੱਥੇ "ਕ੍ਰਿਪਾ" ਪਦ ਕੀਜੈ ਅਤੇ ਨਿਧਾਨ ਦੋਹਾਂ ਨਾਲ ਸੰਬੰਧ ਰਖਦਾ ਹੈ, ਯਥਾ- ਕੀਜੈ ਕ੍ਰਿਪਾ, ਕ੍ਰਿਪਾ- ਨਿਧਾਨ। ੪. ਕਾਮਦੇਵ. ਮਨਮਥ। ੫. ਕੇਸਰ। ੬. ਭੁੱਖ ਨੂੰ ਤੇਜ਼ ਕਰਨ ਵਾਲਾ ਪਦਾਰਥ। ੭. ਬਾਜ਼ ਪੰਛੀ। ੮. ਹਨੁਮਤ ਦੇ ਮਤ ਅਨੁਸਾਰ ਛੀ ਪ੍ਰਧਾਨ ਰਾਗਾਂ ਵਿੱਚੋਂ ਇੱਕ ਰਾਗ, ਜੋ ਸੰਪੂਰਣ ਜਾਤਿ ਦਾ ਹੈ. ਇਸ ਦਾ ਗ੍ਰਹ ਸ੍ਵਰ ਸੜਜ ਹੈ। ੯. ਵਿ- ਪ੍ਰਕਾਸ਼ਕ. ਉਜਾਲਾ. ਕਰਨ ਵਾਲਾ....
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....