phuluफुलु
ਦੇਖੋ, ਫੁੱਲ. "ਧਰਮੁ ਫੁਲੁ ਫਲੁ ਗਿਆਨੁ." (ਬਸੰ ਮਃ ੧)
देखो, फुॱल. "धरमु फुलु फलु गिआनु." (बसं मः १)
ਸੰ. फुल्ल. ਧਾ- ਖਿੜਨਾ, ਫੂਲਨਾ। ੨. ਸੰਗ੍ਯਾ- ਪੁਸਪ. ਕੁਸੁਮ. ਸੁਮਨ। ੩. ਉਂਨ ਦੇ ਗਾੜ੍ਹੇ ਵਸਤ੍ਰ ਵਿੱਚਦੀਂ ਟਪਕਾਇਆ ਹੋਇਆ ਅਫੀਮ ਦਾ ਰਸ. "ਪੀਤਾ ਫੁੱਲ ਇਆਣੀ ਘੂਮਨ ਸੂਰਮੇ." (ਚੰਡੀ ੩) ਜਿਵੇਂ ਇਆਣੇ (ਸੋਫੀ) ਫੁੱਲ ਪੀਕੇ ਝੂੰਮਦੇ ਹਨ, ਤਿਵੇਂ ਯੋਧਾ ਘੂਮਨ। ੪. ਇਸਤਰੀ ਦੀ ਰਜ। ੫. ਰਿੜਕਣ ਸਮੇਂ ਝੱਗ ਦੀ ਸ਼ਕਲ ਵਿੱਚ ਮਠੇ ਦੇ ਸਿਰ ਪੁਰ ਆਇਆ ਮੱਖਣ। ੬. ਫੁੱਲ ਦੇ ਆਕਾਰ ਦੀ ਕੋਈ ਵਸਤੁ, ਜੈਸੇ ਢਾਲ ਦੇ ਫੁੱਲ. ਇਸਤ੍ਰੀਆਂ ਦੇ ਸਿਰ ਪੁਰ ਫੁੱਲ ਆਕਾਰ ਦਾ ਗਹਿਣਾ. ਰੇਸ਼ਮ ਨਾਲ ਵਸਤ੍ਰ ਪੁਰ ਕੱਢਿਆ ਫੁੱਲ ਆਦਿ। ੭. ਦੀਵੇ ਦੀ ਬੱਤੀ ਦਾ ਅਗਲਾ ਹਿੱਸਾ, ਜੋ ਅੰਗਾਰ ਦੀ ਸ਼ਕਲ ਦਾ ਹੁੰਦਾ ਹੈ। ੮. ਚੱਪਣੀ ਨਾਲ ਲੱਗਾ ਹੋਇਆ ਦੀਵੇ ਦਾ ਕੱਜਲ। ੯. ਵਿ- ਹੌਲਾ. ਫੁੱਲ ਜੇਹਾ ਹਲਕਾ। ੧੦. ਡਿੰਗ. ਸੰਗ੍ਯਾ- ਹੈਰਾਨੀ. ਅਚਰਜ....
ਦੇਖੋ, ਧਰਮ. "ਧਰਮੁ ਦ੍ਰਿੜਹੁ ਹਰਿਨਾਮੁ ਧਿਆਵਹੁ." (ਸੂਹੀ ਛੰਤ ਮਃ ੪)...
ਦੇਖੋ, ਫੁੱਲ. "ਧਰਮੁ ਫੁਲੁ ਫਲੁ ਗਿਆਨੁ." (ਬਸੰ ਮਃ ੧)...
ਦੇਖੋ, ਫਲ. "ਧਰਮ ਫੁਲੁ ਫਲੁ ਗਿਆਨੁ." (ਬਸੰ ਮਃ ੧)...