batēraबटेर
ਦੇਖੋ, ਪਟੇਰ। ੨. ਸੰ. ਵੱਰ੍ਤਕ. ਤਿੱਤਰ ਤੋਂ ਛੋਟਾ ਇੱਕ ਪੰਛੀ, ਜੋ ਸ਼ਕਲ ਵਿੱਚ ਤਿੱਤਰ ਜੇਹਾ ਹੁੰਦਾ ਹੈ. ਨਰ ਬਟੇਰ, ਜੋ ਬੋਲਣ ਵਾਲਾ ਹੁੰਦਾ ਹੈ ਉਸ ਦੀ ਆਵਾਜ਼ ਸੁਣਕੇ ਆਸ ਪਾਸ ਦੇ ਬਟੇਰ ਜਮਾਂ ਹੋ ਜਾਂਦੇ ਹਨ ਅਤੇ ਸ਼ਿਕਾਰੀਆਂ ਤੋਂ ਜਾਲ ਵਿੱਚ ਫਸਾਏ ਜਾਂਦੇ ਹਨ. ਬਹੁਤ ਲੋਕ ਲੜਾਉਣ ਲਈ ਭੀ ਬਟੇਰ ਰਖਦੇ ਹਨ. ਅੰ. quail.
देखो, पटेर। २. सं. वॱर्तक. तिॱतर तों छोटा इॱक पंछी, जो शकल विॱच तिॱतर जेहा हुंदा है. नर बटेर, जो बोलण वाला हुंदा है उस दी आवाज़ सुणके आस पास दे बटेर जमां हो जांदे हन अते शिकारीआं तों जाल विॱच फसाए जांदे हन. बहुत लोक लड़ाउण लई भी बटेररखदे हन. अं. quail.
ਸੰਗ੍ਯਾ- ਪੱਟੇਰਕ. ਪਾਣੀ ਦੇ ਕਿਨਾਰੇ ਹੋਣ ਵਾਲਾ ਇੱਕ ਘਾਹ, ਜਿਸ ਦੇ ਪੱਤੇ ਇੱਕ ਇੰਚ ਚੌੜੇ ਅਤੇ ਚਾਰ ਪੰਜ ਫੁਟ ਲੰਮੇ ਹੁੰਦੇ ਹਨ. ਜਿਨ੍ਹਾਂ ਤੋਂ ਨਰਮ ਚਟਾਈਆਂ ਬਣਦੀਆਂ ਹਨ. ਇਸ ਦੀ ਜੜ ਦਾ ਨਾਮ ਬਚ ਹੈ, ਜੋ ਅਨੇਕ ਰੋਗਾਂ ਦੇ ਦੂਰ ਕਰਨ ਲਈ ਵੈਦ ਵਰਤਦੇ ਹਨ. Typha Angustifolia....
ਸੰ. ਤਿੱਤਿਰ. ਸੰਗ੍ਯਾ- ਇੱਕ ਜੰਗਲੀ ਪੰਛੀ ਜੋ ਭੂਰੇ ਅਤੇ ਕਾਲੇ ਰੰਗ ਦਾ ਭਿੰਨ ਭਿੰਨ ਹੁੰਦਾ ਹੈ. Partridge. ਕਾਲੇ ਤਿੱਤਰ ਨੂੰ 'ਸੁਬਹਾਨੀ' ਆਖਦੇ ਹਨ, ਕਿਉਂਕਿ ਉਸ ਦੀ ਬੋਲੀ ਵਿੱਚ 'ਸੁਬਹਾਨ ਤੇਰੀ ਕੁਦਰਤ' ਦਾ ਅਨੁਕਰਣ ਖਿਆਲ ਕੀਤਾ ਗਿਆ ਹੈ. ਸ਼ਿਕਾਰੀ ਲੋਕ ਦੋਵੇਂ ਜਾਤਿ ਦੇ ਤਿੱਤਰਾਂ ਨੂੰ ਪਾਲਕੇ ਬੁਲਾਰੇ ਦਾ ਕੰਮ ਲੈਂਦੇ ਹਨ. ਇਨ੍ਹਾਂ ਦੀ ਆਵਾਜ ਸੁਣਕੇ ਜੰਗਲੀ ਤਿੱਤਰ ਲੜਨ ਲਈ ਇਕੱਠੇ ਹੋ ਜਾਂਦੇ ਹਨ, ਜੋ ਧੰਦਾਲ (ਫੰਦੇ) ਵਿੱਚ ਫਸਦੇ, ਜਾਂ ਬੰਦੂਕ ਨਾਲ ਮਾਰੇ ਜਾਂਦੇ ਹਨ....
ਵਿ-. ਉਮਰ ਅਥਵਾ ਕੱਦ ਵਿੱਚ ਘੱਟ। ੨. ਓਛਾ. ਤੁੱਛ। ੩. ਸੰ. शौटीर्य्य ਸ਼ੌਟੀਰ੍ਯ. ਸੰਗ੍ਯਾ- ਬਲ. ਪਰਾਕ੍ਰਮ. "ਕੋਟ ਨ ਓਟ ਨ ਕੋਸ ਨ ਛੋਟਾ." (ਸਵੈਯੇ ਸ੍ਰੀ ਮੁਖਵਾਕ ਮਃ ੫)...
ਦੇਖੋ, ਪਕ੍ਸ਼ੀ। ੨. ਤੀਰ। ੩. ਤੱਥਾ. ਦੱਥਾ. ਪੀੜੇਹੋਏ ਗੰਨੇ ਦਾ ਫੋਗ....
ਸੰ. ਵਿ- ਕਲਾ ਸਹਿਤ. ਹੁਨਰ ਜਾਣਨ ਵਾਲਾ। ੨. ਸਗਲ. ਸਾਰਾ. ਸੰਪੂਰਣ. ਤਮਾਮ. "ਸਕਲ ਸੈਨ ਇਕ ਠਾਂ ਭਈ." (ਗੁਪ੍ਰਸੂ) ੩. ਸੰ. शकल- ਸ਼ਕਲ. ਸੰਗ੍ਯਾ- ਟੁਕੜਾ. ਖੰਡ. "ਨਖ ਸਸਿ ਸਕਲ ਸੇ ਉਪਮਾ ਨ ਲਟੀ ਸੀ." (ਨਾਪ੍ਰ) ੪. ਛਿਲਕਾ. ਵਲਕਲ। ੫. ਤਰਾਜੂ ਦਾ ਪਲੜਾ. ਦੇਖੋ, ਅੰ. Scales । ੬. ਅ਼. [شکل] ਸੂਰਤ. ਮੂਰਤਿ। ੭. ਨੁਹਾਰ. ਮੁੜ੍ਹੰਗਾ....
ਵਿ- ਜੈਸਾ. ਯਾਦ੍ਰਿਸ਼. "ਜੇਹਾ ਆਇਆ ਤੇਹਾ ਜਾਸੀ." (ਮਾਝ ਅਃ ਮਃ ੩) ਸਿੰਧੀ. ਜੇਹੋ....
ਹੁਤੋ. ਹੋਤਾ. ਹੋਣ ਦਾ ਭੂਤਕਾਲ....
ਦੇਖੋ, ਪਟੇਰ। ੨. ਸੰ. ਵੱਰ੍ਤਕ. ਤਿੱਤਰ ਤੋਂ ਛੋਟਾ ਇੱਕ ਪੰਛੀ, ਜੋ ਸ਼ਕਲ ਵਿੱਚ ਤਿੱਤਰ ਜੇਹਾ ਹੁੰਦਾ ਹੈ. ਨਰ ਬਟੇਰ, ਜੋ ਬੋਲਣ ਵਾਲਾ ਹੁੰਦਾ ਹੈ ਉਸ ਦੀ ਆਵਾਜ਼ ਸੁਣਕੇ ਆਸ ਪਾਸ ਦੇ ਬਟੇਰ ਜਮਾਂ ਹੋ ਜਾਂਦੇ ਹਨ ਅਤੇ ਸ਼ਿਕਾਰੀਆਂ ਤੋਂ ਜਾਲ ਵਿੱਚ ਫਸਾਏ ਜਾਂਦੇ ਹਨ. ਬਹੁਤ ਲੋਕ ਲੜਾਉਣ ਲਈ ਭੀ ਬਟੇਰ ਰਖਦੇ ਹਨ. ਅੰ. quail....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਫ਼ਾ. [آواز] ਸੰਗ੍ਯਾ- ਧੁਨਿ. ਸ਼ਬਦ। ੨. ਸੱਦ. ਪੁਕਾਰ। ੩. ਦੇਖੋ, ਆਵਾਜ ਲੈਣੀ....
ਸੰ. ਪਾਰ੍ਸ਼. ਸੰਗ੍ਯਾ- ਬਗਲ. ਪਾਸਾ. "ਧੁਖਿ ਧੁਖਿ ਉਠਨਿਪਾਸ." (ਸ. ਫਰੀਦ) ੨. ਓਰ. ਤ਼ਰਫ਼। ੩. ਕ੍ਰਿ. ਵਿ- ਨੇੜੇ. ਸਮੀਪ. ਕੋਲ. "ਲੈ ਭੇਟਾ ਪਹੁਚ੍ਯੋ ਗੁਰੁ ਪਾਸ." (ਗੁਪ੍ਰਸੂ) ੪. ਸੰ. ਪਾਸ਼ ਸੰਗ੍ਯਾ- ਫਾਹੀ. ਫੰਦਾ. "ਪਾਸਨ ਪਾਸ ਲਏ ਅਰਿ ਕੇਤਕ." (ਚਰਿਤ੍ਰ ੧੨੮) ਫਾਹੀਆਂ ਨਾਲ ਕਿਤਨੇ ਵੈਰੀ ਫਾਹ ਲਏ.#ਧਨੁਰਵੇਦ ਵਿੱਚ ਪਾਸ਼ ਦੋ ਪ੍ਰਕਾਰ ਦਾ ਲਿਖਿਆ ਹੈ- ਇੱਕ ਪਸ਼ੁ ਫਾਹੁਣ ਦਾ, ਦੂਜਾ ਮਨੁੱਖਾਂ ਲਈ, ਪੁਰਾਣੇ ਸਮੇਂ ਇਹ ਜੰਗ ਦਾ ਸ਼ਸਤ੍ਰ ਸੀ. ਇਸ ਦੀ ਲੰਬਾਈ ਦਸ ਹੱਥ ਹੁੰਦੀ ਸੀ. ਸੂਤ, ਚੰਮ ਦੀ ਰੱਸੀ ਅਤੇ ਨਲੀਏਰ ਦੀ ਜੱਤ ਤੋਂ ਇਸ ਦੀ ਰਚਨਾ ਹੁੰਦੀ ਅਤੇ ਮੋਮ ਆਦਿ ਨਾਲ ਚਿਕਨਾ ਅਤੇ ਸਖਤ ਕਰ ਲੀਤਾ ਜਾਂਦਾ ਸੀ. ਪਾਸ਼ ਦੇ ਸਿਰੇ ਤੇ ਸਿਰਖਫਰਾਹੀ ਗੱਠ ਹੁੰਦੀ, ਜੋ ਦੁਸ਼ਮਨ ਦੇ ਸਿਰ ਤੇ ਫੈਂਕੀ ਜਾਂਦੀ. ਜਦ ਗਲ ਵਿੱਚ ਪਾਸ਼ ਦਾ ਚੱਕਰ ਪੈ ਜਾਂਦਾ ਤਾਂ ਬਹੁਤ ਫੁਰਤੀ ਨਾਲ ਵੈਰੀ ਨੂੰ ਖਿੱਚ ਲਈਦਾ ਸੀ. ਖਿੱਚਣ ਤੋਂ ਪਾਸ਼ ਨਾਲ ਗਲ ਘੁੱਟਿਆ ਜਾਂਦਾ ਅਤੇ ਵੈਰੀ ਮਰ ਜਾਂਦਾ ਜਾਂ ਬੇਹੋਸ਼ ਹੋ ਜਾਂਦਾ। ੫. ਫ਼ਾ. [پاش] ਪਾਸ਼ ਫਟਣਾ. ਟੁਕੜੇ ਹੋਣਾ. ਬਿਖਰਨਾ। ੬. ਫ਼ਾ. [پاس] ਨਿਗਹਬਾਨੀ। ੭. ਰਖ੍ਯਾ। ੮. ਪ. ਹਰ. ਤਿੰਨ ਘੰਟੇ ਦਾ ਸਮਾਂ....
ਦੇਖੋ, ਜਮਾ। ੨. ਦੇਖੋ, ਜਮਾਨ ੪. "ਜਮੀਨੁਲ ਜਮਾਂ ਹੈ." (ਜਾਪੁ)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਸੰਗ੍ਯਾ- ਝਰੋਖਾ। ੨. ਜੀਵਾਂ ਨੂੰ ਫਸਾਉਣ ਲਈ ਤੰਤੂਆਂ (ਤੰਦਾਂ- ਤਾਗਿਆਂ) ਦੀ ਬਣਾਈ ਹੋਈ ਫਾਸੀ. "ਮਛੁਲੀ ਜਾਲ ਨ ਜਾਣਿਆ." (ਸ੍ਰੀ ਅਃ ਮਃ ੧) ੩. ਪੀਲੂ ਦਾ ਦਰਖ਼ਤ. ਮਾਲ. ਬਣ. "ਜਾਲ ਬਿਰਛ ਕੀ ਛਾਯਾ ਹੇਰੀ." (ਗੁਪ੍ਰਸੂ੍ਯ) ੪. ਸਮੁਦਾਯ ਗਰੋਹ. "ਨਾਸ ਭਏ ਅਘ ਜਾਲ." (ਗੁਪ੍ਰਸੂ) ੫. ਅਹੰਕਾਰ। ੬. ਅੱਖ ਦਾ ਜਾਲਾ. "ਧੁੰਧ ਜਾਲ ਪ੍ਰਵਾਲ ਖਾਂਸੀ." (ਸਲੋਹ) ਦੇਖੋ, ਪ੍ਰਵਾਲ। ੭. ਅ਼. [جعل] ਜਅ਼ਲ ਝੂਠੀ ਬਣਾਉਟ। ੫. ਫ਼ਰੇਬ. ਧੋਖਾ, "ਜਾਲ ਅਨੇਕ ਨਿਸਾਚਰ ਕਰੇ." (ਸਲੋਹ) ੯. ਸਿੰਧੀ. ਜ਼ਾਲ. ਇਸਤ੍ਰੀ....
ਵਿ- ਸੰ. ਬਹੁਤਰ. ਬਹੁਤ ਜਾਦਾ. ਬਹੁਤ. ਸਹਿਤ. "ਬਹੁਤਾ ਕਹੀਐ ਬਹੁਤਾ ਹੋਇ." (ਜਪੁ) "ਸਾਧ ਬਹੁਤੇਰੇ ਡਿਠੇ." (ਸਵੈਯੇ ਮਃ ੩. ਕੇ) "ਬਹੁਤੁ ਸਿਆਣਪ ਲਾਗੈ ਧੂਰਿ." (ਆਸਾ ਮਃ ੧) ੨. ਬਾਣੀਏ ਤੋਲਣ ਵੇਲੇ ਤਿੰਨ ਕਹਿਣ ਦੀ ਥਾਂ "ਬਹੁਤੇ" ਸ਼ਬਦ ਦਾ ਬਰਤਾਉ ਕਰਦੇ ਹਨ....
ਸੰ. लोक्. ਧਾ- ਦੇਖਣਾ, ਬੋਲਣਾ, ਚਮਕਣਾ, ਪ੍ਰਕਾਸ਼ਿਤ ਹੋਣਾ। ੨. ਸੰਗ੍ਯਾ- ਭੁਵਨ. ਬ੍ਰਹਮਾਂਡ ਦਾ ਹਿੱਸਾ. ਤ਼ਬਕ. ਦੇਖੋ, ਸਾਤ ਆਕਾਸ ਅਤੇ ਸਾਤ ਪਾਤਾਲ। ੩. ਬ੍ਰਹਮਾਦਿ ਦੇਵਤਿਆਂ ਦੇ ਰਹਿਣ ਦੀਆਂ ਪੁਰੀਆਂ "ਇੰਦ੍ਰਲੋਕ ਸਿਵਲੋਕਹਿ ਜੈਬੋ." (ਧਨਾ ਕਬੀਰ) ੪. ਲੋਗ. ਜਨ. "ਲੋਕ ਅਵਗਣਾ ਕੀ ਬੰਨੈ ਗੰਠੜੀ." (ਮਃ ੧. ਵਾਰ ਮਾਰੂ ੧) ੫. ਖੁਲ੍ਹੀ ਥਾਂ। ੬. ਦਰਸ਼ਨ. ਦੀਦਾਰ। ੭. ਜਨ ਸਮੁਦਾਯ (ਗਰੋਹ) ਵਾਸਤੇ ਭੀ ਲੋਕ ਸ਼ਬਦ ਵਰਤੀਦਾ ਹੈ, ਜੈਸੇ- ਸਿੱਖ ਲੋਕ, ਹਿੰਦੂ ਲੋਕ, ਅੰਗ੍ਰੇਜ਼ ਲੋਕ ਆਦਿ....