banamālīबनमाली
ਸੰ. वनमालिन्. ਵਨਮਾਲਾ ਪਹਿਰਨ ਵਾਲਾ ਵਿਸਨੁ। ੨. ਕ੍ਰਿਸਨ ਜੀ। ੩. ਕਰਤਾਰ, ਜੋ ਸਾਰੇ ਜੰਗਲਾਂ ਨੂੰ ਮਾਲਾਵਤ ਧਾਰਨ ਕਰਦਾ ਹੈ। ੪. ਪਰਸ਼ੁਰਾਮ ਬ੍ਰਾਹਮਣ ਦਾ ਭਾਈ ਇੱਕ ਵੈਦ੍ਯ, ਜੋ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ ਹੋਕੇ ਪਰਉਪਕਾਰ ਅਰਥ ਇਲਾਜ, ਅਤੇ ਨਾਲ ਹੀ ਗੁਰਮਤ ਦਾ ਪ੍ਰਚਾਰ ਕੀਤਾ ਕਰਦਾ ਸੀ.
सं. वनमालिन्. वनमाला पहिरन वाला विसनु। २. क्रिसन जी। ३. करतार, जो सारे जंगलां नूं मालावत धारन करदा है। ४. परशुराम ब्राहमण दा भाई इॱक वैद्य, जो गुरू हरिगोबिंद साहिब दा सिॱख होके परउपकार अरथ इलाज, अते नाल ही गुरमत दा प्रचार कीता करदा सी.
ਦੇਖੋ, ਬਨਮਾਲਾ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਸਾਰਾ ਦਾ ਬਹੁ ਵਚਨ ੨. ਦੇਖੋ, ਸਾਰਣਾ, ਸਾੜਨਾ ਅਤੇ ਲੁਝਿ....
ਦੇਖੋ, ਧਾਰਣ ਅਤੇ ਧਾਰਣਾ. "ਪ੍ਰਭੁ ਸਗਲ ਤੁਮਾਰੀ ਧਾਰਨਾ." (ਰਾਮ ਮਃ ੫)...
ਦੇਖੋ, ਪਰਸਰਾਮ....
ਬ੍ਰਾਹਮਣ. ਬ੍ਰਹਮ (ਵੇਦ) ਪੜ੍ਹਨ ਵਾਲਾ। ੨. ਬ੍ਰਹਮ (ਕਰਤਾਰ) ਨੂੰ ਜਾਣਨ ਵਾਲਾ. "ਸੋ ਬ੍ਰਾਹਮਣੁ, ਬ੍ਰਹਮ ਜੋ ਬਿੰਦੇ." (ਸ੍ਰੀ ਅਃ ਮਃ ੩) "ਜੋ ਬ੍ਰਹਮ ਬੀਚਾਰੈ। ਸੋ ਬ੍ਰਾਹਮਣੁ ਕਹੀਅਤੁ ਹੈ ਹਮਾਰੈ." (ਗਉ ਕਬੀਰ) ੩. ਬ੍ਰਹਮਾ ਦੀ ਸੰਤਾਨ, ਵਿਪ੍ਰ. ਹਿੰਦੂਆਂ ਦਾ ਪਹਿਲਾ ਵਰਣ. "ਬ੍ਰਾਹਮਣ ਖਤ੍ਰੀ ਸੂਦ ਵੈਸ ਚਾਰ ਵਰਨ." (ਗੌਂਡ ਮਃ ੪) ੪. ਦੇਖੋ, ਬ੍ਰਾਹਮਣ....
ਪਸੰਦ ਆਈ. ਦੇਖੋ, ਭਾਉਣਾ. "ਸਾਈ ਸੋਹਾਗਣਿ, ਜੋ ਪ੍ਰਭੁ ਭਾਈ." (ਆਸਾ ਮਃ ੫) "ਸਤਿਗੁਰ ਕੀ ਸੇਵਾ ਭਾਈ." (ਮਾਰੂ ਸੋਲਹੇ ਮਃ ੪) ੨. ਭ੍ਰਾਤਾ. "ਹਰਿਰਸ ਪੀਵਹੁ ਛਾਈ." (ਸੋਰ ਮਃ ੫) ੩. ਸਿੱਖਾਂ ਵਿੱਚ ਇੱਕ ਉੱਚ ਪਦਵੀ, ਜੋ ਭ੍ਰਾਤ੍ਰਿਭਾਵ ਪ੍ਰਗਟ ਕਰਦੀ ਹੈ. ਗੁਰੂ ਨਾਨਕਦੇਵ ਨੇ ਸਭ ਤੋਂ ਪਹਿਲਾਂ ਇਹ ਪਦਵੀ ਭਾਈ ਮਰਦਾਨੇ ਅਤੇ ਬਾਲੇ ਨੂੰ ਦਿੱਤੀ. ਸ਼੍ਰੀ ਗੁਰੂ ਗੋਬਿੰਦਸਿੰਘ ਜੀ ਤਕ ਜੋ ਮੁਖੀਏ ਸਿੱਖ ਹੋਏ ਸਭ ਨੂੰ ਭਾਈ ਪਦਵੀ ਮਿਲਦੀ ਰਹੀ, ਜੈਸੇ- ਭਾਈ ਬੁੱਢਾ, ਭਾਈ ਗੁਰਦਾਸ, ਭਾਈ ਰੂਪਚੰਦ, ਭਾਈ ਨੰਦਲਾਲ ਆਦਿ. ਕਲਗੀਧਰ ਨੇ ਜੋ ਹੁਕਮਨਾਮਾ ਬਾਬਾ ਫੂਲ ਦੇ ਸੁਪੁਤ੍ਰਾਂ ਨੂੰ ਲਿਖਿਆ ਹੈ, ਉਸ ਵਿੱਚ ਭੀ ਭਾਈ ਤਿਲੋਕਾ, ਭਾਈ ਰਾਮਾ ਕਰਕੇ ਸੰਬੋਧਨ ਕੀਤਾ ਹੈ। ੪. ਸ਼੍ਰੀ ਗੁਰੂ ਗ੍ਰੰਥਸਾਹਿਬ ਦੀ ਕਥਾ ਅਕੇ ਪਾਠ ਕਰਨ ਵਾਲਾ ਮੰਦਿਰ ਦਾ ਸੇਵਕ, ਅਥਵਾ ਧਰਮਸਾਲੀਆ। ੫. ਸੰ. ਭਵ੍ਯ. ਪਿਆਰਾ. "ਰਾਖਿਲੈਹੁ ਭਾਈ ਮੇਰੇ ਕਉ." (ਸੋਰ ਮਃ ੫) ਪਿਆਰੇ ਹਰਿਗੋਬਿੰਦ ਜੀ ਦੀ ਰਖ੍ਯਾ ਕਰੋ....
ਵਿਦ੍ਯਾ ਜਾਣਨ ਵਾਲਾ. ਵਿਦ੍ਵਾਨ. ਹਕੀਮ. (Doctor). । ੨. ਤ਼ਬੀਬ ਦੇਖੋ, ਵੈਦ ੨। ੩. ਵਿ- ਵੇਦ ਸੰਬੰਧੀ. ਵੇਦ ਦਾ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਦੇਖੋ, ਖਾਰਾ ਸਾਹਿਬ। ੨. ਦੇਖੋ, ਹਰਿਗੋਬਿੰਦ ਸਤਿਗੁਰੂ। ੩. ਦੇਖੋ, ਖੁਸਾਲ ਸਿੰਘ....
ਅ਼. [صاحب] ਸਾਹ਼ਿਬ. ਸੰਗ੍ਯਾ- ਸ੍ਵਾਮੀ. ਮਾਲਿਕ. "ਸਾਹਿਬ ਸੇਤੀ ਹੁਕਮ ਨ ਚਲੈ." (ਵਾਰ ਆਸਾ ਮਃ ੨) ੨. ਕਰਤਾਰ. "ਸਾਹਿਬ ਸਿਉ ਮਨੁ ਮਾਨਿਆ." (ਆਸਾ ਅਃ ਮਃ ੧) ੩. ਮਿਤ੍ਰ....
ਸ਼ਿਸ਼੍ਯ. ਦੇਖੋ, ਸਿਖ। ੨. ਗੁਰੁਸਿੱਖ. ਸਿੱਖਧਰਮ ਧਾਰੀ. ਦੇਖੋ ਸਿੱਖਧਰਮ. "ਸਤਿ ਸੰਤੋਖ ਦਯਾ ਧਰਮ ਨਾਮ ਦਾਨ ਇਸਨਾਨ ਦਿੜਾਯਾ। ਗੁਰੁਸਿਖ ਲੈ ਗੁਰੁਸਿੱਖ ਸਦਾਯਾ." (ਭਾਗੁ) "ਗੁਰਉਪਦੇਸ਼ ਪਰਵੇਸ ਰਿਦ ਅੰਤਰ ਹੈ, ਸ਼ਬਦ ਸੁਰਤਿ ਸੋਈ ਸਿੱਖ ਜਗ ਜਾਨੀਐ." (ਭਾਗੁ ਕ)#ਜੈਸੇ ਪਤਿਬ੍ਰਤਾ ਪਰਪੁਰਖੈ ਨ ਦੇਖ੍ਯੋ ਚਾਹੈ#ਪੂਰਨ ਪਤੀਬ੍ਰਤਾ ਕੋ ਪਤਿ ਹੀ ਮੈ ਧ੍ਯਾਨ ਹੈ,#ਸਰ ਸਰਿਤਾ ਸਮੁਦ੍ਰ ਚਾਤ੍ਰਿਕ ਨ ਚਾਹੈ ਕਾਹੂੰ#ਆਸ ਘਨਬੂੰਦ ਪ੍ਰਿਯ ਪ੍ਰਿਯ ਗੁਨਗਾਨ ਹੈ,#ਦਿਨਕਰ ਓਰ ਭੋਰ ਚਾਹਤ ਨਹੀਂ ਚਕੋਰ#ਮਨ ਬਚ ਕ੍ਰਮ ਹਿਮਕਰ ਪ੍ਰਿਯ ਪ੍ਰਾਨ ਹੈ,#ਤੈਸੇ ਗੁਰੁਸਿੱਖ ਆਨ ਦੇਵ ਸੇਵ ਰਹਿਤ, ਪੈ-#ਸਹਿਜ ਸੁਭਾਵ ਨ ਅਵਗ੍ਯਾ ਅਭਿਮਾਨ ਹੈ.#(ਭਾਗੁ ਕ)...
ਸੰਗ੍ਯਾ- ਪਰੋਪਕਾਰ. ਦੂਸਰੇ ਦੇ ਭਲੇ ਦਾ ਕੰਮ. ਦੂਜੇ ਲਈ ਉਪਕਾਰ ਦੀ ਕ੍ਰਿਯਾ. "ਪਰਉਪਕਾਰ ਪੁੰਨ ਬਹੁ ਕੀਆ." (ਗਉ ਮਃ ੪) "ਮਿਥਿਆ ਤਨ, ਨਹੀ ਪਰਉਪਕਾਰਾ." (ਸੁਖਮਨੀ)...
ਸੰ. अर्थ्. ਧਾ- ਮੰਗਣਾ. ਚਾਹੁਣਾ. ਢੂੰਡਣਾ ਘੇਰਨਾ. ੨. ਸੰ. अर्थ- ਅਰ੍ਥ. ਸੰਗ੍ਯਾ- ਸ਼ਬਦ ਦਾ ਭਾਵ. ਪਦ ਦਾ ਤਾਤਪਰਯ. "ਧਰ੍ਯੋ ਅਰਥ ਜੋ ਸਬਦ ਮਝਾਰਾ। ਬਾਰ ਬਾਰ ਉਰ ਕਰਹੁ ਵਿਚਾਰਾ." (ਗੁਪ੍ਰਸੂ) ੩. ਪ੍ਰਯੋਜਨ. ਮਤਲਬ. "ਪੁਛਿਆ ਢਾਢੀ ਸਦਿਕੈ, ਕਿਤੁ ਅਰਥ ਤੂੰ ਆਇਆ?" (ਵਾਰ ਸ੍ਰੀ ਮਃ ੪)#"ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ." (ਤੁਖਾ ਛੰਤ ਮਃ ੪) ੪. ਧਨ. ਪਦਾਰਥ. "ਅਰਥ ਧਰਮ ਕਾਮ ਮੋਖ ਕਾ ਦਾਤਾ." (ਬਿਲਾ ਮਃ ੫) ੫. ਕਾਰਨ. ਹੇਤੁ. ਸਬਬ। ੬. ਸ਼ਬਦ, ਸਪਰਸ਼ ਰੂਪ, ਰਸ, ਗੰਧ, ਇਹ ਪੰਜ ਵਿਸੇ। ੭. ਫਲ. ਨਤੀਜਾ। ੮. ਸੰਪਤਿ. ਵਿਭੂਤਿ. "ਅਰਥ ਦ੍ਰਬੁ ਦੇਖ ਕਛੁ ਸੰਗਿ ਨਾਹੀ ਚਲਨਾ." (ਧਨਾ ਮਃ ੯) ੯. ਵਿ- ਅ- ਰਥ. ਰਥ ਰਹਿਤ. ਰਥ ਤੋਂ ਬਿਨਾ....
ਅ਼. [علاج] ਸੰਗ੍ਯਾ- ਯਤਨ. ਉਪਾਇ। ੨. ਰੋਗ ਦੂਰ ਕਰਨ ਦਾ ਸਾਧਨ। ੩. ਯੁਕਤਿ. ਤਦਬੀਰ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸਤਿਗੁਰੂ ਦਾ ਸਿੱਧਾਂਤ। ੨. ਗੁਰੂ ਦਾ ਥਾਪਿਆ ਧਰਮ ਦਾ ਨਿਯਮ....
ਸੰਗ੍ਯਾ- ਕਿਸੇ ਕਾਰਜ ਦੇ ਚਲਾਉਣ ਅਤੇ ਫੈਲਾਉਣ ਦੀ ਕ੍ਰਿਯਾ। ੨. ਚਲਨ. ਰਿਵਾਜ। ੩. ਪ੍ਰਸਿੱਧਿ. ਸ਼ੁਹਰਤ....
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...