babaraबबर
ਫ਼ਾ. [ببر] ਸ਼ੇਰ. ਸਿੰਘ. ਕੇਸਰੀ. "ਬਬਰ ਬਬੰਕੈ ਭੁਜਾ ਫਰੰਕੈ ਤੇਜ ਬਰੰ." (ਅਕਾਲ) ੨. ਦੇਖੋ, ਬਰਬਰ। ੩. ਬਬਰ ਅਥਵਾ ਬੱਬਰ ਸ਼ਬਦ ਪੇਟ ਵਾਸਤੇ ਭੀ ਆਉਂਦਾ ਹੈ, ਜਿਸ ਦਾ ਮੂਲ ਸੰਸਕ੍ਰਿਤ ਵਵ੍ਰਿ (ਸ਼ਰੀਰ) ਹੈ, "ਲਗ ਗਯੋ ਬਬਰ ਫੋਰ੍ਯੋ ਬਿਸਾਲ." (ਗੁਪ੍ਰਸੂ)
फ़ा. [ببر] शेर. सिंघ. केसरी. "बबर बबंकै भुजा फरंकै तेज बरं." (अकाल) २. देखो, बरबर। ३. बबर अथवा बॱबर शबद पेट वासते भी आउंदा है, जिस दा मूल संसक्रित वव्रि (शरीर) है, "लग गयो बबर फोर्यो बिसाल." (गुप्रसू)
ਸੰ. सेटक ਸੇਟਕ. ਸੰਗ੍ਯਾ- ਮਣ ਦਾ ਚਾਲੀਹਵਾਂ ਹਿੱਸਾ. ਚਾਰ ਪਾਉ ਭਰ ਤੋਲ.¹ "ਦੁਇ ਸੇਰ ਮਾਗਉ ਚੂਨਾ." (ਸੋਰ ਕਬੀਰ) ੨. ਫ਼ਾ. [شیر] ਸ਼ੇਰ. ਸਿੰਘ। ੩. ਵਿ- ਦਿਲੇਰ. ਬਹਾਦੁਰ. "ਬੁਰਿਆਈਆਂ ਹੁਇ ਸੇਰ." (ਵਾਰ ਗੂਜ ੨. ਮਃ ੫)...
ਸੰ. ਸਿੰਹ. ਹਿੰਸਾ ਕਰਨ ਵਾਲਾ ਜੀਵ. ਸ਼ੇਰ. "ਸਿੰਘ ਰੁਚੈ ਸਦ ਭੋਜਨੁ ਮਾਸ." (ਬਸੰ ਮਃ ੫) ਭਾਵੇਂ ਸ਼ਾਰਦੂਲ (ਕੇਸ਼ਰੀ), ਚਿਤ੍ਰਕ ਵ੍ਯਾਘ੍ਰ (ਬਾਘ) ਆਦਿ ਸਾਰੇ ਸਿੰਹ (ਸਿੰਘ) ਕਹੇ ਜਾ ਸਕਦੇ ਹਨ, ਪਰ ਇਹ ਖ਼ਾਸ ਨਾਮ ਖ਼ਾਸ ਖ਼ਾਸ ਜੀਵਾਂ ਦੇ ਹਨ. ਪਾਠਕਾਂ ਦੇ ਗ੍ਯਾਨ ਲਈ ਇੱਥੇ ਚਿਤ੍ਰ ਦੇਕੇ ਸਪਸ੍ਟ ਕੀਤਾ ਜਾਂਦਾ ਹੈ. ਦੇਖੋ, ਸਾਰਦੂਲ। ੨. ਖੰਡੇ ਦਾ ਅਮ੍ਰਿਤਧਾਰੀ ਗੁਰੂ ਨਾਨਕਪੰਥੀ ਖਾਲਸਾ। ੩. ਵਿ- ਸ਼ਿਰੋਮਣਿ. ਪ੍ਰਧਾਨ। ੪. ਸ਼੍ਰੇਸ੍ਠ. ਉੱਤਮ। ੫. ਬਹਾਦੁਰ. ਸ਼ੂਰਵੀਰ। ੬. ਦੇਖੋ, ਫੀਲੁ। ੭. ਸਿੰਹਰਾਸ਼ਿ. ਦੇਖੋ, ਸਿੰਹ....
ਵਿ- ਕੇਸਰ ਦੇ ਰੰਗ ਰੰਗਿਆ। ੨. ਕੇਸਰ ਜੇਹੇ ਰੰਗ ਵਾਲਾ। ੩. ਸੰਗ੍ਯਾ- ਹਨੂਮਾਨ ਦਾ ਪਿਤਾ। ੪. ਘੋੜਾ। ੫. ਸਿੰਹੁ. ਬਬਰਸ਼ੇਰ. ਘੋੜਾ ਅਤੇ ਸ਼ੇਰ ਕੇਸਰ (ਅਯਾਲ) ਵਾਲੇ ਹੋਣ ਕਰਕੇ ਕੇਸਰੀ (केसरिन्) ਕਹਾਉਂਦੇ ਹਨ. ਕੇਸ਼ਰੀ ਸ਼ਬਦ ਭੀ ਸਹੀ ਹੈ....
ਫ਼ਾ. [ببر] ਸ਼ੇਰ. ਸਿੰਘ. ਕੇਸਰੀ. "ਬਬਰ ਬਬੰਕੈ ਭੁਜਾ ਫਰੰਕੈ ਤੇਜ ਬਰੰ." (ਅਕਾਲ) ੨. ਦੇਖੋ, ਬਰਬਰ। ੩. ਬਬਰ ਅਥਵਾ ਬੱਬਰ ਸ਼ਬਦ ਪੇਟ ਵਾਸਤੇ ਭੀ ਆਉਂਦਾ ਹੈ, ਜਿਸ ਦਾ ਮੂਲ ਸੰਸਕ੍ਰਿਤ ਵਵ੍ਰਿ (ਸ਼ਰੀਰ) ਹੈ, "ਲਗ ਗਯੋ ਬਬਰ ਫੋਰ੍ਯੋ ਬਿਸਾਲ." (ਗੁਪ੍ਰਸੂ)...
ਦੇਖੋ, ਭੁਜ ੨. "ਭੁਜਾ ਗਹਿ ਕਾਢਿਲੀਓ." (ਬਿਹਾ ਛੰਤ ਮਃ ੫) ੨. ਸੀਤਾ. ਭੂਮਿਜਾ....
ਸੰ. तिज्. ਧਾ- ਤਿੱਖਾ ਕਰਨਾ, ਚਮਕਣਾ। ੨. ਸੰਗ੍ਯਾ- ਚਮਕ. ਪ੍ਰਕਾਸ਼. "ਆਪ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ." (ਬਿਲਾ ਕਬੀਰ) ਜੀਵ ਬ੍ਰਹਮ ਵਿੱਚ ਸਮਾਨਾ (ਸਮਾਇਆ) ੩. ਬਲ. ਸ਼ਕਤਿ। ੪. ਅਗਨਿ. "ਅਪ ਤੇਜ ਬਾਇ ਪ੍ਰਿਥਮੀ ਅਕਾਸਾ." (ਗਉ ਕਬੀਰ) ੫. ਵੀਰਯ। ੬. ਮਿੰਜ। ੭. ਘੀ। ੮. ਕ੍ਰੋਧ. "ਤੀਰਥਿ ਤੇਜੁ ਨਿਵਾਰਿ ਨ ਨ੍ਹਾਤੇ." (ਮਲਾ ਮਃ ੧) ੯. ਫ਼ਾ. [تیز] ਤੇਜ਼. ਵਿ- ਤਿੱਖਾ। ੧੦. ਚਾਲਾਕ....
ਸੰਗ੍ਯਾ- ਬੁਰਾ ਸਮਾ. ਦੁਕਾਲ. ਦੁਰਭਿੱਖ (ਭਿਕ੍ਸ਼੍). ਕਹਿਤ। ੨. ਵਾਹਗੁਰੂ, ਜੋ ਅਵਿਨਾਸ਼ੀ ਹੈ. ਜਿਸ ਦਾ ਕਦੇ ਕਾਲ ਨਹੀਂ, ਅਤੇ ਜਿਸ ਤੇ ਕਾਲ (ਸਮੇਂ) ਦਾ ਕੋਈ ਅਸਰ ਨਹੀਂ। ੩. ਵਿ- ਮ੍ਰਿਤ੍ਯੁ ਬਿਨਾ. ਮੌਤ ਤੋਂ ਬਿਨਾ. "ਔਰ ਸੁ ਕਾਲ ਸਬੈ ਬਸਿ ਕਾਲ ਕੇ ਏਕ ਹੀ ਕਾਲ ਅਕਾਲ ਸਦਾ ਹੈ." (ਵਿਚਿਤ੍ਰ)#੪. ਸੰਗ੍ਯਾ- ਮੌਤ ਦਾ ਵੇਲਾ. ਅੰਤ ਸਮਾ. "ਕਾਲ ਅਕਾਲ ਖਸਮ ਕਾ ਕੀਨਾ" (ਮਾਰੂ ਕਬੀਰ) ੫. ਚਿਰਜੀਵੀ, ਮਾਰਕੰਡੇਯ ਆਦਿ. "ਸਿਮਰਹਿ ਕਾਲੁ ਅਕਾਲ ਸੁਚਿ ਸੋਚਾ." (ਮਾਰੂ ਸੋਲਹੇ ਮਃ ੫)#੬. ਕ੍ਰਿ. ਵਿ- ਬੇਮੌਕਾ. ਜੋ ਸਮੇਂ ਸਿਰ ਨਹੀਂ. ਜੈਸੇ- ਅਕਾਲ ਮ੍ਰਿਤ੍ਯੁ....
ਸੰ. बर्बर. ਅ਼. [بربر] ਅਫਰੀਕਾ ਦਾ ਉੱਤਰ ਵੱਲ ਦਾ ਇੱਕ ਭਾਗ. Barbary....
ਵ੍ਯ- ਯਾ. ਵਾ. ਕਿੰਵਾ. ਜਾਂ....
ਦੇਖੋ, ਬਬਰ ੩....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਸੰ. ਸੰਗ੍ਯਾ- ਚਪੇੜ. ਧੱਫਾ। ੨. ਸੰ. ਪੇਟਕ. ਪਿਟਾਰਾ. ਥੈਲਾ। ੩. ਉਦਰ. ਢਿੱਡ. ਪੇਟਕ (ਪਿਟਾਰ) ਦੀ ਸ਼ਕਲ ਹੋਣ ਕਰਕੇ ਇਹ ਸੰਗ੍ਯਾ ਹੈ. "ਘਰ ਮੂਸਿ ਬਿਰਾਨੋ ਪੇਟ ਭਰੈ ਅਪਰਾਧੀ." (ਸਾਰ ਪਰਮਾਨੰਦ) "ਜਉ ਇਹ ਪੇਟ ਨ ਕਾਹੂੰ ਹੋਤਾ। ਰਾਉ ਰੰਕ ਕਾਹੂੰ ਕੋ ਕਹਿਤਾ?" (ਵਿਚਿਤ੍ਰ) ੪. ਗਰਭ. ਢਿੱਡ. ਹਮਲ....
ਕ੍ਰਿ. ਵਿ- ਲਿਯੇ, ਲਈ. ਖ਼ਾਤਰ. ਸਦਕੇ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਕ੍ਰਿ. ਵਿ- ਬਿਲਕੁਲ. ਮੂਲੋਂ "ਐਸਾ ਕੰਮ ਮੂਲੇ ਨ ਕੀਚੈ, ਜਿਤੁ ਅੰਤਿ ਪਛੋਤਾਈਐ." (ਅਨੰਦੁ) ੨. ਸੰ. ਸੰਗ੍ਯਾ- ਜੜ. "ਮੂਲ ਬਿਨਾ ਸਾਖਾ ਕਤੁ ਆਹੈ?" (ਭੈਰ ਮਃ ੫) ੩. ਵਪਾਰ ਲਈ ਪੂੰਜੀ. ਮੂਲਧਨ. "ਖੋਵੈ ਮੂਲ ਲਾਭ ਨਹਿ" ਪਾਵੈ." (ਗੁਪ੍ਰਸੂ) ੪. ਅਸਲ ਮਜਮੂਨ, ਜਿਸ ਪੁਰ ਟੀਕਾ ਟਿੱਪਣੀ ਲਿਖੀ ਜਾਵੇ. Text। ੫. ਮੁੱਢ. ਆਦਿ. ਭਾਵ- ਕਰਤਾਰ. "ਮੂਲਿ ਲਾਗੇ ਸੇ ਜਨ ਪਰਵਾਣੁ। ××× ਡਾਲੀ ਲਾਗੈ ਨਿਹਫਲ ਜਾਈ ॥" (ਆਸਾ ਮਃ ੩) ਡਾਲੀ ਤੋਂ ਭਾਵ ਦੇਵੀ ਦੇਵਤਾ ਅਤੇ ਜਗਤ ਹੈ। ੬. ਅਸਲਿਯਤ। ੭. ਉੱਨੀਹਵਾਂ ਨਛਤ੍ਰ। ੮. ਗਾਜਰ ਮੂਲੀ ਆਦਿਕ ਜਮੀਨ ਅੰਦਰ ਹੋਣ ਵਾਲੇ ਪਦਾਰਥ। ੯. ਸੰ. मूल्. ਧਾ- ਜੜੇ ਜਾਣਾ, ਦ੍ਰਿੜ੍ਹ ਹੋਣਾ, ਵਧਣਾ, ਜੜ ਪਕੜਨਾ। ੧੦. ਦੇਖੋ, ਮੂਲ੍ਯ....
ਵਿ- ਜਿਸ ਦਾ ਸੰਸਕਾਰ ਕੀਤਾ ਗਿਆ ਹੈ। ੨. ਸ਼ੁੱਧ ਕੀਤਾ। ੩. ਸੁਧਾਰਿਆ। ੪. ਵ੍ਯਾਕਰਣ ਦੀ ਰੀਤਿ ਅਨੁਸਾਰ ਸੁਧਾਰੀ ਹੋਈ ਬੋਲੀ। ੫. ਸੰਗ੍ਯਾ- ਦੇਵਭਾਸਾ. ਸੰਸਕ੍ਰਿਤ. (संस्कृत)...
ਸੰ. ਸ਼ਰੀਰ. ਵਿ- ਜੋ ਪਲ ਪਲ ਵਿੱਚ ਸ਼੍ਰਿ- शृ (ਖੀਨ) ਹੋਵੇ.¹ "ਨਿਰਮਲ ਦੇਹ ਸਰੀਰ." (ਸ੍ਰੀ ਅਃ ਮਃ ੧) ੨. ਸੰਗ੍ਯਾ- ਦੇਹ. ਜਿਸਮ. "ਸਰੀਰ ਸ੍ਵਸ੍ਥ ਖੀਣ ਸਮਏ ਸਿਮਰੰਤਿ ਨਾਨਕ." (ਸਹਸ ਮਃ ੫) ੩. ਫ਼ਾ. [شریر] ਸ਼ਰੀਰ ਵਿ- ਨੇਕ. ਭਲਾ। ੪. ਸੁੰਦਰ। ੫. ਅ਼. ਖੋਟਾ. ਪਾਮਰ। ੬. ਸੰਗ੍ਯਾ- ਸਮੁੰਦਰ ਦਾ ਕਿਨਾਰਾ....
ਸੰ. ਵਿਸ਼ਾਲ. ਵਿ- ਫੈਲਿਆ ਹੋਇਆ। ੨. ਵਡਾ ਅਤੇ ਲੰਮਾ....