barakata, barakatiबरकत, बरकति
ਅ਼. [برکت] ਸੰਗ੍ਯਾ- ਅਧਿਕਤਾ. ਵ੍ਰਿੱਧਿ. "ਬਰਕਤਿ ਤਿੰਨ ਕਉ ਅਗਲੀ." (ਸ੍ਰੀ ਅਃ ਮਃ ੧) ੨. ਲਾਭ। ੩. ਕ੍ਰਿਪਾ। ੪. ਸਾਮਰਥ੍ਯ. ਸ਼ਕਤਿ. "ਤੁਮਰੇ ਬਚੰਨ ਬਰਕਤ ਸੁ ਹੈਨ." (ਗੁਪ੍ਰਸੂ) ੫. ਮਹਾਜਨ ਲੋਕ ਕਿਸੇ ਵਸ੍ਤੁ ਨੂੰ ਤੋਲਣ ਸਮੇਂ ਇੱਕ ਕਹਿਣ ਦੀ ਥਾਂ ਬਰਕਤ ਆਖਦੇ ਹਨ, ਭਾਵ ਇਹ ਹੁੰਦਾ ਹੈ ਕਿ ਵਪਾਰ ਵਿੱਚ ਵਾਧਾ ਹੋਵੇ.
अ़. [برکت] संग्या- अधिकता. व्रिॱधि. "बरकति तिंन कउ अगली." (स्री अः मः १) २. लाभ। ३. क्रिपा। ४. सामरथ्य. शकति. "तुमरे बचंन बरकत सु हैन." (गुप्रसू) ५. महाजन लोक किसे वस्तु नूं तोलण समें इॱक कहिण दी थां बरकत आखदे हन, भाव इह हुंदा है कि वपार विॱच वाधा होवे.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਜ਼੍ਯਾਦਤੀ. ਵਿਸ਼ੇਸਤਾ....
वृद्घि- ਸੰਗ੍ਯਾ- ਬਢਤੀ. ਤਰੱਕ਼ੀ। ੨. ਧਨ ਸੰਪਦਾ। ੩. ਵ੍ਯਾਕਰਣ ਦੇ ਸੰਕੇਤ ਅਨੁਸਾਰ ਆ, ਐ, ਔ, ਇਹ ਤਿੰਨ ਸ੍ਵਰ....
ਅ਼. [برکت] ਸੰਗ੍ਯਾ- ਅਧਿਕਤਾ. ਵ੍ਰਿੱਧਿ. "ਬਰਕਤਿ ਤਿੰਨ ਕਉ ਅਗਲੀ." (ਸ੍ਰੀ ਅਃ ਮਃ ੧) ੨. ਲਾਭ। ੩. ਕ੍ਰਿਪਾ। ੪. ਸਾਮਰਥ੍ਯ. ਸ਼ਕਤਿ. "ਤੁਮਰੇ ਬਚੰਨ ਬਰਕਤ ਸੁ ਹੈਨ." (ਗੁਪ੍ਰਸੂ) ੫. ਮਹਾਜਨ ਲੋਕ ਕਿਸੇ ਵਸ੍ਤੁ ਨੂੰ ਤੋਲਣ ਸਮੇਂ ਇੱਕ ਕਹਿਣ ਦੀ ਥਾਂ ਬਰਕਤ ਆਖਦੇ ਹਨ, ਭਾਵ ਇਹ ਹੁੰਦਾ ਹੈ ਕਿ ਵਪਾਰ ਵਿੱਚ ਵਾਧਾ ਹੋਵੇ....
ਵਿ- ਤੀਨ. ਤ੍ਰਯ (ਤ੍ਰੈ)....
ਵਿ- ਬਹੁਤੀ. ਅਧਿਕ. "ਖੇਤੀ ਜੰਮੀ ਅਗਲੀ." (ਸ੍ਰੀ ਮਃ ੩) "ਹੁਰਮਤਿ ਤਿਸ ਨੋਂ ਅਗਲੀ." (ਵਾਰ ਆਸਾ) ੨. ਆਉਣਵਾਲੇ ਸਮੇਂ ਦੀ. ਪਰਲੋਕ ਦੀ. "ਅਗਲੀ ਗਲ ਨ ਜਾਣੀਆ." (ਮਾਰੂ ਮਃ ੫. ਅੰਜੁਲੀਆ) ੩. ਦੇਖੋ, ਅਗਲਾ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਸੰਗ੍ਯਾ- ਫਾਇਦਾ. ਨਫ਼ਾ. ਦੇਖੋ, ਲਭ ਧਾ. "ਲਾਭ ਮਿਲੈ, ਤ਼ੋਟਾ ਹਿਰੈ." (ਗਉ ਥਿਤੀ ਮਃ ੫) ੨. ਬਿਆਜ. ਸੂਦ। ੩. ਇਲਮ. ਗਿਆਨ....
कृपा ਦੇਖੋ, ਕਿਰਪਾ. "ਕ੍ਰਿਪਾ ਕਰਹੁ ਗੁਰੁ ਮੇਲਹੁ ਹਰਿ ਜੀਉ!" (ਮਲਾ ਅਃ ਮਃ ੩) ੨. ਦੇਖੋ, ਕ੍ਰਿਪੀ। ੩. ਕ੍ਰਿਪਾਚਾਰਯ. ਦੇਖੋ, ਕ੍ਰਿਪੀ. "ਨਹਿ ਭੀਖਮ ਦ੍ਰੌਣ ਕ੍ਰਿਪਾ ਅਰੁ ਦ੍ਰੌਣਜ." (ਚੰਡੀ ੧)...
ਸੰ. सामर्थ्य ਸੰਗ੍ਯਾ- ਬਲ. ਤਾਕਤ. ਸ਼ਕਤਿ। ੨. ਯੋਗ੍ਯਤਾ. ਲਿਆਕਤ....
ਸੰ. ਸ਼ਕ੍ਤਿ. ਸੰਗ੍ਯਾ- ਤਾਕਤ. ਸਾਮਰਥ੍ਯ. "ਮਾਨੁ ਮਹਤੁ ਨ ਸਕਤਿ ਹੀ ਕਾਈ." (ਬਿਲਾ ਮਃ ੫) ੨. ਪ੍ਰਭਾਵ. ਅਸਰ. "ਸਕਤਿ ਅੰਧੇਰ ਜੇਵੜੀ ਭ੍ਰਮ ਚੂਕਾ." (ਗਉ ਕਬੀਰ) ੩. ਮਾਇਆ. "ਜਹਿ ਦੇਖਾ ਤਹਿ ਰਵਿਰਹੇ ਸਿਵ ਸਕਤੀ ਕਾ ਮੇਲ." (ਸ੍ਰੀ ਮਃ ੧) ੪. ਭਾਵ- ਇਸਤ੍ਰੀ. "ਸਕਤਿ ਸਨੇਹ ਕਰਿ ਸੁੰਨਤਿ ਕਰੀਐ." (ਆਸਾ ਕਬੀਰ) "ਤਉ ਆਨਿ ਸਕਤਿ ਗਲਿ ਬਾਂਧਿਆ." (ਸ੍ਰੀ ਬੇਣੀ) ੫. . ਕੁਦਰਤ. ਪ੍ਰਕ੍ਰਿਤਿ। ੬. ਬਰਛੀ. ਸੈਹਥੀ. "ਪਹਿਰਿ ਸੀਲ ਸਨਾਹੁ ਸਕਤਿ ਬਿਦਾਰਿ." (ਸਵੈਯੇ. ਮਃ ੨. ਕੇ) ਇਸ ਥਾਂ "ਸਕਤਿ" ਸ਼ਬਦ ਸ਼ਲੇਸ ਹੈ. ਮਾਇਆ ਅਤੇ ਬਰਛੀ। ੭. ਪਦ ਤੇ ਵਾਕ੍ਯ ਦੀ ਉਹ ਵ੍ਰਿੱਤਿ (ਸੱਤਾ) ਜੋ ਅਰਥ ਬੋਧਨ ਕਰਾਉਂਦੀ ਹੈ। ੮. ਦੇਵਤਿਆਂ ਦੀ ਸਾਮਰਥ੍ਯ ਅਤੇ ਉਨ੍ਹਾਂ ਦੀਆਂ ਇਸਤ੍ਰੀਆਂ ਨੂੰ ਭੀ ਸ਼ਕਤਿ ਲਿਖਿਆ ਹੈ. ਇਨ੍ਹਾਂ ਦੀ ਗਿਣਤੀ ਬਹੁਤ ਹੈ ਪਰ ਮੁੱਖ ਇਹ ਹਨ- ਇੰਦ੍ਰਾਣੀ, ਵੈਸਨਵੀ, ਸ਼ਾਂਤਾ, ਬ੍ਰਹਮਾ੍ਣੀ, ਰੌਦ੍ਰੀ, ਕੌਮਾਰੀ, ਨਾਰਸਿੰਘੀ, ਵਾਰਾਹੀ, ਮਾਹੇਸ਼੍ਵਰੀ, ਚਾਮੁੰਡਾ, ਚੰਡਿਕਾ, ਕਾਰਤਿਕੀ, ਪ੍ਰਧਾਨਾ, ਕੀਰ੍ਤਿ, ਕਾਂਤਿ, ਤੁਸ੍ਟਿ, ਪੁਸ੍ਟਿ, ਧ੍ਰਿਤਿ, ਸ਼ਾਂਤਿ, ਕ੍ਰਿਯਾ, ਦਯਾ, ਮੇਧਾ, ਲੋਲਾਕ੍ਸ਼ੀ, ਦੀਰਘਜਿਹ੍ਵਾ, ਗੋਮੁਖੀ, ਕੁੰਡੋਦਰੀ, ਵਿਰਜਾ ਆਦਿ। ੯. ਸੰ. ਸਕ੍ਤਿ. ਸੰਬੰਧ. ਸੰਯੋਗ. "ਜੈਸੇ ਸਕਤਿ ਸੂਰੁ ਬਹੁ ਜਲਤਾ ਗੁਰ ਸਸਿ ਦੇਖੇ ਲਹਿ ਜਾਇ ਸਭ ਤਪਨਾ." (ਗੌਂਡ ਮਃ ੪) ਸੂਰਜ ਦੇ ਸੰਬੰਧ ਨਾਲ ਤਪਤ....
ਸੰਗ੍ਯਾ- ਵਚਨ. ਵਾਕ੍ਯ ਦੇਖੋ, ਬਰਕਤ....
ਅ਼. [برکت] ਸੰਗ੍ਯਾ- ਅਧਿਕਤਾ. ਵ੍ਰਿੱਧਿ. "ਬਰਕਤਿ ਤਿੰਨ ਕਉ ਅਗਲੀ." (ਸ੍ਰੀ ਅਃ ਮਃ ੧) ੨. ਲਾਭ। ੩. ਕ੍ਰਿਪਾ। ੪. ਸਾਮਰਥ੍ਯ. ਸ਼ਕਤਿ. "ਤੁਮਰੇ ਬਚੰਨ ਬਰਕਤ ਸੁ ਹੈਨ." (ਗੁਪ੍ਰਸੂ) ੫. ਮਹਾਜਨ ਲੋਕ ਕਿਸੇ ਵਸ੍ਤੁ ਨੂੰ ਤੋਲਣ ਸਮੇਂ ਇੱਕ ਕਹਿਣ ਦੀ ਥਾਂ ਬਰਕਤ ਆਖਦੇ ਹਨ, ਭਾਵ ਇਹ ਹੁੰਦਾ ਹੈ ਕਿ ਵਪਾਰ ਵਿੱਚ ਵਾਧਾ ਹੋਵੇ....
ਤ੍ਰਿਤੀਯ (ਪ੍ਰਥਮ) ਪੁਰਖ ਦਾ ਬਹੁ ਵਚਨ. ਹੈਂ. "ਹੈਨਿ ਵਿਰਲੇ ਨਾਹੀ ਘਣੇ." (ਸਵਾ ਮਃ ੧) ੨. ਦੇਖੋ, ਹਾਯਨ....
ਗੁਣ ਵਿਦ੍ਯਾ ਵਿੱਚ ਵਡਾ ਆਦਮੀ। ੨. ਕਰਨੀ ਵਾਲਾ ਪੁਰੁਸ. ਸਾਧੁ¹। ੩. ਪਿੰਡ ਨਗਰ ਦਾ ਮੁਖੀਆ। ੪. ਸ਼ਾਹੂਕਾਰ. "ਆਪ ਮਹਾਜਨੁ, ਆਪੇ ਪੰਚਾ." (ਸਾਰ ਮਃ ੫) "ਮਿਲਿ ਆਏ ਨਗਰ ਮਹਾਜਨਾ, ਗੁਰ ਸਤਿਗੁਰ ਓਟ ਗਹੀ." (ਤੁਖਾ ਛੰਤ ਮਃ ੪)...
ਸੰ. लोक्. ਧਾ- ਦੇਖਣਾ, ਬੋਲਣਾ, ਚਮਕਣਾ, ਪ੍ਰਕਾਸ਼ਿਤ ਹੋਣਾ। ੨. ਸੰਗ੍ਯਾ- ਭੁਵਨ. ਬ੍ਰਹਮਾਂਡ ਦਾ ਹਿੱਸਾ. ਤ਼ਬਕ. ਦੇਖੋ, ਸਾਤ ਆਕਾਸ ਅਤੇ ਸਾਤ ਪਾਤਾਲ। ੩. ਬ੍ਰਹਮਾਦਿ ਦੇਵਤਿਆਂ ਦੇ ਰਹਿਣ ਦੀਆਂ ਪੁਰੀਆਂ "ਇੰਦ੍ਰਲੋਕ ਸਿਵਲੋਕਹਿ ਜੈਬੋ." (ਧਨਾ ਕਬੀਰ) ੪. ਲੋਗ. ਜਨ. "ਲੋਕ ਅਵਗਣਾ ਕੀ ਬੰਨੈ ਗੰਠੜੀ." (ਮਃ ੧. ਵਾਰ ਮਾਰੂ ੧) ੫. ਖੁਲ੍ਹੀ ਥਾਂ। ੬. ਦਰਸ਼ਨ. ਦੀਦਾਰ। ੭. ਜਨ ਸਮੁਦਾਯ (ਗਰੋਹ) ਵਾਸਤੇ ਭੀ ਲੋਕ ਸ਼ਬਦ ਵਰਤੀਦਾ ਹੈ, ਜੈਸੇ- ਸਿੱਖ ਲੋਕ, ਹਿੰਦੂ ਲੋਕ, ਅੰਗ੍ਰੇਜ਼ ਲੋਕ ਆਦਿ....
ਦੇਖੋ, ਵਸਤੁ....
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ....
ਹੁਤੋ. ਹੋਤਾ. ਹੋਣ ਦਾ ਭੂਤਕਾਲ....
ਦੇਖੋ, ਵ੍ਯਾਪਾਰ....
ਸੰਗ੍ਯਾ- ਵਧੀਕੀ. ਅਧਿਕਤਾ. ਜਿਆਦਤੀ। ੨. ਵ੍ਰਿੱਧਿ. ਤਰੱਕੀ। ੩. ਸੰ. ਰੁਕਾਵਟ. ਵਿਘਨ। ੪. ਪੀੜਾ. ਦੁੱਖ. ਦੇਖੋ, ਵਾਧ ਧਾ....