barakhuradhāraबरख़ुरदार
ਫ਼ਾ. [برخوردار] ਵਿ- ਫਲਦਾਰ. "ਬਰਖੁਰਦਾਰ ਖਰਾ." (ਮਾਰੂ ਸੋਲਹੇ ਮਃ ੫) ਦੇਖੋ, ਬੁਰਗੂ। ੨. ਫਲ ਖਾਣ ਵਾਲਾ। ੩. ਖ਼ੁਸ਼। ੪. ਭਾਵ ਅਰਥ ਲੈ ਕੇ ਇਸ ਦਾ ਅਰਥ ਪੁਤ੍ਰ ਹੋ ਗਿਆ ਹੈ.
फ़ा. [برخوردار] वि- फलदार. "बरखुरदार खरा." (मारू सोलहे मः ५) देखो, बुरगू। २. फल खाण वाला। ३. ख़ुश। ४. भाव अरथ लै के इस दा अरथ पुत्र हो गिआ है.
ਫ਼ਾ. [برخوردار] ਵਿ- ਫਲਦਾਰ. "ਬਰਖੁਰਦਾਰ ਖਰਾ." (ਮਾਰੂ ਸੋਲਹੇ ਮਃ ੫) ਦੇਖੋ, ਬੁਰਗੂ। ੨. ਫਲ ਖਾਣ ਵਾਲਾ। ੩. ਖ਼ੁਸ਼। ੪. ਭਾਵ ਅਰਥ ਲੈ ਕੇ ਇਸ ਦਾ ਅਰਥ ਪੁਤ੍ਰ ਹੋ ਗਿਆ ਹੈ....
ਵਿ- ਅਤਿ. ਬਹੁਤ. ਅਧਿਕ. "ਤੂ ਮੈ ਖਰਾ ਪਿਆਰਾ." (ਧਨਾ ਮਃ ੧) "ਆਏ ਖਰੇ ਕਠਿਨ ਜਮਕੰਕਰ." (ਬਿਹਾ ਛੰਤ ਮਃ ੫) ਵਡੇ ਕਰੜੇ। ੨. ਖਾਲਿਸ ਸ਼ੁੱਧ. ਬਿਨਾ ਮਿਲਾਵਟ. "ਖੋਟੇ ਕਉ ਖਰਾ ਕਹੈ, ਖਰੇ ਸਾਰ ਨ ਜਾਣੈ." (ਗਉ ਅਃ ਮਃ ੧) ੩. ਸੱਚਾ। ੪. ਨਿਸਕਪਟ. ਛਲ ਰਹਿਤ। ੫. ਖਲੋਤਾ. ਖੜਾ. "ਅੰਤ ਕੀ ਬਾਰ ਕੋ ਖਰਾ ਨ ਹੋਸੀ." (ਸੋਰ ਮਃ ੫)...
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਸੋਲਹਾ ਦਾ ਬਹੁ ਵਚਨ....
ਫ਼ਾ. [بُرغوُ] ਬੁਰਗ਼ੂ. ਸੰਗ੍ਯਾ- ਤੁਰ੍ਹੀ. ਬਿਗੁਲ. ਨਾਦ (Musical pipe) "ਖੁਦਾਇ ਏਕ ਬੁਝਿ ਦੇਵਹੁ ਬਾਂਗਾਂ ਬੁਰਗੂ ਬਰਖੁਰਦਾਰ ਖਰਾ." (ਮਾਰੂ ਸੋਲਹੇ ਮਃ ੫) ਇੱਕ ਖ਼ੁਦਾ ਜਾਣਕੇ ਢੰਡੋਰਾ ਦੇਓ, ਇਹ ਤੁਹਾਡੀਆਂ ਬਾਂਗਾਂ ਅਤੇ ਤੁਰੀਆਂ ਹੋਣ, ਤਦ ਉੱਤਮ ਬਰਖ਼ੁਰਦਾਰ ਹੋਓਗੇ, ਦੇਖੋ, ਬਰਖੁਰਦਾਰ.#"ਬਾਂਗਾਂ ਬੁਰਗੂ ਸਿੰਙੀਆਂ." (ਮਃ ੧. ਵਾਰ ਸੂਹੀ)...
ਦੇਖੋ, ਖਾਣਾ. "ਦਿੱਤਾ ਪੈਨਣੁ ਖਾਣੁ." (ਸੋਰ ਮਃ ੫) ੨. ਦੇਖੋ, ਖਾਨਿ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰਗ੍ਯਾ- ਖੋਹਣ (ਖਸੋਟਨ) ਦੀ ਕ੍ਰਿਯਾ. "ਖੁਸਿ ਖੁਸਿ ਲੈਂਦਾ ਵਸਤੁ ਪਰਾਈ." (ਮਾਰੂ ਅਃ ਮਃ ੫. ਅੰਜੁਲੀ) ੨. ਫ਼ਾ. [خوش] ਖ਼ੁਸ਼. ਵਿ- ਪ੍ਰਸੰਨ. ਆਨੰਦ। ੩. ਪਸੰਦ। ੪. ਅੱਛਾ. ਹੱਛਾ....
(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ....
ਸੰ. अर्थ्. ਧਾ- ਮੰਗਣਾ. ਚਾਹੁਣਾ. ਢੂੰਡਣਾ ਘੇਰਨਾ. ੨. ਸੰ. अर्थ- ਅਰ੍ਥ. ਸੰਗ੍ਯਾ- ਸ਼ਬਦ ਦਾ ਭਾਵ. ਪਦ ਦਾ ਤਾਤਪਰਯ. "ਧਰ੍ਯੋ ਅਰਥ ਜੋ ਸਬਦ ਮਝਾਰਾ। ਬਾਰ ਬਾਰ ਉਰ ਕਰਹੁ ਵਿਚਾਰਾ." (ਗੁਪ੍ਰਸੂ) ੩. ਪ੍ਰਯੋਜਨ. ਮਤਲਬ. "ਪੁਛਿਆ ਢਾਢੀ ਸਦਿਕੈ, ਕਿਤੁ ਅਰਥ ਤੂੰ ਆਇਆ?" (ਵਾਰ ਸ੍ਰੀ ਮਃ ੪)#"ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ." (ਤੁਖਾ ਛੰਤ ਮਃ ੪) ੪. ਧਨ. ਪਦਾਰਥ. "ਅਰਥ ਧਰਮ ਕਾਮ ਮੋਖ ਕਾ ਦਾਤਾ." (ਬਿਲਾ ਮਃ ੫) ੫. ਕਾਰਨ. ਹੇਤੁ. ਸਬਬ। ੬. ਸ਼ਬਦ, ਸਪਰਸ਼ ਰੂਪ, ਰਸ, ਗੰਧ, ਇਹ ਪੰਜ ਵਿਸੇ। ੭. ਫਲ. ਨਤੀਜਾ। ੮. ਸੰਪਤਿ. ਵਿਭੂਤਿ. "ਅਰਥ ਦ੍ਰਬੁ ਦੇਖ ਕਛੁ ਸੰਗਿ ਨਾਹੀ ਚਲਨਾ." (ਧਨਾ ਮਃ ੯) ੯. ਵਿ- ਅ- ਰਥ. ਰਥ ਰਹਿਤ. ਰਥ ਤੋਂ ਬਿਨਾ....
ਸੰ. ਸੰਗ੍ਯਾ- ਜੋ ਪੁੰ ਨਾਮਕ ਨਰਕ ਤੋਂ ਬਚਾਵੇ, ਬੇਟਾ. ਸੁਤ. ਦੇਖੋ, ਵਿਸਨੁਪੁਰਾਣ ਅੰਸ਼ ੧. ਅਃ ੧੩. ਅਤੇ ਮਨੁਸਿਮ੍ਰਿਤਿ ਅਃ ੯. ਸ਼ਃ ੧੩੮¹ "ਪੁਤੁਕਲਤੁ ਕੁਟੰਬ ਹੈ." (ਸਵਾ ਮਃ ੪) "ਪੁਤ੍ਰ ਮਿਤ੍ਰ ਬਿਲਾਸ ਬਨਿਤਾ." (ਮਾਰੂ ਮਃ ੫)...
ਵਿ- ਗਤ. ਚਲਾਗਿਆ। ੨. ਦੂਰ ਹੋਇਆ. ਮਿਟਿਆ। ੩. ਦੇਖੋ. ਗਯਾ....