baramīबरमी
ਸੰਗ੍ਯਾ- ਛੋਟਾ ਬਰਮਾ. ਤਖਾਣਾ ਸੰਦ। ੨. ਬ੍ਰਹਮ ਦੇਸ਼ ਦਾ ਵਸਨੀਕ। ੩. ਬਰਮਾ ਦੀ ਬੋਲੀ। ੪. ਸਿਉਂਕ ਦਾ ਬਣਾਇਆ ਹੋਇਆ ਖੁੱਡਦਾਰ ਮਿੱਟੀ ਦਾ ਢੇਰ. ਦੇਖੋ, ਵਰਮੀ.
संग्या- छोटा बरमा. तखाणासंद। २. ब्रहम देश दा वसनीक। ३. बरमा दी बोली। ४. सिउंक दा बणाइआ होइआ खुॱडदार मिॱटी दा ढेर. देखो, वरमी.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਵਿ-. ਉਮਰ ਅਥਵਾ ਕੱਦ ਵਿੱਚ ਘੱਟ। ੨. ਓਛਾ. ਤੁੱਛ। ੩. ਸੰ. शौटीर्य्य ਸ਼ੌਟੀਰ੍ਯ. ਸੰਗ੍ਯਾ- ਬਲ. ਪਰਾਕ੍ਰਮ. "ਕੋਟ ਨ ਓਟ ਨ ਕੋਸ ਨ ਛੋਟਾ." (ਸਵੈਯੇ ਸ੍ਰੀ ਮੁਖਵਾਕ ਮਃ ੫)...
ਸੰਗ੍ਯਾ- ਇੱਕ ਤਖਾਣਾ ਸੰਦ, ਜਿਸ ਨਾਲ ਛੇਦ ਕਰੀਦਾ ਹੈ। ੨. ਸੰ. ਵਰ੍ਮਨ੍. ਕਵਚ. "ਦੇਖ ਦਯੋ ਬਰਮਾ ਸੁਤਸੂਰਜ." (ਕ੍ਰਿਸਨਾਵ) ੩. ਬ੍ਰਹਮਾ. ਚਤੁਰਾਨਨ. "ਗੁਰੁ ਈਸਰੁ ਗੁਰੁ ਗੋਰਖੁ ਬਰਮਾ." (ਜਪੁ) ਗੁਰੂ ਹੀ ਸ਼ਿਵ, ਗੁਰੂ ਹੀ ਵਿਸਨੁ ਅਤੇ ਗੁਰੂ ਹੀ ਬ੍ਰਹਮਾ ਹੈ। ੪. ਬ੍ਰਹ੍ਮਦੇਸ਼. ਹਿੰਦੁਸਤਾਨ ਦੀ ਪੂਰਵੀ ਹੱਦ ਉੱਪਰ ਬੰਗਾਲ ਖਾਡੀ ਦੇ ਪੂਰਵ ਅਤੇ ਆਸਾਮ ਤਥਾ ਚੀਨ ਦੇ ਦੱਖਣ ਦਾ ਇੱਕ ਪਹਾੜੀ ਦੇਸ਼. ਇਸ ਦਾ ਰਕਬਾ ੨੩੦੮੩੯ ਵਰਗਮੀਲ ਅਤੇ ਆਬਾਦੀ ੧੩, ੨੦੫, ੫੬੪ ਹੈ. ਲੋਅਰ ਬਰਮਾ ਦੀ ਰਾਜਧਾਨੀ ਰੰਗੂਨ ਅਤੇ ਅਪਰ ਦੀ ਮਾਂਡਲੇ ਹੈ. ਇਸ ਵਿੱਚ ਰਤਨਾਂ ਅਤੇ ਸੋਨੇ ਆਦਿ ਦੀਆਂ ਖਾਣਾਂ ਹਨ....
ਦੇਖੋ, ਸਦ ਅਤੇ ਸਦੁ। ੨. ਸ਼ਬਦ. ਧੁਨਿ. "ਭਯੋ ਸੱਦ ਏਵੰ, ਹੜ੍ਯੋ ਨੀਰਧੇਵੰ." (ਵਿਚਿਤ੍ਰ)...
ਸੰ. (बृह- ਬ੍ਰਿਹ੍ ਧਾ ਵਧਣਾ) ब्रहमन- ਬ੍ਰਹਮ. ਸੰਗ੍ਯਾ- ਸਭ ਤੋਂ ਵਧਿਆ ਹੋਇਆ, ਕਰਤਾਰ, ਜਗਤ ਨਾਥ ਵਾਹਗੁਰੂ. "ਬ੍ਰਹਮ ਦੀਸੈ ਬ੍ਰਹਮੁ ਸੁਣੀਐ." (ਬਿਲਾ ਮਃ ੫) "ਬ੍ਰਹਮ ਬਿੰਦਹਿ ਤੇ ਬ੍ਰਾਹਮਣਾ." (ਮਃ ੩. ਵਾਰ ਬਿਲਾ) ੨. ਤਤ੍ਵ. ਸਾਰ। ੩. ਬ੍ਰਾਹਮਣ. ਹਿੰਦੂ ਜਾਤਿ ਦਾ ਪਹਿਲਾ ਵਰਣ. "ਕਹੂੰ ਸੇਖ ਬ੍ਰਹਮ ਸਰੂਪ." (ਅਕਾਲ) "ਕਿ ਛਤ੍ਰੰ ਛਤ੍ਰੀ ਹੈ। ਕਿ ਬ੍ਰਹਮੰ ਸਰੂਪੈ." (ਜਾਪੁ) ੪. ਬ੍ਰਹਮਾ. ਚਤੁਰਾਨਨ. "ਬ੍ਰਹਮ ਜਪ੍ਯੋ ਅਰੁ ਸੰਭੁ ਥਪ੍ਯੋ." (ਵਿਚਿਤ੍ਰ) "ਬ੍ਰਹਮ ਕਮਲਪੁਤੁ ਮੀਨ ਬਿਆਸਾ." (ਕਾਨ ਅਃ ਮਃ ੪) ੫. ਬ੍ਰਹਮਾ ਨਾਮ ਦਾ ਯਗ੍ਯਵਿਧੀ ਕਰਾਉਣ ਵਾਲਾ ਬ੍ਰਾਹਮਣ. ਦੇਖੋ, ਰਿਤ੍ਵਜ। ੬. ਵੇਦ. "ਪਾਂਡੇ! ਐਸਾ ਬ੍ਰਹਮ ਬੀਚਾਰ." (ਆਸਾ ਮਃ ੧) ੭. ਦੇਵਤਾ. ਪੂਜ੍ਯਇਸ੍ਟ. "ਪੂਜਨ ਚਾਲੀ ਬ੍ਰਹਮਠਾਇ." (ਬਸੰ ਰਾਮਾਨੰਦ) ੮. ਤਪ. ਤਪਸਾ। ੯. ਬ੍ਰਹਮਰਿਸਿ ਦਾ ਸੰਖੇਪ. "ਸੁਰ ਨਰ ਦੇਵ ਬ੍ਰਹਮ ਬ੍ਰਹਮਾਦਿਕ." (ਦੇਵ ਮਃ ੫) ੧੦. ਦੇਖੋ, ਬ੍ਰਹਮੁ। ੧੧. ਜਨਮਸਾਖੀ ਵਿੱਚ ਇਬਰਾਹੀਮ ਦੀ ਥਾਂ ਬ੍ਰਹਮ ਸ਼ਬਦ ਲਿਖਿਆ ਹੈ. "ਤਾਂ ਸੇਖ ਬ੍ਰਹਮ ਆਖਿਆ." (ਜਸਾ) ਸ਼ੇਖ ਇਬਰਾਹੀਮ ਨੇ ਕਿਹਾ. ਦੇਖੋ, ਸੇਖ ਬ੍ਰਹਮ....
ਸੰ. ਦੇਸ਼. ਸੰਗ੍ਯਾ- ਮੁਲਕ. ਪ੍ਰਿਥਿਵੀ ਦਾ ਵਡਾ ਖੰਡ, ਜਿਸ ਵਿਚ ਕਈ ਇਲਾਕੇ ਹੋਣ. "ਦੇਸ ਛੋਡਿ ਪਰਦੇਸਹਿ ਧਾਇਆ." (ਪ੍ਰਭਾ ਅਃ ਮਃ ੫) ੨. ਦੇਹ ਦਾ ਅੰਗ. "ਦੇਸ ਵੇਸ ਸੁਵਰਨ ਰੂਪਾ ਸਗਲ ਉਣੇ ਕਾਮਾ." (ਬਿਹਾ ਛੰਤ ਮਃ ੫) ਅੰਗਾਂ ਦਾ ਲਿਬਾਸ ਅਤੇ ਭੁਸਣ....
ਵਸਣ ਵਾਲਾ. ਨਿਵਾਸ ਕਰਤਾ ਦੇਖੋ, ਵਸਕੀਨ....
ਬੋਲਾ ਦਾ ਇਸਤ੍ਰੀ ਲਿੰਗ. ਬਹਿਰੀ. ਜਿਸ ਨੂੰ ਕੰਨਾਂ ਤੋਂ ਸੁਣਾਈ ਨਹੀਂ ਦਿੰਦਾ. ਡੋਰੀ। ੨. ਸੰਗ੍ਯਾ- ਵਾਣੀ। ੩. ਭਾਸਾ। ੪. ਤਾਨਾ. ਤ਼ਨਜ. ਜਿਵੇਂ- ਉਸ ਨੇ ਬੋਲੀ ਮਾਰੀ....
ਦੇਖੋ, ਮਿਟੀ ਅਤੇ ਮਿਟੀਆ....
ਸੰਗ੍ਯਾ- ਅੰਬਾਰ. ਗੰਜ। ੨. ਟਿੱਬਾ. ਟਿੱਲਾ. "ਖਾਲੀ ਰਹੇ ਢੇਰ ਜਿਉ ਪਾਨੀ." (ਗੁਵਿ ੧੦) ੩. ਵਿ- ਬਹੁਤ. ਅਧਿਕ....
ਸੰ. ਵਲਮੀਕ ਅਤੇ ਵਮ੍ਰੀਕੂਟ. ਸੰਗ੍ਯਾ- ਸਿਉਂਕ ਦਾ ਬਣਾਇਆ ਮਿੱਟੀ ਦਾ ਢੇਰ. ਨਿਰੁਕ੍ਤ ਵਿੱਚ ਸਿਉਂਕ (ਦੀਮਕ) ਦਾ ਨਾਮ ਵਮ੍ਰੀ ਲਿਖਿਆ ਹੈ. "ਵਰਮੀ ਮਾਰੀ ਸਾਪੁ ਨ ਮਰਦੀ." (ਆਸਾ ਮਃ ੫) ਵਰਮੀ ਸ਼ਰੀਰ, ਸਰਪ ਮਨ. ਦੇਖੋ, ਵਲਮੀ। ੨. ਸੰ. वर्मिन्. ਵਿ- ਵਰ੍ਮ (ਕਵਚ) ਪਹਿਰਨ ਵਾਲਾ. "ਟੂਕ ਟੂਕ ਭੇ ਵਰਮੀ ਯੋਧਾ." (ਸਲੋਹ)...