barasānāबरसाना
ਯੂ. ਪੀ. ਦੇ ਇਲਾਕੇ ਮਥੁਰਾ ਜਿਲੇ ਦੀ ਛਾਤਾ ਤਸੀਲ ਦਾ ਇੱਕ ਪਿੰਡ ਹੈ, ਜੋ ਮਥੁਰਾ ਤੋਂ ੩੧ ਮੀਲ ਉੱਤਰ ਪੱਛਮ ਹੈ. ਇਹ ਰਾਧਾ (ਰਾਧਿਕਾ) ਦਾ ਨਿਵਾਸ ਅਸਥਾਨ ਸੀ.
यू. पी. दे इलाके मथुरा जिले दी छाता तसील दा इॱक पिंड है, जो मथुरा तों ३१ मील उॱतर पॱछम है. इह राधा (राधिका) दा निवास असथान सी.
ਗੁਰਯਸ਼ ਕਰਤਾ ਇੱਕ ਭੱਟ. "ਮਥੁਰਾ ਭਨਿ ਭਾਗ ਭਲੇ ਉਨਕੇ." (ਸਵੈਯੇ ਮਃ ੪. ਕੇ) ੨. ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ, ਜੋ ਆਤਮਗ੍ਯਾਨੀ ਅਤੇ ਮਹਾਨ ਯੋਧਾ ਸੀ। ੩. ਸੰ. ਮਧੁਪੁਰੀ. ਇਲਾਹਾਬਾਦ ਦੇ ਇਲਾਕੇ ਜਮੁਨਾ ਨਦੀ ਦੇ ਸੱਜੇ ਕਿਨਾਰੇ ਵ੍ਰਜਭੂਮਿ ਵਿੱਚ ਮਥੁਰਾ ਪ੍ਰਸਿੱਧ ਸ਼ਹਿਰ ਹੈ, ਜੋ ਹਿੰਦੁਆਂ ਦੀਆਂ ਸੱਤ ਪਵਿਤ੍ਰ ਨਗਰੀਆਂ ਵਿੱਚੋਂ ਇੱਕ ਹੈ. ਕ੍ਰਿਸਨ ਜੀ ਨੇ ਏਥੇ ਹੀ ਜਨਮ ਲਿਆ ਸੀ. "ਮਥੁਰਾ ਮੰਡਲ ਕੇ ਬਿਖੇ ਜਨਮ ਧਰ੍ਯੋ ਹਰਿ ਰਾਇ." (ਕ੍ਰਿਸਨਾਵ)#ਵਿਸਨੁਪੁਰਾਣ ਵਿੱਚ ਲਿਖਿਆ ਹੈ ਕਿ ਏਥੇ ਇੱਕ ਦੈਤ ਮਧੁ ਨਾਮੀ ਰਾਜ ਕਰਦਾ ਸੀ, ਜਿਸ ਤੋਂ ਇਸ ਨਗਰੀ ਦਾ ਨਾਮ "ਮਧੁਪੁਰੀ" ਹੋਇਆ. ਜਦ ਮਧੁ ਦੇ ਪੁਤ੍ਰ ਲਵਣ ਨੂੰ ਰਾਮਚੰਦ੍ਰ ਜੀ ਦੇ ਭਾਈ ਸ਼ਤ੍ਰੁਘਨ ਨੇ ਮਾਰ ਦਿੱਤਾ, ਤਾਂ ਉਸ ਨੇ ਇਸ ਸ਼ਹਰ ਦਾ ਨਾਮ "ਮਧੁਰਾ" ਰੱਖਦਿੱਤਾ, ਜਿਸ ਤੋਂ ਮਥੁਰਾ ਬਣ ਗਿਆ.#ਬਾਦਸ਼ਾਹ ਔਰੰਗਜ਼ੇਬ ਨੇ ਰਮਜ਼ਾਨ ਸਨ ਹਿਜਰੀ ੧੦੮੦ (ਸਨ ੧੬੬੯) ਵਿੱਚ ਇਸ ਪੁਰੀ ਦਾ ਨਾਮ "ਇਸਲਾਮਾਬਾਦ" ਰੱਖਿਆ ਸੀ¹ ਅਤੇ ਕੇਸ਼ਵਦੇਵ ਮੰਦਿਰ ਨੂੰ ਢਾਹਕੇ ਮਸੀਤ ਚਿਣਵਾਈ ਸੀ.#ਇਸ ਸ਼ਹਿਰ ਵਿੱਚ ਚੌਬਿਆਂ ਦੇ ਘਰ ਛੀਂਵੇਂ ਗੁਰੂ ਸਾਹਿਬ ਦਾ ਅਸਥਾਨ ਹੈ. ਆਗਰੇ ਜਾਂਦੇ ਹੋਏ ਇਸ ਥਾਂ ਪਧਾਰੇ ਸਨ. ਕੰਸ ਦੇ ਟਿੱਲੇ ਉੱਪਰ ਨੋਮੇ ਸਤਿਗੁਰੂ ਜੀ ਦਾ ਗੁਰਦ੍ਵਾਰਾ ਹੈ. ਮਥੁਰਾ ਵਿੱਚ ਦਸ਼ਮੇਸ਼ ਨੇ ਭੀ ਪਟਨੇ ਤੋਂ ਪੰਜਾਬ ਨੂੰ ਆਉਂਦੇ ਚਰਣ ਪਾਏ ਹਨ. ਸ਼੍ਰੀ ਗੁਰੂ ਨਾਨਕਦੇਵ ਜੀ ਭੀ ਇਸ ਥਾਂ ਪਧਾਰੇ ਹਨ, ਗੁਰਦ੍ਵਾਰਾ ਪ੍ਰਸਿੱਧ ਨਹੀਂ. ਦੇਖੋ, ਨਾਨਕ ਪ੍ਰਕਾਸ਼ ਉੱਤਰਾਰਧ ਅਃ ੯....
ਸੰਗ੍ਯਾ- ਛਤ੍ਰ. ਛਤਰੀ....
ਦੇਖੋ, ਤਹਸੀਲ....
ਸੰ. पिणड्. ਧਾ- ਢੇਰ ਕਰਨਾ, ਇਕੱਠਾ ਕਰਨਾ, ਗੋਲਾ ਵੱਟਣਾ। ੨. ਸੰਗ੍ਯਾ- ਆਟੇ ਆਦਿ ਨੂੰ ਕੱਠਾ ਕਰਕੇ ਬਣਾਇਆ ਹੋਇਆ ਪਿੰਨਾ. ਗੋਲਾ। ੩. ਪਿਤਰਾਂ ਨਿਮਿੱਤ ਅਰਪੇਹੋਏ ਜੌਂ ਦੇ ਆਟੇ ਆਦਿ ਦੇ ਪਿੰਨ. "ਪਿੰਡ ਪਤਲਿ ਮੇਰੀ ਕੇਸਉ ਕਿਰਿਆ." (ਆਸਾ ਮਃ ੧) ੪. ਦੇਹ. ਸ਼ਰੀਰ. "ਮਿਲਿ ਮਾਤਾ ਪਿਤਾ ਪਿੰਡ ਕਮਾਇਆ." (ਮਾਰੂ ਮਃ ੧) "ਜਿਨਿ ਏ ਵਡੁ ਪਿਡ ਠਿਣਿਕਿਓਨੁ." (ਵਾਰ ਰਾਮ ੩) ਦੇਖੋ, ਠਿਣਿਕਿਓਨੁ। ੫. ਗੋਲਾਕਾਰ ਬ੍ਰਹਮਾਂਡ। ੬. ਗ੍ਰਾਮ. ਗਾਂਵ. "ਹਉ ਹੋਆ ਮਾਹਰੁ ਪਿੰਡ ਦਾ." (ਸ੍ਰੀ ਮਃ ੫. ਪੈਪਾਇ) ਇੱਥੇ ਭਾਵ ਸ਼ਰੀਰ ਤੋਂ ਹੈ। ੭. ਢੇਰ. ਸਮੁਦਾਯ। ੮. ਭੋਜਨ. ਆਹਾਰ....
ਸੰ. मील्. ਧਾ- ਅੱਖਾਂ ਮੁੰਦਣੀਆਂ, ਪਲਕਾਂ ਮਾਰਨੀਆਂ, ਖਿੜਨਾ, ਫੈਲਣਾ। ੨. ਅੰ. Mile ੧੭੬੦ ਗਜ਼ ਦੀ ਲੰਬਾਈ ਅਥਵਾ ਅੱਠ ਫਰਲਾਂਗ (furlong)...
ਸੰ. उत्त्र. ਸੰਗ੍ਯਾ- ਉਦੀਚੀ ਦਿਸ਼ਾ. ਦੱਖਣ ਦੇ ਮੁਕਾਬਲੇ ਦੀ ਦਿਸ਼ਾ। ੨. ਜਵਾਬ। ੩. ਪਰਲੋਕ। ੪. ਰਾਜਾ ਵਿਰਾਟ ਦਾ ਪੁਤ੍ਰ, ਜੋ ਪਰੀਛਤ (ਪਰੀਕਿਤ) ਦਾ ਮਾਮਾ ਸੀ। ੫. ਇੱਕ ਅਰਥਾਲੰਕਾਰ ਅਤੇ ਸ਼ਬਦਾਲੰਕਾਰ. ਦੇਖੋ, ਪ੍ਰਸ਼੍ਨੋੱਤਰ ਅਤੇ ਪ੍ਰਹੇਲਿਕਾ। ੬. ਦੂਜਾ ਪਾਸਾ। ੭. ਵਿ- ਪਿਛਲਾ। ੮. ਅਗਲਾ....
ਧ੍ਰਿਤਰਾਸ੍ਟ੍ਰ ਦੇ ਰਥਵਾਹੀ ਅਧਿਰਥ ਦੀ ਵਹੁਟੀ, ਜਿਸ ਨੇ ਕਰਣ ਨੂੰ ਪਾਲਿਆ, ਇਸੇ ਕਾਰਣ ਕਰਣ ਦਾ ਨਾਂਉ ਰਾਧੇਯ ਹੈ। ੨. ਵ੍ਰਿਸਭਾਨੁ ਦੀ ਪੁਤ੍ਰੀ ਅਤੇ ਅਯਨਾਘੋਸ ਦੀ ਵਹੁਟੀ ਇੱਕ ਪ੍ਰਸਿੱਧ ਗੋਪੀ, ਜਿਸ ਦਾ ਪ੍ਰੇਮ ਕ੍ਰਿਸਨ ਜੀ ਨਾਲ ਸੀ.¹ ਦੇਖੋ, ਰਾਧਿਕਾ। ੩. ਬਿਜਲੀ। ੪. ਵੈਸਾਖ ਦੀ ਪੂਰਣਮਾਸੀ। ੫. ਵਿਸ਼ਾਖਾ ਨਕ੍ਸ਼੍ਤ੍ਰ....
ਦੇਖੋ, ਰਾਧਾ ੨. "ਹਰਿ ਜੂ ਇਮ ਰਾਧਿਕ ਸੰਗ ਕਹੀ, ਜਮਨਾ ਮੇ ਤਰੋ ਤੁਮ ਕੋ ਗਹਿ ਹੈਂ." (ਕ੍ਰਿਸਨਾਵ) ੨. ਇੱਕ ਛੰਦ, ਜਿਸ ਦਾ ਲੱਛਣ ਹੈ ਚਾਰ ਚਰਣ, ਪ੍ਰਤਿ ਚਰਣ ੨੨ ਮਾਤ੍ਰਾ. ੧੩- ੯ ਪੁਰ ਵਿਸ਼੍ਰਾਮ, ਅੰਤ ਗੁਰੁ ਲਘੁ ਦਾ ਨੇਮ ਨਹੀਂ.#ਉਦਾਹਰਣ-#ਮਾਟੀ ਤੇ ਜਿਨਿ ਸਾਜਿਆ, ਕਰਿ ਦੁਰਲਭ ਦੇਹ.#ਅਨਿਕ ਛਿਦ੍ਰ ਮਨ ਮਹਿ ਢਕੇ, ਨਿਰਮਲ ਦ੍ਰਿਸਟੇਹ#ਕਿਉ ਬਿਸਰੈ ਪ੍ਰਭੁ ਮਨੈ ਤੇ, ਜਿਸ ਕੇ ਗੁਣ ਏਹ?#× × × ×(ਬਿਲਾ ਮਃ ੫)#ਦੇਖੋ, ਪਉੜੀ ਦਾ ਰੂਪ ੯....
ਸੰ. निवास्. ਧਾ- ਢਕਣਾ(ਆਛਾਦਨ ਕਰਨਾ), ਲਪੇਟਣਾ। ੨. ਸੰਗ੍ਯਾ- ਘਰ. ਰਹਿਣ ਦੀ ਥਾਂ। ੩. ਵਸਤ੍ਰ। ੪. ਰਹਾਇਸ਼. ਰਹਿਣ ਦਾ ਭਾਵ. "ਸਾਧ- ਸੰਗਿ ਪ੍ਰਭ ਦੇਹੁ ਨਿਵਾਸ." (ਸੁਖਮਨੀ) ੫. ਵਿਸ਼੍ਰਾਮ. ਟਿਕਾਉ. "ਮੀਨ ਨਿਵਾਸ ਉਪਜੈ ਜਲ ਹੀ ਤੇ." (ਮਲਾ ਅਃ ਮਃ ੧) ੬. ਸੰ. ਨਿਰ੍ਵਾਸ. ਬਾਹਰ ਕੱਢਣ ਦੀ ਕ੍ਰਿਯਾ. "ਨੀਚਰੂਖ ਤੇ ਊਚ ਭਏ ਹੈਂ ਗੰਧ ਸੁਗੰਧ ਨਿਵਾਸਾ." (ਆਸਾ ਰਵਿਦਾਸ) ਇਰੰਡ ਦੀ ਗੰਧ ਨਿਰ੍ਵਾਸ ਕਰਕੇ, ਚੰਦਨ ਦੀ ਸੁਗੰਧ ਸਹਿਤ ਹੋਏ ਹਾਂ....
ਸੰ. ਸ੍ਥਾਨ. ਸੰਗ੍ਯਾ- ਥਾ. ਠਿਕਾਣਾ. ਠਹਿਰਨ ਅਥਵਾ ਰਹਿਣ ਦੀ ਜਗਾ. "ਅਸਥਾਨ ਹਰਿ ਨਿਹ ਕੇਵਲੰ." (ਗੂਜ ਅਃ ਮਃ ੧)...