balanāबलणा
ਕ੍ਰਿ- ਜ੍ਵਲਨ. ਮੱਚਣਾ. ਜਲਣਾ. "ਦੀਵਾ ਬਲੈ ਅੰਧੇਰਾ ਜਾਇ." (ਮਃ ੧. ਵਾਰ ਸੂਹੀ)
क्रि- ज्वलन. मॱचणा. जलणा. "दीवा बलै अंधेरा जाइ." (मः १. वार सूही)
ਸੰ. ਸੰਗ੍ਯਾ- ਮੱਚਣਾ. ਦਾਹ। ੨. ਅਗਨਿ। ੩. ਲਪਟ. ਲਾਟਾ ਜ੍ਵਾਲਾ....
ਸੰਗ੍ਯਾ- ਦੀਪਕ. ਦੀਪ. ਚਰਾਗ਼. "ਜਉ ਤੁਮ ਦੀਵਰਾ, ਤਉ ਹਮ ਬਾਤੀ." (ਸੋਰ ਰਵਿਦਾਸ) "ਦੀਵੜੇ ਗਇਆ ਬੁਝਾਇ." (ਸ. ਫਰੀਦ) ਇੱਥੇ ਦੀਵੇ ਤੋਂ ਭਾਵ ਨੇਤ੍ਰ ਹੈ. "ਚੰਦ ਸੂਰਜ ਦੀਵੜੇ." (ਮਲਾ ਨਾਮਦੇਵ) "ਦੀਵਾ ਮੇਰਾ ਏਕੁ ਨਾਮੁ." (ਆਸਾ ਮਃ ੧)...
ਦੇਖੋ, ਅੰਧਕਾਰ. "ਅਗਿਆਨ ਅੰਧੇਰ ਬਿਨਾਸ." (ਸੁਖਮਨੀ) ੨. (ਅਨ੍ਯਾਯ). ਬੇਇਨਸਾਫੀ। ੩. ਅਗ੍ਯਾਨ। ੪. ਵਿ- ਅਗ੍ਯਾਨੀ। ੫. ਨੇਤ੍ਰਹੀਨ. ਅੰਧਾ. "ਕੋਟਿ ਪ੍ਰਗਾਸ ਨ ਦਿਸੈ ਅੰਧੇਰਾ." (ਰਾਮ ਮਃ ੫) ਅਨੇਕ ਪ੍ਰਕਾਰ ਦੇ ਪ੍ਰਕਾਸ਼ ਹੋਣ ਪੁਰ ਭੀ ਅੰਨ੍ਹਾਂ (ਅੰਧਾ) ਨਹੀਂ ਦੇਖ ਸਕਦਾ. ਦੇਖੋ, ਦਿਸੈ....
ਕ੍ਰਿ. ਵਿ- ਜਾਕੇ. ਪਹੁਚਕੇ. "ਜਾਇ ਪੁਛਾ ਤਿਨ ਸਜਣਾ." (ਸ੍ਰੀ ਮਃ ੪) ੨. ਸੰਗ੍ਯਾ- ਉਤਪੱਤੀ. ਜਨਮ. "ਹੈ ਭੀ ਹੋਸੀ ਜਾਇ ਨ ਜਾਸੀ." (ਜਪੁ) ਹੈ, ਭਯਾ, ਹੋਸੀ, ਨਾ ਜਨਮੈ ਨ ਜਾਸੀ (ਮਰਸੀ). ੩. ਜਾਵੇ. ਮਿਟੇ. "ਜਿਤੁ ਭਉ ਖਸਮ ਨ ਜਾਇ." (ਵਾਰ ਆਸਾ) ੪. ਜਾਂਦਾ. ਜਾਤਾ. "ਵਡਾ ਨ ਹੋਵੈ ਘਾਟਿ ਨ ਜਾਇ." (ਸੋਦਰੁ) ੫. ਫ਼ਾ. [جائے] ਜਾਯ. ਸੰਗ੍ਯਾ- ਜਗਾ. ਥਾਂ. "ਦੂਜੀ ਨਾਹੀ ਜਾਇ." (ਵਾਰ ਆਸਾ) "ਦਰਗਹਿ ਮਿਲੈ ਤਿਸੈ ਹੀ ਜਾਇ." (ਧਨਾ ਮਃ ੫) ੬. ਦੇਖੋ, ਆਖੈ....
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਵਿ- ਕੁਸੁੰਭ ਰੰਗੀ. "ਮਨੋ ਅੰਗ ਸੂਹੀ ਕੀ ਸਾਰ੍ਹੀ ਕਰੀ ਹੈ." (ਚੰਡੀ ੧) ੨. ਇੱਕ ਰਾਗਿਣੀ, ਜਿਸ ਨੂੰ ਸੂਹਾ ਭੀ ਆਖਦੇ ਹਨ.¹ ਇਹ ਕਾਫੀ ਠਾਟ ਦੀ ਸਾੜਵ ਰਾਗਿਣੀ ਹੈ. ਇਸ ਵਿੱਚ ਧੈਵਤ ਵਰਜਿਤ ਹੈ. ਸੂਹੀ ਨੂੰ ਗਾਂਧਾਰ ਅਤੇ ਨਿਸਾਦ ਕੋਮਲ, ਬਾਕੀ ਸ਼ੁੱਧ ਸੁਰ ਹਨ. ਵਾਦੀ ਮੱਧਮ ਅਤੇ ਸੜਜ ਸੰਵਾਦੀ ਹੈ. ਗਾਉਣ ਦਾ ਵੇਲਾ ਦੋ ਘੜੀ ਦਿਨ ਚੜ੍ਹੇ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਮ ਪ ਗਾ ਰ ਸ.#ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੂਹੀ ਦਾ ਪੰਦਰਵਾਂ ਨੰਬਰ ਹੈ। ੩. ਪੋਠੋਹਾਰ ਵੱਲ ਕਿਸੇ ਔਰਤ ਦਾ ਆਪਣੇ ਘਰ ਦੇ ਕਿਸੇ ਬਜ਼ੁਰਗ ਅੱਗੇ ਮੱਥਾ ਟੇਕਣ ਦਾ ਕਰਮ. ਦੇਖੋ, ਸੁਹੀਆ....