balāhakaबलाहक
ਸੰ. ਵਲਾਹਕ ਅਤੇ ਬਲਾਹਕ ਦੋਵੇਂ ਸ਼ਬਦ ਸੰਸਕ੍ਰਿਤ ਹਨ. ਅਰਥਾਂ ਵਿੱਚ ਇਹ ਭੇਦ ਹੈ- ਜੋ ਕੰਬਦਾ ਨਹੀਂ ਉਹ ਬਲਾਹਕ, ਜੋ ਵਾਰਿਜਲ ਉਠਾਉਂਦਾ ਹੈ ਉਹ ਵਲਾਹਕ। ੨. ਸੰਗ੍ਯਾ- ਮੇਘ. ਬੱਦਲ. "ਤੋਕਕ ਕੇਕਿ ਜਿ ਭੇਕ ਅਨੇਕ ਬਲਾਹਕ ਕੇ ਬਿਨ ਨਾ ਹਰਖਾਏ." (ਨਾਪ੍ਰ) ਚਾਤਕ, ਮੋਰ ਅਤੇ ਡੱਡੂ, ਮੇਘ ਬਿਨਾ ਨਾ ਹਰਖਾਏ। ੩. ਕ੍ਰਿਸਨ ਜੀ ਦੇ ਰਥ ਦਾ ਇੱਕ ਘੋੜਾ। ੪. ਇੱਕ ਦੈਤ.
सं. वलाहक अते बलाहक दोवें शबद संसक्रित हन. अरथां विॱच इह भेद है- जो कंबदा नहीं उह बलाहक, जो वारिजल उठाउंदा है उह वलाहक। २. संग्या- मेघ. बॱदल. "तोकक केकि जि भेक अनेक बलाहक के बिन ना हरखाए." (नाप्र) चातक, मोर अते डॱडू, मेघ बिना ना हरखाए। ३. क्रिसन जी दे रथ दा इॱक घोड़ा। ४. इॱक दैत.
ਦੇਖੋ, ਬਲਾਹਕ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਵਲਾਹਕ ਅਤੇ ਬਲਾਹਕ ਦੋਵੇਂ ਸ਼ਬਦ ਸੰਸਕ੍ਰਿਤ ਹਨ. ਅਰਥਾਂ ਵਿੱਚ ਇਹ ਭੇਦ ਹੈ- ਜੋ ਕੰਬਦਾ ਨਹੀਂ ਉਹ ਬਲਾਹਕ, ਜੋ ਵਾਰਿਜਲ ਉਠਾਉਂਦਾ ਹੈ ਉਹ ਵਲਾਹਕ। ੨. ਸੰਗ੍ਯਾ- ਮੇਘ. ਬੱਦਲ. "ਤੋਕਕ ਕੇਕਿ ਜਿ ਭੇਕ ਅਨੇਕ ਬਲਾਹਕ ਕੇ ਬਿਨ ਨਾ ਹਰਖਾਏ." (ਨਾਪ੍ਰ) ਚਾਤਕ, ਮੋਰ ਅਤੇ ਡੱਡੂ, ਮੇਘ ਬਿਨਾ ਨਾ ਹਰਖਾਏ। ੩. ਕ੍ਰਿਸਨ ਜੀ ਦੇ ਰਥ ਦਾ ਇੱਕ ਘੋੜਾ। ੪. ਇੱਕ ਦੈਤ....
ਕ੍ਰਿ. ਵਿ- ਦੋਨੋਂ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਵਿ- ਜਿਸ ਦਾ ਸੰਸਕਾਰ ਕੀਤਾ ਗਿਆ ਹੈ। ੨. ਸ਼ੁੱਧ ਕੀਤਾ। ੩. ਸੁਧਾਰਿਆ। ੪. ਵ੍ਯਾਕਰਣ ਦੀ ਰੀਤਿ ਅਨੁਸਾਰ ਸੁਧਾਰੀ ਹੋਈ ਬੋਲੀ। ੫. ਸੰਗ੍ਯਾ- ਦੇਵਭਾਸਾ. ਸੰਸਕ੍ਰਿਤ. (संस्कृत)...
(ਦੇਖੋ, ਭਿਦ੍ਰ ਧਾ) ਸੰ. ਸੰਗ੍ਯਾ- ਭਿੰਨਤਾ. ਜੁਦਾਈ. "ਭੇਦ ਸਜਾਤਿ ਵਿਜਾਤੀ ਸੁਗਤ ਨ। ਸਭ ਤੇ ਨ੍ਯਾਰੋ ਬ੍ਰਹਮ ਸ ਚੇਤਨ." (ਗੁਪ੍ਰਸੂ) ਦੇਖੋ, ਤਿੰਨ ਭੇਦ. "ਗੁਰ ਕੈ ਬਚਨਿ ਕਟੇ ਭ੍ਰਮ ਭੇਦ." (ਗਉ ਮਃ ੫) ੨. ਅੰਤਰਾ. ਫਰਕ. "ਹੈ ਸਰੂਪ ਮਮ ਨਹਿ ਕਛੁ ਭੇਦ." (ਗੁਪ੍ਰਸੂ) ੩. ਵੈਰੀ ਵਿੱਚ ਫੁੱਟ ਪਾਉਣਾ ਰੂਪ ਨੀਤਿ ਦਾ ਇੱਕ ਅੰਗ. "ਜਿਹਵਾ ਭੇਦ ਨ ਦੇਈ ਚਖਣ." (ਰਤਨਮਾਲਾ ਬੰਨੋ) ਜ਼ੁਬਾਨ ਨੂੰ ਫੁੱਟ ਪਾਉਣ ਵਾਲੀ ਗੱਲ ਦਾ ਚਸਕਾ ਨਹੀਂ ਪੈਂਣ ਦਿੰਦਾ। ੪. ਗੁਪਤ ਗੱਲ. ਰਾਜ਼. "ਸਗਰੋ ਭੇਦ ਕਹੋ ਹਮ ਸੰਗ." (ਗੁਪ੍ਰਸੂ)...
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. मेघ. ਸੰਗ੍ਯਾ- ਧੂਆਂ। ੨. ਬੱਦਲ. ਜਲਧਰ. ਦੇਖੋ, ਮਿਹ ਧਾ. "ਤ੍ਰਿਣ ਕੀ ਅਗਨਿ, ਮੇਘ ਕੀ ਛਾਇਆ." (ਟੋਡੀ ਮਃ ੫) ਦੇਖੋ, ਮੇਗ। ੩. ਮੋਥਾ। ੪. ਨਿਘੰਟੁ ਵਿੱਚ ਯਗ੍ਯ ਦਾ ਨਾਮ ਭੀ ਮੇਘ ਹੈ। ੫. ਭਾਵ- ਸਤਿਗੁਰੂ, ਜੋ ਉਪਦੇਸ਼ ਦੀ ਵਰਖਾ ਕਰਦਾ ਹੈ. "ਮੇਘੁ ਵਰਸੈ ਦਇਆ ਕਰਿ." (ਮਃ ੩. ਵਾਰ ਮਲਾ) ੬. ਇੱਕ ਰਾਗ, ਜਿਸ ਦੀ ਛੀ ਮੁੱਖ ਰਾਗਾਂ ਵਿੱਚ ਗਿਣਤੀ ਹੈ. ਇਹ ਕਾਫੀਠਾਟ ਤਾ ਸਾੜਵ ਰਾਗ ਹੈ. ਧੈਵਤ ਵਰਜਿਤ ਹੈ. ਗਾਂਧਾਰ ਬਹੁਤ ਹੀ ਸੂਖਮ ਲਗਦਾ ਹੈ. ਰਿਸਭ ਬਹੁਤ ਸਪਸ੍ਟ ਹੈ. ਸੜਜ ਵਾਦੀ ਅਤੇ ਪੰਚਮ ਸੰਵਾਦੀ ਹੈ. ਸਾਰੰਗ ਵਾਂਙ ਰਿਸਭ ਅਤੇ ਮੱਧਮ ਦੀ ਸੰਗਤਿ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਪ ਮ ਗਾ ਸ.#੭. ਇੱਕ ਕਪੜਾ ਬੁਣਨ ਵਾਲੀ ਜਾਤਿ, ਜਿਸ ਨੂੰ ਕਈ ਅਛੂਤ ਮੰਨਦੇ ਹਨ....
ਸੰਗ੍ਯਾ- ਵਾਰਿਦ. ਮੇਘ. "ਬੱਦਲ ਜਿਉਂ ਮਹਿ- ਖਾਸੁਰ ਰਣ ਵਿੱਚ ਗੱਜਿਆ." (ਚੰਡੀ ੩)...
ਸੰ. ਸੰਗ੍ਯਾ- ਚਾਤਕ. ਪਪੀਹਾ. "ਤੋਕਕ ਕੇਕਿ ਜਿ ਭੇਕ ਅਨੇਕ." (ਨਾਪ੍ਰ) ੨. ਨੀਲਕੰਠ....
ਸੰ. ਸੰਗ੍ਯਾ- ਡੱਡੂ. ਮੇਂਡਕ (ਮੰਡੂਕ). ੨. ਬੱਦਲ. ਮੇਘ। ੩. ਕਾਲਾ ਅਬਰਕ (ਅਭ੍ਰਕ)...
ਸੰ. ਵਿ- ਨਾ ਇੱਕ. ਇੱਕ ਤੋਂ ਵੱਧ. ਬਹੁਤ. ਨਾਨਾ. "ਅਨੇਕ ਉਪਾਵ ਕਰੀ ਗੁਰ ਕਾਰਣਿ."#(ਸੂਹੀ ਅਃ ਮਃ ੪)...
ਸੰ. ਵਿਨਾ. ਵ੍ਯ- ਬਗ਼ੈਰ. "ਬਿਨ ਹਰਿ ਕਾਮਿ ਨ ਆਵਤ ਹੇ." (ਬਸੰ ਮਃ ੫) ੨. ਅ਼. [بِن] ਪੁਤ੍ਰ. ਸੰਤਾਨ....
ਸੰ. ਸੰਗ੍ਯਾ- ਮੇਘ ਤੋਂ ਚਤ (ਮੰਗਣ) ਵਾਲਾ ਪੰਛੀ. ਜੋ ਸਦਾ ਚਤ (ਯਾਚਨਾ) ਕਰਦਾ ਹੈ. ਚਾਤ੍ਰਕ. ਪਪੀਹਾ. ਬਬੀਹਾ. ਸਾਰੰਗ. ਤੋਕਕ. ਮੇਘਜੀਵਨ. L. Cucculus melanoleucus....
ਸਰਵ- ਮੇਰਾ. "ਜਮੁ ਮੰਜਾਰੁ ਕਹਾ ਕਰੈ ਮੋਰ." (ਗਉ ਕਬੀਰ) ੨. ਮੋੜਨਾ. ਹਟਾਉਣਾ. "ਮੋਰ ਸਕੋਂ ਨ ਕਹ੍ਯੋ ਤੁਮਰੋ." (ਨਾਪ੍ਰ) ੩. ਮਯੂਰ. ਤਾਊਸ. "ਚਾਤ੍ਰਿਕ ਮੋਰ ਬੋਲਤ ਦਿਨੁ ਰਾਤੀ." (ਮਲਾ ਪੜਤਾਲ ਮਃ ੪) "ਮੋਰ ਤੁਰੰਗ ਕੋ ਮੋਰ ਨਚਾਵੈ." (ਗੁਪ੍ਰਸੂ) ਘੋੜੇ ਨੂੰ ਮੋੜਕੇ ਮੋਰ ਤੁੱਲ ਨਚਾਉਂਦੇ ਹਨ। ੪. ਮੌਰ. ਮੌਲ. ਮੁਕੁਟ. ਤਾਜ। ੫. ਮੁਰ ਦੈਤ. "ਮੋਰ ਮਰ੍ਯੋ ਜਿਨ." (ਕ੍ਰਿਸਨਾਵ) ਦੇਖੋ, ਮੁਰ ੫। ੬. ਫ਼ਾ. [مور] ਕੀੜੀ. "ਹਮਜ਼ ਪੀਰ ਮੋਰੋ ਹਮਜ਼ ਪੀਲਤਨ." (ਜਫਰ)...
ਸੰ. ਦਦੁਰੀ ਦਦੁੰਰ. ਮੇਂਡਕੀ. ਮੇਂਡਕ....
ਸੰ. ਵਿਨਾ. ਵ੍ਯ- ਬਗੈਰ. ਰਹਿਤ. "ਬਿਨਾ ਸੰਤੋਖ ਨਹੀ ਕੋਊ ਰਾਜੈ." (ਸੁਖਮਨੀ) ੨. ਅ਼. [بِنا] ਸੰਗ੍ਯਾ- ਨਿਉਂ. ਬੁਨਿਆਦ। ੩. ਜੜ. ਮੂਲ....
ਸੰ. ਘੋਟ. ਘੋਟਕ. ਅਸ਼੍ਵ. ਤੁਰਗ. "ਘੋੜਾ ਕੀਤੋ ਸਹਜ ਦਾ." (ਵਾਰ ਰਾਮ ੩)#ਰਾਜਪੂਤਾਨੇ ਵਿੱਚ ਰੰਗਾਂ ਅਨੁਸਾਰ ਘੋੜਿਆਂ ਦੇ ਇਹ ਨਾਉਂ ਹਨ-#ਚਿੱਟਾ- ਕਰਕ.#ਚਿੱਟਾ ਪੀਲਾ- ਖੋਂਗਾ.#ਪੀਲਾ- ਹਰਿਯ.#ਦੂਧੀਆ- ਸੇਰਾਹ.#ਕਾਲਾ- ਖੁੰਗਾਹ.#ਲਾਲ- ਕਿਯਾਹ.#ਕਾਲੀ ਪਿੰਜਣੀਆਂ ਵਾਲਾ ਚਿੱਟਾ- ਉਗਾਹ.#ਕਬਰਾ- ਹਲਾਹ.#ਪਿਲੱਤਣ ਨਾਲ ਕਾਲਾ- ਤ੍ਰਿਯੂਹ.#ਕਾਲੇ ਗੋਡਿਆਂ ਵਾਲਾ ਪੀਲਾ- ਕੁਲਾਹ.#ਲਾਲੀ ਦੀ ਝਲਕ ਨਾਲ ਪੀਲਾ- ਉਕਨਾਹ.#ਨੀਲਾ- ਨੀਲਕ.#ਗੁਲਾਬੀ- ਰੇਵੰਤ.#ਹਰੀ ਝਲਕ ਨਾਲ ਪੀਲਾ- ਹਾਲਕ.#ਛਾਤੀ ਖੁਰ ਮੁਖ ਅਯਾਲ ਪੂਛ ਜਿਸ ਦੇ ਚਿੱਟੇ ਹੋਣ- ਅਸ੍ਟਮੰਗਲ.#ਪੂਛ ਛਾਤੀ ਸਿਰ ਦੋਵੇਂ ਪਸਵਾੜੇ ਜਿਸ ਦੇ ਚਿੱਟੇ ਹੋਣ- ਪੰਚਭਦ੍ਰ.#(ਡਿੰਗਲਕੋਸ਼)...
ਦਿੰਦਾ ਹੈ. ਦੇਵਤ. "ਡਾਨ ਦੈਤ ਨਿੰਦਕ ਕਉ ਜਾਮ." (ਭੈਰ ਮਃ ੫) ੨. ਸੰ. ਦੈਤ੍ਯ. ਸੰਗ੍ਯਾ- ਦਿਤਿ ਦੇ ਗਰਭ ਤੋਂ ਕਸ਼੍ਯਪ ਦੀ ਸੰਤਾਨ. "ਦੈਤ ਸੰਘਾਰੇ ਬਿਨ ਭਗਤਿ ਅਭਿਆਸਾ." (ਗਉ ਅਃ ਮਃ ੧) ੩. ਸੰ. ਦਯਿਤ. ਵਿ- ਪ੍ਯਾਰਾ. ਪ੍ਰਿਯ। ੪. ਸੰਗ੍ਯਾ- ਪਤਿ. ਭਰਤਾ....