basāyauबसायउ
ਵਸਾਇਆ. ਠਹਿਰਾਇਆ. "ਰਿਦਿ ਸ਼ਬਦ ਬਸਾਯਉ." (ਸਵੈਯੇ ਮਃ ੫. ਕੇ) ੨. ਆਬਾਦ ਕੀਤਾ। ੩. ਵਸ ਚੱਲਿਆ.
वसाइआ. ठहिराइआ. "रिदि शबद बसायउ." (सवैये मः ५. के) २. आबाद कीता। ३. वस चॱलिआ.
ਸੰ. हिृदि- ਹ੍ਰਿਦਿ. ਹ੍ਰਿਦਯ ਵਿੱਚ. "ਰਿਦਿ ਬਿਗਾਸੁ ਜਾਗਿਓ." (ਸਵੈਯੇ ਮਃ ੨. ਕੇ)...
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਵਸਾਇਆ. ਠਹਿਰਾਇਆ. "ਰਿਦਿ ਸ਼ਬਦ ਬਸਾਯਉ." (ਸਵੈਯੇ ਮਃ ੫. ਕੇ) ੨. ਆਬਾਦ ਕੀਤਾ। ੩. ਵਸ ਚੱਲਿਆ....
ਅ਼. [آباد] ਅਬਦ ਦਾ ਬਹੁ ਵਚਨ. ਯੁਗ (ਜੁਗ) ੨. ਫ਼ਾ. ਵਸਤੀ ਸ਼ਹਿਰ. ੩. ਉਸਤਤਿ। ੪. ਵਿ- ਵਸਿਆ ਹੋਇਆ....
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...