basudhhāबसुधा
ਸੰਗ੍ਯਾ- ਵਸੁ (ਧਨ) ਧਾਰਨ ਵਾਲੀ, ਪ੍ਰਿਥਿਵੀ. ਸਭ ਪਦਾਰਥ ਜ਼ਮੀਨ ਤੋਂ ਪੈਦਾ ਹੁੰਦੇ ਹਨ, ਇਸ ਲਈ ਬਸੁਧਾ ਹੈ. "ਜਿਉ ਬਸੁਧਾ ਕੋਊ ਖੋਦੈ ਕੋਊ ਚੰਦਨ ਲੇਪ." (ਸੁਖਮਨੀ) "ਬਾਰੂ ਕੀ ਭੀਤਿ ਜੈਸੇ ਬਸੁਧਾ ਕੋ ਰਾਜ ਹੈ." (ਜੈਜਾ ਮਃ ੯)
संग्या- वसु (धन) धारन वाली, प्रिथिवी. सभ पदारथ ज़मीन तों पैदा हुंदे हन, इस लई बसुधा है. "जिउ बसुधा कोऊ खोदै कोऊ चंदन लेप." (सुखमनी) "बारू की भीति जैसे बसुधा को राज है." (जैजा मः ९)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਧਨ। ੨. ਰਤਨ। ੩. ਸ੍ਵਰਣ. ਸੋਨਾ। ੪. ਜਲ। ੫. ਸੂਰਜ। ੬. ਅਗਨਿ। ੭. ਕਿਰਣ। ੮. ਚਮਕ. ਪ੍ਰਕਾਸ਼। ੯. ਅੱਠ ਗਣ ਦੇਵਤਾ, ਜਿਨ੍ਹਾਂ ਦੀ ਮਹਾਭਾਰਤ ਅਨੁਸਾਰ ਵਸੁ ਸੰਗ੍ਯਾ- ਹੈ- ਧਰ, ਧ੍ਰੁਵ, ਸੋਮ, ਵਿਸਨੁ, ਅਨਿਲ, ਅਨਲ, ਪ੍ਰਤ੍ਯੂਸ ਅਤੇ ਪ੍ਰਭਾਸ.#ਭਾਗਵਤ ਅਨੁਸਾਰ- ਦ੍ਰੋਣ, ਪ੍ਰਾਣ, ਧ੍ਰੁਵ, ਅਰਕ, ਅਗਨਿ, ਦੋਸ, ਵਾਸ੍ਤੁ ਅਤੇ ਵਿਭਾਵਸੁ.#ਅਗਨਿ ਪੁਰਾਣ ਅਨੁਸਾਰ- ਆਪ, ਧ੍ਰੁਵ, ਸੋਮ, ਧਰ, ਅਨਿਲ, ਅਨਲ ਪ੍ਰਤ੍ਯਯ ਅਤੇ ਪ੍ਰਭਾਸ। ੧੦. ਅੱਠ ਸੰਖ੍ਯਾ ਬੋਧਕ, ਕਿਉਂਕਿ ਵਸੁ ਦੇਵਤਾ ਅੱਠ ਹਨ। ੧੧. ਵਿ- ਸਭ ਵਿੱਚ ਵਸਣ ਵਾਲਾ। ੧੨. ਜਿਸ ਵਿੱਚ ਸਭ ਦਾ ਵਾਸ ਹੋਵੇ....
ਦੇਖੋ, ਧਾਰਣ ਅਤੇ ਧਾਰਣਾ. "ਪ੍ਰਭੁ ਸਗਲ ਤੁਮਾਰੀ ਧਾਰਨਾ." (ਰਾਮ ਮਃ ੫)...
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ....
ਸੰ. ਸੰਗ੍ਯਾ- ਜੋ ਵਿਸ੍ਤਾਰ ਨੂੰ ਪ੍ਰਾਪਤ ਹੋਵੇ, ਜ਼ਮੀਨ. ਭੂਮਿ. ਧਰਾ. ਦੇਖੋ, ਪ੍ਰਿਥਵੀ....
ਸੰ. ਪਦਾਰ੍ਥ. ਸੰਗ੍ਯਾ- ਪਦ ਦਾ ਅਰਥ. ਤੁਕ ਅਤੇ ਸ਼ਬਦ ਦਾ ਭਾਵ। ੨. ਕਿਸੇ ਦਰਸ਼ਨ (ਸ਼ਾਸਤ੍ਰ) ਦਾ ਮੰਨਿਆ ਹੋਇਆ ਵਿਸਯ, ਜੈਸੇ ਵੈਸ਼ੇਸਿਕ ਦਰਸ਼ਨ ਅਨੁਸਾਰ ਦ੍ਰਵ੍ਯ. ਗੁਣ, ਕਰਮ, ਸਾਮਾਨ੍ਯ, ਵਿਸ਼ੇਸ ਅਤੇ ਸਮਵਾਯ, ਇਹ ਛੀ ਪਦਾਰਥ ਹਨ. ਗੌਤਮ ਦੇ (ਨ੍ਯਾਯ) ਮਤ ਅਨੁਸਾਰ ਸੋਲਾਂ ਪਦਾਰਥ. ਦੇਖੋ, ਖਟਸ਼ਾਸਤ੍ਰ। ੩. ਪੁਰਾਣਾਂ ਅਨੁਸਾਰ ਧਰਮ, ਅਰਥ, ਕਾਮ ਅਤੇ ਮੋਕ੍ਸ਼੍। ੪. ਚੀਜ਼. ਵਸਤੁ। ੫. ਧਨ। ੬. ਸ਼੍ਰੀ ਗੁਰੂ ਰਾਮਦਾਸ ਜੀ ਦਾ ਇੱਕ ਪ੍ਰੇਮੀ ਸਿੱਖ....
ਫ਼ਾ. [زمیِن] ਪ੍ਰਿਥਿਵੀ. ਭੂਮਿ. ਸੰ. ज्मा. ਜਮਾ੍....
ਫ਼ਾ. [پیدا] ਵਿ- ਉਤਪੰਨ. ਜਨਮਿਆ ਹੋਇਆ। ੨. ਹਾਸਿਲ. ਪ੍ਰਾਪਤ....
ਸੰਗ੍ਯਾ- ਵਸੁ (ਧਨ) ਧਾਰਨ ਵਾਲੀ, ਪ੍ਰਿਥਿਵੀ. ਸਭ ਪਦਾਰਥ ਜ਼ਮੀਨ ਤੋਂ ਪੈਦਾ ਹੁੰਦੇ ਹਨ, ਇਸ ਲਈ ਬਸੁਧਾ ਹੈ. "ਜਿਉ ਬਸੁਧਾ ਕੋਊ ਖੋਦੈ ਕੋਊ ਚੰਦਨ ਲੇਪ." (ਸੁਖਮਨੀ) "ਬਾਰੂ ਕੀ ਭੀਤਿ ਜੈਸੇ ਬਸੁਧਾ ਕੋ ਰਾਜ ਹੈ." (ਜੈਜਾ ਮਃ ੯)...
ਸੰਗ੍ਯਾ- ਜੀਵ। ੨. ਮਨ. "ਜਿਉ ਮੋਹਿਓ ਉਨੀ ਮੋਹਨੀ ਬਾਲਾ." (ਗਉ ਮਃ ੫) ੩. ਕ੍ਰਿ. ਵਿ- ਜੈਸੇ. ਜਿਵੇਂ. ਜਿਸ ਤਰਾਂ. "ਜਿਉ ਹੋਵੈ ਸਾਹਿਬ ਸਿਉ ਮੇਲੁ." (ਸੋਹਿਲਾ) "ਜਿਉ ਆਇਆ ਤਿਉ ਜਾਵਹਿ ਬਉਰੇ." (ਰਾਮ ਅਃ ਮਃ ੧)...
ਸੰ. चन्दन ਸੰਗ੍ਯਾ- ਇੱਕ ਸੁਗੰਧ ਵਾਲਾ ਬਿਰਛ ਅਤੇ ਉਸ ਦਾ ਕਾਠ, ਜੋ ਸਭ ਦੇ ਚਿੱਤ ਨੂੰ ਚਦਿ (ਪ੍ਰਸੰਨ) ਕਰਦਾ ਹੈ. ਸ਼੍ਰੀਗੰਧ. ਸੰਦਲ. L. Santalum album. ਇਹ ਮੈਸੋਰ ਦੇ ਇਲਾਕੇ ਅਤੇ ਮਦਰਾਸ ਦੇ ਦੱਖਣੀ ਭਾਗ ਵਿੱਚ ਬਹੁਤ ਹੁੰਦਾ ਹੈ. ਇਸ ਦੀ ਤਾਸੀਰ ਸਰਦ ਤਰ ਹੈ. ਚੰਦਨ ਦੇ ਕਾਠ ਤੋਂ ਕੱਢਿਆ ਤੇਲ ਬਹੁਤ ਸੁਗੰਧ ਵਾਲਾ ਹੁੰਦਾ ਹੈ. ਇਸੇ ਤੋਂ ਸਾਰੇ ਇਤਰ ਬਣਾਏ ਜਾਂਦੇ ਹਨ ਅਤੇ ਅਨੇਕ ਰੋਗਾਂ ਲਈ ਵਰਤੀਦਾ ਹੈ. ਚੰਦਨ ਘਸਾਕੇ ਦੇਵਤਾ ਨੂੰ ਚੜ੍ਹਾਇਆ ਜਾਂਦਾ ਹੈ. ਮੱਥੇ ਤੇ ਟਿੱਕਾ ਅਨੇਕ ਹਿੰਦੁ ਲਾਉਂਦੇ ਹਨ. ਗਰਮੀ ਤੋਂ ਹੋਈ ਸਿਰ ਪੀੜ ਨੂੰ ਇਸ ਦਾ ਮੱਥੇ ਤੇ ਕੀਤਾ ਲੇਪ ਬਹੁਤ ਗੁਣਕਾਰੀ ਹੈ. ਚੰਦਨ ਦਾ ਸ਼ਰਬਤ ਪਿੱਤ ਤੋਂ ਹੋਏ ਤਾਪ ਨੂੰ ਦੂਰ ਕਰਦਾ ਹੈ. ਚੰਦਨ ਦੇ ਕਾਠ ਤੇ ਚਿਤਾਈ ਦਾ ਕੰਮ ਬਹੁਤ ਸੁੰਦਰ ਹੁੰਦਾ ਹੈ. ਇਸ ਤੋਂ ਬਣੇ ਕਲਮਦਾਨ ਡੱਬੇ ਆਦਿਕ ਦੂਰ ਦੂਰ ਜਾਂਦੇ ਅਤੇ ਬਹੁਤ ਮੁੱਲ ਪਾਉਂਦੇ ਹਨ. "ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਮ." (ਵਾਰ ਜੈਤ) ੨. ਇੱਕ ਕਵਿ, ਜੋ ਗੂਢ ਅਰਥ ਵਾਲਾ ਸਵੈਯਾ ਬਣਾਕੇ ਦਸ਼ਮੇਸ਼ ਦੇ ਦਰਬਾਰ ਹਾਜਿਰ ਹੋਇਆ ਸੀ ਅਤੇ ਖ਼ਿਆਲ ਕਰਦਾ ਸੀ ਕਿ ਕੋਈ ਇਸ ਦਾ ਅਰਥ ਨਹੀਂ ਕਰ ਸਕੇਗਾ, ਪਰ ਕਵਿ ਧੰਨਾ ਸਿੰਘ ਨੇ ਇਸ ਦਾ ਹੰਕਾਰ ਦੂਰ ਕਰ ਦਿੱਤਾ. ਦੇਖੋ, ਧੰਨਾ ਸਿੰਘ....
ਸੰਗ੍ਯਾ- ਪੋਚਾ। ੨. ਲਿੱਪਣ ਯੋਗ੍ਯ ਵਸਤੁ। ੩. ਅਪਵਿਤ੍ਰਤਾ. "ਲੇਪ ਨਹੀ ਜਗਜੀਵਨ ਦਾਤੇ." (ਮਾਝ ਮਃ ੫) ਦੇਖੋ, ਲਿਪ ਧਾ....
ਮਨ ਨੂੰ ਆਨੰਦ ਦੇਣ ਵਾਲੀ ਇੱਕ ਬਾਣੀ, ਜੋ ਗਉੜੀ ਰਾਗ ਵਿੱਚ ਸ਼੍ਰੀ ਗੁਰੂ ਅਰਜਨ ਸਾਹਿਬ ਦੀ ਰਚਨਾ ਹੈ, ਜਿਸ ਦੀਆਂ ੨੪ ਅਸਟਪਦੀਆਂ ਹਨ.#ਜਨਮ ਮਰਨ ਕਾ ਦੂਖ ਨਿਵਾਰੈ,#ਦੁਲਭ ਦੇਹ ਤਤਕਾਲ ਉਧਾਰੈ,#ਦੂਖ ਰੋਗ ਬਿਨਸੇ ਭੈ ਭਰਮ,#ਸਾਧ ਨਾਮ ਨਿਰਮਲ ਤਾਕੇ ਕਰਮ,#ਸਭ ਤੇ ਊਚ ਤਾਕੀ ਸੋਭਾ ਬਨੀ,#ਨਾਨਕ ਇਹ ਗੁਣਿ ਨਾਮੁ ਸੁਖਮਨੀ. (ਸੁਖਮਨੀ)...
ਸੰ. ਬਾਲੁ. ਸੰਗ੍ਯਾ- ਰੇਤਾ. "ਬਾਰੂ ਭੀਤਿ ਬਨਾਈ ਰਚਿ ਪਚਿ, ਰਹਿਤ ਨਹੀਂ ਦਿਨ ਚਾਰ." (ਸੋਰ ਮਃ ੯)...
ਸੰ. ਭਿੱਤਿ ਅਤੇ ਭਿੱਤ. ਕੰਧ. ਦੀਵਾਰ। ੨. ਸਿੰਧੀ. ਚੋਗਾ. ਚੋਗ. "ਜਗ ਕਊਆ ਨਾਮ ਨਹੀ ਚੀਤਿ। ਨਾਮ ਬਿਸਾਰਿ ਗਿਰੈ ਦੇਖਿ ਭੀਤਿ।।" (ਆਸਾ ਅਃ ਮਃ ੧) ਭਾਵ- ਸੰਸਾਰ ਦੇ ਪਦਾਰਥਾਂ ਦਾ ਭੋਗ। ੩. ਸੰ. ਭੀਤਿ. ਡਰ. ਭੈ। ੪. ਕਾਂਬਾ. ਕੰਪ....
ਜਿਸ ਪ੍ਰਕਾਰ. ਜਿਸ ਤਰਾਂ। ੨. ਜੇਹਾ. ਜੈਸਾ. ਦੇਖੋ, ਜੈਸਾ. "ਜੈਸੇ ਜਲ ਮਹਿ ਕਮਲ ਨਿਰਾਲਮੁ." (ਸਿਧਗੋਸਟਿ) "ਜੈਸੋ ਗੁਰਿ ਉਪਦੇਸਿਆ." (ਗਉ ਮਃ ੫)...
ਉਸਾਰੀ ਕਰਨ ਵਾਲਾ. ਮੇਮਾਰ। ੨. ਰਜ (ਰਜਗੁਣ) ਵਾਲਾ. ਰਜੋਗੁਣੀ. "ਰਾਜ ਬਿਨਾਸੀ ਤਾਮ ਬਿਨਾਸੀ." (ਸਾਰ ਮਃ ੫) ੩. ਰੱਜੁ. ਰੱਸੀ. "ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ." (ਸੋਰ ਰਵਿਦਾਸ) ਰੱਜੁ ਵਿੱਚ ਜਿਵੇਂ ਸੱਪ ਦਾ ਪ੍ਰਸੰਗ ਹੈ। ੪. ਰਾਜਾ. "ਨਾ ਇਹੁ ਰਾਜ, ਨ ਭੀਖ ਮੰਗਾਸੀ." (ਗੌਂਡ ਕਬੀਰ) ੫. ਰਾਜ੍ਯ. ਰਿਆਸਤ. "ਤਿਸ ਕੋ ਕਰੋ ਰਾਜ ਤੇ ਬਾਹਿਰ." (ਗੁਪ੍ਰਸੂ) ੬. ਸੰ. राज्. ਧਾ- ਚਮਕਣਾ. ਸ਼ੋਭਾ ਦੇਣਾ, ਜਿੱਤਣਾ। ੭. ਰਾਜ ਸ਼ਬਦ ਸ਼ਿਰੋਮਣਿ ਅਰਥ ਵਿੱਚ ਭੀ ਆਉਂਦਾ ਹੈ, ਜਿਵੇਂ ਰਾਜਹੰਸ, ਰਾਜ ਰਾਜ, ਦੇਵਰਾਜ ਆਦਿ। ੮. ਫ਼ਾ. [راز] ਰਾਜ਼. ਗੁਪਤ ਭੇਦ. "ਰੋਜ ਹੀ ਰਾਜ ਬਿਲੋਕਤ ਰਾਜਿਕ." (ਅਕਾਲ) ੯. ਤੰਦਈਆ. ਭਰਿੰਡ (ਡੇਮੂ) ਦੀ ਜਾਤਿ ਦਾ ਇੱਕ ਲਾਲ ਪੀਲੇ ਰੰਗਾ ਜੀਵ....