baharāबहरा
ਸੰ. ਬਧਿਰ. ਵਿ- ਬੋਲਾ. ਜਿਸ ਨੂੰ ਕੰਨਾਂ ਤੋਂ ਸੁਣਾਈ ਨਾ ਦੇਵੇ. "ਸਾਂਈ ਨ ਬਹਰਾ ਹੋਇ." (ਸ. ਕਬੀਰ ) "ਬਹਰੇ ਕਰਨ ਅਕਲ ਭਈ ਹੋਛੀ." (ਭੈਰ ਮਃ ੧) ੨. ਦੇਖੋ, ਬਹਿਰਾ.
सं. बधिर. वि- बोला. जिस नूं कंनां तों सुणाई ना देवे. "सांई न बहरा होइ." (स. कबीर ) "बहरे करन अकल भई होछी." (भैर मः १) २. देखो, बहिरा.
ਬੋਲਾ. ਦੇਖੋ, ਬਧਰ। ੨. ਕਾਵ੍ਯ ਦਾ ਇੱਕ ਦੋਸ, ਅਰਥਾਤ ਵਿਰੁੱਧ ਅਰਥ ਦੇਣ ਵਾਲੇ ਪਦਾਂ ਦਾ ਜੋੜਨਾ. ਜੈਸੇ- "ਜਾਯਾ ਸੋਂ ਮਿਲ ਤਾਤ ਬਖਾਨੀ." ਜਾਯਾ ਦਾ ਅਰਥ ਮਾਤਾ ਅਤੇ ਜੋਰੂ ਹੈ. ਤਾਤ ਦਾ ਅਰਥ ਪਿਤਾ ਅਤੇ ਪੁਤ੍ਰ ਹੈ. "ਅੰਧ ਜੁ ਬਧਿਰ ਪੰਗੁ ਨਗਨ." (ਨਾਪ੍ਰ)...
ਵਿ- ਬਧਿਰ. ਬਹਿਰਾ. ਜਿਸ ਨੂੰ ਸੁਣਾਈ ਨਹੀਂ ਦਿੰਦਾ. ਡੋਰਾ. "ਅੰਨਾ ਬੋਲਾ ਖੁਇ ਉਝੜਿ ਪਾਇ." (ਮਃ ੪. ਵਾਰ ਗਉ ੧) ੨. ਵਾਕ. ਵਚਨ. ਦੇਖੋ, ਬੋਲ. "ਹਿੰਦੁਸਤਾਨ ਸਮਾਲਸੀ ਬੋਲਾ." (ਤਿਲੰ ਮਃ ੧) ੩. ਖ਼ਾ. ਬੋਲੀ ਦੀ ਥਾਂ ਪੁਲਿੰਗ ਸ਼ਬਦ, ਜੈਸੇ- ਖਾਲਸੇ ਦਾ ਬੋਲਾ. ਦੇਖੋ, ਹੋਲਾ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. ਸ੍ਵਾਮੀ. ਸੰਗ੍ਯਾ- ਮਾਲਿਕ "ਤੂੰ ਕਰਤਾ ਸਚਿਆਰ ਮੈਡਾ ਸਾਂਈ." (ਸੋਪੁਰਖੁ) ੨. ਰਾਜਾ। ੩. ਪਤਿ. ਭਰਤਾ। ੪. ਮਹਾਤਮਾ ਸਾਧੁ ਦੀ ਭੀ ਸਾਂਈ ਸੰਗ੍ਯਾ ਹੈ....
ਸੰ. ਬਧਿਰ. ਵਿ- ਬੋਲਾ. ਜਿਸ ਨੂੰ ਕੰਨਾਂ ਤੋਂ ਸੁਣਾਈ ਨਾ ਦੇਵੇ. "ਸਾਂਈ ਨ ਬਹਰਾ ਹੋਇ." (ਸ. ਕਬੀਰ ) "ਬਹਰੇ ਕਰਨ ਅਕਲ ਭਈ ਹੋਛੀ." (ਭੈਰ ਮਃ ੧) ੨. ਦੇਖੋ, ਬਹਿਰਾ....
ਹੋਵੇ. ਭਵਤੁ। ੨. ਹੋਵੇਗਾ. "ਨਾ ਕੋ ਹੋਆ ਨਾ ਕੋ ਹੋਇ." (ਸੋਦਰੁ) ੩. ਕ੍ਰਿ. ਵਿ- ਹੋਕੇ. "ਹੋਇ ਆਮਰੋ ਗ੍ਰਿਹ ਮਹਿ ਬੈਠਾ." (ਸੋਰ ਮਃ ੫)...
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਅ਼. [عقل] ਅ਼ਕ਼ਲ. ਸੰਗ੍ਯਾ- ਬੁੱਧਿ. ਅਸਲ ਵਿੱਚ ਅ਼ਕ਼ਲ ਦਾ ਅਰਥ ਉੱਠ ਦਾ ਨਿਉਲ ਹੈ, ਜੋ ਨਿਉਲ ਦੀ ਤਰ੍ਹਾਂ ਆਦਮੀ ਦੀ ਵ੍ਰਿੱਤੀ ਨੂੰ ਨਿਯਮਾਂ ਵਿੱਚ ਲੈ ਆਵੇ, ਸੋ ਅ਼ਕ਼ਲ ਹੈ। ੨. ਸਿਮ੍ਰਿਤਿ. ਯਾਦਦਾਸ਼ਤ। ੩. ਸੰ. ਵਿ- ਅਖੰਡ. "ਸਦਾ ਅਕਲ ਲਿਵ ਰਹੈ." (ਸਵੈਯੇ ਮਃ ੨. ਕੇ) ੪. ਅਵਯਵ (ਅੰਗ) ਬਿਨਾ। ੫. ਕਲਾ ਰਹਿਤ. ਭਾਵ- ਨਿਰਗੁਣ. "ਅਕਲ ਕਲਾਧਰ ਸੋਈ." (ਸਿਧਗੋਸਟਿ) ੬. ਕਰਤਾਰ. "ਜਿਸੁ ਗੁਰੁ ਤੇ ਅਕਲਗਤਿ ਜਾਣੀ." (ਗਉ ਅਃ ਮਃ ੫) ੭. ਸਿੰਧੀ. ਵਿ- ਨਾ ਜਾਣਿਆ ਹੋਇਆ....
ਦੇਖੋ, ਹੋਛਉ. "ਹੋਛਾ ਸਾਹੁ ਨ ਕੀਜਈ." (ਭਾਗੁ) "ਕਵਨ ਸੁ ਦਾਨਾ ਕਵਨੁ ਸੁ ਹੋਛਾ?" (ਮਾਰੂ ਸੋਲਹੇ ਮਃ ੫) ਇਸ ਥਾਂ ਹੋਛਾ ਦਾ ਅਰਥ ਮੂਰਖ ਹੈ. "ਹਰਿਰਸ ਛਾਡਿ ਹੋਛੈ ਰਸਿ ਮਾਤਾ." (ਆਸਾ ਮਃ ੫) ਤੁੱਛ ਰਸ ਨਾਲ ਮਸ੍ਤ. "ਹੋਛੀ ਸਰਣਿ ਪਇਆ ਰਹਿਣੁ ਨ ਪਾਈ." (ਆਸਾ ਮਃ ੫) ਨਿਰਬਲ ਪਨਾਹ....
ਦੇਖੋ, ਬਹਰਾ। ੨. ਅੰ. Bearer ਦਾ ਅਪਭ੍ਰੰਸ਼, ਕੱਪੜੇ ਪਹਿਰਾਉਣ ਵਾਲਾ ਨਫ਼ਰ. ਸਰਦਾਰ ਦਾ ਸਾਮਾਨ ਚੁੱਕਣ ਵਾਲਾ ਸੇਵਕ....