bānsurīबांसुरी
ਸੰਗ੍ਯਾ- ਵੰਸ਼ (ਬਾਂਸ) ਪੋਰੀ, ਬਾਂਸ ਦੀ ਨਲਕੀ ਵਿੱਚ ੮. ਛੇਕ ਕਰਕੇ ਬਣਾਇਆ ਇੱਕ ਵਾਜਾ. ਮੁਰਲੀ. ਬੰਸਰੀ. "ਲਲਿਤ ਧਨਾਸਰੀ ਬਜਾਵੈ ਸੰਗ ਬਾਂਸੁਰੀ." (ਕ੍ਰਿਸਨਾਵ) ਦੇਖੋ, ਮੁਰਲੀ.
संग्या- वंश (बांस) पोरी, बांस दी नलकी विॱच ८.छेक करके बणाइआ इॱक वाजा. मुरली. बंसरी. "ललित धनासरी बजावै संग बांसुरी." (क्रिसनाव) देखो, मुरली.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਬੰਸ....
ਸੰ. ਵੰਸ਼. ਵੇਣੁ. ਸੰਗ੍ਯਾ- ਤ੍ਰਿਣ ਜਾਤਿ ਦਾ ਇੱਕ ਪੌਧਾ, ਜਿਸ ਦੀ ਲੰਮੀ ਛਟੀ ਗੱਠਦਾਰ ਹੁੰਦੀ ਹੈ. Bambusa. (Bamboo)...
ਦੇਖੋ, ਪੋਰ ੧. ਅਤੇ ੨. "ਸੰਗ ਅੰਗੁਸ੍ਟ ਅੰਗੁਰਿਨ ਪੋਰੀ." (ਗੁਪ੍ਰਸੂ) ੨. ਨਲਕੀ. ਪੋਲਰਾ. "ਕੰਚਨ ਪੋਰੀ ਸ੍ਰਿੰਗਨ ਪਾਏ." (ਗੁਪ੍ਰਸੂ)...
ਸੰ. ਨਲਕ. ਥੋਥੀ ਹੱਡੀ। ੨. ਥੋਥੀ ਹੱਡੀ ਦੀ ਸ਼ਕਲ ਦੀ ਧਾਤੁ ਅਥਵਾ ਕਾਨੇ ਆਦਿ ਦੀ ਪੋਰੀ....
ਸੰਗ੍ਯਾ- ਛੇਦ. ਸ਼ੂਰਾਖ਼. ਰੰਧ੍ਰ. ਮੋਰੀ. "ਪਰਿਆ ਕਲੇਜੇ ਛੇਕੁ." (ਸ. ਕਬੀਰ) "ਬੇੜਾ ਜਰਜਰਾ ਫੂਟੇ ਛੇਕ ਹਜਾਰ." (ਸ. ਕਬੀਰ) ੨. ਖੰਡਨ. ਨਿਸੇਧ. "ਛੇਕ ਛਾਡੇ ਛਤ੍ਰੀ, ਕਰ ਕਾਹੁੰ ਅਤ੍ਰ ਨਾ ਧਰ੍ਯੋ." (ਕਵਿ ੫੨) ੩. ਸੰ. ਪਾਲਤੂ ਪੰਛੀ।੪ ਵਿ- ਚਤੁਰ....
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਸੰਗ੍ਯਾ- ਵਾਦ੍ਯ. ਸਾਜ. ਵਾਦਿਤ੍ਰ. "ਵਾਜਾ ਮਤਿ, ਪਖਾਵਜ ਭਾਉ." (ਆਸਾ ਮਃ ੧) ਦੇਖੋ, ਪੰਚ ਸਬਦ। ੨. ਸੰਗੀਤ ਵਿੱਚ ਛੀ ਪ੍ਰਕਾਰ ਦੇ ਵਾਜੇ ਇਹ ਭੀ ਲਿਖੇ ਹਨ-#ਏਕਹਸ੍ਤ- ਜੋ ਇੱਕ ਹੱਥ ਨਾਲ ਵਜਾਇਆ ਜਾਵੇ. ਇੱਕਤਾਰਾ ਤਾਨਪੂਰਾ ਆਦਿ.#ਦ੍ਵਿਹਸ੍ਤ- ਜੋ ਦੋ ਹੱਥਾਂ ਨਾਲ ਵਜਾਈਏ. ਮ੍ਰਿਦੰਗ ਪਖਾਵਜ ਵੀਣਾ ਆਦਿ.#ਕੁਡ੍ਯਾਘਾਤ- ਜੋ ਡੰਕੇ ਨਾਲ ਵਜਾਇਆ ਜਾਵੇ. ਨਗਾਰਾ ਢੋਲ ਆਦਿ.#ਧਨੁਰਾਘਰ੍ਸ- ਜੋ ਕਮਾਣ ਦੀ ਸ਼ਕਲ ਦੇ ਵਾਲਾਂ ਦੇ ਗੁਜ ਨਾਲ ਵਜਾਈਏ. ਸਾਰੰਗੀ ਸਰੰਦਾ ਤਾਊਸ ਆਦਿ.#ਹੂਤਕਾਰ- ਜੋ ਮੂੰਹ ਦੀ ਫੂਕ ਨਾਲ ਵਜਾਇਆ ਜਾਵੇ. ਨਫੀਰੀ ਮੁਰਲੀ ਆਦਿ.#ਬਹੁਰੰਗੀਕ- ਜੋ ਪਰਸਪਰ ਤਾੜਨ ਤੋਂ ਬੱਜੇ. ਝਾਂਝ ਖੜਤਾਲ ਆਦਿ. ਦੇਖੋ, ਸਾਜ....
ਵੰਸ਼ਰੀ. ਦੇਖੋ, ਮੁਰਲਾ ੩. "ਸੁਤਨੰਦ ਬਜਾਵਤ ਹੈ ਮੁਰਲੀ." (ਕ੍ਰਿਸਨਾਵ)...
ਸੰਗ੍ਯਾ- ਵੰਸ਼ (ਬਾਂਸ) ਦੀ ਨਲਕੀ. ਮੁਰਲੀ....
ਸੰ. ਵਿ- ਸੁੰਦਰ. ਮਨੋਹਰ. "ਧੁਨਿਤ ਲਲਿਤ." (ਭੈਰ ਪੜਤਾਲ ਮਃ ੫) ੨. ਚਾਹਿਆ ਹੋਇਆ. ਲੋੜੀਂਦਾ। ੩. ਸੰਗ੍ਯਾ- ਕਾਵ੍ਯ ਅਨੁਸਾਰ ਇੱਕ ਹਾਵ- "ਬੋਲਨ ਹਸਨ ਬਿਲੋਕਬੋ ਚਲਨ ਮਨੋਹਰ ਰੂਪ। ਜੈਸੇ ਤੈਸੇ ਬਰਨਿਯੇ ਲਲਿਤ ਹਾਵ ਅਨੁਰੂਪ॥" (ਰਸਿਕਪ੍ਰਿਯਾ) ੪. ਭੈਰਵ ਠਾਟ ਦਾ ਇੱਕ ਸਾੜਵ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮੱਧਮ ਅਤੇ ਧੈਵਤ ਦੀ ਸੰਗਤਿ ਰਹਿਂਦੀ ਹੈ. ਮੱਧਮ ਵਾਦੀ ਅਤੇ ਸੜਜ ਸੰਵਾਦੀ ਹੈ. ਕੰਪ ਸਾਥ ਤੀਵ੍ਰ ਮੱਧਮ ਭੀ ਲਗ ਜਾਂਦਾ ਹੈ. ਸੜਜ ਗਾਂਧਾਰ ਨਿਸਾਦ ਸ਼ੁੱਧ, ਰਿਸਭ ਧੈਵਤ ਕੋਮਲ ਅਤੇ ਮੱਧਮ ਤੀਵ੍ਰ ਹੈ. ਗਾਉਣ ਦਾ ਵੇਲਾ ਤੜਕੇ ਤੋਂ ਪਹਿਰ ਦਿਨ ਚੜ੍ਹੇ ਤੀਕ ਹੈ.#ਆਰੋਹੀ- ਨ ਰਾ ਗ ਮ ਮੀ ਮ ਗ ਮੀ ਧਾ ਸ.#ਅਵਰੋਹੀ- ਗ ਨ ਧਾ ਮੀ ਧਾ ਮੀ ਮ ਮ ਗ ਰਾ ਸ.#ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਲਲਿਤ ਨੂੰ ਸੂਹੀ ਨਾਲ ਮਿਲਾਕੇ ਲਿਖਿਆ ਹੈ।#੫. ਇੱਕ ਅਰਥਾਲੰਕਾਰ. ਜੋ ਬਾਤ ਕਹਿਣੀ ਹੈ, ਉਸ ਦੇ ਥਾਂ ਉਸ ਦਾ ਪ੍ਰਤਿਬਿੰਬ ਵਰਣਨ ਕਰੀਯੇ, ਅਰਥਾਤ ਕਹਿਣ ਯੋਗ੍ਯ ਬਾਤ ਦੀ ਝਲਕ. ਵਾਕਰਚਨਾ ਵਿੱਚ ਪਾਈ ਜਾਵੇ, ਇਹ "ਲਲਿਤ" ਅਲੰਕਾਰ ਹੈ.#ਕਹਿਯੇ ਕਛੁ ਪ੍ਰਤਿਬਿੰਬ ਸੋ, ਤਾਸੁ ਬਨਾਯ ਸੁ ਧੀਰ,#ਅਲੰਕਾਰ ਵਰਣੈ ਤਹਾਂ, ਲਲਿਤ ਸੁਮਤਿ ਗੰਭੀਰ.#(ਰਾਮਚੰਦ੍ਰ ਭੂਸਣ)#ਉਦਾਹਰਣ-#ਬੀਉ ਬੀਜਿ ਪਤਿ ਲੈਗਏ, ਅਬ ਕਿਉ ਉਗਵੈ ਦਾਲਿ? (ਵਾਰ ਆਸਾ) ੬. ਦੇਖੋ, ਸਵੈਯੇ ਦਾ ਰੂਪ ੮....
ਸੰ. ਧਨਾਸ਼੍ਰੀ. ਇਹ ਕਾਫੀਠਾਟ ਦੀ ਸੰਪੂਰਣ ਰਾਗਿਣੀ ਹੈ. ਆਰੋਹੀ ਵਿੱਚ ਭੀਮਪਲਾਸੀ ਦਾ ਅੰਗ ਹੈ, ਅਵਰੋਹੀ ਵਿੱਚ ਪੂਰਵੀ ਅਤੇ ਮੁਲਤਾਨੀ ਦੀ ਰੰਗਤ ਹੈ. ਅਵਰੋਹੀ ਵਿਚ ਧੈਵਤ ਦੁਰਬਲ ਹੈ. ਪੰਚਮ ਅਤੇ ਗਾਂਧਾਰ ਦੀ ਸੰਗਤਿ ਹੈ. ਪੰਚਮਵਾਦੀ ਸੁਰ ਹੈ. ਗਾਉਣ ਦਾ ਵੇਲਾ ਦਿਨ ਦਾ ਤੀਜਾ ਪਹਿਰ ਹੈ. ਸੜਜ ਗਾਂਧਾਰ ਪੰਚਮ ਨਿਸਾਦ ਸ਼ੁੱਧ, ਰਿਸਭ ਧੈਵਤ ਕੋਮਲ, ਮੱਧਮ ਤੀਵ੍ਰ ਹੈ.#ਆਰੋਹੀ- ਸ ਰਾ ਗ ਮੀ ਪ ਧਾ ਨ#ਅਵਰੋਹੀ- ਨ ਧਾ ਪ ਮੀ ਗ ਰਾ ਧ.#ਕਈਆਂ ਨੇ ਸੜਜ ਰਿਸਭ ਪੰਚਮ ਧੈਵਤ ਸ਼ੁੱਧ ਅਤੇ ਗਾਂਧਾਰ ਮੱਧਮ, ਨਿਸਾਦ ਕੋਮਲ ਮੰਨੇ ਹਨ. ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਧਨਾਸਿਰੀ ਦਾ ਨੰਬਰ ਦਸਵਾਂ ਹੈ। ੨. ਸੰ. ਧਨੇਸ਼੍ਵਰ੍ਯ. ਧਨ ਅਤੇ ਵਿਭੂਤੀ. "ਧਨਾਸਰੀ ਧਨਵੰਤੀ ਜਾਣੀਐ ਭਾਈ, ਜਾਂ ਸਤਿਗੁਰ ਕੀ ਕਾਰ ਕਮਾਇ." (ਸਵਾ ਮਃ ੩) ਧਨਵੰਤਾਂ ਦਾ ਧਨ ਐਸ਼੍ਵਰਯ ਤਾਂ ਠੀਕ ਹੈ, ਜੇ ਸਤਿਗੁਰ ਕੀ ਕਾਰ ਕਮਾਇ....
ਵ੍ਯ- ਸਾਥ. ਨਾਲ. "ਜਿਸ ਕੇ ਸੰਗ ਨ ਕਛੂ ਅਲਾਈ." (ਨਾਪ੍ਰ) ੨. ਸੰਗ੍ਯਾ- ਮਿਲਾਪ. ਸੰਬੰਧ. "ਹਰਿ ਇਕ ਸੈ ਨਾਲਿ ਮੈ ਸੰਗ." (ਵਾਰ ਰਾਮ ੨. ਮਃ ੫) ੩. ਸਾਥੀਆਂ ਦਾ ਗਰੋਹ. ਮੰਡਲੀ. ਟੋਲਾ. "ਸੰਗ ਚਲਤ ਹੈ ਹਮ ਭੀ ਚਲਨਾ." (ਸੂਹੀ ਰਵਿਦਾਸ) "ਘਰ ਤੇ ਚਲ੍ਯੋ ਸੰਗ ਕੇ ਸੰਗ" (ਗੁਪ੍ਰਸੂ) ੪. ਸ਼ੰਕਾ. ਲੱਜਾ. ਸੰਕੋਚ. "ਮਨ ਪਾਪ ਕਰਤ ਤੂੰ ਸਦਾ ਸੰਗ." (ਬਸੰ ਮਃ ੫) ੫. ਸੰਸਾ. ਸ਼ੱਕ. "ਸਾਧੁ ਸੰਗਿ ਬਿਨਸੈ ਸਭ ਸੰਗ." (ਸੁਖਮਨੀ) ੬. ਫ਼ਾ. [سنگ] ਪੱਥਰ. "ਹਮ ਪਾਪੀ ਸੰਗ ਤਰਾਹ." (ਵਾਰ ਕਾਨ ਮਃ ੪) ੭. ਫ਼ਾ. [شنگ] ਸ਼ੰਗ. ਡਾਕੂ. ਫੰਧਕ. "ਜਮ ਸੰਗ ਨ ਫਾਸਹਿ." (ਮਾਰੂ ਸੋਲਹੇ ਮਃ ੫) ਜਮ ਫੰਧਕ ਫਸਾਊਗਾ ਨਹੀਂ....
ਸੰਗ੍ਯਾ- ਵੰਸ਼ (ਬਾਂਸ) ਪੋਰੀ, ਬਾਂਸ ਦੀ ਨਲਕੀ ਵਿੱਚ ੮. ਛੇਕ ਕਰਕੇ ਬਣਾਇਆ ਇੱਕ ਵਾਜਾ. ਮੁਰਲੀ. ਬੰਸਰੀ. "ਲਲਿਤ ਧਨਾਸਰੀ ਬਜਾਵੈ ਸੰਗ ਬਾਂਸੁਰੀ." (ਕ੍ਰਿਸਨਾਵ) ਦੇਖੋ, ਮੁਰਲੀ....