bāghīबाग़ी
ਅ਼. [باغی] ਵਿ- ਆ਼ਕ਼ੀ. ਬਾਦਸ਼ਾਹ ਦੇ ਹੁਕਮ ਤੋਂ ਬਾਹਰ ਹੋਣ ਵਾਲਾ. ਸਰਕਸ਼. Rebellious
अ़. [باغی] वि- आ़क़ी. बादशाह दे हुकम तों बाहर होण वाला. सरकश. Rebellious
ਫ਼ਾ. [بادشاہ] ਸੰਗ੍ਯਾ- ਬਾਦ (ਤਖ਼ਤ) ਦਾ ਸ਼ਾਹ (ਸ੍ਵਾਮੀ). ਸਿੰਘਾਸਨਪਤਿ. ਮਹਾਰਾਜਾ....
ਅ਼. [حُکم] ਹ਼ੁਕਮ. ਸੰਗ੍ਯਾ- ਆਗ੍ਯਾ....
ਸੰਗ੍ਯਾ- ਬਾਹੁਬਲ. ਭੁਜਾਬਲ। ੨. ਸਹਾਇਤਾ। ੩. ਸੰ. बहिस. ਵਹਿਰ. ਕ੍ਰਿ. ਵਿ- ਬਾਹਰ. ਅੰਦਰ ਦੇ ਵਿਰੁੱਧ. "ਬਾਹਰਹੁ ਹਉਮੈ ਕਹੈ ਕਹਾਏ." (ਆਸਾ ਅਃ ਮਃ ੧) ੪. ਸੰਬੰਧ ਅਥਵਾ ਅਸਰ ਤੋਂ ਅਲਗ। ੫. ਬਿਨਾ. ਬਗੈਰ। ੬. ਸ਼ਕਤਿ ਤੋਂ ਪਰੇ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਫ਼ਾ. [سرکث] ਸਿਰ ਫੇਰਨ ਵਾਲਾ. ਬਾਗੀ. ਆਕੀ. "ਸਰਕਸ ਹੋਇ ਅਫਾਤ ਉਠਾਈ." (ਗੁਪ੍ਰਸੂ) ੨. ਹੰਕਾਰੀ. ਮਗ਼ਰੂਰ....