bāghanbaraबाघंबर
ਸੰਗ੍ਯਾ- ਬਾਘ (ਵ੍ਯਾਘ੍ਰ) ਦਾ ਅੰਬਰ (ਵਸਤ੍ਰ). ਸ਼ੇਰ ਦੀ ਖੱਲ. ਵ੍ਯਾਘ੍ਰਾਂਬਰ.
संग्या- बाघ (व्याघ्र) दा अंबर (वसत्र). शेर दी खॱल. व्याघ्रांबर.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਵ੍ਯਾਘ੍ਰ. ਨਾਹਰ. ਸ਼ੇਰ "ਪਾਵੈ ਬਾਘ ਡਰਾਵਣੋ." (ਸਵਾ ਮਃ ੧) ਕਾਵ ਕਾਲ। ੨. ਰਾਜਪੂਤਾਂ ਦੀ ਇੱਕ ਜਾਤਿ. "ਬਾਘ ਬਘੇਲੇ ਜੇਤੜੇ ਬਲਵੰਡ ਲੱਖ ਬੁੰਦੇਲੇ ਕਾਰੀ." (ਭਾਗ) ੩. ਦੇਖੋ, ਵਾਘ....
ਵਿ- ਆਘ੍ਰਾ (ਚੰਗੀ ਤਰਾਂ ਸੁੰਘਕੇ) ਸ਼ਿਕਾਰ ਦੀ ਖੋਜ ਕਰਨ ਵਾਲਾ. ਬਾਘ ਅਤੇ ਉਸ ਦੀ ਮਾਦਾ. Panther। ੨. ਬਘਿਆੜ- ਬਘਿਆੜੀ। ੩. ਸ਼ੇਰ- ਸ਼ੇਰਨੀ....
ਸੰ. अम्बर्. ਧਾ- ਏਕਤ੍ਰ (ਇਕੱਠਾ) ਕਰਨਾ. ਬਟੋਰਨਾ। ੨. ਸੰ. अम्बर. ਸੰਗ੍ਯਾ- ਆਕਾਸ਼. ਆਸਮਾਨ. "ਅੰਬਰ ਧਰਤਿ ਵਿਛੋੜਿਅਨੁ." (ਵਾਰ ਰਾਮ ੧. ਮਃ ੩) ੩. ਭਾਵ- ਦਸ਼ਮਦ੍ਵਾਰ. ਦਿਮਾਗ਼. "ਅੰਬਰ ਕੂੰਜਾਂ ਕੁਰਲੀਆਂ." (ਸੂਹੀ ਮਃ ੧. ਕੁਚਜੀ) ਦਿਮਾਗ਼ ਵਿੱਚ ਕੂੰਜਾਂ ਜੇਹੀ ਆਵਾਜ਼ ਹੋਣ ਲਗ ਪਈ, ਅਰਥਾਤ ਸਿਰ ਭਾਂ ਭਾਂ ਕਰਨ ਲੱਗਿਆ ਹੈ। ੪. ਵਸਤ੍ਰ. "ਦੁਹਸਾਸਨ ਕੀ ਸਭਾ. ਦ੍ਰੋਪਤੀ, ਅੰਬਰ ਲੇਤ ਉਬਾਰੀਅਲੇ." (ਮਾਲੀ ਨਾਮਦੇਵ) ੫. ਇੱਕ ਪ੍ਰਕਾਰ ਦਾ ਇ਼ਤ਼ਰ, ਜੋ ਹ੍ਵੇਲ ਮੱਛੀ ਦੀ ਚਿਕਨਾਈ ਤੋਂ ਪੈਦਾ ਹੁੰਦਾ ਹੈ. ਅ਼. [عنبر] ੬. ਅਭਰਕ ਧਾਤੁ। ੭. ਕਪਾਸ (ਕਪਾਹ). ੮. ਰਾਜਪੂਤਾਨੇ ਦਾ ਇੱਕ ਪੁਰਾਣਾ ਨਗਰ ਅੰਬੇਰ (ਆਮੇਰ), ਜੇ ਕਛਵਾਹਾ ਰਾਜਪੂਤਾਂ ਦੀ ਜਯਪੁਰ ਤੋਂ ਪਹਿਲਾਂ ਰਾਜਧਾਨੀ ਸੀ. ਦੇਖੋ, ਅੰਬੇਰ। ੯. ਆਂਗਿਰ ਦੀ ਥਾਂ ਦਸਮਗ੍ਰੰਥ ਵਿੱਚ ਅਵਾਣ ਲਿਖਾਰੀ ਨੇ ਅੰਬਰ ਲਿਖਿਆ ਹੈ. "ਭਜਤ ਭਯੋ ਅੰਬਰ ਕੀ ਦਾਰਾ." (ਚੰਦ੍ਰਾਵ) ਚੰਦ੍ਰਮਾਂ ਨੇ ਆਂਗਿਰਸ (ਵ੍ਰਿਹਸਪਤਿ) ਦੀ ਇਸਤ੍ਰੀ ਭੋਗੀ। ੧੦. ਫ਼ਾ. [انبر] ਮੋਚਨਾ. ਚਿਮਟਾ....
ਸੰ. ਸੰਗ੍ਯਾ- ਵਸ੍ਤ੍ਰ. ਕਪੜਾ. ਦੇਖੋ, ਵਸ ਧਾ ੨. "ਵਸਤ੍ਰ ਪਖਾਲਿ ਪਖਾਲੇ ਕਾਇਆ." (ਮਃ ੧. ਵਾਰ ਮਾਝ)...
ਸੰ. सेटक ਸੇਟਕ. ਸੰਗ੍ਯਾ- ਮਣ ਦਾ ਚਾਲੀਹਵਾਂ ਹਿੱਸਾ. ਚਾਰ ਪਾਉ ਭਰ ਤੋਲ.¹ "ਦੁਇ ਸੇਰ ਮਾਗਉ ਚੂਨਾ." (ਸੋਰ ਕਬੀਰ) ੨. ਫ਼ਾ. [شیر] ਸ਼ੇਰ. ਸਿੰਘ। ੩. ਵਿ- ਦਿਲੇਰ. ਬਹਾਦੁਰ. "ਬੁਰਿਆਈਆਂ ਹੁਇ ਸੇਰ." (ਵਾਰ ਗੂਜ ੨. ਮਃ ੫)...
ਸੰ. खल्ल ਸੰਗ੍ਯਾ- ਟੋਆ। ੨. ਚਾਤਕ. ਪਪੀਹਾ। ੩. ਮਸ਼ਕ. ਚਮੜੇ ਦਾ ਥੈਲਾ. "ਭਉ ਖਲਾ ਅਗਨਿ ਤਪ ਤਾਉ." (ਜਪੁ) ੪. ਚੰਮ. ਚਮੜਾ। ੫. ਸੰ. ਖਲ੍ਵ. ਦਵਾਈ ਪੀਹਣ ਅਤੇ ਕੁੱਟਣ ਦੀ ਧਾਤੁ ਅਥਵਾ ਪੱਥਰ ਦੀ ਉਖਲੀ. ਹਾਵਨ. ਖਰਲ....