bājhaबाझ
ਵ੍ਯ- ਬਿਨਾ. ਰਹਿਤ. "ਬਾਝ ਗੁਰੂ ਗੁਬਾਰੁ ਹੈ." (ਸ੍ਰੀ ਅਃ ਮਃ ੧) ੨. ਦੇਖੋ, ਵਾਹ੍ਯ.
व्य- बिना. रहित. "बाझ गुरू गुबारु है." (स्री अः मः १) २. देखो, वाह्य.
ਸੰ. ਵਿਨਾ. ਵ੍ਯ- ਬਗੈਰ. ਰਹਿਤ. "ਬਿਨਾ ਸੰਤੋਖ ਨਹੀ ਕੋਊ ਰਾਜੈ." (ਸੁਖਮਨੀ) ੨. ਅ਼. [بِنا] ਸੰਗ੍ਯਾ- ਨਿਉਂ. ਬੁਨਿਆਦ। ੩. ਜੜ. ਮੂਲ....
ਸੰਗ੍ਯਾ- ਰਹਤ. ਰਹਣੀ. ਧਾਰਨਾ। ੨. ਸਿੱਖ ਨਿਯਮਾਂ ਦੀ ਪਾਬੰਦੀ. ਸਿੱਖ ਧਰਮ ਦੇ ਨਿਯਮ ਅਨੁਸਾਰ ਰਹਿਣ ਦੀ ਕ੍ਰਿਯਾ। ੩. ਸੰ. ਵਿ- ਬਿਨਾ. "ਰਹਿਤ ਬਿਕਾਰ ਅਲਿਪ ਮਾਇਆ ਤੇ." (ਸਾਰ ਮਃ ੫) ਵਿਕਾਰ ਰਹਿਤ, ਮਾਇਆ ਤੋਂ ਨਿਰਲੇਪ। ੪. ਤਿਆਗਿਆ ਹੋਇਆ. ਛੱਡਿਆ। ੫. ਦੇਖੋ, ਤੱਤਾਂ ਦੀ ਰਹਿਤ....
ਵ੍ਯ- ਬਿਨਾ. ਰਹਿਤ. "ਬਾਝ ਗੁਰੂ ਗੁਬਾਰੁ ਹੈ." (ਸ੍ਰੀ ਅਃ ਮਃ ੧) ੨. ਦੇਖੋ, ਵਾਹ੍ਯ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਅ਼. [غُبار] ਗ਼ੁਬਾਰ. ਸੰਗ੍ਯਾ- ਗਰਦ। ਅੰਧੇਰੀ ਦਾ ਛਾਇਆ ਹੋਇਆ ਘੱਟਾ. "ਭਰਮ ਗੁਬਾਰ ਮੋਹ ਬੰਧ ਪਰੇ." (ਬਿਲਾ ਮਃ ੫) "ਗੁਰੁ ਤੇ ਮਾਰਗ ਪਾਈਐ ਚੂਕੈ ਮੋਹ ਗੁਬਾਰੁ." (ਸ੍ਰੀ ਮਃ ੩) ੩. ਅੰਧਕਾਰ. ਅਨ੍ਹੇਰਾ (ਹਨੇ੍ਹਰਾ)....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਸੰ. ਸੰਗ੍ਯਾ- ਵਾਹੁਣ (ਚਲਾਉਣ) ਯੋਗ੍ਯ, ਰਥ ਘੋੜਾ ਆਦਿ ਯਾਨ. ਸਵਾਰੀ। ੨. ਬਾਂਦਰ। ੩. ਵਿ- ਬਾਹਰ ਦਾ. ਬੇਰੂੰਨੀ। ੪. ਕ੍ਰਿ. ਵਿ- ਬਾਹਰ....