bātāबाटा
ਸੰਗ੍ਯਾ- ਕਰੀਰ ਦੇ ਫੁੱਲ। ੨. ਖ਼ਾਂ. ਵਡੀ ਬਾਟੀ। ੩. ਅਮ੍ਰਿਤ ਤਿਆਰ ਕਰਨ ਦਾ ਸਰਵਲੋਹ ਦਾ ਪਾਤ੍ਰ.
संग्या- करीर दे फुॱल। २. ख़ां. वडी बाटी। ३. अम्रित तिआर करन दा सरवलोह दा पात्र.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਕਰੀਰ. ਸੰਗ੍ਯਾ- ਬਾਂਸ ਦੀ ਨਵੀਂ ਗੋਭ। ੨. ਘੜਾ. ਕੁੰਭ। ੩. ਕਰੀਰ ਬਿਰਛ, ਜਿਸ ਨੂੰ ਡੇਲੇ ਲਗਦੇ ਹਨ....
ਸੰ. फुल्ल. ਧਾ- ਖਿੜਨਾ, ਫੂਲਨਾ। ੨. ਸੰਗ੍ਯਾ- ਪੁਸਪ. ਕੁਸੁਮ. ਸੁਮਨ। ੩. ਉਂਨ ਦੇ ਗਾੜ੍ਹੇ ਵਸਤ੍ਰ ਵਿੱਚਦੀਂ ਟਪਕਾਇਆ ਹੋਇਆ ਅਫੀਮ ਦਾ ਰਸ. "ਪੀਤਾ ਫੁੱਲ ਇਆਣੀ ਘੂਮਨ ਸੂਰਮੇ." (ਚੰਡੀ ੩) ਜਿਵੇਂ ਇਆਣੇ (ਸੋਫੀ) ਫੁੱਲ ਪੀਕੇ ਝੂੰਮਦੇ ਹਨ, ਤਿਵੇਂ ਯੋਧਾ ਘੂਮਨ। ੪. ਇਸਤਰੀ ਦੀ ਰਜ। ੫. ਰਿੜਕਣ ਸਮੇਂ ਝੱਗ ਦੀ ਸ਼ਕਲ ਵਿੱਚ ਮਠੇ ਦੇ ਸਿਰ ਪੁਰ ਆਇਆ ਮੱਖਣ। ੬. ਫੁੱਲ ਦੇ ਆਕਾਰ ਦੀ ਕੋਈ ਵਸਤੁ, ਜੈਸੇ ਢਾਲ ਦੇ ਫੁੱਲ. ਇਸਤ੍ਰੀਆਂ ਦੇ ਸਿਰ ਪੁਰ ਫੁੱਲ ਆਕਾਰ ਦਾ ਗਹਿਣਾ. ਰੇਸ਼ਮ ਨਾਲ ਵਸਤ੍ਰ ਪੁਰ ਕੱਢਿਆ ਫੁੱਲ ਆਦਿ। ੭. ਦੀਵੇ ਦੀ ਬੱਤੀ ਦਾ ਅਗਲਾ ਹਿੱਸਾ, ਜੋ ਅੰਗਾਰ ਦੀ ਸ਼ਕਲ ਦਾ ਹੁੰਦਾ ਹੈ। ੮. ਚੱਪਣੀ ਨਾਲ ਲੱਗਾ ਹੋਇਆ ਦੀਵੇ ਦਾ ਕੱਜਲ। ੯. ਵਿ- ਹੌਲਾ. ਫੁੱਲ ਜੇਹਾ ਹਲਕਾ। ੧੦. ਡਿੰਗ. ਸੰਗ੍ਯਾ- ਹੈਰਾਨੀ. ਅਚਰਜ....
ਖ਼ਾਨ ਦਾ ਸੰਖੇਪ. ਦੇਖੋ, ਖਾਨ....
ਸੰਗ੍ਯਾ- ਚੌੜਾ ਅਤੇ ਚਪੇਤਲਾ ਤਸਲਾ ਬਾੱਟੀ। ੨. ਮਾਰਵਾੜ ਦਾ ਇੱਕ ਪਿਆਰਾ ਭੋਜਨ. ਦਾਦੂਪੰਥੀ ਸਾਧੂ ਭੰਡਾਰਿਆਂ ਵਿੱਚ ਬਾਟੀ ਬਹੁਤ ਪਕਾਉਂਦੇ ਹਨ. ਮੋਣਦਾਰ ਆਟੇ ਵਿੱਚ ਲੂਣ ਪਾਕੇ ਦੁੱਧ ਵਿੱਚ ਗੁਨ੍ਹਕੇ ਗੋਲ ਪਿੰਨੇ ਵੱਟਕੇ ਤਵੇ ਜੇਹੀ ਤਪੀ ਹੋਈ ਜਮੀਨ ਤੇ ਜੋ ਭੁਸਰੀ ਵਾਂਙ ਪੇੜੇ ਦੀ ਸ਼ਕਲ ਦੀ ਰੋਟੀ ਪਕਾਈ ਜਾਂਦੀ ਹੈ. ਉਸ ਦੀ "ਬਾਟੀ" ਸੰਗ੍ਯਾ ਹੈ। ੩. ਵਾਟੀਂ. ਮਾਰਗ ਮੇਂ. ਰਾਹਾਂ ਵਿੱਚ. "ਹਾਟੀ ਬਾਟੀ ਰਹਹਿ ਨਿਰਾਲੇ." (ਸਿਧਗੋਸਟਿ) ਘਰ ਅਤੇ ਮਾਰਗ ਵਿੱਚ ਰਹਿਂ ਨਿਰਾਲੇ. ਅੰਦਰ ਅਤੇ ਬਾਹਰ ਨਿਰਲੇਪ....
ਸੰ. अमृत. ਸੰਗ੍ਯਾ- ਇੱਕ ਪੀਣ ਯੋਗ੍ਯ- ਪਦਾਰਥ, ਜਿਸ ਦੇ ਅਸਰ ਨਾਲ ਮੌਤ ਨਹੀਂ ਹੁੰਦੀ. ਸੁਧਾ. ਪੀਯੂਸ। ੨. ਦਸ਼ਮੇਸ਼ ਦਾ ਬਖ਼ਸ਼ਿਆ ਅਮ੍ਰਿਤਤਜਲ, ਜੋ ਸਿੰਘ ਸਜਣ ਵੇਲੇ ਛਕਾਇਆ ਜਾਂਦਾ ਹੈ. ਦੇਖੋ, ਅਮ੍ਰਿਤ ਸੰਸਕਾਰ। ੩. ਜਲ। ੪. ਘੀ। ੫. ਦੁੱਧ। ੬. ਧਨ। ੭. ਮੁਕਤਿ. ਮੋਕ੍ਸ਼੍। ੮. ਸੁਆਦਦਾਇਕ ਰਸ. "ਜਿਹ ਪ੍ਰਸਾਦਿ ਛਤੀਹ ਅਮ੍ਰਿਤ ਖਾਹਿ." (ਸੁਖਮਨੀ) ਦੇਖੋ, ਛਤੀਹ ਅਮ੍ਰਿਤ। ੯. ਦੇਵਤਾ। ੧੦. ਆਤਮਾ। ੧੧. ਪਾਰਾ। ੧੨. ਅਨਾਜ। ੧੩. ਰਸ ਦਾਇਕ ਭੋਜਨ। ੧੪. ਰੋਗਨਾਸ਼ਕ ਦਵਾ। ੧੫. ਵਿ- ਜ਼ਿੰਦਾ. ਜੋ ਮਰਿਆ ਨਹੀਂ। ੧੬. ਸੁੰਦਰ. ਪਿਆਰਾ....
ਦੋਖੋ, ਤਯਾਰ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰ. ਸੰਗ੍ਯਾ- ਜਿਸ ਵਿੱਚ ਪੀਤਾ ਜਾਵੇ. ਭਾਂਡਾ. ਬਰਤਨ। ੨. ਅਧਿਕਾਰੀ. ਕਿਸੇ ਵਸਤੁ ਦੇ ਪਾਉਣ ਯੋਗ੍ਯ ਪੁਰੁਸ।#੩. ਨਾਟਕ ਦੇ ਨਾਇਕ ਨਾਇਕਾ ਆਦਿ। ੪. ਨਾਟਕ ਖੇਡਣ ਵਾਲੇ ਮਨੁੱਖ. ਨਟ। ੫. ਰਾਜਮੰਤ੍ਰੀ। ੬. ਇੱਕ ਤੋਲ, ਜੋ ਚਾਰ ਸੇਰ ਬਰਾਬਰ ਹੈ। ੭. ਪੱਤਾ. ਪਤ੍ਰ....