bādhuबादु
ਦੇਖੋ, ਬਾਦ. "ਬਾਦੁ ਬਿਬਾਦੁ ਕਾਹੂ ਸਿਉ ਨ ਕੀਜੈ." (ਭੈਰ ਨਾਮਦੇਵ)
देखो, बाद. "बादु बिबादु काहू सिउ न कीजै." (भैर नामदेव)
ਸੰ. ਵਾਦ. ਸੰਗ੍ਯਾ- ਚਰਚਾ. ਤਰਕ. ਬਹਸ. "ਬਿਦਿਆ ਨ ਪਰਉ, ਬਾਦ ਨਹੀ ਜਾਨਉ." (ਬਿਲਾ ਕਬੀਰ) ੨. ਵਿਵਾਦ. ਝਗੜਾ. "ਅਹੰਬੁਧਿ ਪਰਬਾਦ ਨੀਤ." (ਬਿਲਾ ਮਃ ੫) ੩. ਵ੍ਯ- ਵ੍ਯਰਥ. ਫੁਜੂਲ. "ਬਿਨੁ ਨਾਵੈ ਪੈਨਣੁ ਖਾਣੁ ਸਭ ਬਾਦ ਹੈ." (ਮਃ ੩. ਵਾਰ ਸੋਰ) "ਬਾਦ ਕਾਰਾਂ ਸਭਿ ਛੋਡੀਆਂ." (ਮਾਰੂ ਅਃ ਮਃ ੧) ੪. ਸੰ. ਵਾਦ੍ਯ. ਸੰਗ੍ਯਾ- ਬਾਜਾ. "ਗੁਰਰਸ ਗੀਤ ਬਾਦ ਨਹੀਂ ਭਾਵੈ." (ਓਅੰਕਾਰ) ੫. ਫ਼ਾ. [باد] ਵਾਯੁ. ਹਵਾ. ਵਾਤ. "ਖਾਕ ਬਾਦ ਆਤਸ ਔ ਆਬ ਕੋ ਰਲਾਉ ਹੈ." (ਅਕਾਲ) ੬. ਤਖ਼ਤ ਰਾਜਸਿੰਘ ਸਨ. ਦੇਖੋ, ਬਾਦਸ਼ਾਹ। ੭. ਅਭਿਮਾਨ। ੮. ਘੋੜਾ। ੯. ਬਾਦਹ. ਸ਼ਰਾਬ। ੧੦. ਵ੍ਯ- ਹੋਵੇ. ਜਿਵੇਂ ਉਮਰ ਦਰਾਜ਼ ਬਾਦ (ਵਡੀ ਉਮਰ ਹੋਵੇ). ੧੧. ਅ਼. ਬਅ਼ਦ. [بعد] ਕ੍ਰਿ. ਵਿ- ਪਿੱਛੋਂ. ਪਸ਼੍ਚਾਤ....
ਦੇਖੋ, ਬਾਦ. "ਬਾਦੁ ਬਿਬਾਦੁ ਕਾਹੂ ਸਿਉ ਨ ਕੀਜੈ." (ਭੈਰ ਨਾਮਦੇਵ)...
ਸਰਵ- ਕਿਸੇ ਨੂੰ. "ਭੈ ਕਾਹੂ ਕਉ ਦੇਤ ਨਹਿ." (ਸ. ਮਃ ੯) ੨. ਕ੍ਰਿ. ਵਿ- ਕਿਤੇ. ਕਿਸੇ ਥਾਂ. "ਮੇਰਾ ਮਨੁ ਅਨਤ ਨ ਕਾਹੂ ਜਾਇ." (ਸੂਹੀ ਮਃ ੫. ਗੁਣਵੰਤੀ) ੩. ਕਿਆ. ਕੀ. "ਕਹੁ ਨਾਨਕ ਕਾਹੂ ਪਰਵਾਹਾ ਜਉ ਸੁਖਸਾਗਰ ਮੈ ਪਾਇਆ." (ਸਾਰ ਮਃ ੫) ੪. ਫ਼ਾ. [کاہوُ] ਇੱਕ ਔਖਧ, ਜੋ ਨਜ਼ਲੇ ਲਈ ਵਿਸ਼ੇਸ ਵਰਤੀਦੀ ਹੈ. ਇਸ ਦੀ ਤਾਸੀਰ ਸਰਦ ਤਰ ਹੈ. Lactuca Stiva. ਕਾਹੂ ਪਿੱਤ (ਸਫਰਾ) ਦੀ ਤੇਜੀ ਨੂੰ ਸ਼ਾਂਤ, ਅਤੇ ਲਹੂ ਸਾਫ ਕਰਦਾ ਹੈ....
ਵ੍ਯ- ਸਹ. ਸਾਥ. ਸੰਗ, "ਐਸੀ ਪ੍ਰੀਤਿ ਗੋਬਿੰਦ ਸਿਉ ਲਾਗੀ." (ਗਉ ਮਃ ੫) ੨. ਸਮੇਤ. ਸਹਿਤ. "ਮੀਨ ਕੀ ਚਪਲ ਸਿਉ ਜੁਗਤਿ ਮਨ ਰਾਖੀਐ." (ਮਾਰੂ ਮਃ ੧) ਮੀਨ ਦੀ ਚਪਲਤਾ ਸਹਿਤ ਜੋ ਮਨ ਹੈ, ਉਸ ਨੂੰ ਜੁਗਤਿ ਨਾਲ ਇਸਥਿਤ ਰੱਖੀਏ। ੩. ਪ੍ਰਤਿ. ਤੋਂ. ਸੇ. ਕੋਲ. "ਕੈ ਸਿਉ ਕਰੀ ਪੁਕਾਰ?" (ਗਉ ਕਬੀਰ) "ਪਿਤਾ ਪ੍ਰਹਲਾਦ ਸਿਉ ਗੁਰਜ ਉਠਾਈ." (ਭੈਰ ਅਃ ਮਃ ੩) ਪਿਤਾ ਨੇ ਪ੍ਰਹਿਲਾਦ ਪ੍ਰਤਿ ਗੁਰਜ ਉਠਾਈ। ੪. ਸੰਗ੍ਯਾ- ਸ਼ਿਵ. ਦੇਖੋ, ਮੰਡਿਤ। ੫. ਸੰ. ਸ੍ਵ. ਸਰਵ. "ਕਰਨ ਸਿਉ ਇਛਾ ਚਾਰਹ." (ਸਵੈਯੇ ਮਃ ੨. ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ ਇੰਦ੍ਰੀਆਂ ਦੇ ਅਧੀਨ ਨਹੀਂ...
ਕਰੀਜੈ. ਕਰੋ। ੨. ਕਰੀਦਾ ਹੈ....
ਬੰਬਈ ਦੇ ਇਲਾ ਜਿਲਾਸਤਾਰਾ ਵਿੱਚ ਨਰਸੀਬਾਂਮਨੀ ਗ੍ਰਾਮ ਵਿੱਚ ਦਾਮਸ਼ੇਟੀ ਛੀਪੇ शिल्पिन् ਦੇ ਘਰ ਗੋਨਾਬਾਈ ਦੇ ਉਦਰ ਤੋਂ ਸੰਮਤ ੧੩੨੮ ਵਿੱ ਨਾਮਦੇਵ ਜੀ ਦਾ ਜਨਮ ਹੋਇਆ ਇਨ੍ਹਾਂ ਦੀ ਸ਼ਾਦੀ ਗੋਬਿੰਦਸ਼ੇਟੀ ਦੀ ਬੇਟੀ ਰਾਜਾਬਾਈ ਨਾਲ ਹੋਈ ਜਿਸ ਤੋਂ ਚਾਰ ਪੁਤ੍ਰ ਨਾਰਾਯਣ ਮਹਾਦੇਵ ਗੋਵਿੰਦ ਵਿੱਠਲ ਅਤੇ ਇੱਕ ਬੇਟੀ ਲਿੰਬਾ ਬਾਈ ਉਪਜੇ ਨਾਮਦੇਵ ਜੀ ਦੀ ਪਹਿਲੀ ਅਵਸਥਾ ਸ਼ਿਵ ਅਤੇ ਵਿਸਨੁ ਦੀ ਪੂਜਾ ਵਿੱਚ ਵੀਤੀ ਪਰ ਵਿਸ਼ੋਬਾ ਖੇਚਰ ਅਤੇ ਗ੍ਯਾਨਦੇਵ ਆਦਿਕ ਗ੍ਯਾਨੀਆਂ ਦੀ ਸੰਗਤਿ ਨਾਲ ਇਨ੍ਹਾਂ ਨੂੰ ਆਤਮਗ੍ਯਾਨ ਦੀ ਪ੍ਰਾਪਤੀ ਹੋਈ ਨਾਮਦੇਵ ਜੀ ਦੀ ਉਮਰ ਦਾ ਵਡਾ ਹਿੱਸਾ ਪੰਡਰਪੁਰ ਪੁੰਡਰੀਪੁਰ ਵਿੱਚ ਜੋ ਜਿਲਾ ਸ਼ੋਲਾਪੁਰ ਵਿੱਚ ਹੈ ਵੀਤਿਆ ਅਤੇ ਉਸੇ ਥਾਂ ਸੰਮਤ ੧੪੦੮ ਵਿੱਚ ਦੇਹਾਂਤ ਹੋਇਆ ਦੇਖੋ, ਔਂਢੀ ਮਰਾਠੀ ਮਹਾਰਾਸ੍ਟ੍ਰ ਭਾਸਾ ਵਿੱਚ ਨਾਮਦੇਵ ਜੀ ਦੇ ਬਹੁਤ ਪਦ ਪਾਏ ਜਾਂਦੇ ਹਨ ਜੋ "ਅਭੰਗ" ਕਰਕੇ ਪ੍ਰਸਿੱਧ ਹਨ ਕਰਤਾਰ ਦੇ ਸਭ ਨਾਮਾਂ ਵਿੱਚੋਂ ਬਹੁਤ ਪ੍ਯਾਰਾ ਨਾਮ ਇਨ੍ਹਾਂ ਦੀ ਰਸਨਾ ਤੇ "ਵਿੱਠਲ" ਰਹਿੰਦਾ ਸੀ, ਜਿਸ ਦੀ ਵ੍ਯਾਖ੍ਯਾ "ਬੀਠਲ" ਸ਼ਬਦ ਪੁਰ ਕੀਤੀ ਗਈ ਹੈ.#ਦੇਸ਼ਾਟਨ ਕਰਦੇ ਹੋਏ ਇੱਕ ਬਾਰ ਇਹ ਮਹਾਤਮਾ ਪੰਜਾਬ ਵਿੱਚ ਭੀ ਪਧਾਰੇ ਹਨ, ਅਰ ਉਨ੍ਹਾਂ ਦੀ ਯਾਦਗਾਰ ਦੇ ਕਈ ਅਸਥਾਨ ਪਾਏ ਜਾਂਦੇ ਹਨ, ਜਿਨ੍ਹਾਂ ਵਿੱਚੋਂ ਸਿਰੋਮਣਿ ਘੁੰਮਣ (ਜਿਲਾ ਗੁਰਦਾਸਪੁਰ) ਵਿੱਚ ਹੈ, ਜੋ ਸਰਦਾਰ ਜੱਸਾ ਸਿੰਘ ਰਾਮਗੜ੍ਹੀਏ ਨੇ ਬਣਵਾਇਆ ਹੈ. ਉੱਥੇ ਹਰ ਸਾਲ ੨. ਮਾਘ ਨੂੰ ਭਾਰੀ ਮੇਲਾ ਹੁੰਦਾ ਹੈ. ਮੰਦਿਰ ਦੇ ਪੁਜਾਰੀ ਅਤੇ ਪ੍ਰਚਾਰਕਾਂ ਦੀ ਸੰਗ੍ਯਾ ਬਾਵੇ ਹੈ.#ਨਾਮਦੇਵ ਜੀ ਇੱਕ ਵਾਰ ਮੁਹ਼ੰਮਦ ਤੁਗ਼ਲਕ਼ ਮੁਤਅੱਸਬ ਦਿੱਲੀਪਤਿ ਦੇ ਪੰਜੇ ਵਿੱਚ ਭੀ ਫਸਗਏ ਸਨ, ਪਰ ਕਰਤਾਰ ਦੀ ਕ੍ਰਿਪਾ ਨਾਲ ਛੁਟਕਾਰਾ ਹੋਇਆ.#ਨਾਭਾ ਜੀ ਨੇ ਭਗਤਮਲ ਵਿੱਚ ਨਾਮਦੇਵ ਜੀ ਦਾ ਜੀਵਨ ਹੋਰ ਤਰਾਂ ਲਿਖਿਆ ਹੈ, ਪਰ ਮਹਾਰਾਸਟ੍ਰ ਦੇਸ਼ ਦੇ ਵਿਦ੍ਵਾਨਾਂ ਦਾ ਲੇਖ ਸਭ ਤੋਂ ਵਧਕੇ ਪ੍ਰਮਾਣ ਯੋਗ੍ਯ ਹੈ. ਨਾਮਦੇਵ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ.#"ਨਾਮਦੇਉ ਤ੍ਰਿਲੋਚਨ ਕਬੀਰ ਦਾਸਰੋ." (ਗੂਜ ਮਃ ੫)#"ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ." (ਸੂਹੀ ਮਃ ੪)#"ਨਾਮਦੇਇ ਸਿਮਰਨੁ ਕਰਿ ਜਾਨਾ." (ਬਿਲਾ ਨਾਮਦੇਵ)#"ਨਾਮਦੇਵ ਹਰਿਜੀਉ ਬਸਹਿ ਸੰਗਿ." (ਬਸੰ ਅਃ ਮਃ ੫)...