ਬਾਬਰ

bābaraबाबर


ਤੁ. [بابر] ਬਾਬੁਰ ਜਹੀਰੁੱਦੀਨ ਮੁਹ਼ੰਮਦ ਬਾਬਰ. ਇਹ ਤੈਮੂਰ ਦੀ ਛੀਵੀਂ ਪੀੜ੍ਹੀ ਕੁਤਲਗ਼ਨਿਗਾਰ ਖ਼ਾਨਮ ਦੇ ਉਦਰ ਤੋਂ ਮਿਰਜ਼ਾ ਉਮਰਸ਼ੇਖ਼ ਦਾ ਪੁਤ੍ਰ ਵਡਾ ਬਹਾਦੁਰ ਮੁਗਲ ਹੋਇਆ ਹੈ. ਇਸ ਦਾ ਜਨਮ ੧੫. ਫਰਵਰੀ ਸਨ ੧੪੮੩ ਨੂੰ ਹੋਇਆ. ਇਸ ਦੀ ਮਾਂ ਚਗਤਾਈਖ਼ਾਂ (ਚੰਗੇਜ਼ਖਾਂ ਦੇ ਪੁਤ੍ਰ) ਦੇ ਖਾਨਦਾਨ ਵਿੱਚ ਮਹਮੂਦਖ਼ਾਨ ਮੁਗਲ ਦੀ ਭੈਣ ਸੀ. ਇਸੇ ਤੋਂ ਇਸ ਦੀ "ਚਗਤਾ" ਉਪਾਧੀ ਭੀ ਸੀ. ਇਸ ਨੇ ਕਾਬੁਲ ਪੁਰ ਸੰਮਤ ੧੫੬੨ (ਸਨ ੧੫੦੪) ਵਿੱਚ ਕਬਜਾ ਕਰਕੇ ਭਾਰਤ ਪੁਰ ਕਈ ਹਮਲੇ ਕੀਤੇ. ਸੰਮਤ ੧੫੭੮ ਵਿੱਚ ਸੈਦਪੁਰ (ਏਮਨਾਬਾਦ) ਫਤੇ ਕੀਤਾ. ਫੇਰ ਦੌਲਤਖ਼ਾਂ ਲੋਦੀ ਦੀ ਪ੍ਰੇਰਣਾ ਨਾਲ ਸੰਮਤ ੧੫੮੪ ਵਿੱਚ ਦਿੱਲੀ ਪੁਰ ਚੜ੍ਹਾਈ ਕੀਤੀ. ਪਾਨੀਪਤ ਦੇ ਮੈਦਾਨ ਵਿੱਚ ਇਬਰਾਹੀਮ ਲੋਧੀ ਨੂੰ ਸੰਮਤ ੧੫੮੪ (੨੦ ਅਪ੍ਰੈਲ ਸਨ ੧੫੨੬) ਨੂੰ ਮਾਰਕੇ ਦਿੱਲੀ ਦਾ ਤਖਤ ਮੱਲਿਆ ਅਤੇ ਮੁਗਲ ਰਾਜ ਹਿੰਦੁਸਤਾਨ ਵਿੱਚ ਥਾਪਿਆ.#ਇਸ ਨੂੰ ਸ਼ਰਾਬ ਪੀਣ ਦਾ ਭਾਰੀ ਵ੍ਯਸਨ ਸੀ. ਪਰ ਸੰਮਤ ੧੫੮੫ ਦੀ ਕਨਵਾਹਾ ਦੀ ਲੜਾਈ ਸਮੇ, ਜਿਸ ਵਿੱਚ ਚਤੌੜਪਤਿ ਰਾਣਾ ਸਾਂਗਾ ਨੂੰ ੧੬. ਮਾਰਚ ਸਨ ੧੫੨੭ ਨੂੰ ਹਾਰ ਹੋਈ, ਇਸ ਨੇ ਸ਼ਰਾਬ ਦਾ ਤਿਆਗ ਕੀਤਾ, ਅਰੇ ਸੋਨੇ ਚਾਂਦੀ ਦੇ ਸੁਰਾਹੀ ਪਿਆਲੇ ਦਾਨ ਕਰ ਦਿੱਤੇ. ਇਸ ਦਾ ਦੇਹਾਂਤ ੨੬ ਦਿਸੰਬਰ ਸਨ ੧੫੩੦ (ਸੰਮਤ ੧੫੮੮) ਨੂੰ ਆਗਰੇ ਹੋਇਆ. ਬਾਬਰ ਦੀ ਮੁਲਾਕਾਤ ਸਤਿਗੁਰੂ ਨਾਨਕਦੇਵ. ਨਾਲ ਸੈਦਪੁਰ (ਏਮਨਾਬਾਦ) ਹੋਈ ਸੀ. ਉਸ ਸਮੇਂ ਦੇ ਉਚਰੇ ਹੋਏ ਸ਼ਬਦ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮੁਗਲ ਅਤੇ ਪਠਾਣਾਂ ਦੀ ਲੜਾਈ ਦਾ ਪੂਰਾ ਹਾਲ ਪ੍ਰਗਟ ਕਰਦੇ ਹਨ, ਯਥਾ- "ਖੁਰਾਸਾਨ ਖਸਮਾਨਾ ਕੀਆ ਹਿੰਦੋਸਤਾਨ ਡਰਾਇਆ। ਆਪੇ ਦੋਸ ਨ ਦੇਈ ਕਰਤਾ ਜਮ ਕਰਿ ਮੁਗਲ ਚੜਾਇਆ." ××× (ਆਸਾ ਮਃ ੧) "ਬਾਬਰਵਾਣੀ ਫਿਰਿਗਈ ਕੁਇਰ ਨ ਰੋਟੀ ਖਾਇ." ××× (ਆਸਾ ਅਃ ਮਃ ੧) "ਮੁਗਲ ਪਠਾਣਾ ਭਈ ਲੜਾਈ ਰਣ ਮਹਿ ਤੇਗ ਵਗਾਈ। ਜਿਨ ਕੀ ਚੀਰੀ ਦਰਗਹਿ ਪਾਟੀ ਦਿਨਾ ਮਰਣਾ ਭਾਈ." ××× (ਆਸਾ ਅਃ ਮਃ ੧) ਦੇਖੋ, "ਆਵਨ ਅਠਤਰੇ ਜਾਨ ਸਤਾਨਵੇ."


तु. [بابر] बाबुर जहीरुॱदीन मुह़ंमद बाबर. इह तैमूर दी छीवीं पीड़्ही कुतलग़निगार ख़ानम दे उदर तों मिरज़ा उमरशेख़ दा पुत्र वडा बहादुर मुगल होइआ है. इस दा जनम १५. फरवरी सन १४८३ नूं होइआ. इस दी मां चगताईख़ां (चंगेज़खां देपुत्र) दे खानदान विॱच महमूदख़ान मुगल दी भैण सी. इसे तों इस दी "चगता" उपाधी भी सी. इस ने काबुल पुर संमत १५६२ (सन १५०४) विॱच कबजा करके भारत पुर कई हमले कीते. संमत १५७८ विॱच सैदपुर (एमनाबाद) फते कीता. फेर दौलतख़ां लोदी दी प्रेरणा नाल संमत १५८४ विॱच दिॱली पुर चड़्हाई कीती. पानीपत दे मैदान विॱच इबराहीम लोधी नूं संमत १५८४ (२० अप्रैल सन १५२६) नूं मारके दिॱली दा तखत मॱलिआ अते मुगल राज हिंदुसतान विॱच थापिआ.#इस नूं शराब पीण दा भारी व्यसन सी. पर संमत १५८५ दी कनवाहा दी लड़ाई समे, जिस विॱच चतौड़पति राणा सांगा नूं १६. मारच सन १५२७ नूं हार होई, इस ने शराब दा तिआग कीता, अरे सोने चांदी दे सुराही पिआले दान कर दिॱते. इस दा देहांत २६ दिसंबर सन १५३० (संमत १५८८) नूं आगरे होइआ. बाबर दी मुलाकात सतिगुरू नानकदेव. नाल सैदपुर (एमनाबाद) होई सी. उस समें दे उचरे होए शबद श्री गुरू ग्रंथसाहिब विॱच मुगल अते पठाणां दी लड़ाई दा पूरा हाल प्रगट करदे हन, यथा- "खुरासान खसमाना कीआ हिंदोसतान डराइआ। आपे दोस न देई करता जम करि मुगल चड़ाइआ." ××× (आसा मः १) "बाबरवाणी फिरिगई कुइर न रोटी खाइ." ××× (आसा अः मः १) "मुगल पठाणा भई लड़ाई रण महि तेग वगाई। जिन कीचीरी दरगहि पाटी दिना मरणा भाई." ××× (आसा अः मः १) देखो, "आवन अठतरे जान सतानवे."