bāmadhēvaबामदेव
ਸੰਗ੍ਯਾ- ਵਾਮਦੇਵ. ਸ਼ਿਵ. ਮਹਾਦੇਵ। ੨. ਇੱਕ ਵੈਦਿਕ ਰਿਖੀ, ਜਿਸ ਦਾ ਜਨਮ ਮਾਤਾ ਦੀ ਵੱਖੀ ਪਾੜਕੇ ਹੋਣਾ ਲਿਖਿਆ ਹੈ, ਕਿਉਂਕਿ ਉਹ ਯੋਨਿ ਦੇ ਰਸਤੇ ਦੁਨੀਆਂ ਵਿੱਚ ਆਉਣਾ ਪਸੰਦ ਨਹੀਂ ਕਰਦਾ ਸੀ. ਦੇਖੋ, ਸਾਯਣਾਚਾਰ੍ਯ ਕ੍ਰਿਤ ਰਿਗਵੇਦ ਦਾ ਭਾਸ਼੍ਯ। ੩. ਇੱਕ ਰਿਖੀ, ਜੋ ਰਾਮਚੰਦ੍ਰ ਜੀ ਦੇ ਸਮੇਂ ਹੋਇਆ ਹੈ. ਇਸ ਦਾ ਜਿਕਰ ਮਹਾਭਾਰਤ ਵਿੱਚ ਹੈ.
संग्या- वामदेव. शिव. महादेव। २. इॱक वैदिक रिखी, जिस दा जनम माता दी वॱखी पाड़के होणा लिखिआ है, किउंकि उह योनि दे रसते दुनीआंविॱच आउणा पसंद नहीं करदा सी. देखो, सायणाचार्य क्रित रिगवेद दा भाश्य। ३. इॱक रिखी, जो रामचंद्र जी दे समें होइआ है. इस दा जिकर महाभारत विॱच है.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਬਾਮਦੇਵ....
ਸੰ. ਸ਼ਿਵ. ਸੰਗ੍ਯਾ- ਸੁੱਖ। ਮੁਕਤਿ। ਮਹਾਦੇਵ. ਪਾਰਵਤੀ ਦਾ ਪਤਿ. "ਸਿਵ ਸਿਵ ਕਰਤੇ ਜੋ ਨਰ ਧਿਆਵੈ." (ਗੌਂਡ ਨਾਮਦੇਵ) ੪. ਜਲ। ੫. ਸੇਂਧਾ ਲੂਣ। ੬. ਗੁੱਗਲ। ੭. ਬਾਲੂਰੇਤ। ੮. ਪਾਰਾ। ੯. ਸ਼ਾਂਤਿ."ਆਪੇ ਸਿਵ ਵਰਤਾਈਅਨੁ ਅੰਤਰਿ." (ਮਾਰੂ ਸੋਲਹੇ ਮਃ ੫) ੧੦. ਪਾਰਬ੍ਰਹਮ. ਕਰਤਾਰ. "ਜਹਿ ਦੇਖਾ ਤਹਿ ਰਵਿਰਹੇ ਸਿਵ ਸਕਤੀ ਕਾ ਮੇਲ." (ਸ੍ਰੀ ਮਃ ੧) ੧੧. ਆਤਮਗਿਆਨ। ੧੨. ਬ੍ਰਹਮਾ. ਦੇਖੋ, ਮਹੇਸ਼। ੧੩. ਗਿਆਰਾਂ ਸੰਖ੍ਯਾਬੋਧਕ. ਕਿਉਂਕਿ ਸ਼ਿਵ ੧੧. ਮੰਨੇ ਹਨ। ੧੪. ਗੁਣ। ੧੫. ਸਿਵਾ (ਸ਼ਵਦਾਹ ਦੀ ਚਿਤਾ) ਲਈ ਭੀ ਸਿਵ ਸ਼ਬਦ ਇੱਕ ਥਾਂ ਆਇਆ ਹੈ- "ਤਨਿਕ ਅਗਨਿ ਕੇ ਸਿਵ ਭਏ." (ਚਰਿਤ੍ਰ ੯੧) ਦੇਖੋ, ਸਿਵਾ ੯। ੧੬. ਸੰ. सिव् ਧਾ- ਸਿਉਂਣਾ. ਬੀਜਣਾ. ਸਿੰਜਣਾ. ਸੇਵਾ ਕਰਨਾ....
ਹ਼ਜਰਤ ਮੁਹ਼ੰਮਦ. "ਮਹਾਦੀਨ ਤਬ ਪ੍ਰਭੁ ਉਪਰਾਜਾ." (ਵਿਚਿਤ੍ਰ) ਦੇਖੋ, ਮੁਹ਼ੰਮਦ. ਵਿ- ਮਹਾ (ਵਡਾ) ਦੇਵਤਾ. ਮਹਾਦੇਵ। ੨. ਸੰਗ੍ਯਾ- ਕਰਤਾਰ ਪਾਰਬ੍ਰਹਮ। ੩. ਸ਼ਿਵ. "ਮਹਾਦੇਉ ਗੁਣ ਰਵੈ ਸਦਾ ਜੋਗੀ." (ਸਵੈਯੇ ਮਃ ੧. ਕੇ) "ਮਹਾਦੇਵ ਕੋ ਕਹਿਤ ਸਦਾਸਿਵ। ਨਿਰੰਕਾਰ ਕਾ ਚੀਨਤ ਨਹਿ ਭਿਵ." (ਚੌਪਈ) ੪. ਸ਼੍ਰੀ ਗੁਰੂ ਰਾਮਦਾਸ ਜੀ ਦਾ ਮਝਲਾ ਸੁਪੁਤ੍ਰ, ਜੋ ੪. ਹਾੜ ਸੰਮਤ ੧੬੧੭ ਨੂੰ ਬੀਬੀ ਭਾਨੀ ਦੇ ਉਦਰ ਤੋਂ ਜਨਮਿਆ, ਅਤੇ ਸੰਮਤ ੧੬੬੨ ਵਿੱਚ ਗੋਇੰਦਵਾਲ ਸਮਾਇਆ. ਇਹ ਕਰਣੀਵਾਲਾ ਆਤਮਗ੍ਯਾਨੀ ਮਹਾਪੁਰੁਸ ਸੀ....
ਵਿ- ਵੇਦ ਸੰਬੰਧੀ। ੨. ਸੰਗ੍ਯਾ- ਵੇਦਗ੍ਯਾਤਾ ਪੰਡਿਤ। ੩. ਦੇਖੋ, ਵੈਦ੍ਯਕ....
ਦੇਖੋ, ਰਿਖਿ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. जन्म ਸੰਗ੍ਯਾ- ਉਤਪੱਤਿ. ਪੈਦਾਇਸ਼. "ਜਨਮ ਸਫਲੁ ਹਰਿਚਰਣੀ ਲਾਗੇ." (ਮਾਰੂ ਸੋਲਹੇ ਮਃ ੩) ੨. ਜੀਵਨ. ਜ਼ਿੰਦਗੀ....
ਸੰ. ਸੰਗ੍ਯਾ- ਮਾਂ. ਮਾਤ੍ਰਿ. "ਗੁਰਦੇਵ ਮਾਤਾ ਗੁਰਦੇਵ ਪਿਤਾ." (ਬਾਵਨ) ੨. ਦੁਰ੍ਗਾ. ਭਵਾਨੀ। ੩. ਚੇਚਕ ਦੀ ਦੇਵੀ. ਸ਼ੀਤਲਾ। ੪. ਵਿ- ਮੱਤ. ਮਸ੍ਤ ਹੋਇਆ. "ਤੇਰਾ ਜਨੁ ਰਾਮਰਸਾਇਣਿ ਮਾਤਾ." (ਦੇਵ ਮਃ ੫) ੫. ਅਭਿਮਾਨੀ. ਅਹੰਕਾਰੀ. "ਮਾਤਾ ਭੈਸਾ ਅਮੁਹਾ ਜਾਇ." (ਗਉ ਕਬੀਰ) ਭਾਵ- ਅਹੰਕਾਰੀ ਮਨ ਅਥਵਾ ਮਾਯਾਮਦ ਵਿੱਚ ਮਸ੍ਤ ਖੋਰੀ ਆਦਮੀ....
ਦੇਖੋ, ਬੱਖੀ। ੨. ਸੰ. ਵਕ੍ਸ਼ੀ. ਅੱਗ ਦੀ ਲਾਟ....
ਕ੍ਰਿ- ਭੂ. ਭਵਨ. ਹੋਣਾ। ੨. ਹੋਣ ਯੋਗ ਕਰਮ. "ਹੋਣਾ ਸਾ ਸੋਈ ਫੁਨਿ ਹੋਸੀ." (ਗਉ ਮਃ ੫)...
ਵਿ- ਲਿਖਿਤ. ਲਿਖਿਆ ਹੋਇਆ. "ਲਿਖਿਆ ਮੇਟਿ ਨ ਸਕੀਐ." (ਮਃ ੩. ਵਾਰ ਸ੍ਰੀ) "ਲਿਖਿਅੜਾ ਸਾਹ ਨਾ ਟਲੈ." (ਵਡ ਅਲਾਹਣੀ ਮਃ ੧) ਇੱਥੇ ਸਾਹੇ ਤੋਂ ਭਾਵ ਮੌਤ ਦਾ ਵੇਲਾ ਹੈ....
ਸੰ. ਸੰਗ੍ਯਾ- ਆਕਰ. ਕਾਨ. ਖਾਨਿ. ਖਾਣਿ. ੨. ਕਾਰਣ. ਸਬਬ। ੩. ਭਗ। ੪. ਜਲ. ਦੇਖੋ, ਯੁ ਧਾ। ੫. ਪ੍ਰਾਣੀਆਂ ਦਾ ਉਤਪੱਤਿਸ੍ਥਾਨ. ਅੰਡਜ, ਸ੍ਵੇਦਜ, ਉਦ੍ਭਿੱਜ ਅਤੇ ਜਰਾਯੁਜ. ਇਨ੍ਹਾਂ ਚਾਰ ਯੋਨੀਆਂ ਤੋਂ ਹੀ ਅੱਗੋ ਚੌਰਾਸੀ ਲੱਖ ਭੇਦ ਹੋ ਗਏ ਹਨ....
ਸੰ. ਆਗਮਨ....
ਫ਼ਾ. [پشند] ਵਿ- ਮਨਭਾਉਂਦਾ. ਰੁਚਿ ਅਨੁਕੂਲ....
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਸੰ. कृत ਵਿ- ਕੀਤਾ ਹੋਇਆ. ਕਰਿਆ. "ਪੂਰਬਲੋ ਕ੍ਰਿਤ ਕਰਮੁ ਨ ਮਿਟੈ ਰੀ ਘਰਗੇਹਣਿ." (ਧਨਾ ਤ੍ਰਿਲੋਚਨ) ੨. ਸੰਗ੍ਯਾ- ਸਤਯੁਗ। ੩. ਫਲ. ਨਤੀਜਾ। ੪. ਕਾਂਤਿ ਦੀ ਥਾਂ ਭੀ ਕਿਸੇ ਅਞਾਣ ਲਿਖਾਰੀ ਨੇ ਕ੍ਰਿਤ ਲਿਖ ਦਿੱਤਾ ਹੈ. "ਦਿਨੇਸ ਕ੍ਰਿਤ ਹਾਰੀਅੰ." (ਗ੍ਯਾਨ) ਸੂਰਜ ਦੀ ਕਾਂਤਿ (ਪ੍ਰਭਾ) ਫਿੱਕੀ ਪੈਂਦੀ ਹੈ। ੫. ਕੀਰਤਿ ਦੀ ਥਾਂ ਭੀ ਇਹ ਸ਼ਬਦ ਵਰਤਿਆ ਹੈ- "ਬਦੰਤ ਕ੍ਰਿਤ ਈਸ਼ਰੀ." (ਗ੍ਯਾਨ) ੬. ਦੇਖੋ, ਕ੍ਰਿਤੇਣ....
ਸੰ. ਭਾਸ਼੍ਯ. ਸੰਗ੍ਯਾ- ਉਹ ਟੀਕਾਰੂਪ ਗ੍ਰੰਥ, ਜਿਸ ਵਿੱਚ ਕਿਸੇ ਸੂਤ੍ਰ ਆਦਿ ਵਾਕਾਂ ਦਾ ਖੋਲ੍ਹਕੇ ਅਰਥ ਲਿਖਿਆ ਜਾਵੇ। ੨. ਵਿਸ੍ਤਾਰ ਸਹਿਤ ਕੀਤੀ ਵ੍ਯਾਖ੍ਯਾ। ੩. ਭਾਸ੍ਯ. ਪ੍ਰਕਾਸ਼ਣ ਯੋਗ੍ਯ। ੪. ਪ੍ਰਗਟ ਕਰਨ ਲਾਇਕ....
ਦੇਖੋ, ਰਾਮ ੩....
ਅ਼. [ذِکر] ਜਿਕਰ. ਸੰਗ੍ਯਾ- ਪ੍ਰਸੰਗ। ੨. ਚਰਚਾ। ੩. ਯਾਦ ਕਰਨ ਦੀ ਕ੍ਰਿਯਾ. ਸਿਮਰਣ। ੪. ਦੇਖੋ, ਜਿੱਕੁਰ....
ਭਰਤਵੰਸ਼ੀ ਕੌਰਵ ਅਤੇ ਪਾਂਡਵਾਂ ਦਾ ਜਿਸ ਗ੍ਰੰਥ ਵਿੱਚ ਵਿਸ੍ਤਾਰ ਨਾਲ ਹਾਲ ਹੈ.¹ ਇਹ ਪੁਸ੍ਤਕ ਵ੍ਯਾਸ ਮੁਨਿ ਕ੍ਰਿਤ ਦੱਸਿਆ ਜਾਂਦਾ ਹੈ. ਇਸ ਦੇ ੧੮. ਪਰਵ ਅਤੇ ਸਲੋਕਸੰਖ੍ਯਾ ੯੦੦੦੦ ਹੈ. ਸ਼੍ਰੀ ਗੁਰੂ ਗੋਬਿੰਦਸਿੰਘ ਜੀ ਨੇ ਆਪਣੇ ਦਰਬਾਰੀ ਕਵੀਆਂ ਤੋਂ ਇਸ ਗ੍ਰੰਥ ਦਾ ਹਿੰਦੀ ਵਿੱਚ ਅਨੁਵਾਦ ਕਰਵਾਇਆ ਸੀ, ਜੋ ਆਨੰਦਪੁਰ ਦੇ ਯੁੱਧ ਸਮੇਂ ਵਿਦ੍ਯਾਵਿਰੋਧੀਆਂ ਦ੍ਵਾਰਾ ਨਸ੍ਟ ਹੋਗਿਆ. ਕੁਝ ਪਰਵ ਜੋ ਪ੍ਰੇਮੀ ਪਾਠਕਾਂ ਹੱਥ ਪਹੁਚ ਚੁੱਕੇ ਸਨ. ਉਹ ਬਚਗਏ. ਮਹਾਰਾਜਾ ਨਰੇਂਦ੍ਰਸਿੰਘ ਜੀ ਪਟਿਆਲਾ ਪਤਿ ਨੇ ਗੁੰਮ ਹੋਏ ਪਰਵਾਂ ਦਾ ਅਨੁਵਾਦ ਆਪਣੇ ਕਵੀਆਂ ਤੋਂ ਕਰਵਾਕੇ ਪੁਸ੍ਤਕ ਸੰਪੂਰਣ ਕੀਤਾ. ਅਠਾਰਾਂ ਪਰਵਾਂ ਦੇ ਨਾਮ ਇਹ ਹਨ- ਆਦਿ, ਸਭਾ, ਵਨ, ਵਿਰਾਟ, ਉਦਯੋਗ, ਭੀਸਮ, ਦ੍ਰੋਣ, ਕਰਣ, ਸ਼ਲ੍ਯ, ਸੌਪਤਿਕ, ਸ੍ਤ੍ਰੀ. ਸ਼ਾਂਤਿ, ਅਨੁਸ਼ਾਸਨ, ਅਸ੍ਵਮੇਧ. ਆਸ਼੍ਰਮਵਾਸੀ, ਮੌਸ਼ਲ, ਮਹਾਪ੍ਰਸ੍ਥਾਨ ਅਤੇ ਸ੍ਵਰਗਾਰੋਹਣ ਪਰਵ। ੨. ਭਰਤਵੰਸ਼ੀ ਕੌਰਵ ਪਾਂਡਵਾਂ ਦਾ ਕੁਰੁਕ੍ਸ਼ੇਤ੍ਰ ਦੇ ਮੈਦਾਨ ਵਿੱਚ ਕੀਤਾ ਘੋਰ ਸੰਗ੍ਰਾਮ. ਵਿਦ੍ਵਾਨਾਂ ਨੇ ਇਸ ਜੰਗ ਦਾ ਸਮਾਂ ੯੫੦ ਬੀ. ਸੀ. ਮੰਨਿਆ ਹੈ। ੩. ਮਹਾਹਵ. ਵਡਾਜੰਗ....