bārānīबारानी
ਫ਼ਾ. [بارانی] ਵਿ- ਬਰਸਾਤੀ. ਵਰਖਾ ਨਾਲ ਹੈ ਜਿਸ ਦਾ ਸੰਬਧ। ੨. ਸੰਗ੍ਯਾ- ਮਾਰੂ ਜ਼ਮੀਨ.
फ़ा. [بارانی] वि- बरसाती. वरखा नाल है जिस दा संबध। २. संग्या- मारू ज़मीन.
ਵਿ- ਵਰ੍ਸਾ ਰੁੱਤ ਨਾਲ ਹੈ ਜਿਸ ਦਾ ਸੰਬੰਧ। ੨. ਸੰਗ੍ਯਾ- ਵਰ੍ਸਾ ਦੇ ਜਲ ਨੂੰ ਰੋਕਣ ਵਾਲਾ ਵਸਤ੍ਰ, ਜਿਸ ਦੇ ਪਹਿਰਨ ਤੋਂ ਵਸਤ੍ਰ ਨਹੀਂ ਭਿੱਜਦੇ। ੩. ਘੋੜੇ ਦੇ ਪੈਰ ਵਿੱਚ ਹੋਣ ਵਾਲਾ ਇੱਕ ਰੋਗ, ਜੋ ਵਿਸ਼ੇਸ ਕਰਕੇ ਵਰਖਾ ਰੁੱਤ ਵਿੱਚ ਹੁੰਦਾ ਹੈ। ੪. ਕੋਠੇ ਉਤੇ ਉਹ ਹਵਾਦਾਰ ਖੁਲ੍ਹਾ ਕਮਰਾ, ਜਿਸ ਵਿੱਚ ਵਰਖਾ ਰੁੱਤੇ ਸਵੀਏਂ....
ਦੇਖੋ, ਬਰਖਾ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਫ਼ਾ. [زمیِن] ਪ੍ਰਿਥਿਵੀ. ਭੂਮਿ. ਸੰ. ज्मा. ਜਮਾ੍....