bāsuraबासुर
ਸੰ. ਵਾਸਰ. ਸੰਗ੍ਯਾ- ਦਿਨ. ਦੇਖੋ, ਬਾਸਰ. "ਬਿਖਿਆਸਕਤ ਰਹਿਓ ਨਿਸਬਾਸੁਰ." (ਸੋਰ ਮਃ ੯)
सं. वासर. संग्या- दिन. देखो, बासर. "बिखिआसकत रहिओ निसबासुर." (सोर मः ९)
ਦਿਨ ਦੇਖੋ, ਬਾਸਰ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਸੂਰ੍ਯ ਚੜ੍ਹਨ ਤੋਂ ਲੈ ਕੇ ਛਿਪਣ ਤੀਕ ਦਾ ਵੇਲਾ. "ਦਿਨ ਤੇ ਸਰਪਰ ਪਉਸੀ ਰਾਤਿ." (ਆਸਾ ਮਃ ੫) ੨. ਅੱਠ ਪਹਿਰ (੨੪ ਘੰਟੇ) ਦਾ ਸਮਾਂ।¹ ੩. ਸੰ. ਦਾਨ ਦੇਣਾ. "ਪੰਥ ਬਤਾਵੈ ਪ੍ਰਭ ਕਾ, ਕਹੁ ਤਿਨ ਕਉ ਕਿਆ ਦਿਨਥੇ?" (ਕਲਿ ਮਃ ੪) ਦੇਖੋ, ਦਿਨਥੇ....
ਸੰ. ਵਾਸਰ. ਸੰਗ੍ਯਾ- ਦਿਨ. ਵਾਸ਼੍ਰ ਸ਼ਬਦ ਭੀ ਦਿਨ ਦਾ ਬੋਧਕ ਹੈ....
ਵਿ- ਵਿਸ਼੍ਯ- ਆਸਕ੍ਤ. ਵਿਸਯ ਪਰਾਯਣ. ਵਿਸਯਾਂ ਵਿੱਚ ਲਿਵਲੀਨ. "ਬਿਖਿਆਸਕਤ ਰਹਿਓ ਨਿਸ ਬਾਸੁਰ." (ਸੋਰ ਅਤੇ ਸਾਰ ਮਃ ੯)...
ਫ਼ਾ. [شور] ਸ਼ੋਰ. ਰੌਲਾ. ਡੰਡ. ਗੌਗਾ. "ਛੂਟਿ ਗਇਓ ਜਮ ਕਾ ਸਭ ਸੋਰ." (ਮਲਾ ਪੜਤਾਲ ਮਃ ੪) ੨. ਲੂਣ. ਨਮਕ। ੩. ਜਨੂਨ. ਸੌਦਾ. "ਰਾਜਿ ਮਾਲਿ ਮਨਿ ਸੋਰੁ." (ਜਪੁ) ਰਾਜ ਅਤੇ ਸੰਪਦਾ ਲਈ ਜੋ ਦਿਲ ਵਿੱਚ ਪਾਗਲਾਨਾ ਖਿਆਲ ਹੈ। ੪. ਸੰ. सौर ਸੌਰ. ਵਿ- ਸੁਰਾ (ਸ਼ਰਾਬ) ਦਾ. "ਰਾਚਿ ਰਹੇ ਬਨਿਤਾ ਬਿਨੋਦ ਕੁਸੁਮ ਰੰਗ ਬਿਖ ਸੋਰ." (ਬਾਵਨ) ਰਚ ਰਹੇ ਹਨ ਇਸਤ੍ਰੀ ਦੇ ਆਨੰਦ ਵਿੱਚ ਅਤੇ ਕਸੁੰਭੀ ਰੰਗ ਦੀ ਸ਼ਰਾਬ ਦੀ ਜ਼ਹਿਰ ਵਿੱਚ। ੫. ਸੰਗ੍ਯਾ- ਟੇਢੀ ਚਾਲ. ਕੁਟਲ ਗਤਿ....