bāhlīka, bākaबाह्लीक, बाक
ਸੰ. ਬਕ ਸਮੁਦਾਯ ਬਗ਼ੁਲੇ। ੨. ਸੰ. ਵਾਕ. ਵਚਨ. ਕਥਨ. "ਨਮੋ ਆਸ ਆਸੇ, ਨਮੋ ਬਾਕ ਬੰਕੇ." (ਜਾਪੁ) ਦੇਖੋ, ਆਸ। ੩. ਸੰ. ਵਾਕ੍ਯ. ਫਿਕਰਾ. ਪਦਾਂ ਦਾ ਸਮੁਦਾਯ ਜਿਸ ਤੋਂ ਪੂਰਾ ਅਰਥ ਜਾਣਿਆ ਜਾਵੇ। ੪. ਫ਼ਾ. [باک] ਡਰ. ਖ਼ੌਫ਼. ਭਯ. "ਬੇ ਨਜਰ ਬੇਬਾਕ." (ਤਿਲੰ ਮਃ ੧) "ਤੁਮਰੇ ਦਰਸਨ ਨਹਿ ਜਮ ਬਾਕ." (ਗੁਪ੍ਰਸੂ) ੫. ਸੰ. ਬਾਕੁਰ ਦਾ ਸੰਖੇਪ. ਮਸ਼ਕ ਬਾਜਾ. "ਕਿਤੇ ਹਾਕ ਮਾਰੈਂ, ਕਿਤੇ ਬਾਕ ਦਾਬੈਂ." (ਚਰਿਤ੍ਰ ੧੦੨)
सं. बक समुदाय बग़ुले। २. सं. वाक. वचन. कथन. "नमो आस आसे, नमो बाक बंके." (जापु) देखो, आस। ३. सं. वाक्य. फिकरा. पदां दा समुदाय जिस तों पूरा अरथ जाणिआ जावे। ४. फ़ा. [باک] डर. ख़ौफ़. भय. "बे नजर बेबाक." (तिलं मः १) "तुमरे दरसन नहि जम बाक." (गुप्रसू) ५. सं. बाकुर दा संखेप. मशक बाजा. "किते हाक मारैं, किते बाक दाबैं." (चरित्र १०२)
ਸੰ. ਸੰਗ੍ਯਾ- ਇਕੱਠ. ਗਰੋਹ। ੨. ਜੰਗ. ਯੁੱਧ। ੩. ਉੱਨਤੀ. ਤਰੱਕੀ....
ਸੰ. ਸੰਗ੍ਯਾ- ਬਚਨ। ੨. ਵਕ (ਬਗੁਲਿਆਂ) ਦੀ ਪੰਕ੍ਤਿ (ਡਾਰ). ੩. ਵਿ- ਬਗੁਲੇ ਨਾਲ ਹੈ ਜਿਸ ਦਾ ਸੰਬੰਧ....
ਸੰਗ੍ਯਾ- ਕਥਨ. ਕਹਿਣਾ. ਦੇਖੋ, ਵਚ ਧਾ। ੨. ਵਾਕ। ੩. ਵ੍ਯਾਕਰਣ ਅਨੁਸਾਰ ਨਾਮ ਅਥਵਾ ਵਿਕਾਰੀ ਸ਼ਬਦ ਦੀ ਗਿਣਤੀ ਪ੍ਰਗਟ ਕਰਨ ਵਾਲਾ ਚਿੰਨ੍ਹ Number. ਜੈਸੇ- ਇੱਕ ਵਚਨ ਰਾਮ, ਦ੍ਵਿਵਚਨ ਰਾਮੌ, ਬਹੁ ਵਚਨ ਰਾਮਾਃ ਘੋੜਾ ਇੱਕ ਵਚਨ, ਘੋੜੇ ਬਹੁਵਚਨ. ਪੰਜਾਬੀ ਵਿੱਚ ਦ੍ਵਿਵਚਨ ਨਹੀਂ ਹੋਇਆ ਕਰਦਾ....
ਸੰ. ਸੰਗ੍ਯਾ- ਕਹਿਣਾ. ਬਿਆਨ. "ਕਥਨ ਸੁਨਾਵਨ ਗੀਤ ਨੀਕੇ ਗਾਵਨ." (ਦੇਵ ਮਃ ੫)...
ਨਮਸਕਾਰ. "ਹਰਿਸੰਤਨ ਕਰਿ ਨਮੋ ਨਮੋ." (ਗਉ ਅਃ ਮਃ ੫)...
ਸੰ. ਬਕ ਸਮੁਦਾਯ ਬਗ਼ੁਲੇ। ੨. ਸੰ. ਵਾਕ. ਵਚਨ. ਕਥਨ. "ਨਮੋ ਆਸ ਆਸੇ, ਨਮੋ ਬਾਕ ਬੰਕੇ." (ਜਾਪੁ) ਦੇਖੋ, ਆਸ। ੩. ਸੰ. ਵਾਕ੍ਯ. ਫਿਕਰਾ. ਪਦਾਂ ਦਾ ਸਮੁਦਾਯ ਜਿਸ ਤੋਂ ਪੂਰਾ ਅਰਥ ਜਾਣਿਆ ਜਾਵੇ। ੪. ਫ਼ਾ. [باک] ਡਰ. ਖ਼ੌਫ਼. ਭਯ. "ਬੇ ਨਜਰ ਬੇਬਾਕ." (ਤਿਲੰ ਮਃ ੧) "ਤੁਮਰੇ ਦਰਸਨ ਨਹਿ ਜਮ ਬਾਕ." (ਗੁਪ੍ਰਸੂ) ੫. ਸੰ. ਬਾਕੁਰ ਦਾ ਸੰਖੇਪ. ਮਸ਼ਕ ਬਾਜਾ. "ਕਿਤੇ ਹਾਕ ਮਾਰੈਂ, ਕਿਤੇ ਬਾਕ ਦਾਬੈਂ." (ਚਰਿਤ੍ਰ ੧੦੨)...
ਦੇਖੋ, ਜਪ, ਜਪੁ ਅਤੇ ਜਾਪੁ. "ਜਾਪ ਤਾਪੁ ਗਿਆਨੁ ਸਭ ਧਿਆਨੁ." (ਸੁਖਮਨੀ) ੨. ਦਸ਼ਮੇਸ਼ ਦੀ ਬਾਣੀ, ਜੋ ਜਪੁ ਦੇ ਤੁੱਲ ਹੀ ਸਿੱਖਾਂ ਦਾ ਨਿੱਤ ਦਾ ਪਾਠ ਹੈ. ਦੇਖੋ, ਜਾਪਜੀ। ੩. ਜਾਪ੍ਯ. ਜਪਣ ਯੋਗ੍ਯ. "ਰਾਮਨਾਮ ਜਪ ਜਾਪੁ." (ਸ੍ਰੀ ਮਃ ੫)...
ਦੇਖੋ, ਵਾਕੁ....
ਅ਼. [فِقرہ] ਸੰਗ੍ਯਾ- ਪਦ. ਕਈ ਸ਼ਬਦਾਂ ਦਾ ਇਕੱਠ, ਜੋ ਪੂਰਾ ਅਰਥ ਪ੍ਰਗਟ ਕਰੇ. ਵਾਕ। ੨. ਕੰਗਰੋੜ ਦੀ ਹੱਡੀ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਵਿ- ਪੂਰਣ. "ਪੂਰਾ ਸਤਿਗੁਰੁ ਜੇ ਮਿਲੈ." (ਸ੍ਰੀ ਮਃ ੫) ੨. ਸੰਗ੍ਯਾ- ਜਲ ਦਾ ਕੀੜਾ. ਕੂਰਾ। ੩. ਸ਼੍ਰੀ ਗੁਰੂ ਰਾਮਦਾਸ ਜੀ ਦਾ ਇੱਕ ਪ੍ਰੇਮੀ ਸਿੱਖ....
ਸੰ. अर्थ्. ਧਾ- ਮੰਗਣਾ. ਚਾਹੁਣਾ. ਢੂੰਡਣਾ ਘੇਰਨਾ. ੨. ਸੰ. अर्थ- ਅਰ੍ਥ. ਸੰਗ੍ਯਾ- ਸ਼ਬਦ ਦਾ ਭਾਵ. ਪਦ ਦਾ ਤਾਤਪਰਯ. "ਧਰ੍ਯੋ ਅਰਥ ਜੋ ਸਬਦ ਮਝਾਰਾ। ਬਾਰ ਬਾਰ ਉਰ ਕਰਹੁ ਵਿਚਾਰਾ." (ਗੁਪ੍ਰਸੂ) ੩. ਪ੍ਰਯੋਜਨ. ਮਤਲਬ. "ਪੁਛਿਆ ਢਾਢੀ ਸਦਿਕੈ, ਕਿਤੁ ਅਰਥ ਤੂੰ ਆਇਆ?" (ਵਾਰ ਸ੍ਰੀ ਮਃ ੪)#"ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ." (ਤੁਖਾ ਛੰਤ ਮਃ ੪) ੪. ਧਨ. ਪਦਾਰਥ. "ਅਰਥ ਧਰਮ ਕਾਮ ਮੋਖ ਕਾ ਦਾਤਾ." (ਬਿਲਾ ਮਃ ੫) ੫. ਕਾਰਨ. ਹੇਤੁ. ਸਬਬ। ੬. ਸ਼ਬਦ, ਸਪਰਸ਼ ਰੂਪ, ਰਸ, ਗੰਧ, ਇਹ ਪੰਜ ਵਿਸੇ। ੭. ਫਲ. ਨਤੀਜਾ। ੮. ਸੰਪਤਿ. ਵਿਭੂਤਿ. "ਅਰਥ ਦ੍ਰਬੁ ਦੇਖ ਕਛੁ ਸੰਗਿ ਨਾਹੀ ਚਲਨਾ." (ਧਨਾ ਮਃ ੯) ੯. ਵਿ- ਅ- ਰਥ. ਰਥ ਰਹਿਤ. ਰਥ ਤੋਂ ਬਿਨਾ....
ਦੇਖੋ. ਖਉਫ....
ਅ਼. [نظر] ਨਜਰ. ਸੰਗ੍ਯਾ- ਨਿਗਾਹ. ਦ੍ਰਿਸ੍ਟਿ. "ਨਜਰਿ ਭਈ ਘਰੁ ਘਰ ਤੇ ਜਾਨਿਆ." (ਗਉ ਮਃ ੧) ੩. ਧ੍ਯਾਨ. ਤਵੱਜੋ। ੩. ਅ਼. [نزر] ਨਜਰ. ਭੇਟਾ. ਉਪਹਾਰ। ੪. ਪ੍ਰਤਿਗ੍ਯਾ. ਪ੍ਰਣ....
ਵਿ- ਹਿਸਾਬ ਤੋਂ ਬਰੀ ਅਤੇ ਨਿਰਭੈ ਦੇਖੋ, ਬਿਬਾਕ. "ਬੇਨਜਰ ਬਬਾਕ." (ਤਿਲੰ ਮਃ ੧)...
ਸੰ. ਦਰ੍ਸ਼ਨ. ਸੰਗ੍ਯਾ- ਦੇਖਣ ਦਾ ਸਾਧਨ, ਨੇਤ੍ਰ। ੨. ਦੀਦਾਰ. "ਦਰਸਨ ਕਉ ਲੋਚੈ ਸਭੁ- ਕੋਈ." (ਸੂਹੀ ਮਃ ੫) ਕਾਵ੍ਯਗ੍ਰੰਥਾਂ ਵਿੱਚ ਦਰਸ਼ਨ ਚਾਰ ਪ੍ਰਕਾਰ ਦਾ ਲਿਖਿਆ ਹੈ-#(ੳ) ਸ਼੍ਰਵਣ ਦਰਸ਼ਨ. ਪ੍ਰੀਤਮ ਦਾ ਗੁਣ ਰੂਪ ਸੁਣਕੇ ਉਸ ਦਾ ਰਿਦੇ ਵਿੱਚ ਸਾਕ੍ਸ਼ਾਤ ਕਰਨਾ. "ਸੁਣਿਐ ਲਾਗੈ ਸਹਜਿਧਿਆਨੁ." (ਜਪੁ) "ਸੁਣਿ ਸੁਣਿ ਜੀਵਾ ਸੋਇ ਤੁਮਾਰੀ। ਤੂੰ ਪ੍ਰੀਤਮ ਠਾਕੁਰ ਅਤਿ ਭਾਰੀ." (ਮਾਝ ਮਃ ੫)#(ਅ) ਚਿਤ੍ਰ ਦਰਸ਼ਨ. ਪ੍ਰੀਤਮ ਦੀ ਮੂਰਤਿ ਦਾ ਦੀਦਾਰ. "ਗੁਰ ਕੀ ਮੂਰਤਿ ਮਨ ਮਹਿ ਧਿਆਨੁ." (ਗੌਂਡ ਮਃ ੫) "ਮੋਹਨ ਮੀਤ ਕੋ ਚਿਤ੍ਰ ਲਖੇ ਭਈ ਚਿਤ੍ਰ ਹੀ ਸੀ, ਤੋ ਵਿਚਿਤ੍ਰ ਕਹਾਂ ਹੈ?" (ਪਦਮਾਕਰ)#(ੲ) ਸ੍ਵਪਨ ਦਰਸ਼ਨ. ਪ੍ਯਾਰੇ ਨੂੰ ਸੁਪਨੇ ਵਿੱਚ ਦੇਖਣਾ. "ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ ਮਿਲਿਆ." (ਗਉ ਛੰਤ ਮਃ ੫)#(ਸ) ਪ੍ਰਤ੍ਯਕ੍ਸ਼੍ ਦਰਸ਼ਨ. ਪ੍ਰੇਮੀ ਦਾ ਸਾਕ੍ਸ਼ਾਤ ਦੀਦਾਰ ਕਰਨਾ. "ਅਦਿਸਟ ਅਗੋਚਰ ਅਲਖ ਨਿਰੰਜਨ ਸੋ ਦੇਖਿਆ ਗੁਰਮੁਖਿ ਆਖੀ." (ਵਾਰ ਸ੍ਰੀ ਮਃ ੪) ੩. ਸ਼ੀਸ਼ਾ. ਦਰਪਣ। ੪. ਧਰਮ ਦਿਖਾਉਣ ਵਾਲਾ ਗ੍ਰੰਥ. ਦੇਖੋ, ਖਟ ਸ਼ਾਸਤ੍ਰ. "ਖਟ ਦਰਸਨ ਵਰਤੈ ਵਰਤਾਰਾ। ਗੁਰ ਕਾ ਦਰਸਨ ਅਗਮ ਅਪਾਰਾ." (ਆਸਾ ਮਃ ੩) "ਦਰਸਨ ਛੋਡਿ ਭਏ ਸਮਦਰਸੀ." (ਮਾਰੂ ਕਬੀਰ) ਖਟ ਦਰਸ਼ਨਾਂ ਦਾ ਪਕ੍ਸ਼੍ ਤ੍ਯਾਗਕੇ ਸਭ ਦਰਸ਼ਨਾਂ ਵਿੱਚ ਸਮਾਨਤਾ ਰੱਖਣ ਵਾਲੇ ਹੋਗਏ। ੫. ਛੀ ਸੰਖ੍ਯਾ ਬੋਧਕ, ਕ੍ਯੋਂਕਿ ਦਰਸ਼ਨ ਛੀ ਹਨ। ੬. ਧਰਮ. ਮਜਹਬ. "ਇਕਨਾ ਦਰਸਨ ਕੀ ਪਰਤੀਤਿ ਨ ਆਈਆ." (ਵਾਰ ਵਡ ਮਃ ੩)...
ਸੰ. ਵ੍ਯ- ਨਿਸੇਧ ਬੋਧਕ. ਨਹੀਂ. ਨਾ. "ਧਾਮ ਹੂੰ ਨਹਿ ਜਾਹਿ." (ਜਾਪੁ)...
ਸੰ. संक्षेप ਸੰਕ੍ਸ਼ੇਪ. ਸੰਗ੍ਯਾ- ਇਖਤਸਾਰ....
ਸੰ. ਮਸ਼ਕ. ਸੰਗ੍ਯਾ- ਮੱਛਰ. ਜੋ ਭੀਂ ਭੀਂ ਮਸ਼ (ਸ਼ਬਦ) ਕਰਦਾ ਹੈ. "ਮਸਕੰ ਭਗਨੰਤ ਸੈਲੰ." (ਸਹਸ ਮਃ ੫) ਸਪੇਨ ਦੀ ਬੋਲੀ ਵਿੱਚ mosca ਮੱਖੀ ਵਾਚਕ ਹੈ, ਜੋ ਲਾਤੀਨੀ musca ਤੋਂ ਨਿਕਲਿਆ ਹੈ। ੨. ਫ਼ਾ. [مشک] ਚੰਮ ਦੀ ਥੈਲੀ, ਮੱਖਣ ਅਥਵਾ ਪਾਣੀ ਜਿਸ ਵਿੱਚ ਪਾਇਆ ਜਾਵੇ। ੩. ਅ਼. [مشق] ਮਸ਼ਕ. ਅਭ੍ਯਾਸ। ੪. ਦ੍ਰਿਸ੍ਟਾਂਤ ਮਿਸਾਲ....
ਸੰ. ਵਾਦ੍ਯ. ਸੰਗ੍ਯਾ- ਐਸਾ ਸਾਜ (ਯੰਤ੍ਰ), ਜੋ ਸੱਤ ਸ੍ਵਰ ਉਤਪੰਨ ਕਰੇ. ਅਥਵਾ ਤਾਲ ਵਾਸਤੇ ਧੁਨਿ ਕਰੇ. ਸਰੰਦਾ ਰਬਾਬ ਮ੍ਰਿਦੰਗ ਆਦਿ. "ਬਾਜਾ ਮਾਣ ਤਾਣ ਤਜਿ ਤਾਨਾ." (ਰਾਮ ਮਃ ੫) ਬਾਜਿਆਂ ਦੇ ਭੇਦ ਲਈ ਦੇਖੋ, ਪੰਚ ਸਬਦ। ੨. ਅ਼. ਬਅ਼ਜ. ਸਰਵ ਕੋਈ....
ਕ੍ਰਿ. ਵਿ- ਕਿਸੇ ਥਾਂ। ੨. ਵਿ- ਕਿਤਨੇ। ੩. ਸਰਵ- ਕਿਸੇ....
ਸੰਗ੍ਯਾ- ਪੁਕਾਰ. ਆਵਾਜ਼. ਸੱਦ. "ਜਰਾ ਹਾਕ ਦੀ ਸਭ ਮਤਿ ਬਾਕੀ." (ਸੂਹੀ ਕਬੀਰ) ਜਦ ਬੁਢੇਪੇ ਨੇ ਹਾਕ ਮਾਰੀ, ਤਦ ਸਾਰੀ ਬੁੱਧਿ ਥਕ ਗਈ। ੨. ਦੇਖੋ, ਹਕ. "ਸੋਈ ਸਚ ਹਾਕ." (ਵਾਰ ਰਾਮ ੨. ਮਃ ੫) ੩. ਦੇਖੋ, ਹਾਕੁ....
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....