bikīmataबिकीमत
ਵਿ- ਅਮੂਲ੍ਯ. ਜਿਸ ਦੀ ਕੀਮਤ ਨਹੀਂ ਪੈ ਸਕਦੀ. "ਜਰੇ ਬਿਕੀਮਤ ਤਿਸ ਮਹਿ ਹੀਰੇ." (ਗੁਪ੍ਰਸੂ) ੨. ਬੇਸ਼ਕੀਮਤ. ਬਹੁਮੁੱਲਾ.
वि- अमूल्य. जिस दी कीमत नहीं पै सकदी. "जरे बिकीमत तिस महि हीरे." (गुप्रसू) २. बेशकीमत. बहुमुॱला.
ਵਿ- ਮੁੱਲ (ਕੀਮਤ) ਬਿਨਾ. ਬੇਬਹਾ. ਅਮੋਲ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਅ਼. [قیِمت] ਕ਼ੀਮਤ. ਸੰਗ੍ਯਾ- ਮੁੱਲ। ੨. ਕ਼ਦਰ। ੩. ਅੰਦਾਜਾ. ਅਟਕਲ....
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਸਹਾਰੇ. ਬਰਦਾਸ਼੍ਤ ਕਰੇ. "ਜਰੇ ਨ ਗਏ ਸੁਨੇ ਗੁਨ ਗੁਰੁ ਕੇ." (ਗੁਪ੍ਰਸੂ) ੨. ਜਲੇ. ਮੱਚੇ. "ਚੰਦ ਸੂਰਜ ਦੁਇ ਜਰੇ ਚਰਾਗਾ." (ਰਾਮ ਮਃ ੫) ੩. ਜੜੇ. ਬੰਦ ਕੀਤੇ. ਭੇੜੇ. "ਜਰੇ ਕਿਵਾਰਾ." (ਸੂਹੀ ਅਃ ਮਃ ੫) ੪. ਜਟਿਤ. ਜੜਾਊ. "ਭੂਖਨ ਰਤਨ ਜਰੇ." (ਗੁਪ੍ਰਸੂ) ੫. ਸੜ ਜਾਵੇ. ਦਗਧ ਹੋਵੇ. "ਬਿਨੁ ਗੁਰਸਬਦੈ ਜਨਮੁ ਜਰੇ." (ਮਾਰੂ ਅਃ ਮਃ ੧)...
ਵਿ- ਅਮੂਲ੍ਯ. ਜਿਸ ਦੀ ਕੀਮਤ ਨਹੀਂ ਪੈ ਸਕਦੀ. "ਜਰੇ ਬਿਕੀਮਤ ਤਿਸ ਮਹਿ ਹੀਰੇ." (ਗੁਪ੍ਰਸੂ) ੨. ਬੇਸ਼ਕੀਮਤ. ਬਹੁਮੁੱਲਾ....
ਸਰਵ- ਉਸ. "ਤਿਸ ਊਚੇ ਕਉ ਜਾਣੈ ਸੋਇ." (ਜਪੁ) ੨. ਸੰਗ੍ਯਾ- ਤ੍ਰਿਸਾ. ਤੇਹ. ਪ੍ਯਾਸ। ੩. ਤ੍ਰਿਸਨਾ. "ਤਿਸ ਚੂਕੈ ਸਹਜੁ ਊਪਜੈ." (ਸਵਾ ਮਃ ੩)...
ਕ੍ਰਿ. ਵਿ- ਵਿੱਚ. ਅੰਦਰ. ਮੇਂ. "ਬ੍ਰਹਮ ਮਹਿ ਜਨੁ, ਜਨ ਮਹਿ ਪਾਰਬ੍ਰਹਮ." (ਸੁਖਮਨੀ) ੨. ਸੰ. ਸੰਗ੍ਯਾ- ਪ੍ਰਿਥਿਵੀ। ੩. ਵਿ- ਅਤ੍ਯਤ. ਅਤਿਸ਼ਯ, ਮੋਜ ਮਗਨ ਮਹਿ ਰਹਿਆ ਬਿਆਪੇ." (ਸੂਹੀ ਅਃ ਮਃ ੫) ੪. ਮੁਹਿ (ਮੁਖ) ਦੀ ਥਾਂ ਭੀ ਮਹਿ ਸ਼ਬਦ ਆਇਆ ਹੈ- "ਜਿਉ ਕੂਕਰ ਜੂਠਨ ਮਹਿ ਪਾਇ." (ਗਉ ਅਃ ਮਃ ੫)...