bikhamuबिखमु
ਦੇਖੋ, ਬਿਖਮ ੫. "ਤਰਾ ਬਿਖਮੁ ਭਾਵਨੁ." (ਸ੍ਰੀ ਮਃ ੫) ੨. ਦੇਖੇ, ਬਿਖਮ ੭.
देखो, बिखम ५. "तरा बिखमु भावनु." (स्री मः ५) २. देखे, बिखम ७.
ਸੰ. ਵਿਸਮ. ਵਿ- ਜੋ ਸਮ ਨਹੀਂ. ਵੱਧ ਘੱਟ। ੨. ਜੋ ਹਮਵਾਰ ਨਹੀਂ, ਉੱਚਾ ਨੀਵਾਂ. "ਬਿਖਮ ਘੋਰ ਪੰਥ ਚਾਲਣਾ ਪ੍ਰਾਣੀ." (ਸ੍ਰੀ ਤ੍ਰਿਲੋਚਨ) ੩. ਭਯਾਨਕ. ਡਰਾਉਣਾ. "ਬਿਥਮ ਥਾਨਹੁ ਜਿਨਿ ਰਖਿਆ, ਤਿਸੁ ਤਿਲੁ ਨ ਵਿਸਾਰਿ." (ਵਾਰ ਜੈਤ) ੪. ਦੁਖਦਾਈ. "ਕਰਕ ਸ਼ਬਦ ਸਮ ਬਿਖ ਨ ਬਿਖਮ ਹੈ." (ਭਾਗੁ ਕ) ਕਨਕਸ (ਕੌੜੇ) ਬੋਲ ਜੇਹੀ ਜ਼ਹਿਰ ਭੀ ਦੁਖਦਾਈ ਨਹੀਂ। ੫. ਔਖਾ. ਕਠਿਨ। ੬. ਸੰ. ਵਿਸ- ਮਯ ਦਾ ਸੰਖੇਪ ਜ਼ਹਿਰ ਰੂਪ. "ਅਸਾਧੁ ਸੰਗ ਬਿਖਮ ਅਹਾਰ ਹੈ." (ਭਾਗੁ ਕ) ਵਿਸਰੂਪ ਭੋਜਨ ਹੈ। ੭. ਸੰਗ੍ਯਾ- ਦੁੱਖ. ਕਲੇਸ਼. "ਤੈਡੈ ਸਿਮਰਣਿ ਹਭੁ ਕਿਛੁ ਲਧਮੁ ਬਿਖਮੁ ਨ ਡਿਠਮੁ ਕੋਈ." (ਮਃ ੫. ਵਾਰ ਗੂਜ ੨)...
ਦੇਖੋ, ਤਰਹ। ੨. ਫ਼ਾ. [ترا] ਤੁਰਾ. ਤੁਝ ਕੋ. ਤੈਨੂੰ. "ਬੁਝਿ ਨਾਨਕ ਬੰਦਿਖਲਾਸ ਤਰਾ." (ਮਾਰੂ ਸੋਲਹੇ ਮਃ ੫) ੩. ਤਰਣ ਦਾ ਭੂਤ ਕਾਲ. ਤਰਿਆ....
ਦੇਖੋ, ਬਿਖਮ ੫. "ਤਰਾ ਬਿਖਮੁ ਭਾਵਨੁ." (ਸ੍ਰੀ ਮਃ ੫) ੨. ਦੇਖੇ, ਬਿਖਮ ੭....
ਸੰਗ੍ਯਾ- ਖ਼ਿਆਲ. ਸੰਕਲਪ. "ਆਪਨੋ ਭਾਵਨੁ ਕਰਿ. ਮੰਤ੍ਰਿਨ ਦੂਸਰੋ ਧਰਿ." (ਸਵੈਯੇ ਸ੍ਰੀ ਮੁਖਵਾਕ ਮਃ ੫) "ਭਾਵਨੁ ਤਿਆਗਿਓ ਰੀ ਤਿਆਗਿਓ." (ਗਉ ਮਃ ੫) "ਭਾਵਨੁ ਦੁਬਿਧਾ ਦੂਰਿਟਰਹੁ." (ਬਿਲਾ ਮਃ ੫) ੨. ਭਾਵਨਾ. ਸ਼੍ਰੱਧਾ. "ਭਾਵਨ ਕੋ ਹਰਿਰਾਜਾ." (ਸੋਰ ਰਵਿਦਾਸ) "ਭਾਵਨੀ ਸਾਧਸੰਗੇਣ ਲਭੰਤੰ." (ਗਾਥਾ) ੩. ਧ੍ਯਾਨ. ਚਿੰਤਨ. "ਭਾਵਨ ਪਾਤੀ ਤ੍ਰਿਪਤ ਕਰੈ." (ਸੂਹੀ ਮਃ ੧) ੪. ਭਾਵ ਦੇ ਅਨੁਸਾਰ ਅਭ੍ਯਾਸ. ਅ਼ਮਲ. "ਸੁਹੇਲਾ ਕਹਨੁ ਕਹਾਵਨੁ। ਤੇਰਾ ਬਿਖਮੁ ਭਾਵਨੁ." (ਸ੍ਰੀ ਮਃ ੫) ੫. ਵਿ- ਭਾਵਨੀਯ. ਭਾਉਣ ਵਾਲਾ. ਪਿਆਰਾ. "ਭਾਵਨ ਨਾਹਿ ਹਹਾ ਘਰ ਮਾਈ." (ਕ੍ਰਿਸਨਾਵ)...
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....