bikhādhaबिखाद
ਸੰ. ਵਿਸਾਦ. ਸੰਗ੍ਯਾ- ਜੜ੍ਹਤਾ। ੨. ਦਿਲ ਦਾ ਟੁੱਟਣਾ. ਦਿਲਸ਼ਿਕਨੀ. "ਬਹੁਰਿ ਨ ਭਏ ਬਿਖਾਦ." (ਸਾਰ ਮਃ ੫) ੩. ਵਿਵਾਦ. ਝਗੜਾ. "ਕਹੂੰ ਬਿਦ੍ਯਾ ਕੋ ਬਿਖਾਦ." (ਅਕਾਲ) ੪. ਦੇਖੋ, ਬਿਸਾਦ,
सं. विसाद. संग्या- जड़्हता। २. दिल दा टुॱटणा. दिलशिकनी. "बहुरि न भए बिखाद." (सार मः ५) ३. विवाद. झगड़ा. "कहूं बिद्या को बिखाद." (अकाल) ४. देखो, बिसाद,
ਦੇਖੋ, ਬਿਖਾਦ ਅਤੇ ਵਿਖਾਦ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫ਼ਾ. [دِل] Heart. ਸੰਗ੍ਯਾ- ਇਹ ਖ਼ੂਨ ਦੀ ਚਾਲ ਦਾ ਕੇਂਦ੍ਰ ਹੈ, ਜੋ ਛਾਤੀ ਵਿੱਚ ਦੋਹਾਂ ਫੇਫੜਿਆਂ ਦੇ ਮੱਧ ਰਹਿਂਦਾ ਹੈ, ਇਸਤ੍ਰੀ ਨਾਲੋਂ ਮਰਦ ਦੇ ਦਿਲ ਦਾ ਵਜਨ ਜਾਦਾ ਹੁੰਦਾ ਹੈ, ਇਹ ਸਾਰੇ ਸ਼ਰੀਰ ਨੂੰ ਸ਼ਾਹਰਗ (aorta) ਦ੍ਵਾਰਾ ਲਹੂ ਪੁਚਾਉਂਦਾ ਹੈ. ਦਿਲ ਦੇ ਸੱਜੇ ਦੋ ਖਾਨਿਆਂ ਵਿੱਚ ਗੰਦਾ ਖੂਨ ਅਤੇ ਖੱਬੇ ਦੋ ਖਾਨਿਆਂ ਵਿੱਚ ਸਾਫ ਖੂਨ ਹੁੰਦਾ ਹੈ. ਇਸੇ ਦੀ ਹਰਕਤ ਨਾਲ ਨਬਜ ਦੀ ਹਰਕਤ ਹੋਇਆ ਕਰਦੀ ਹੈ. ਜੇ ਦਿਲ ਥੋੜੇ ਸਮੇਂ ਲਈ ਭੀ ਬੰਦ ਹੋਵੇ ਤਾਂ ਪ੍ਰਾਣੀ ਦੀ ਤੁਰਤ ਮੌਤ ਹੋ ਜਾਂਦੀ ਹੈ. ਦਿਲ ਦੀ ਹਰਕਤ, ਅਰਥਾਤ ਸੰਕੋਚ ਅਤੇ ਫੈਲਾਉ ਤੋਂ ਹੀ ਖ਼ੂਨ ਵਿੱਚ ਗਰਮੀ ਪੈਦਾ ਹੁੰਦੀ ਹੈ, ਜੋ ਜੀਵਨ ਦਾ ਮੂਲ ਹੈ. ਇਸ ਦੀ ਹਰਕਤ ਤੋਂ ਹੀ ਨਬਜ ਦੀ ਚਾਲ ਤੇਜ ਅਤੇ ਸੁਸਤ ਹੁੰਦੀ ਹੈ. ਇਹ ਚਾਲ, ਦਿਲ ਤੋਂ ਉਮਗੇ ਹੋਏ ਲਹੂ ਦਾ ਤਰੰਗ ਹੈ. ਦਿਲ ਇੱਕ ਮਿੰਟ ਵਿੱਚ ੭੨ ਵਾਰ ਸੁੰਗੜਦਾ ਅਤੇ ਫੈਲਦਾ ਹੈ, ਜੋ ਪੂਰੀ ਅਰੋਗਤਾ ਵਿੱਚ ਨਬਜ ੭੨ ਵਾਰ ਧੜਕਦੀ ਹੈ, ਪਰ ਬੱਚਿਆਂ ਦੀ ੧੨੦ ਵਾਰ ਅਤੇ ਬਹੁਤ ਕਮਜੋਰ ਜਾਂ ਬੁੱਢਿਆਂ ਦੀ ੭੨ ਤੋਂ ਭੀ ਘੱਟ ਹੋਇਆ ਕਰਦੀ ਹੈ.#੨. ਮਨ. ਚਿੱਤ. ਅੰਤਹਕਰਣ. "ਦਿਲ ਮਹਿ ਸਾਂਈ ਪਰਗਟੈ." (ਸ. ਕਬੀਰ) ਇਸ ਦਾ ਨਿਵਾਸ ਵਿਦ੍ਵਾਨਾਂ ਨੇ ਦਿਮਾਗ ਵਿੱਚ ਮੰਨਿਆ ਹੈ। ੩. ਸੰਕਲਪ. ਖ਼ਿਆਲ....
ਮੁੜ. ਫੇਰ. ਦੇਖੋ, ਬਹੁਰ. "ਬਹੁਰਿ ਉਸ਼ ਕਾ ਬਿਸਵਾਸ ਨਾ ਹੋਵੈ." (ਸੁਖਮਨੀ)...
ਸੰ. ਵਿਸਾਦ. ਸੰਗ੍ਯਾ- ਜੜ੍ਹਤਾ। ੨. ਦਿਲ ਦਾ ਟੁੱਟਣਾ. ਦਿਲਸ਼ਿਕਨੀ. "ਬਹੁਰਿ ਨ ਭਏ ਬਿਖਾਦ." (ਸਾਰ ਮਃ ੫) ੩. ਵਿਵਾਦ. ਝਗੜਾ. "ਕਹੂੰ ਬਿਦ੍ਯਾ ਕੋ ਬਿਖਾਦ." (ਅਕਾਲ) ੪. ਦੇਖੋ, ਬਿਸਾਦ,...
ਸੰਗ੍ਯਾ- ਕਦਰ. ਮੁੱਲ. "ਪ੍ਰੇਮ ਕੀ ਸਾਰ ਸੋਈ ਜਾਣੈ." (ਮਾਰੂ ਅਃ ਮਃ ੩) "ਜੋ ਜੀਐ ਕੀ ਸਾਰ ਨ ਜਾਣੈ। ਤਿਸ ਸਿਉ ਕਿਛੁ ਨ ਕਹੀਐ ਅਜਾਣੈ." (ਮਾਰੂ ਸੋਲਹੇ ਮਃ ੪) ੨. ਕ੍ਰਿ. ਵਿ- ਮਾਤ੍ਰ. ਪ੍ਰਮਾਣ. ਭਰ. "ਨਹਿ ਬਢਨ ਘਟਨ ਤਿਲਸਾਰ." (ਬਾਵਨ) ੩. ਸੰਗ੍ਯਾ- ਖਬਰਦਾਰੀ. ਸੰਭਾਲ. "ਸਦਾ ਦਇਆਲੁ ਹੈ ਸਭਨਾ ਕਰਦਾ ਸਾਰ." (ਸ੍ਰੀ ਮਃ ੩) "ਜੇ ਕੋ ਡੁਬੈ, ਫਿਰਿ ਹੋਵੈ ਸਾਰ." (ਧਨਾ ਮਃ ੧) ੪. ਵਿ- ਸਾਵਧਾਨ. ਖਬਰਦਾਰ। ੫. ਸੰਗ੍ਯਾ- ਸੁਧ. ਸਮਾਚਾਰ. ਖਬਰ. "ਜੇ ਹੁਕਮ ਹੋਵੇ ਤਾਂ ਘਰ ਦੀ ਸਾਰ ਲੈ ਆਵਾਂ।" (ਜਸਾ) ੬. ਸਾਲ ਬਿਰਛ ਦੀ ਥਾਂ ਭੀ ਸਾਰ ਸ਼ਬਦ ਆਇਆ ਹੈ। ੭. ਸੰ, ਲੋਹਾ. ਫੌਲਾਦ. "ਅਸੰਖ ਸੂਰ ਮੁਹ ਭਖ ਸਾਰ." (ਜਪੁ) "ਸਾਰ ਸੋਂ ਸਾਰ ਕੀ ਧਾਰ ਬਜੀ." (ਚੰਡੀ ੧) ੮. ਜਲ। ੯. ਮੱਖਣ। ੧੦. ਬੱਦਲ. ਮੇਘ। ੧੧. ਬਲ। ੧੨. ਨਿਆਉਂ. ਇਨਸਾਫ. "ਕਰਣੀ ਉਪਰਿ ਹੋਵਗਿ ਸਾਰ." (ਬਸੰ ਮਃ ੧) ੧੩. ਪਵਨ। ੧੪. ਪਾਰਬ੍ਰਹਮ. ਕਰਤਾਰ। ੧੫. ਧਰਮ। ੧੬. ਕਿਸੇ ਵਸਤੁ ਦਾ ਰਸ। ੧੭. ਵਿ- ਉੱਤਮ. ਸ਼੍ਰੇਸ੍ਠ. "ਮਨ ਮੇਰੇ ਸਤਿਗੁਰ ਸੇਵਾ ਸਾਰ." (ਸ੍ਰੀ ਮਃ ੫) ੧੮. ਇੱਕ ਅਰਥਾਲੰਕਾਰ. ਅੱਛਾ ਅਥਵਾ ਬੁਰਾ ਪਦਾਰਥ, ਜੋ ਇੱਕ ਤੋਂ ਇੱਕ ਵਧਕੇ ਹੋਵੇ, ਅਰਥਾਤ ਪਹਿਲੇ ਨਾਲੋਂ ਦੂਜਾ ਸਾਰ ਹੋਵੇ, ਐਸਾ ਵਰਣਨ "ਸਾਰ" ਅਲੰਕਾਰ ਹੈ.#ਜਹਿਂ ਉਤਰੋਤਰ ਹਨਐ ਅਧਿਕਾਈ,#ਅਲੰਕਾਰ ਸੋ ਸਾਰ ਕਹਾਈ. (ਗਰਬ ਗੰਜਨੀ)#ਉਦਾਹਰਣ-#ਮਾਨਸ ਦੇਹ ਦੁਲੱਭ ਹੈ ਜੁਗਹ ਜੁਗੰਤਰਿ ਆਵੈ ਵਾਰੀ,#ਉੱਤਮਜਨਮ ਦੁਲੱਭ ਹੈ ਇਕਵਾਕੀ ਕੋੜਮਾ ਵਿਚਾਰੀ,#ਦੇਹ ਅਰੋਗ ਦੁਲੱਭ ਹੈ ਭਾਗਠ ਮਾਤ ਪਿਤਾ ਹਿਤਕਾਰੀ,#ਸਾਧੂਸੰਗ ਦੁਲੱਭਹੈ ਗੁਰਮੁਖ ਸੁਖਫਲ ਭਗਤਿ ਪਿਆਰੀ.#(ਭਾਗੁ)#ਮਿਸ਼ਰੀ ਤੇ ਮਧੁ ਮਧੁਰ ਹੈ ਮਧੁ ਤੇ ਸੁਧਾ ਮਹਾਨ,#ਸ਼੍ਰੀ ਗੁਰੁਬਾਨੀ ਸੁਧਾ ਤੇ ਨਿਸ਼ਚਯ ਮੀਠੀ ਜਾਨ.#੧੯ ਇੱਕ ਮਾਤ੍ਰਿਕ ਛੰਦ, ਇਸ ਦਾ ਨਾਉਂ "ਲਲਿਤਪਦ" ਭੀ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ੨੮ ਮਾਤ੍ਰਾ. ੧੬. ਅਤੇ ੧੨. ਮਾਤ੍ਰਾ ਪੁਰ ਵਿਸ਼੍ਰਾਮ. ਅੰਤ ਦੋ ਗੁਰੁ.#ਉਦਾਹਰਣ-#ਥਿੱਤਿ ਵਾਰ ਨਾ ਜੋਗੀ ਜਾਣੈ, ਰੁੱਤਿ ਮਾਹੁ ਨਾ ਕੋਈ,#ਜਾ ਕਰਤਾ ਸਿਰਠੀ ਕਉ ਸਾਜੇ, ਆਪੇ ਜਾਣੈ ਸੋਈ,#ਕਿਵਕਰਿ ਆਖਾ ਕਿਵ ਸਾਲਾਹੀ, ਕਿਉ ਵਰਨੀ ਕਿਵ ਜਾਣਾ,#ਨਾਨਕ ਆਖਣਿ ਸਭਕੋ ਆਖੈ, ਇਕ ਦੂ ਇੱਕ ਸਿਆਣਾ।#(ਜਪੁ)¹#(ਅ) ਵਰਣ ਵ੍ਰਿੱਤ 'ਸਾਰ' ਦਾ ਲੱਛਣ ਹੈ ਚਾਰ ਚਰਣ, ਪ੍ਰਤਿ ਚਰਣ ਇੱਕ ਇੱਕ ਲਘੁ ਗੁਰੁ.#ਉਦਾਹਰਣ-#ਜਾਪ। ਤਾਪ। ਗ੍ਯਾਨ। ਧ੍ਯਾਨ।। ੨੦. ਦੇਖੋ, ਸਾਰਣਾ। ੨੧. ਫ਼ਾ. [سار] ਊਂਟ. ਸ਼ੁਤਰ. ਦੇਖੋ, ਸਾਰਬਾਨ। ੨੨ ਸ੍ਵਾਮੀ. ਮਾਲਿਕ....
ਦੇਖੋ, ਬਿਬਾਦ....
ਦੇਖੋ, ਝਗਰਾ. "ਝਗੜਾ ਕਰਦਿਆ ਅਨਦਿਨੁ ਗੁਦਰੈ." (ਵਾਰ ਬਿਹਾ ਮਃ ੩) "ਝਗੜੁ ਚੁਕਾਵੈ ਹਰਿਗੁਣ ਗਾਵੈ." (ਪ੍ਰਭਾ ਅਃ ਮਃ ੧)...
ਦੇਖੋ, ਕਹੁਁ. "ਕਹੂੰ ਨ ਭੀਜੈ ਸੰਜਮ ਸੁਆਮੀ." (ਧਨਾ ਮਃ ੫)...
ਦੇਖੋ, ਬਿਦਿਆ ਅਤੇ ਵਿਦ੍ਯਾ....
ਸੰਗ੍ਯਾ- ਬੁਰਾ ਸਮਾ. ਦੁਕਾਲ. ਦੁਰਭਿੱਖ (ਭਿਕ੍ਸ਼੍). ਕਹਿਤ। ੨. ਵਾਹਗੁਰੂ, ਜੋ ਅਵਿਨਾਸ਼ੀ ਹੈ. ਜਿਸ ਦਾ ਕਦੇ ਕਾਲ ਨਹੀਂ, ਅਤੇ ਜਿਸ ਤੇ ਕਾਲ (ਸਮੇਂ) ਦਾ ਕੋਈ ਅਸਰ ਨਹੀਂ। ੩. ਵਿ- ਮ੍ਰਿਤ੍ਯੁ ਬਿਨਾ. ਮੌਤ ਤੋਂ ਬਿਨਾ. "ਔਰ ਸੁ ਕਾਲ ਸਬੈ ਬਸਿ ਕਾਲ ਕੇ ਏਕ ਹੀ ਕਾਲ ਅਕਾਲ ਸਦਾ ਹੈ." (ਵਿਚਿਤ੍ਰ)#੪. ਸੰਗ੍ਯਾ- ਮੌਤ ਦਾ ਵੇਲਾ. ਅੰਤ ਸਮਾ. "ਕਾਲ ਅਕਾਲ ਖਸਮ ਕਾ ਕੀਨਾ" (ਮਾਰੂ ਕਬੀਰ) ੫. ਚਿਰਜੀਵੀ, ਮਾਰਕੰਡੇਯ ਆਦਿ. "ਸਿਮਰਹਿ ਕਾਲੁ ਅਕਾਲ ਸੁਚਿ ਸੋਚਾ." (ਮਾਰੂ ਸੋਲਹੇ ਮਃ ੫)#੬. ਕ੍ਰਿ. ਵਿ- ਬੇਮੌਕਾ. ਜੋ ਸਮੇਂ ਸਿਰ ਨਹੀਂ. ਜੈਸੇ- ਅਕਾਲ ਮ੍ਰਿਤ੍ਯੁ....
ਸੰ. ਵਿਸਾਦ. ਸੰਗ੍ਯਾ- ਜੜ੍ਹਤਾ। ੨. ਦਿਲ ਦਾ ਟੁੱਟਣਾ. "ਨਰਨ ਬਿਸਾਦ ਭਯੋ ਚਲੇ ਗੁਰੁ ਅਰਜਨ (ਗੁਪ੍ਰਸੂ) ੩. ਕਲੇਸ਼. ਦੁੱਖ। ੪. ਵਿ- ਵਿਸ ਖਾਣਵਾਲਾ। ੫. ਸੰਗ੍ਯਾ- ਸ਼ਿਵ....