bikhuबिखु
ਸੰ. ਵਿਸ. ਸੰਗ੍ਯਾ- ਜ਼ਹਿਰ. ਗਰਲ. "ਬਿਖੁ ਸੇ ਅੰਮ੍ਰਿਤ ਭਏ ਗੁਰਮਤਿ ਬੁਧਿ ਪਾਈ." (ਵਡ ਅਃ ਮਃ ੩) ੨. ਅਧਰਮ ਦੀ ਕਮਾਈ. "ਬਿਖੁ ਸੰਚੈ ਹਟਵਾਣੀਆ, ਬਹਿ ਹਾਟਿ ਕਮਾਇ." (ਗਉ ਮਃ ੪) ੩. ਮਾਯਾ. "ਬਿਖੁ ਮਾਤੇ ਕਾ ਠਉਰ ਨ ਠਾਉ." (ਗਉ ਮਃ ੫) ੪. ਸ਼ਰਾਬ. ਮਦਿਰਾ. "ਬਿਖੁ ਚਾਖੀ ਤਉ ਪੰਚ ਪ੍ਰਗਟ ਸੰਤਾਪੈ." (ਸ੍ਰੀ ਬੇਣੀ)
सं. विस. संग्या- ज़हिर. गरल. "बिखु से अंम्रित भए गुरमति बुधि पाई." (वड अः मः ३) २. अधरम दी कमाई. "बिखु संचै हटवाणीआ, बहि हाटि कमाइ." (गउ मः ४) ३. माया. "बिखु माते का ठउर न ठाउ." (गउ मः ५) ४. शराब. मदिरा. "बिखु चाखी तउ पंच प्रगट संतापै." (स्री बेणी)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫ਼ਾ. [زہر] ਜ਼ਹਿਰ. ਸੰਗ੍ਯਾ- ਕ੍ਰੋਧ। ੨. ਵਿਸ. ਵਿਖ. ਮਹੁਰਾ. "ਆਨ ਜਹਿਰ ਚੀਜ ਨ ਭਾਇਆ." (ਵਾਰ ਮਲਾ ਮਃ ੧)...
ਸੰ. ਸੰਗ੍ਯਾ- ਜੋ ਜੀਵਨ ਨੂੰ ਗਰ (ਨਿਗਲ) ਜਾਵੇ. ਜ਼ਹਿਰ, ਵਿਸ. "ਗਰਲ ਨਾਸ ਤਨਿ ਨਠਯੋ ਅਮਿਉ ਅੰਤਰਗਤਿ ਪੀਓ." (ਸਵੈਯੇ ਮਃ ੨. ਕੇ)...
ਸੰ. ਵਿਸ. ਸੰਗ੍ਯਾ- ਜ਼ਹਿਰ. ਗਰਲ. "ਬਿਖੁ ਸੇ ਅੰਮ੍ਰਿਤ ਭਏ ਗੁਰਮਤਿ ਬੁਧਿ ਪਾਈ." (ਵਡ ਅਃ ਮਃ ੩) ੨. ਅਧਰਮ ਦੀ ਕਮਾਈ. "ਬਿਖੁ ਸੰਚੈ ਹਟਵਾਣੀਆ, ਬਹਿ ਹਾਟਿ ਕਮਾਇ." (ਗਉ ਮਃ ੪) ੩. ਮਾਯਾ. "ਬਿਖੁ ਮਾਤੇ ਕਾ ਠਉਰ ਨ ਠਾਉ." (ਗਉ ਮਃ ੫) ੪. ਸ਼ਰਾਬ. ਮਦਿਰਾ. "ਬਿਖੁ ਚਾਖੀ ਤਉ ਪੰਚ ਪ੍ਰਗਟ ਸੰਤਾਪੈ." (ਸ੍ਰੀ ਬੇਣੀ)...
ਦੇਖੋ, ਅਮ੍ਰਿਤ। ੨. ਸੰਗ੍ਯਾ- ਮੱਖਨ. ਨਵਨੀਤ. "ਤਬ ਮਥੀਐ, ਇਨ ਬਿਧਿ ਅੰਮ੍ਰਿਤ ਪਾਵਹੁ." (ਸੂਹੀ ਮਃ ੧) ੩. ਦੁੱਧ. "ਸੋਇਨ ਕਟੋਰੀ ਅੰਮ੍ਰਿਤ ਭਰੀ." (ਭੈਰ ਨਾਮਦੇਵ) ੪. ਵਿ- ਅਮ੍ਰਿਤ੍ਯੁ. ਮੌਤ ਬਿਨਾ. ਅਮਰ. "ਹਰਿ ਅੰਮ੍ਰਿਤ ਸਜਣ ਮੇਰਾ." (ਸੂਹੀ ਛੰਤ ਮਃ ੫) ੫. ਮਧੁਰ. ਮਿਠਾਸ ਸਹਿਤ. "ਗੁਰੁਮੁਖ ਅੰਮ੍ਰਿਤ ਬਾਣੀ ਬੋਲਹਿ." (ਸ੍ਰੀ ਅਃ ਮਃ ੩)...
ਸੰਗ੍ਯਾ- ਗੁਰੁਸੰਮਤਿ. ਗੁਰੂ ਦੀ ਰਾਇ। ੨. ਸਤਿਗੁਰੂ ਦੀ ਇੱਛਾ। ੩. ਗੁਰੂ ਦੀ ਨਸੀਹ਼ਤ. "ਗੁਰਮਤਿ ਲੇਹੁ ਤਰਹੁ ਭਵ ਦੁਤਰੁ." (ਮਾਰੂ ਸੋਲਹੇ ਮਃ ੧) ੪. ਗੁਰੁਮਤ ਦ੍ਵਾਰਾ. "ਗੁਰਮਤਿ ਪਾਇਆ ਸਹਜਿ ਮਿਲਾਇਆ." (ਸੂਹੀ ਛੰਤ ਮਃ ੩) "ਗੁਰਮਤੀ ਮਨੁ ਨਿਜਘਰਿ ਵਸਿਆ." (ਵਡ ਛੰਤ ਮਃ ੩)...
ਸੰ. बुद्घि. ਬੁੱਧਿ. ਸੰਗ੍ਯਾ- ਅ਼ਕ਼ਲ. ਸਮਝ. ਵਿਵੇਕਸ਼ਕਤਿ. "ਬੁਧਿ ਗਿਆਨ ਸਰਬ ਤਿਹ ਸਿਧਿ." (ਸੁਖਮਨੀ) ਦੇਖੋ, ਬੁਧ੍ ਧਾ....
ਸੰਗ੍ਯਾ- ਧਰਮ ਵਿਰੁੱਧ ਕਰਮ. ਪਾਪ. ਦੁਰਾਚਾਰ. ਜੋ ਧਾਰਣ ਕਰਨ ਯੋਗ੍ਯ ਨਹੀਂ। ੨. ਜਿਸ ਵਿੱਚ ਤੱਤਾਂ ਦੇ ਧਰਮ (ਗੁਣ) ਸ਼ਬਦ ਸਪਰਸ਼ ਆਦਿ ਨਹੀਂ. "ਨਮਸਤੰ ਅਧਰਮੰ." (ਜਾਪੁ)...
ਸੰਗ੍ਯਾ- ਖੱਟੀ। ੨. ਘਾਲ. ਮਿਹਨਤ। ੩. ਅਭ੍ਯਾਸ. ਅ਼ਮਲ. "ਪੂਰੈ ਗੁਰੂ ਕਮਾਈ." (ਰਾਮ ਅਃ ਮਃ ੫) ੪. ਕਾਮ- ਆਈ. ਕੰਮ ਆਉਂਦਾ ਹੈ. "ਅਪਨਾ ਕੀਆ ਕਮਾਈ." ( ਸੋਰ ਮਃ ੧) ੫. ਮਿੱਟੀ ਦੀ ਠੂਠੀ. ਚੂੰਗੜਾ. (ਕੁ- ਮਯ). "ਪੋਥੀ ਪੁਰਾਣ ਕਮਾਈਐ। ਭਉ ਵਟੀ ਇਤੁ ਤਨਿ ਪਾਈਐ." (ਸ੍ਰੀ ਮਃ ੧) ਉੱਤਮ ਗ੍ਰੰਥਾਂ ਦਾ ਅਭ੍ਯਾਸਰੂਪ ਦੀਵੇ ਲਈ ਠੂਠੀ ਹੈ....
ਦੇਖੋ, ਸੰਚਯ....
ਸੰ. हट्टवणिक ਹੱਟਵਣਿਕ. ਵਿ- ਦੁਕਾਨਦਾਰ. "ਹਟਵਾਣੀ ਧਨ ਮਾਲ ਹਾਟਕੀਤ." (ਬਸੰ ਮਃ ੫) "ਬਿਖੁ ਸੰਚੈ ਹਟਵਾਣੀਆ." (ਗਉ ਮਃ ੪)...
ਕ੍ਰਿ. ਵਿ- ਬੈਠਕੇ. "ਬਹਿ ਸਖੀਆ ਜਸੁ ਗਾਵਹਿ." (ਵਾਰ ਸੋਰ ਮਃ ੪)...
ਸੰਗ੍ਯਾ- ਹੱਟੀ. ਦੁਕਾਨ। ੨. ਕ੍ਰਿ. ਵਿ- ਹਟਕੇ. ਮੁੜਕੇ. "ਮ੍ਰਿਗ ਪਕਰੇ ਘਰ ਆਣੇ ਹਾਟਿ." (ਭੈਰ ਮਃ ੫) ੩. ਹੱਟ (ਦੁਕਾਨ) ਤੇ. "ਤਿਸੁ ਜਨ ਕੇ ਹਮ ਹਾਟਿ ਬਿਹਾਝੇ." (ਮਲਾ ਮਃ ੪)...
ਦੇਖੋ, ਮਾਇਆ. "ਮਾਯਾਮੋਹ ਭਰਮਪੈ ਭੂਲੇ." (ਸਵੈਯੇ ਮਃ ੪. ਕੇ) ੨. ਸਮਾਯਾ. ਖਟਾਯਾ. "ਨਹਿ ਏਕਨ ਕੇ ਉਰ ਆਨਂਦ ਮਾਯੋ." (ਕ੍ਰਿਸਨਾਵ)...
ਸੰਗ੍ਯਾ- ਸ੍ਥਾਨ. ਠਹਿਰਨ ਦੀ ਜਗਾ. ਠਾਹਰ. "ਪਾਇਓ ਸੋਈ ਠਉਰ." (ਸ. ਕਬੀਰ) "ਜਾਂਇ ਕਿਧੌ ਇੱਕ ਠਉਲਨ ਕੋ." (ਕ੍ਰਿਸਨਾਵ)...
ਸੰਗ੍ਯਾ- ਸ੍ਥਾਨ. ਜਗਹਿ. ਠਿਕਾਣਾ. ਦੇਖੋ, ਠਾਇ. "ਸੰਤ ਕੇ ਦੋਖੀ ਕਉ ਨਾਹੀ ਠਾਉ." (ਸੁਖਮਨੀ)...
ਅ਼. [شراب] ਸ਼ਰਾਬ. ਸੰਗ੍ਯਾ- ਸ਼ੁਰਬ (ਪੀਣ) ਯੋਗ ਪਦਾਰਥ. ਪੇਯ ਵਸਤੁ। ੨. ਸ਼ਰ- ਆਬ. ਸ਼ਰਾਰਤ ਭਰਿਆ ਪਾਣੀ. ਮਦਿਰਾ. ਦੇਖੋ, ਸੁਰਾ ਅਤੇ ਸੋਮ। ੩. ਅ਼. [سراب] ਸਰਾਬ. ਮ੍ਰਿਗਤ੍ਰਿਸਨਾ। ੪. ਦੇਖੋ, ਸਰਾਵ....
ਸੰ. ਸੰਗ੍ਯਾ- ਮਦ੍ਯ. ਸ਼ਰਾਬ. "ਮਨ ਮੋਹ ਮਦਿਰੰ." (ਸਹਸ ਮਃ ੫) ੨. ਉਹ ਵਸ੍ਤੁ, ਜਿਸ ਤੋਂ ਮਦ (ਨਸ਼ਾ) ਹੋਵੇ। ੩. ਮਮੋਲਾ. ਖੰਜਨ। ੪. ਦੇਖੋ ਸਵੈਯੇ ਦਾ ਰੂਪ ੯....
ਚਸਣ ਕੀਤੀ. ਚੱਖੀ. "ਮਹਾ ਬਿਖਿਆਮਦ ਚਾਖੀ." (ਸਾਰ ਮਃ ੪) ੨. ਸੰਗ੍ਯਾ- ਚੱਖੀ. ਬਾਜ਼ ਆਦਿ ਸ਼ਿਕਾਰੀ ਪੰਛੀਆਂ ਨੂੰ ਸ਼ਿਕਾਰ. ਲਾਉਣ ਲਈ ਮਾਸ ਦਾ ਚਸਕਾ ਦੇਣ ਦੀ ਬੋਟੀ. "ਬਾਜ ਹਨਐ ਗ੍ਵਾਰਨ ਕਾਨ੍ਹ ਦਈ ਜਬ ਚਾਖੀ." (ਕ੍ਰਿਸਨਾਵ)...
¹ ਸੰ. पन्च. ਧਾ- ਪ੍ਰਸਿੱਧ ਕਰਨਾ, ਫੈਲਾਉਣਾ (ਪਸਾਰਨਾ) ੨. पञ्जन. ਵਿ- ਪਾਂਚ. ਚਾਰ ਉੱਪਰ ਇੱਕ- ੫। ੩. ਸੰਗ੍ਯਾ- ਪੰਜ ਅਥਵਾ ਜਾਦਾ ਮਨੁੱਖਾਂ ਦਾ ਸਮੁਦਾਯ। ੪. ਚੌਧਰੀ. ਨੰਬਰਦਾਰ, ਜੋ ਪੰਜਾਂ ਵਿੱਚ ਸਰਕਰਦਾ ਹੈ, "ਮਿਲਿ ਪੰਚਹੁ ਨਹੀ ਸਹਸਾ ਚੁਕਾਇਆ." (ਸੋਰ ਮਃ ੫) ੫. ਸਾਧੁਜਨ. ਗੁਰਮੁਖ.#"ਪੰਚ ਮਿਲੇ ਸੁਖ ਪਾਇਆ." (ਸੂਹੀ ਛੰਤ ਮਃ ੧)#"ਪੰਚ ਪਰਵਾਨ ਪੰਚ ਪਰਧਾਨੁ." (ਜਪੁ) ੬. ਸਿੱਖ ਧਰਮ ਅਨੁਸਾਰ ਪੰਜ ਪ੍ਯਾਰੇ. ਰਹਿਣੀ ਦੇ ਪੂਰੇ ਪੰਜ ਗੁਰਸਿੱਖ.#"ਗੁਰਘਰ ਕੀ ਮਰਯਾਦਾ ਪੰਚਹੁਁ,#ਪੰਚਹੁਁ ਪਾਹੁਲ ਪੂਰਬ ਪੀਨ।#ਹੁਇ ਤਨਖਾਹੀ ਬਖਸ਼ਹਿਂ ਪੰਚਹੁਁ,#ਪਾਹੁਲ ਦੇਂ ਮਿਲ ਪੰਚ ਪ੍ਰਬੀਨ।#ਲਖਹੁ ਪੰਚ ਕੀ ਬਡ ਬਡਿਆਈ,#ਪੰਚ ਕਰਹਿਂ ਸੋ ਨਿਫਲ ਨ ਚੀਨ." (ਗੁਪ੍ਰਸੂ)#੭. ਪੰਜ ਗਿਣਤੀ ਵਾਲੇ ਪਦਾਰਥ. ਕਾਮਾਦਿ ਪੰਚ ਵਿਕਾਰ. "ਤਉ ਪੰਚ ਪ੍ਰਗਟ ਸੰਤਾਪੈ." (ਸ੍ਰੀ ਬੇਣੀ) "ਪੰਚ ਮਨਾਏ, ਪੰਚ ਰੁਸਾਏ, ਪੰਚ ਵਸਾਏ, ਪੰਚ ਗਵਾਏ." (ਆਸਾ ਅਃ ਮਃ ੫)#ਸਤ੍ਯ, ਸੰਤੋਖ, ਦਯਾ, ਧਰਮ ਅਤੇ ਧੀਰਯ ਮਨਾਏ, ਕਾਮ, ਕ੍ਰੋਧ, ਲੋਭ, ਮੋਹ ਅਤੇ ਅਹੰਕਾਰ ਰੁਸਾਏ, ਪੰਜ ਤੱਤਾਂ ਦੇ ਗੁਣ ਛਿਮਾ ਆਦਿ ਵਸਾਏ, ਪੰਜ ਵਿਸੇ ਸ਼ਬਦ ਆਦਿ ਗਵਾਏ। ੮. ਪਨਚ (ਧਨੁਖ) ਅਤੇ ਪ੍ਰਤ੍ਯੰਚਾ (ਚਿੱਲੇ) ਦੀ ਥਾਂ ਭੀ ਪੰਚ ਸ਼ਬਦ ਆਇਆ ਹੈ, ਦੇਖੋ, ਅਰਪੰਚ....
ਦੇਖੋ, ਪ੍ਰਕਟ "ਪ੍ਰਗਟ ਕੀਨੇ ਪ੍ਰਭ ਕਰਣੇਹਾਰੇ." (ਧਨਾ ਮਃ ੫)...
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਸੰ. ਵੇਣਿ ਅਤੇ ਵੇਣੀ. ਸੰਗ੍ਯਾ- ਗੁੰਦੇ ਹੋਏ ਕੇਸ਼ ਗੁੱਤ। ੨. ਜਲ ਦਾ ਪ੍ਰਵਾਹ। ੩. ਗੰਗਾ ਯਮੁਨਾ ਅਤੇ ਸਰਸ੍ਵਤੀ ਦਾ ਸੰਗਮ. "ਬੇਣੀ ਸੰਗਮੁ ਤਹ ਪਿਰਾਗੁ ਮਨੁ ਮਜਨੁ ਕਰੇ ਤਿਥਾਈ." (ਰਾਮ ਬੇਣੀ) ਭਾਵ ਇੜਾ, ਪਿੰਗਲਾ ਅਤੇ ਸੁਖਮਨਾ ਦੇ ਮੇਲ ਤੋਂ ਹੈ। ੪. ਇੱਕ ਭਗਤ, ਜਿਸ ਦੀ ਬਾਣੀ ਗੁਰੂ ਗ੍ਰੰਥਸਾਹਿਬ ਵਿੱਚ ਦੇਖੀ ਜਾਂਦੀ ਹੈ. ਇਸ ਦੇ ਜੀਵਨ ਦਾ ਹਾਲ ਕੁਝ ਮਾਲੂਮ ਨਹੀਂ. "ਭਗਤ ਬੇਣਿ ਗੁਣ ਰਵੈ." (ਸਵੈਯੇ ਮਃ ੧. ਕੇ) "ਬੇਣੀ ਜਾਚੈ ਤੇਰਾ ਨਾਮ." (ਰਾਮ)#ਭਾਈ ਗੁਰਦਾਸ ਜੀ ਨੇ ਬੇਣੀ ਭਗਤ ਦੀ ਕਥਾ ਦਸਵੀਂ ਵਾਰ ਵਿੱਚ ਲਿਖੀ ਹੈ ਕਿ ਉਸ ਦੀ ਲੋੜਾਂ ਪੂਰੀਆਂ ਕਰਨ ਲਈ ਕਰਤਾਰ ਨੇ ਰਾਜਾ ਰੂਪ ਹੋਕੇ ਸਾਰੇ ਪਦਾਰਥ ਦਿੱਤੇ, ਯਥਾ-#ਗੁਰਮੁਖ ਬੇਣੀ ਭਗਤਿ ਕਰ#ਜਾਇ ਇਕਾਂਤ ਬਹੈ ਲਿਵਲਾਵੈ।#ਕਰਮ ਕਰੈ ਅਧਿਆਤਮੀ#ਹੋਰਸੁ ਕਿਸੈ ਨ ਅਜਰ ਲਖਾਵੈ।#ਘਰ ਆਯਾ ਜਾਂ ਪੁੱਛੀਐ#ਰਾਜ ਦੁਆਰ ਗਇਆ ਆਲਾਵੈ।#ਘਰ ਸਭ ਵੱਥੂੰ ਮੰਗੀਅਨ#ਵਲ ਛਲ ਕਰਕੇ ਝੱਤ ਲੰਘਾਵੈ।#ਵੱਡਾ ਸਾਂਗ ਵਰੱਤਦਾ#ਓਹ ਇਕ ਮਨ ਪਰਮੇਸਰ ਧ੍ਯਾਵੈ।#ਪੈਜ ਸਵਾਰੈ ਭਗਤ ਦੀ#ਰਾਜਾ ਹੁਇਕੈ ਘਰ ਚਲ ਆਵੈ।#ਦੇਇ ਦਿਲਾਸਾ ਤੁੱਸਕੈ#ਅਣਗਣਤੀ ਖਰਚੀ ਪਹੁਚਾਵੈ।#ਓਥਹੁੰ ਆਇਆ ਭਗਤ ਪਾਸ#ਹੋਇ ਦਿਆਲ ਹੇਤ ਉਪਜਾਵੈ।#ਭਗਤ ਜਨਾਂ ਜੈਕਾਰ ਕਰਾਵੈ ॥#੫. ਪਿੰਡ ਚੂਹਣੀਆਂ (ਜਿਲਾ ਲਹੌਰ) ਦਾ ਵਸਨੀਕ ਇੱਕ ਪੰਡਿਤ, ਜੋ ਦਿਗਵਿਜਯ ਕਰਦਾ ਫਿਰਦਾ ਸੀ. ਇਹ ਜਦ ਗੋਇੰਦਵਾਲ ਆਇਆ, ਤਦ ਗੁਰੂ ਅਮਰਦਾਸ ਜੀ ਦਾ ਦਰਸ਼ਨ ਕਰਕੇ ਵਿਦ੍ਯਾਭਿਮਾਨ ਛੱਡਕੇ ਗੁਰਸਿੱਖ ਹੋਇਆ. ਮਲਾਰ ਰਾਗ ਵਿੱਚ- "ਇਹੁ ਮਨ ਗਿਰਹੀ ਕਿ ਇਹੁ ਮਨ ਉਦਾਸੀ"- ਸ਼ਬਦ ਕਿਸੇ ਪਰਥਾਇ ਗੁਰੂ ਸਾਹਿਬ ਨੇ ਉਚਾਰਿਆ ਹੈ. ਇਹ ਵਡਾ ਕਰਨੀ ਵਾਲਾ ਪ੍ਰਚਾਰਕ ਹੋਇਆ ਹੈ. ਗੁਰੂ ਸਾਹਿਬ ਨੇ ਇਸ ਨੂੰ ਮੰਜੀ ਬਖ਼ਸ਼ੀ. ਇਸ ਦਾ ਨਾਉਂ ਬੇਣੀਮਾਧੋ ਭੀ ਕਈਆਂ ਨੇ ਲਿਖਿਆ ਹੈ. ਇਸ ਦੀ ਵੰਸ਼ ਵਿੱਚ ਹਰਿਦਯਾਲ ਉੱਤਮ ਕਵੀ ਹੋਇਆ ਹੈ, ਜਿਸ ਨੇ ਸਾਰੁਕਤਾਵਲੀ ਅਤੇ ਵੈਰਾਗਸ਼ਤਕ ਦਾ ਮਨੋਹਰ ਉਲਥਾ ਕੀਤਾ ਹੈ....