bidhhanāबिधणा
ਕ੍ਰਿ- ਵੇਧੇ ਜਾਣਾ. ਵਿੱਧ ਹੋਣਾ। ੨. ਕਿਸੇ ਦੇ ਪ੍ਰੇਮ ਵਿੱਚ ਫਸਣਾ. "ਉਅ ਰਸ ਜੋ ਬਿਧੇ ਹਾਂ." (ਆਸਾ ਮਃ ੫) "ਸ਼ਾਹਪਰੀ ਤਾਂਸੋਂ ਬਿਧੀ." (ਚਰਿਤ੍ਰ ੧੬੭)
क्रि- वेधे जाणा. विॱध होणा। २. किसे दे प्रेम विॱच फसणा. "उअ रस जो बिधे हां." (आसा मः ५) "शाहपरी तांसों बिधी." (चरित्र १६७)
ਵਿ- ਜਾਣਨ ਵਾਲਾ. ਗ੍ਯਾਨੀ. ਦਾਨਾ. "ਭਗਤ ਕੋਈ ਵਿਰਲਾ ਜਾਣਾ." (ਸ੍ਰੀ ਮਃ ੫) ੨. ਕ੍ਰਿ- ਗਮਨ ਕਰਨਾ। ੩. ਜਾਣਦਾ. "ਕਰਮ ਧਰਮ ਨਹੀ ਜਾਣਾ." (ਸੂਹੀ ਮਃ ੫)...
ਦੇਖੋ, ਬਿੰਧ ਅਤੇ ਵਿੰਧ੍ਯ....
ਕ੍ਰਿ- ਭੂ. ਭਵਨ. ਹੋਣਾ। ੨. ਹੋਣ ਯੋਗ ਕਰਮ. "ਹੋਣਾ ਸਾ ਸੋਈ ਫੁਨਿ ਹੋਸੀ." (ਗਉ ਮਃ ੫)...
ਸੰ. प्रेमन. ਸੰਗ੍ਯਾ- ਪਿਆਰ ਦਾ ਭਾਵ. ਸਨੇਹ. "ਪ੍ਰੇਮ ਕੇ ਸਰ ਲਾਗੇ ਤਨ ਭੀਤਰਿ." (ਸੋਰ ਮਃ ੪) "ਸਾਚ ਕਹੋਂ ਸੁਨਲੇਹੁ ਸਬੈ, ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭੁ ਪਾਯੋ." (ਅਕਾਲ) ੨. ਵਾਯੁ. ਪਵਨ....
ਕ੍ਰਿ- ਪਾਸ਼ (ਫਾਹੀ) ਵਿੱਚ ਪੈਣਾ. ਬੰਧਨ ਮੇਂ ਪੜਨਾ। ੨. ਅਟਕਣਾ. ਉਲਝਣਾ....
ਵਿੱਧ ਹੋਏ. ਵੇਧੇ (ਵਿੰਨ੍ਹੇ) ਗਏ। ੨. ਤਤਪਰ ਹੋਏ। ੩. ਵ੍ਯ- ਵਾਂਙ. ਤਰਹਿਂ. ਜੈਸੇ. ਭਾਂਤ, ਜਿਵੇਂ "ਹਾਰ ਜੂਆਰ ਜੂਆ ਬਿਧੇ ਇੰਦ੍ਰੀ ਵਸਿ ਲੈ ਜਿਤਨੋ." (ਗਉ ਮਃ ੫) ਜੂਆਰੀ ਜਿਵੇਂ ਜੂਆ ਖੇਡਕੇ ਹਾਰਦਾ ਹੈ, ਤਿਵੇਂ ਇੰਦ੍ਰੀਆਂ ਨੇ ਜਿੱਤਕੇ ਵਸ਼ ਕਰ ਲੀਤਾ ਹੈ। ੪. ਦੇਖੋ, ਵਿਧੇਯ....
ਵ੍ਯ- ਅੰਗੀਕਾਰ ਅਤੇ ਸੰਮਤੀ ਬੋਧਕ ਸ਼ਬਦ। ੨. ਠੀਕ, ਸਹੀ, ਆਦਿਕ ਦੀ ਥਾਂ ਵਰਤੀਦਾ ਹੈ। ੩. ਸਿਮ੍ਰਿਤੀ (ਚੇਤਾ) ਬੋਧਕ ਭੀ ਹੈ। ੪. ਫ਼ਾ. [ہاں] ਖ਼ਬਰਦਾਰ!...
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਦੇਖੋ, ਬਿਧਿ। ੨. ਸੰ. ਵ੍ਯਧ੍ਵ. ਕੁਮਾਰਗ. ਵਿ- (ਨਿੰਦਿਤ) ਅਧ੍ਵ (ਮਾਰਗ). "ਹੁਇ ਦਾਸ ਦਾਸੀ ਤਜਿ ਉਦਾਸੀ, ਬਹੁੜਿ ਬਿਧੀ ਨ ਧਾਵਾ." (ਬਿਲਾ ਛੰਤ ਮਃ ੫) ਫੇਰ ਕੁਮਾਰਗ ਨਾਂ ਪਵਾਂ। ੩. ਬਿ (ਬਿਨਾ) ਧੀ (ਬੁੱਧਿ) ਬੇਅਕਲ....
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....