bidhhavāबिधवा
ਸੰ. ਵਿਧਵਾ. ਸੰਗ੍ਯਾ- ਜਿਸ ਦਾ ਧਵ (ਪਤਿ) ਮਰ ਗਿਆ ਹੈ. ਬਿਨਾ ਧਵ. ਫ਼ਾ. ਬੇਵਹ. ਅੰ. Widow. "ਜਿਉ ਤਨੁ ਬਿਧਵਾ ਪਰ ਕਉ ਦੇਈ. !" (ਗਉ ਅਃ ਮਃ ੧) ਦੇਖੋ, ਪੁਨਰਵਿਵਾਹ ਅਤੇ ਪੁਨਰਭੂ। ੨. ਸੰ. ਬੰਧ੍ਯਾ. ਬਾਂਝ. "ਤਿਸ ਬਿਧਵਾ ਕਰਿ ਮਹਤਾਰੀ." (ਮਲਾ ਮਃ ੪) "ਬਿਧਵਾ ਕਸ ਨ ਭਈ ਮਹਤਾਰੀ?" (ਗਉ ਕਬੀਰ) ਇੱਥੇ ਬਿਧਵਾ ਸ਼ਬਦ (ਬਾਂਝ) ਅਰਥ ਬੋਧਕ ਹੈ.
सं. विधवा. संग्या- जिस दा धव (पति) मर गिआ है. बिना धव. फ़ा. बेवह. अं. Widow. "जिउ तनु बिधवा पर कउ देई. !" (गउ अः मः १) देखो, पुनरविवाह अते पुनरभू। २. सं. बंध्या. बांझ. "तिस बिधवा करि महतारी." (मला मः ४) "बिधवा कस न भई महतारी?" (गउ कबीर) इॱथे बिधवा शबद (बांझ) अरथ बोधक है.
ਧਵ (ਪਤਿ) ਰਹਿਤ. ਬੇਵਾ. ਰੰਡੀ. ਦੇਖੋ, ਪੁਨਰਵਿਵਾਹ, ਪੌਨਰਭਵ ਅਤੇ ਬਿਧਵਾ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰਗ੍ਯਾ- ਪ੍ਰਤਿਸ੍ਠਾ. ਮਾਨ. ਇੱਜ਼ਤ. "ਪਤਿ ਸੇਤੀ ਅਪੁਨੈ ਘਰਿ ਜਾਹੀ." (ਬਾਵਨ) "ਪਤਿ ਰਾਖੀ ਗੁਰ ਪਾਰਬ੍ਰਹਮ" (ਬਾਵਨ) ੨. ਪੰਕ੍ਤਿ. ਪਾਂਤਿ. ਖਾਨਦਾਨ. ਕੁਲ. ਗੋਤ੍ਰ. "ਨਾਮੇ ਹੀ ਜਤਿ ਪਤਿ." (ਸ੍ਰੀ ਮਃ ੪. ਵਣਜਾਰਾ) ਨਾਮ ਕਰਕੇ ਜਾਤਿ ਅਤੇ ਵੰਸ਼ ਹੈ। ੩. ਸੰਪੱਤਿ. ਸੰਪਦਾ. "ਜਾਤਿ ਨ ਪਤਿ ਨ ਆਦਰੋ." (ਵਾਰ ਜੈਤ) ੪. ਪੱਤਿ ਲਈ ਭੀ ਪਤਿ ਸ਼ਬਦ ਵਰਤਿਆ ਹੈ, ਦੇਖੋ, ਪੱਤਿ। ੫. ਪਤ੍ਰੀ (पत्रिन) ਬੂਟਾ. ਪੌਧਾ. "ਨਾਇ ਮੰਨਿਐ ਪਤਿ ਊਪਜੈ." (ਵਾਰ ਆਸਾ) ਕਪਾਹ ਦਾ ਬੂਟਾ ਉਗਦਾ ਹੈ। ੬. ਸੰ. ਪਤਿ. ਸ੍ਵਾਮੀ. ਆਕਾ. ਦੇਖੋ, ਪਤ ੫. "ਸਰਵ ਜਗਤਪਤਿ ਸੋਊ." (ਸਲੋਹ) ੭. ਭਰਤਾ. ਖ਼ਾਵੰਦ "ਪਤਿਸੇਵਕਿ ਕੀ ਸੇਵਾ ਸਫਲੀ। ਪਤਿ ਬਿਨ ਔਰ ਕਰੈ ਸਭ ਨਿਫਲੀ." (ਗੁਵਿ ੬) ਕਾਵ੍ਯਗ੍ਰੰਥਾਂ ਵਿੱਚ ਪਤਿ ਕਾ ਲਕ੍ਸ਼੍ਣ ਹੈ ਕਿ ਜੋ ਧਰਮਪਤਨੀ ਬਿਨਾ ਹੋਰ ਵੱਲ ਮਨ ਦਾ ਪ੍ਰੇਮ ਨਹੀਂ ਲਾਉਂਦਾ। ੮. ਸ਼੍ਰੀ ਗੁਰੂ ਗ੍ਰੰਥਸਾਹਿਬ ਦੀਆਂ ਪੁਰਾਣੀਆਂ ਲਿਖਤੀ ਬੀੜਾਂ ਦੇ ਤਤਕਰੇ ਵਿੱਚ ਪੰਨਾ ਸ਼ਬਦ ਦੀ ਥਾਂ ਪਤਿ ਵਰਤਿਆ ਹੈ ਜੋ ਪਤ੍ਰ ਦਾ ਰੂਪਾਂਤਰ ਹੈ....
ਵਿ- ਗਤ. ਚਲਾਗਿਆ। ੨. ਦੂਰ ਹੋਇਆ. ਮਿਟਿਆ। ੩. ਦੇਖੋ. ਗਯਾ....
ਸੰ. ਵਿਨਾ. ਵ੍ਯ- ਬਗੈਰ. ਰਹਿਤ. "ਬਿਨਾ ਸੰਤੋਖ ਨਹੀ ਕੋਊ ਰਾਜੈ." (ਸੁਖਮਨੀ) ੨. ਅ਼. [بِنا] ਸੰਗ੍ਯਾ- ਨਿਉਂ. ਬੁਨਿਆਦ। ੩. ਜੜ. ਮੂਲ....
ਸੰਗ੍ਯਾ- ਜੀਵ। ੨. ਮਨ. "ਜਿਉ ਮੋਹਿਓ ਉਨੀ ਮੋਹਨੀ ਬਾਲਾ." (ਗਉ ਮਃ ੫) ੩. ਕ੍ਰਿ. ਵਿ- ਜੈਸੇ. ਜਿਵੇਂ. ਜਿਸ ਤਰਾਂ. "ਜਿਉ ਹੋਵੈ ਸਾਹਿਬ ਸਿਉ ਮੇਲੁ." (ਸੋਹਿਲਾ) "ਜਿਉ ਆਇਆ ਤਿਉ ਜਾਵਹਿ ਬਉਰੇ." (ਰਾਮ ਅਃ ਮਃ ੧)...
ਸੰ. ਸੰਗ੍ਯਾ- ਸ਼ਰੀਰ. ਦੇਹ. "ਤਨੁ ਧਨੁ ਆਪਨ ਥਾਪਿਓ." (ਧਨਾ ਮਃ ੫) ੨. ਚਮੜਾ ਤੁਚਾ। ੩. ਵਿ- ਪਤਲਾ. ਕ੍ਰਿਸ਼। ੪. ਥੋੜਾ। ੫. ਕੋਮਲ। ੬. ਸੁੰਦਰ। ੭. ਸਿੰਧੀ. ਸੰਗ੍ਯਾ- ਪੇਟ. ਉਦਰ। ੮. ਤਨਯ (ਪੁਤ੍ਰ) ਲਈ ਭੀ ਤਨੁ ਸ਼ਬਦ ਆਇਆ ਹੈ. "ਗੁਰੁ ਰਾਮਦਾਸ ਤਨੁ ਸਰਬਮੈ ਸਹਜਿ ਚੰਦੋਆ ਤਾਣਿਅਉ." (ਸਵੈਯੇ ਮਃ ੫. ਕੇ)...
ਸੰ. ਵਿਧਵਾ. ਸੰਗ੍ਯਾ- ਜਿਸ ਦਾ ਧਵ (ਪਤਿ) ਮਰ ਗਿਆ ਹੈ. ਬਿਨਾ ਧਵ. ਫ਼ਾ. ਬੇਵਹ. ਅੰ. Widow. "ਜਿਉ ਤਨੁ ਬਿਧਵਾ ਪਰ ਕਉ ਦੇਈ. !" (ਗਉ ਅਃ ਮਃ ੧) ਦੇਖੋ, ਪੁਨਰਵਿਵਾਹ ਅਤੇ ਪੁਨਰਭੂ। ੨. ਸੰ. ਬੰਧ੍ਯਾ. ਬਾਂਝ. "ਤਿਸ ਬਿਧਵਾ ਕਰਿ ਮਹਤਾਰੀ." (ਮਲਾ ਮਃ ੪) "ਬਿਧਵਾ ਕਸ ਨ ਭਈ ਮਹਤਾਰੀ?" (ਗਉ ਕਬੀਰ) ਇੱਥੇ ਬਿਧਵਾ ਸ਼ਬਦ (ਬਾਂਝ) ਅਰਥ ਬੋਧਕ ਹੈ....
ਦਿੰਦਾ ਹੈ. "ਸਭਹਿਨ ਕੋ ਰੋਜੀ ਨਿਤ ਦੇਈ." (ਗੁਪ੍ਰਸੂ) ੨. ਦੇਵੇਂ. ਦਾਨ ਕਰੇਂ। ੩. ਦੇਵਤਾ ਦੀ ਇਸਤ੍ਰੀ. ਦੇਵੀ. "ਦੇਈ ਮਹਾਂ ਕ੍ਰੋਧ ਕਰ ਗਰਜੀ." (ਸਲੋਹ)...
ਪਤਿ ਮਰਨ ਪੁਰ ਇਸਤ੍ਰੀ ਦਾ, ਅਤੇ ਇਸਤ੍ਰੀ ਮਰਨ ਪੁਰ ਪਤਿ ਦਾ ਦੂਜੀ ਵਾਰ ਵਿਆਹ. ਹਿੰਦੂਮਤ ਦੇ ਧਰਮਸ਼ਾਸਤ੍ਰਾਂ ਵਿੱਚ ਵਿਧਵਾ ਵਿਵਾਹ ਦੀ ਆਗ੍ਯਾ ਅਤੇ ਨਿਸੇਧ ਦੇ ਵਾਕ ਦੇਖੇ ਜਾਂਦੇ ਹਨ.¹ ਅਰ ਬਹੁਤ ਜਾਤਾਂ ਵਿਧਵਾਵਿਵਾਹ ਦੇ ਵਿਰੁੱਧ ਹਨ. ਸਿੱਖ ਧਰਮ ਵਿੱਚ ਪੁਨਰਵਿਵਾਹ ਦੀ ਪੂਰੀ ਆਗ੍ਯਾ ਹੈ. ਦੇਖੋ, ਅਪਰਸੰਯੋਗ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਸੰਗ੍ਯਾ- ਨਖ (ਨਾਖ਼ੂਨ), ਜੋ ਕੱਟਣ ਪਿੱਛੋਂ ਫੇਰ ਜੰਮ ਪੈਂਦੇ ਹਨ. "ਦਿਪਹਿਂ ਪੁਨਰਭੂ ਮਾਣਿਕ ਜੈਸੇ." (ਗੁਪ੍ਰਸੂ) ੨. ਹਿੰਦੂਮਤ ਦੇ ਧਰਮ ਗ੍ਰੰਥਾਂ ਅਨੁਸਾਰ ਉਹ ਇਸਤ੍ਰੀ, ਜਿਸ ਦਾ ਪਤੀ ਨਾਲ ਦੂਜੀ ਵਾਰ ਵਿਆਹ ਹੋਵੇ। ੩. ਉਹ ਇਸਤ੍ਰੀ, ਜਿਸ ਦਾ ਵਿਧਵਾ ਹੋਣ ਪੁਰ ਵਿਆਹ ਕੀਤਾ ਜਾਵੇ। ੪. ਉਹ ਇਸਤ੍ਰੀ, ਜਿਸ ਦਾ ਵਿਧਵਾ ਹੋਣ ਪੁਰ ਚਾਲ ਚਲਨ ਵਿਗੜ ਗਿਆ ਹੈ, ਪਰ ਉਸ ਨੂੰ ਨੇਕ ਬਣਾਉਣ ਲਈ ਵਿਆਹ ਕਰ ਦਿੱਤਾ ਜਾਵੇ.¹...
ਦੇਖੋ, ਬਾਂਝ ਅਤੇ ਬੰਧਿਆ....
ਸੰ. ਬੰਧ੍ਯਾ. ਸੰਗ੍ਯਾ- ਬੰਧੇ ਹੋਏ (ਮੁਕ਼ੱਰਿਰ) ਵੇਲੇ ਪੁਰ ਜੋ ਛਲ ਨਾ ਦੇਵੇ. ਉਹ ਇਸਤ੍ਰੀ ਜੋ ਸੰਤਾਨ ਜਣਨ ਲਈ ਸਮਰਥ ਨਾ ਹੋਵੇ. Barren ਦੇਖੋ, ਬੰਧਿਆ ਅਤੇ ਬੰਧ੍ਯਾ....
ਸਰਵ- ਉਸ. "ਤਿਸ ਊਚੇ ਕਉ ਜਾਣੈ ਸੋਇ." (ਜਪੁ) ੨. ਸੰਗ੍ਯਾ- ਤ੍ਰਿਸਾ. ਤੇਹ. ਪ੍ਯਾਸ। ੩. ਤ੍ਰਿਸਨਾ. "ਤਿਸ ਚੂਕੈ ਸਹਜੁ ਊਪਜੈ." (ਸਵਾ ਮਃ ੩)...
ਕਰ (ਹੱਥ) ਵਿੱਚ. ਕਰ ਮੇਂ. "ਰਿਧਿ ਸਿਧਿ ਨਵ ਨਿਧਿ ਬਸਹਿ ਜਿਸੁ ਸਦਾ ਕਰਿ." (ਫੁਨਹੇ ਮਃ ੫) ੨. ਕ੍ਰਿ. ਵਿ- ਕਰਕੇ. "ਕਰਿ ਅਨਰਥ ਦਰਬੁ ਸੰਚਿਆ." (ਵਾਰ ਜੈਤ) ੩. ਸੰ. करिन् ਹਾਥੀ, ਜੋ ਕਰ (ਸੁੰਡ) ਵਾਲਾ ਹੈ. "ਏਕਹਿ ਕਰ ਕਰਿ ਹੈ ਕਰੀ. ਕਰੀ ਸਹਸ ਕਰ ਨਾਹਿ." (ਵ੍ਰਿੰਦ) ਇੱਕੇ ਹੱਥ (ਸੁੰਡ) ਨਾਲ ਹਾਥੀ ਕਰੀ (ਬਾਂਹ ਵਾਲਾ) ਆਖੀਦਾ ਹੈ, ਹਜਾਰ ਹੱਥ ਵਾਲਾ (ਸਹਸ੍ਰਵਾਹ) ਕਰੀ ਨਹੀਂ ਹੈ....
ਮਾਂ. ਦੇਖੋ, ਮਹਤਰੀਆ. "ਕਿਆ ਬਸੁ ਜਉ ਬਿਖੁ ਦੇ ਮਹਤਾਰੀ." (ਗਉ ਕਬੀਰ)...
ਸੰਗ੍ਯਾ- ਕੰਡੇਦਾਰ ਝਾੜ। ੨. ਫੋੜਾ। ੩. ਸੰ. ਚਮੜਾ। ੪. ਬਿੱਛੂ ਦਾ ਕੰਡਾ....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਕ੍ਰਿ. ਵਿ- ਇਸ ਥਾਂ. ਯਹਾਂ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਸੰ. अर्थ्. ਧਾ- ਮੰਗਣਾ. ਚਾਹੁਣਾ. ਢੂੰਡਣਾ ਘੇਰਨਾ. ੨. ਸੰ. अर्थ- ਅਰ੍ਥ. ਸੰਗ੍ਯਾ- ਸ਼ਬਦ ਦਾ ਭਾਵ. ਪਦ ਦਾ ਤਾਤਪਰਯ. "ਧਰ੍ਯੋ ਅਰਥ ਜੋ ਸਬਦ ਮਝਾਰਾ। ਬਾਰ ਬਾਰ ਉਰ ਕਰਹੁ ਵਿਚਾਰਾ." (ਗੁਪ੍ਰਸੂ) ੩. ਪ੍ਰਯੋਜਨ. ਮਤਲਬ. "ਪੁਛਿਆ ਢਾਢੀ ਸਦਿਕੈ, ਕਿਤੁ ਅਰਥ ਤੂੰ ਆਇਆ?" (ਵਾਰ ਸ੍ਰੀ ਮਃ ੪)#"ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ." (ਤੁਖਾ ਛੰਤ ਮਃ ੪) ੪. ਧਨ. ਪਦਾਰਥ. "ਅਰਥ ਧਰਮ ਕਾਮ ਮੋਖ ਕਾ ਦਾਤਾ." (ਬਿਲਾ ਮਃ ੫) ੫. ਕਾਰਨ. ਹੇਤੁ. ਸਬਬ। ੬. ਸ਼ਬਦ, ਸਪਰਸ਼ ਰੂਪ, ਰਸ, ਗੰਧ, ਇਹ ਪੰਜ ਵਿਸੇ। ੭. ਫਲ. ਨਤੀਜਾ। ੮. ਸੰਪਤਿ. ਵਿਭੂਤਿ. "ਅਰਥ ਦ੍ਰਬੁ ਦੇਖ ਕਛੁ ਸੰਗਿ ਨਾਹੀ ਚਲਨਾ." (ਧਨਾ ਮਃ ੯) ੯. ਵਿ- ਅ- ਰਥ. ਰਥ ਰਹਿਤ. ਰਥ ਤੋਂ ਬਿਨਾ....
ਵਿ- ਗਿਆਨ ਕਰਾਉਣ ਵਾਲਾ। ੨. ਜਗਾਉਣ ਵਾਲਾ....