bidhhuबिधु
ਸੰ. ਵਿਧੁ. ਸੰਗ੍ਯਾ- ਚੰਦ੍ਰਮਾ, "ਬਿਧੁ ਕੋਪਹਿ ਜਯੋਂ." (ਕ੍ਰਿਸਨਾਵ) ੨. ਕਪੂਰ। ੩. ਬ੍ਰਹਮਾ। ੪. ਪਵਨ. ਹਵਾ। ੫. ਸ਼ਿਵ। ੬. ਦੇਖੋ, ਬਿਧੁਬੈਣੀ ੨.
सं. विधु. संग्या- चंद्रमा, "बिधु कोपहि जयों." (क्रिसनाव) २. कपूर। ३. ब्रहमा। ४. पवन. हवा। ५. शिव। ६. देखो, बिधुबैणी २.
ਸੰ. ਸੰਗ੍ਯਾ- ਚੰਦ੍ਰਮਾ। ੨. ਪੌਣ. ਵਾਯੁ। ੩. ਕਪੂਰ। ੪. ਬ੍ਰਹਮਾ। ੫. ਵਿਸਨੁ। ੬. ਸ਼ਸਤ੍ਰ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਚੰਦ. ਚਾਂਦ। ੨. ਇੱਕ ਗਿਣਤੀ ਦਾ ਬੋਧਕ....
ਸੰ. ਵਿਧੁ. ਸੰਗ੍ਯਾ- ਚੰਦ੍ਰਮਾ, "ਬਿਧੁ ਕੋਪਹਿ ਜਯੋਂ." (ਕ੍ਰਿਸਨਾਵ) ੨. ਕਪੂਰ। ੩. ਬ੍ਰਹਮਾ। ੪. ਪਵਨ. ਹਵਾ। ੫. ਸ਼ਿਵ। ੬. ਦੇਖੋ, ਬਿਧੁਬੈਣੀ ੨....
ਸੰ. ਕਪੂਰ. ਸੰਗ੍ਯਾ- ਕਾਫ਼ੂਰ. ਇੱਕ ਬਿਰਛ ਅਤੇ ਉਸ ਦੇ ਰਸ ਤੋਂ ਤਿਆਰ ਕੀਤਾ ਚਿੱਟਾ ਸੁਗੰਧ ਵਾਲਾ ਪਦਾਰਥ, ਜੋ ਹਵਾ ਵਿੱਚ ਉਡ ਜਾਂਦਾ ਹੈ ਅਤੇ ਅੱਗ ਵਿੱਚ ਘੀ ਦੀ ਤਰਾਂ ਜਲਦਾ ਹੈ. ਇਸ ਨੂੰ ਆਰਤੀ ਦੇ ਸਮੇਂ ਭੀ ਜਲਾਉਂਦੇ ਹਨ. ਇਹ ਬਹੁਤ ਦਵਾਈਆਂ ਵਿੱਚ ਵਰਤੀਦਾ ਹੈ. Camphora Officinarum.#ਇਸ ਦੀ ਤਾਸੀਰ ਸਰਦ ਖੁਸ਼ਕ ਹੈ. ਕਪੂਰ ਦਿਲ ਦਿਮਾਗ ਨੂੰ ਤਾਕਤ ਦਿੰਦਾ ਹੈ. ਨਜ਼ਲੇ ਅਤੇ ਖੰਘ ਨੂੰ ਹਟਾਉਂਦਾ ਹੈ. ਫੇਫੜੇ ਦੇ ਰੋਗਾਂ ਵਿੱਚ ਵਰਤਣਾ ਗੁਣਕਾਰੀ ਹੈ. ਜਿਗਰ ਦੀ ਜਲਨ ਅਤੇ ਪਿਆਸ ਬੁਝਾਉਂਦਾ ਹੈ. ਨੀਂਦ ਲਿਆਉਂਦਾ ਹੈ। ੨. ਇੱਕ ਖਤ੍ਰੀ ਗੋਤ੍ਰ। ੩. ਦਸਮਗ੍ਰੰਥ ਵਿੱਚ ਲਿਖਾਰੀ ਦੀ ਭੁੱਲ ਨਾਲ ਕਰਪੂਰ ਦੀ ਥਾਂ ਕਪੂਰ ਲਿਖਿਆ ਹੈ. ਦੇਖੋ, ਕਰਪੂਰ....
ਬ੍ਰਹਮਾ. ਚਤੁਰਾਨਨ. ਪਿਤਾਮਹ. ਪੁਰਾਣਾਂ ਅਨੁਸਾਰ ਜਗਤ ਰਚਣ ਵਾਲਾ ਦੇਵਤਾ, ਜਿਸ ਦੀ ਤਿੰਨ ਦੇਵਤਿਆਂ ਵਿੱਚ ਗਿਣਤੀ ਹੈ. "ਪ੍ਰਿਥਮੇ ਬ੍ਰਹਮਾ ਕਾਲੈ ਘਰਿ ਆਇਆ." (ਗਉ ਅਃ ਮਃ ੧) ੨. ਦੇਖੋ, ਬ੍ਰਹਮ ੨। ੩. ਬ੍ਰਾਹਮਣ. "ਬ੍ਰਹਮ ਜਾਨਤ ਤੇ ਬ੍ਰਹਮਾ." (ਬਾਵਨ) "ਕਾਇਆ ਬ੍ਰਹਮਾ. ਮਨੁ ਹੈ ਧੋਤੀ." (ਆਸਾ ਮਃ ੧)...
ਸੰ. ਸੰਗ੍ਯਾ- ਹਵਾ. ਵਾਯੁ. ਜੋ ਪਵਿਤ੍ਰ ਕਰਦੀ ਹੈ. "ਪਵਨ ਬੁਲਾਰੇ ਮਾਇਆ ਦੇਇ." (ਬਿਲਾ ਮਃ ੫) ਦੇਖੋ, ਮਾਰੁਤ। ੨. ਸ੍ਵਾਸ। ੩. ਜਲ. "ਅਗਨਿ ਨ ਦਹੈ, ਪਵਨ ਨਹੀ ਮਗਨੈ." (ਗਉ ਕਬੀਰ) ੪. ਮਿੱਟੀ ਦੇ ਭਾਂਡੇ ਪਕਾਉਣ ਦਾ ਆਵਾ....
ਅ਼. [ہوا] ਸੰਗ੍ਯਾ- ਪਵਨ. ਵਾਯੁ। ੨. ਇੱਛਾ। ੩. ਹਿਰਸ. ਤ੍ਰਿਸਨਾ। ੪. ਅ਼. [حوا] ਹ਼ੱਵਾ. Eve. ਦੇਖੋ, ਆਦਮ....
ਸੰ. ਸ਼ਿਵ. ਸੰਗ੍ਯਾ- ਸੁੱਖ। ਮੁਕਤਿ। ਮਹਾਦੇਵ. ਪਾਰਵਤੀ ਦਾ ਪਤਿ. "ਸਿਵ ਸਿਵ ਕਰਤੇ ਜੋ ਨਰ ਧਿਆਵੈ." (ਗੌਂਡ ਨਾਮਦੇਵ) ੪. ਜਲ। ੫. ਸੇਂਧਾ ਲੂਣ। ੬. ਗੁੱਗਲ। ੭. ਬਾਲੂਰੇਤ। ੮. ਪਾਰਾ। ੯. ਸ਼ਾਂਤਿ."ਆਪੇ ਸਿਵ ਵਰਤਾਈਅਨੁ ਅੰਤਰਿ." (ਮਾਰੂ ਸੋਲਹੇ ਮਃ ੫) ੧੦. ਪਾਰਬ੍ਰਹਮ. ਕਰਤਾਰ. "ਜਹਿ ਦੇਖਾ ਤਹਿ ਰਵਿਰਹੇ ਸਿਵ ਸਕਤੀ ਕਾ ਮੇਲ." (ਸ੍ਰੀ ਮਃ ੧) ੧੧. ਆਤਮਗਿਆਨ। ੧੨. ਬ੍ਰਹਮਾ. ਦੇਖੋ, ਮਹੇਸ਼। ੧੩. ਗਿਆਰਾਂ ਸੰਖ੍ਯਾਬੋਧਕ. ਕਿਉਂਕਿ ਸ਼ਿਵ ੧੧. ਮੰਨੇ ਹਨ। ੧੪. ਗੁਣ। ੧੫. ਸਿਵਾ (ਸ਼ਵਦਾਹ ਦੀ ਚਿਤਾ) ਲਈ ਭੀ ਸਿਵ ਸ਼ਬਦ ਇੱਕ ਥਾਂ ਆਇਆ ਹੈ- "ਤਨਿਕ ਅਗਨਿ ਕੇ ਸਿਵ ਭਏ." (ਚਰਿਤ੍ਰ ੯੧) ਦੇਖੋ, ਸਿਵਾ ੯। ੧੬. ਸੰ. सिव् ਧਾ- ਸਿਉਂਣਾ. ਬੀਜਣਾ. ਸਿੰਜਣਾ. ਸੇਵਾ ਕਰਨਾ....
ਵਿਧੁਵਦਨੀ ਦੀ ਥਾਂ ਇਹ ਪਾਠ ਹੈ. ਚੰਦ੍ਰਮੁਖੀ। ੨. ਦਸ਼ਮਗ੍ਰੰਥ ਵਿੱਚ ਬਿਧੁ ਨਾਮ ਕੋਕਿਲਾ ਦਾ ਭੀ ਆਇਆ ਹੈ- ਕੋਕਿਲਾ ਜੇਹੀ ਆਵਾਜ਼ ਵਾਲੀ. "ਬਿਧੰ ਚਾਰੁ ਬੈਣੀ." (ਰਾਮਾਵ)...