bipaबिप
ਸੰ. ਵਿਪ੍ਰ, ਸੰਗ੍ਯਾ- ਪਿੱਪਲ ਦਾ ਬਿਰਛ। ੨. ਰਿਖਿ. ਮੁਨਿ। ੩. ਬ੍ਰਾਹਮਣ. "ਜੈਦੇਉ ਨਾਮਾ ਬਿਪ ਸੁਦਾਮਾ." (ਬਿਲਾ ਕਬੀਰ)
सं. विप्र, संग्या- पिॱपल दा बिरछ। २. रिखि. मुनि। ३. ब्राहमण. "जैदेउ नामा बिप सुदामा." (बिला कबीर)
ਸੰ. ਸੰਗ੍ਯਾ- ਬ੍ਰਾਹਮਣ. ਅਤ੍ਰਿਸਿਮ੍ਰਿਤਿ ਦੇ ਸ਼ਃ ੧੩੮ ਵਿੱਚ ਲਿਖਿਆ ਹੈ- ਸੰਸਕਾਰ ਤੋਂ "ਦ੍ਵਿਜ" ਹੁੰਦਾ ਹੈ, ਵਿਦਯਾ ਦ੍ਵਾਰਾ "ਵਿਪ੍ਰ" ਬਣਦਾ ਹੈ। ੨. ਰਿਸਿ. ਰਿਖੀ। ੩. ਪਿੱਪਲ। ੪. ਸਰੀਂਹ (ਸ਼ਿਰੀਸ) ਬਿਰਛ। ੫. ਵਿ- ਬੁੱਧਿਮਾਨ. ਦਾਨੀ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਪਿਪਲ ੨. ਨੰਗਾ. ਨਾਂਗਾ....
ਦੇਖੋ, ਬਿਰਖ ੧....
ਸੰ. ऋषि. ਸੰਗ੍ਯਾ- ਪਰਮਪਦ ਨੂੰ ਪਹੁਚਿਆ ਹੋਇਆ ਪੁਰਖ. ਕਰਨੀ ਵਾਲਾ ਸਾਧੂ. ਮੁਨਿ. ਸੰਸਕ੍ਰਿਤ ਦੇ ਵਿਦ੍ਵਾਨਾਂ ਨੇ ਰਿਖੀਆਂ ਦੇ ਸੱਤ ਭੇਦ ਥਾਪੇ ਹਨ.#(ੳ) ਸ਼੍ਰੁਤਿਰ੍ਸ. ਵੇਦਮੰਤ੍ਰਾਂ ਦਾ ਕਰਤਾ ਰਿਖਿ.#(ਅ) ਕਾਂਡਿਰ੍ਸ. ਜੋ ਵੇਦ ਦਾ ਕੋਈ ਖ਼ਾਸ ਕਾਂਡ ਸਿਖਾਉਂਦਾ ਹੈ.#(ੲ) ਪਰਮਿਰ੍ਸ. ਜੋ ਵਿਰਕ੍ਤਦਸ਼ਾ ਵਿੱਚ ਰਹਿਕੇ ਥਾਂ ਥਾਂ ਫਿਰ ਕੇ ਵੇਦ ਦਾ ਉਪਦੇਸ਼ ਕਰਦਾ ਹੈ.#(ਸ) ਰਾਜਿਰ੍ਸ. ਜੋ ਰਾਜ ਕਾਜ ਕਰਦਾ ਹੋਇਆ ਭੀ ਇੰਦ੍ਰੀਆਂ ਨੂੰ ਕਾਬੂ ਰਖਦਾ ਹੈ.#(ਹ) ਬ੍ਰਹਮ੍ਰ੍ਸ. ਆਤਮਤਤ੍ਵਵੇਤਾ. ਬ੍ਰਹਮਗ੍ਯਾਨੀ.#(ਕ) ਦੇਵਿਰ੍ਸ. ਦੇਵਯੋਨਿ ਵਿੱਚੋਂ ਜਿਸ ਨੇ ਰਿਸਿਪਦ ਪਾਇਆ ਹੈ.#(ਖ) ਮਹਿਰ੍ਸ. ਜੋ ਵੇਦ ਦਾ ਪੂਰਣ ਪ੍ਰਚਾਰਕ ਅਤੇ ਧਰਮਸ਼ਾਸਤ੍ਰ ਦੇ ਬਣਾਉਣ ਵਾਲਾ ਤਥਾ ਕਰਮਕਾਂਡ ਦੀ ਵਿਧਿ ਦਸਦਾ ਹੈ ੨. ਦੇਖੋ, ਸਪਤਰਿਖੀ। ੩. ਸੰ. ऋक्ष. ਰਿਕ੍ਸ਼੍. ਨਛਤ੍ਰ. "ਸਸਿ ਰਿਖਿ ਨਿਸਿ ਸੂਰ." (ਸਵੈਯੇ ਮਃ ੪. ਕੇ) ਚੰਦ ਤਾਰੇ ਰਾਤ ਸੂਰਜ....
ਸੰ. ਸੰਗ੍ਯਾ- ਜਿਸ ਦਾ ਮਨ ਦੁੱਖ ਨਾਲ ਵ੍ਯਾਕੁਲ ਨਾ ਹੋਵੇ. ਸਾਧੁ. ਰਿਖਿ. ਸੰਤ.¹ "ਸੋ ਮੁਨਿ. ਜਿ ਮਨ ਕੀ ਦੁਬਿਧਾ ਮਾਰੇ." (ਭੈਰ ਮਃ ੩) ੨. ਮਨਨਸ਼ੀਲ ਵਿਚਾਰ ਕਰਨ ਵਾਲਾ। ੩. ਸ਼ਿਵ. ਮਹਾਦੇਵ. "ਪੂਜਨ ਕਾਲ੍ਹ ਜਾਂਉਂਗੀ ਮੈ ਮੁਨਿ." (ਚਰਿਤ੍ਰ ੨੧੫) ੪. ਸੱਤ ਸੰਖ੍ਯਾ ਬੋਧਕ, ਕਿਉਂਕਿ ਪੁਰਾਣਾਂ ਨੇ ਮੁਨਿ (ਰਿਸਿ), ਸੱਤ ਮੰਨੇ ਹਨ. ਦੇਖੋ, ਸਪਤ ਰਿਖੀ। ੫. ਮੌਨ ਧਾਰਨ ਵਾਲਾ ਪੁਰਖ. ਚੁਪ ਕੀਤਾ. ਮੌਨੀ....
ਬ੍ਰਾਹਮਣ. ਬ੍ਰਹਮ (ਵੇਦ) ਪੜ੍ਹਨ ਵਾਲਾ। ੨. ਬ੍ਰਹਮ (ਕਰਤਾਰ) ਨੂੰ ਜਾਣਨ ਵਾਲਾ. "ਸੋ ਬ੍ਰਾਹਮਣੁ, ਬ੍ਰਹਮ ਜੋ ਬਿੰਦੇ." (ਸ੍ਰੀ ਅਃ ਮਃ ੩) "ਜੋ ਬ੍ਰਹਮ ਬੀਚਾਰੈ। ਸੋ ਬ੍ਰਾਹਮਣੁ ਕਹੀਅਤੁ ਹੈ ਹਮਾਰੈ." (ਗਉ ਕਬੀਰ) ੩. ਬ੍ਰਹਮਾ ਦੀ ਸੰਤਾਨ, ਵਿਪ੍ਰ. ਹਿੰਦੂਆਂ ਦਾ ਪਹਿਲਾ ਵਰਣ. "ਬ੍ਰਾਹਮਣ ਖਤ੍ਰੀ ਸੂਦ ਵੈਸ ਚਾਰ ਵਰਨ." (ਗੌਂਡ ਮਃ ੪) ੪. ਦੇਖੋ, ਬ੍ਰਾਹਮਣ....
ਸੰ. ਜਯਦੇਵ. ਵਿਕ੍ਰਮਾਦਿਤ੍ਯ ਦੇ ਦਰਬਾਰ ਦਾ ਇੱਕ ਪੰਡਿਤ, ਜਿਸ ਦਾ ਪ੍ਰਸਿੱਧ ਨਾਮ "ਪਕ੍ਸ਼੍ਧਰਮਿਸ੍ਰ" ਹੈ। ੨. ਕਨੌਜ ਨਿਵਾਸੀ ਭੋਜਦੇਵ ਬ੍ਰਾਹਮਣ ਦਾ ਪੁਤ੍ਰ, ਜੋ ਰਮਾਦੇਵੀ ਦੇ ਉਦਰ ਤੋਂ ਕੇਂਦੂਲੀ (ਜਿਲਾ ਬੀਰਭੂਮਿ ਬੰਗਾਲ) ਵਿੱਚ ਪੈਦਾ ਹੋਇਆ. ਜਯਦੇਵ ਵੈਸਨਵ ਮਤਧਾਰੀ ਕ੍ਰਿਸਨਉਪਾਸਕ ਸੀ, ਪਰ ਤਤ੍ਵਵੇੱਤਾ ਸਾਧੂਆਂ ਦੀ ਸੰਗਤਿ ਕਰਕੇ ਕਰਤਾਰ ਦਾ ਅਨੰਨ ਸੇਵਕ ਹੋਇਆ. ਇਹ ਸੰਸਕ੍ਰਿਤ ਅਤੇ ਪ੍ਰਾਕ੍ਰਿਤ ਦਾ ਪੂਰਣ ਪੰਡਿਤ ਸੀ. ਇਸ ਦਾ ਰਚਿਆ ਗੀਤਗੋਬਿੰਦ ਮਨੋਹਰ ਕਾਵ੍ਯ ਹੈ. ਜੈਦੇਵ ਰਾਗਵਿਦ੍ਯਾ ਦਾ ਪ੍ਰੇਮੀ ਸੀ ਅਤੇ ਆਪਣੀ ਇਸਤ੍ਰੀ ਪਦਮਾਵਤੀ ਨਾਲ ਮਿਲਕੇ ਮਨੋਹਰ ਸੁਰ ਨਾਲ ਆਪਣੇ ਰਚੇ ਪਦ ਗਾਇਆ ਕਰਦਾ ਸੀ. ਇਸ ਨੇ ਆਪਣੀ. ਉਮਰ ਦਾ ਬਹੁਤਾ ਹ਼ਿੱਸਾ ਬੰਗਾਲ ਦੇ ਰਾਜਾ ਬੱਲਾਲਸੇਨ ਦੇ ਪੁਤ੍ਰ ਰਾਜਾ ਲਕ੍ਸ਼੍ਮਣਸੇਨ ਦਾ ਪਾਸ ਰਹਿਕੇ ਵਿਤਾਇਆ.¹ ਇਸੇ ਦੇ ਦੋ ਸ਼ਬਦ ਗੁਰੂ ਗ੍ਰੰਥਸਾਹਿਬ ਵਿੱਚ ਹਿੰਦੀ ਅਤੇ ਪ੍ਰਾਕ੍ਰਿਤ ਭਾਸਾ ਦੇ ਪਾਏ ਜਾਂਦੇ ਹਨ. "ਜੈਦੇਵ ਤਿਆਗਿਓ ਅੰਹਮੇਵ." (ਬਸੰ ਅਃ ਮਃ ੫) ੩. ਵਿਜਯ ਰੂਪ ਪਰਮਾਤਮਾ ਸਭ ਨੂੰ ਜੈ ਕਰਨ ਵਾਲਾ, ਜੋ ਕਿਸੇ ਤੋਂ ਪਰਾਸ੍ਤ ਨਹੀਂ ਹੁੰਦਾ. "ਬਦਤ ਜੈਦੇਵ ਜੈਦੇਵ ਕਉ ਰੰਮਿਆ." (ਮਾਰੂ ਜੈਦੇਵ)...
ਸੰਗ੍ਯਾ- ਨਾਮ। ੨. ਵਹੀ ਉੱਪਲ ਲਿਖਿਆ ਕਿਸੇ ਦੇ ਨਾਉਂ ਹਿਸਾਬ। ੩. ਨਾਮਦੇਵ ਭਗਤ. "ਨਾਮਾ ਉਪ ਬਰੈ ਹਰਿ ਕੀ ਓਟ." (ਭੈਰ ਨਾਮਦੇਵ) ੪. ਫ਼ਾ. [نامہ] ਨਾਮਹ. ਖ਼ਤ਼. ਪਤ੍ਰ. ਚਿੱਠੀ।...
ਸੰ. ਵਿਪ੍ਰ, ਸੰਗ੍ਯਾ- ਪਿੱਪਲ ਦਾ ਬਿਰਛ। ੨. ਰਿਖਿ. ਮੁਨਿ। ੩. ਬ੍ਰਾਹਮਣ. "ਜੈਦੇਉ ਨਾਮਾ ਬਿਪ ਸੁਦਾਮਾ." (ਬਿਲਾ ਕਬੀਰ)...
ਸੰ. सुदामन ਇੱਕ ਕੰਗਾਲ ਬ੍ਰਾਹਮਣ, ਜੋ ਕ੍ਰਿਸਨ ਜੀ ਹਮਜਮਾਤੀ ਅਤੇ ਮਿਤ੍ਰ ਸੀ. ਇਹ ਇਸਤ੍ਰੀ ਦਾ ਪ੍ਰੇਰਿਆ ਹੋਇਆ ਕ੍ਰਿਸਨ ਜੀ ਪਾਸ ਦ੍ਵਾਰਿਕਾ ਪਹੁਚਿਆ. "ਦਾਲਦਭੰਜ ਸੁਦਾਮੇ ਮਿਲਿਓ." (ਮਾਰੂ ਮਃ ੫) "ਬਿਪ ਸੁਦਾਮਾ ਦਾਲਦੀ." (ਭਾਗੁ) ਇਸ ਦਾ ਨਾਉਂ ਭਾਗਵਤ ਵਿੱਚ "ਸ਼੍ਰੀ ਦਾਮ" ਭੀ ਲਿਖਿਆ ਹੈ. ਦੇਖੋ, ਸਕੰਧ ੧੦, ਅਃ ੮੦, ੮੧.¹ ੨. ਬੁੰਦੇਲਖੰਡ ਦਾ ਨਿਵਾਸੀ ਇੱਕ ਕਵੀ, ਜੋ ਕੁਝ ਸਮਾਂ ਸ਼੍ਰੀ ਗੁਰੂ ਗੋਬਿਦ ਸਿੰਘ ਸ੍ਵਾਮੀ ਦੇ ਦਰਬਾਰ ਵਿੱਚ ਹਾਜਿਰ ਰਿਹਾ, ਸੁਦਾਮੇ ਦੀ ਰਚਨਾ ਇਹ ਹੈ-#ਏਕੈ ਸੰਗਿ ਪਢੇ ਹੈਂ ਅਵੰਤਿਕਾ ਸੰਦੀਪਿਨੀ ਕੇ,#ਸੋਈ ਸੁਧ ਆਈ ਤੋ ਬੁਲਾਇ ਬੂਝੀ ਬਾਮਾ ਮੈ,#ਪੁੰਗੀਫਲ ਹੋਤ ਤੌ ਅਸੀ ਦੇਤੋ ਨਾਥ ਜੀ ਕੋ,#ਤੰਦੁਲ ਲੇ ਦੀਨੇ ਬਾਂਧ ਲੀਨੇ ਫਟੇ ਜਾਮਾ ਮੈ,#ਦੀਨਦ੍ਯਾਲੁ ਸੁਨਕੈ ਦਯਾਲੁ ਦਰਬਾਰ ਮਿਲੇ,#ਏਤੋ ਕੁਛ ਦੀਨੋ ਪਾਈ ਅਗਨਿਤ ਸਾਮਾ ਮੈ,#ਪ੍ਰੀਤਿ ਕਰ ਜਾਨੈ ਗੁਰੁ ਗੋਬਿੰਦ ਕੈ ਮਾਨੇ ਤਾਂਤੇ,#ਵਹੀ ਤੂੰ ਗੋਬਿੰਦ ਵਹੀ ਬਾਮ੍ਹਨ ਸੁਦਾਮਾ ਮੈ. ੩. ਬੱਦਲ. ਮੇਘ। ੪. ਸਮੁੰਦਰ। ੫. ਐਰਾਵਤ ਹਾਥੀ। ੬. ਇੰਦ੍ਰ। ੭. ਇੱਕ ਬਿਲੌਰ ਦਾ ਪਹਾੜ, ਜਿਸ ਤੋਂ ਪੁਰਾਣਾਂ ਨੇ ਬਿਜਲੀ ਦਾ ਪੈਦਾ ਹੋਣਾ ਮੰਨਿਆ ਹੈ. ੮. ਵਿ- ਉਦਾਰ....
ਸੰਗ੍ਯਾ- ਖੁੱਡ. ਦਰਾਰ. ਦੇਖੋ, ਬਿਲ. "ਅੰਧ ਬਿਲਾ ਤੇ ਕਾਢਹੁ ਕਰਤੇ." (ਦੇਵ ਮਃ ੫) ੨. ਅ਼. [بِلا] ਵ੍ਯ- ਬਿਨਾ. ਬਗੈਰ. ਰਹਿਤ। ੩. ਦੇਖੋ, ਬਿੱਲਾ....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....