biparītiबिपरीति
ਸੰਗ੍ਯਾ- ਵੈਪਰੀਤ੍ਯ. ਵਿਪਰੀਤਤਾ ਦੇਖੋ, ਬਿਪਰੀਤ. "ਦੁਤੀਆਭਾਉ ਬਿਪਰੀਤਿ ਅਨੀਤਿ ਦਾਸਾ ਨਹਭਾਵਏ ਜੀਉ." (ਸ੍ਰੀ ਛੰਤ ਮਃ ੫) "ਸੰਤ ਕੀ ਨਿੰਦਾ ਸਾਯਤ ਕੀ ਪੂਜਾ, ਐਸੀ ਦ੍ਰਿੜੀ ਬਿਪਰੀਤਿ." (ਧਨਾ ਮਃ ੫) "ਬਿਸਟਾ ਮੂਤ੍ਰ ਖੋਦਿ ਤਿਲੁ ਤਿਲੁ, ਮਨਿ ਨ ਮਨੀ ਬਿਪਰੀਤਿ." (ਮਾਰੂ ਅਃ ਮਃ ੫) ਪ੍ਰਿਥਿਵੀ ਪੁਰ ਵਿਸ੍ਟਾ ਮੁਤ੍ਰ ਸਿਟਦੇ ਹਨ, ਜ਼ਰਾ ਜ਼ਰਾ ਖੋਦਦੇ ਹਨ, ਪਰ ਮਨ ਵਿੱਚ ਵਿਰੋਧਭਾਵ ਨਹੀਂ ਮੰਨਦੀ.
संग्या- वैपरीत्य. विपरीतता देखो, बिपरीत. "दुतीआभाउ बिपरीति अनीति दासा नहभावए जीउ." (स्री छंत मः ५) "संत की निंदा सायत की पूजा, ऐसी द्रिड़ी बिपरीति." (धना मः ५) "बिसटा मूत्र खोदि तिलु तिलु, मनि न मनी बिपरीति." (मारू अः मः ५) प्रिथिवी पुर विस्टा मुत्र सिटदे हन, ज़रा ज़रा खोददे हन, पर मन विॱच विरोधभाव नहीं मंनदी.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਵਿਪਰੀਤ. ਵਿ- ਉਲਟਾ. ਪ੍ਰਤਿਕੂਲ. ਵਿਰੁੱਧ....
ਸੰਗ੍ਯਾ- ਦ੍ਵੈਤਭਾਵ. ਆਪਣੇ ਅਤੇ ਬੇਗਾਨੇ ਦਾ ਭਾਵ (ਖਿਆਲ). ਪਾਰਬ੍ਰਹਮ੍ ਨਾਲ ਕਿਸੇ ਹੋਰ ਸ਼ਰੀਕ ਨੂੰ ਮੰਨਣ ਦਾ ਭਾਵ. "ਸਾਧ ਸੰਗਿ ਦੁਤੀਆਭਾਉ ਮਿਟਾਇ." (ਗਉ ਥਿਤੀ ਮਃ ੫)...
ਸੰਗ੍ਯਾ- ਵੈਪਰੀਤ੍ਯ. ਵਿਪਰੀਤਤਾ ਦੇਖੋ, ਬਿਪਰੀਤ. "ਦੁਤੀਆਭਾਉ ਬਿਪਰੀਤਿ ਅਨੀਤਿ ਦਾਸਾ ਨਹਭਾਵਏ ਜੀਉ." (ਸ੍ਰੀ ਛੰਤ ਮਃ ੫) "ਸੰਤ ਕੀ ਨਿੰਦਾ ਸਾਯਤ ਕੀ ਪੂਜਾ, ਐਸੀ ਦ੍ਰਿੜੀ ਬਿਪਰੀਤਿ." (ਧਨਾ ਮਃ ੫) "ਬਿਸਟਾ ਮੂਤ੍ਰ ਖੋਦਿ ਤਿਲੁ ਤਿਲੁ, ਮਨਿ ਨ ਮਨੀ ਬਿਪਰੀਤਿ." (ਮਾਰੂ ਅਃ ਮਃ ੫) ਪ੍ਰਿਥਿਵੀ ਪੁਰ ਵਿਸ੍ਟਾ ਮੁਤ੍ਰ ਸਿਟਦੇ ਹਨ, ਜ਼ਰਾ ਜ਼ਰਾ ਖੋਦਦੇ ਹਨ, ਪਰ ਮਨ ਵਿੱਚ ਵਿਰੋਧਭਾਵ ਨਹੀਂ ਮੰਨਦੀ....
ਸੰਗ੍ਯਾ- ਨੀਤਿ ਦਾ ਅਭਾਵ. ਬੇਇਨਸਾਫ਼ੀ. ਬੇਅ਼ਦਲੀ. ਅਨ੍ਯਾਯ (ਅਨਿਆਂ). ੨. ਵਿ- ਅਨਿਤ੍ਯ. ਚੰਦਰੋਜ਼ਾ. ਬਿਨਸਨਹਾਰ. "ਜਲਿ ਧੋਵੈ ਬਹੁ ਦੇਹਿ ਅਨੀਤਿ." (ਸੁਖਮਨੀ)...
ਵ੍ਯ- ਸਨਮਾਨ ਬੋਧਕ ਸ਼ਬਦ. "ਜਿਚਰੁ ਵਸਿਆ ਕੰਤੁ ਘਰਿ, ਜੀਉ ਜੀਉ ਸਭਿ ਕਹਾਤ." (ਸ੍ਰੀ ਮਃ ੫) ਇਸ ਥਾਂ ਘਰ ਦੇਹ, ਅਤੇ ਕੰਤ ਜੀਵਾਤਮਾ ਹੈ। ੨. ਸੰਗ੍ਯਾ- ਜੀਵਾਤਮਾ. "ਜੀਉ ਏਕੁ ਅਰਿ ਸਗਲ ਸਰੀਰਾ." (ਗਉ ਅਃ ਕਬੀਰ) ੩. ਜਾਨ. "ਜੀਉ ਪਿੰਡ ਸਭ ਤੇਰੀ ਰਾਸਿ." (ਸੁਖਮਨੀ) ੪. ਜੀਵਨ. ਜ਼ਿੰਦਗੀ."ਜੀਉ ਸਮਪਉ ਆਪਣਾ." (ਓਅੰਕਾਰ) "ਲੀਪਤ ਜੀਉ ਗਇਓ." (ਬਿਲਾ ਕਬੀਰ)#੫. ਮਨ. ਦਿਲ. "ਜੀਉ ਡਰਤ ਹੈ ਆਪਣਾ." (ਧਨਾ ਮਃ ੧) "ਹਮਰਾ ਖੁਸੀ ਕਰੈ ਨਿਤ ਜੀਉ." (ਧਨਾ ਧੰਨਾ) "ਜੂਠ ਲਹੈ ਜੀਉ ਮਾਂਜੀਐ." (ਗੂਜ ਮਃ ੧) ੬. ਪ੍ਰਾਣੀ. ਜਾਨਵਰ। ੭. ਜਨਮ. "ਕਰਮਹਿ ਕਿਨ ਜੀਉ ਦੀਨ ਰੇ?" (ਗੌਂਡ ਕਬੀਰ) ਕਰਮ ਕਿਸ ਨੇ ਪੈਦਾ ਕੀਤਾ ਹੈ? ੮. ਸ੍ਵਰ (ਸੁਰ). "ਜਸ ਜੰਤੀ ਮਹਿ ਜੀਉ ਸਮਾਨਾ." (ਗਉ ਕਬੀਰ) ੯. ਸ੍ਵਾਗਤ. ਖ਼ੁਸ਼ਆਮਦੇਦ. "ਜੇ ਕੋ ਜੀਉ ਕਹੈ ਓਨਾ ਕਉ, ਜਮ ਕੀ ਤਲਬ ਨ ਹੋਈ." (ਪ੍ਰਭਾ ਮਃ ੧)...
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਸੰਗ੍ਯਾ- ਛਾਤ. ਛਾਯਾ. ਸਕ਼ਫ਼ ਇਸ ਦਾ ਮੂਲ ਛਾਦਿਤ ਹੈ। ੨. ਛਤ੍ਰ. ਆਤਪਤ੍ਰ। ੩. ਦੇਖੋ, ਛੱਤ ਬਨੂੜ....
ਦੇਖੋ, ਸਤ, ਸਤਿ ਅਤੇ ਸਤ੍ਯ। ੨. ਸਪ੍ਤ. ਸਾਤ। ੩. ਸ਼ਸਤ੍ਰਨਾਮਮਾਲਾ ਵਿੱਚ ਸੂਤ ਦੀ ਥਾਂ ਲਿਖਾਰੀ ਨੇ ਕਈ ਥਾਂ ਸੱਤ ਲਿਖ ਦਿੱਤਾ ਹੈ, ਯਥਾ- "ਸਭ ਅਰਜਨ ਕੇ ਨਾਮ ਲੈ ਸੱਤ ਸ਼ਬਦ ਪੁਨਦੇਹੁ." (੧੪੫) ਚਾਹੀਏ ਅਰਜਨ ਸੂਤ. ਅਰਜੁਨ ਦਾ ਰਥਵਾਹੀ ਕ੍ਰਿਸਨਦੇਵ. ਦੇਖੋ, ਸੱਤਰਿ....
ਸੰਗ੍ਯਾ- ਦੋਸ ਕਹਿਣ ਦੀ ਕ੍ਰਿਯਾ. ਹਜਵ. ਗੁਣਾਂ ਵਿੱਚ ਦੋਸ ਥਾਪਣ ਦਾ ਕਰਮ. ਦੇਖੋ, ਨਿੰਦ ਅਤੇ ਪਰਿਵਾਦ. "ਨਿੰਦਾ ਕਰਹਿ ਸਿਰਿ ਭਾਰ ਉਠਾਏ." (ਆਸਾ ਮਃ ੫) ੨. ਚੰਡੀ ਦੀ ਵਾਰ ਵਿੱਚ ਕਿਸੇ ਅਞਾਂਣ ਲਿਖਾਰੀ ਨੇ ਨੰਦਾ ਦੀ ਥਾਂ ਨਿੰਦਾ ਸ਼ਬਦ ਲਿਖਦਿੱਤਾ ਹੈ, ਦੇਖੋ. ਨੰਦਾ ੩....
ਦੇਖੋ, ਸਾਇਤ. "ਯਾਦ ਖੁਦਾ ਰਾਖੋ ਹਰ ਸਾਯਤ." (ਨਾਪ੍ਰ) ਹਰ ਵੇਲੇ....
ਸੰਗ੍ਯਾ- ਪੂਜਨ (ਅਰ੍ਚਨ) ਦੀ ਕ੍ਰਿਯਾ. ਸਨਮਾਨ. ਸੇਵਾ. "ਅਚੁਤ ਪੂਜਾ ਜੋਗ ਗੋਪਾਲ." (ਬਿਲਾ ਮਃ ੫)#੨. ਵ੍ਯੰਗ- ਤਾੜਨਾ. ਮਾਰ ਕੁਟਾਈ. "ਏਕ ਗਦਾ ਉਨ ਕਰ ਮੇ ਧਰੀ। ਸਭ ਭੂਪਨ ਕੀ ਪੂਜਾ ਕਰੀ." (ਕ੍ਰਿਸਨਾਵ)...
ਅਜੇਹੀ. "ਐਸੀ ਕ੍ਰਿਪਾ ਕਰਹੁ ਪ੍ਰਭੁ ਨਾਨਕ." (ਬਾਵਨ)...
ਸੰ. ਧਨਿਕਾ. ਸੰਗ੍ਯਾ- ਜੁਆਨ ਇਸਤ੍ਰੀ। ੨. ਭਾਵ- ਰੂਹ. "ਭੀਤਰਿ ਬੈਠੀ ਸਾ ਧਨਾ." (ਗਉ ਮਃ ੧)...
ਸੰ. ਵਿਸ੍ਟਾ. ਸੰਗ੍ਯਾ- ਗੰਦਗੀ. ਮਲ. ਗੂੰਹ. "ਬਿਸਟਾ ਅੰਦਰਿ ਕੀਟ ਸੇ." (ਮਃ ੩. ਵਾਰ ਸਾਰ)...
ਦੇਖੋ, ਮੂਤ ੩....
ਕ੍ਰਿ. ਵਿ- ਖੋਦਕੇ. "ਬਸੁਧਾ ਖੋਦਿ ਕਰਹਿ ਦੁਇ ਚੂਲੇ." (ਆਸਾ ਕਬੀਰ)...
(ਸੰ. तिल. ਧਾ- ਜਾਣਾ, ਚੋਪੜਨਾ) ਸੰ. तिल. ਸੰਗ੍ਯਾ- ਤਿਲ ਦਾ ਬੂਟਾ. "ਜਿਉ ਬੂਆੜ ਤਿਲੁ ਖੇਤ ਮਾਹਿ ਦੁਹੇਲਾ." (ਸੁਖਮਨੀ) ੨. ਤਿਲ ਦਾ ਬੀਜ. ਤੈਲਫਲ. L. Sesamum Indicum. ਦੇਖੋ, ਤਿਲਾਂਜਲੀ। ੩. ਤਿਲ ਦੇ ਆਕਾਰ ਦਾ ਕਾਲਾ ਦਾਗ, ਜੋ ਤੁਚਾ ਵਿੱਚ ਹੁੰਦਾ ਹੈ. ਖ਼ਾਲ। ੪. ਵਿ- ਤਿਲ ਜਿੰਨਾਂ. ਤਿਲਮਾਤ੍ਰ. "ਜੇਕੋ ਪਾਵੈ ਤਿਲ ਕਾ ਮਾਨੁ." (ਜਪੁ) ੫. ਕ੍ਸ਼੍ਣਮਾਤ੍ਰ. "ਖਿਨੁ ਆਵੈ ਤਿਲੁ ਜਾਵੈ." (ਸੂਹੀ ਮਃ ੧) ੬. ਅ਼. [طِل] ਤ਼ਿੱਲ ਸੰਗ੍ਯਾ- ਧੋਖਾ. ਛਲ. "ਗੁਰੁ ਮਿਲੈ ਨਾ ਤਿਸੁ ਤਿਲ ਨ ਤਮਾਇ." (ਸ੍ਰੀ ਅਃ ਮਃ ੧) ਨਾ ਉਸ ਵਿੱਚ ਕਪਟ ਹੈ ਨਾ ਤ਼ਮਅ਼ ਹੈ....
ਸੰ. ਮਣਿ, ਰਤਨ. "ਮਨਿਜਟਿਤ ਭੂਸਨ ਕੋਟਿ ਹੇ." (ਸਲੋਹ) ੨. ਮਣਕਾ. ਮਾਲਾ ਦਾ ਦਾਣਾ। ੩. ਮਨੁੱਖ (ਮਨੁਸ਼੍ਯ) ਦੇ. "ਮਨਿ ਹਿਰਦੈ ਕ੍ਰੋਧ ਮਹਾਂ ਬਿਸ ਲੋਧੁ." (ਆਸਾ ਛੰਤ ਮਃ ੪) ੪. ਮਨ ਮੇਂ ਦਿਲ ਅੰਦਰ. "ਮਨਿ ਪਿਆਸ ਬਹੁਤੁ ਦਰਸਾਵੈ." (ਨਟ ਮਃ ੫) ੫. ਮਨ ਕਰਕੇ. "ਪਿਆਇ ਸੋ ਪ੍ਰਭੁ ਮਨਿ ਮੁਖੀ." (ਆਸਾ ਛੰਤ ਮਃ ੫) ੬. ਮਨ ਵਿੱਚੋਂ ਦਿਲੋਂ. "ਚੂਕਾ ਮਨਿ ਅਭਿਮਾਨੁ." (ਪ੍ਰਭਾ ਮਃ ੧) ੭. ਮਨ ਦੇ. "ਮਨਿ ਜੀਤੈ ਜਗੁ ਜੀਤੁ." (ਜਪੁ) ਮਨ ਦੇ ਜਿੱਤਣ ਤੋਂ। ੮. ਮਨ ਦੀ. "ਮਨਿ ਪੂਰਨ ਹੋਈ ਆਸਾ." (ਸੋਰ ਮਃ ੫) ੯. ਸੰਕਲਪ ਵ੍ਰਿੱਤਿ. ਦੇਖੋ, ਅੰਤਹਕਰਣ....
ਦੇਖੋ, ਮਣੀ। ੨. ਮਾਨੀ. ਮੰਨੀ. ਮਨਨ ਕੀਤੀ. "ਜਿਨਿ ਜਨਿ ਸੁਣੀ, ਮਨੀ ਹੈ ਜਿਨਿ ਜਨਿ." (ਨਟ ਪੜਤਾਲ ਮਃ ੪) ੩. ਅ਼. [منیح] ਮਨੀਹ਼. ਦਾਤਾ. "ਹਾਜਰਾ ਹਜੂਰਿ ਦਰਿਪੇਸਿ. ਤੂੰ ਮਨੀ." (ਤਿਲੰ ਨਾਮਦੇਵ) ੪. ਅ਼. [منی] ਮਨੀ. ਵੀਰਯ. ਮਣੀ. ਸ਼ੁਕ੍ਰ....
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਸੰ. ਸੰਗ੍ਯਾ- ਜੋ ਵਿਸ੍ਤਾਰ ਨੂੰ ਪ੍ਰਾਪਤ ਹੋਵੇ, ਜ਼ਮੀਨ. ਭੂਮਿ. ਧਰਾ. ਦੇਖੋ, ਪ੍ਰਿਥਵੀ....
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....
ਸੰ. ਸੰਗ੍ਯਾ- ਬੁਢਾਪਾ. "ਜਰਾ ਕਾ ਭਉ ਨਾ ਹੋਵਈ, ਜੀਵਨੁਪਦਵੀ ਪਾਇ." (ਗੂਜ ਮਃ ੩)#ਬ੍ਰਹਮਵੈਵਰ੍ਤ ਪੁਰਾਣ ਵਿੱਚ ਲਿਖਿਆ ਹੈ ਕਿ ਜਰਾ ਕਾਲ ਦੀ ਪੁਤ੍ਰੀ ਹੈ, ਜੋ ਆਪਣੇ ਭਾਈ ਚੌਸਠ ਰੋਗਾਂ ਨੂੰ ਨਾਲ ਲੈ ਕੇ ਸੰਸਾਰ ਪੁਰ ਵਿਚਰਦੀ ਹੈ। ੨. ਦੇਖੋ, ਜਰਰਾ। ੩. ਦੇਖੋ, ਜਰਾਸੰਧ....
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...