biprachintānaबिप्रचिंतान
ਵਿਪ੍ਰਚਿੱਤਿ ਦੀ ਸੰਤਾਨ. ਦਾਨਵ. ਵਿਪ੍ਰਚਿੱਤਿ ਦਨੁ ਦੇ ਗਰਭ ਤੋਂ ਕਸ਼੍ਯਪ ਦਾ ਪੁਤ੍ਰ ਸੀ, ਜੋ ਦਾਨਵਾਂ ਦਾ ਪ੍ਰਧਾਨ ਹੋਇਆ. ਸਮੁੰਦਰ ਰਿੜਕਣ ਸਮੇਂ ਜੋ ਦੇਵ ਦੈਤਾਂ ਦਾ ਝਗੜਾ ਹੋਇਆ, ਉਸ ਵਿੱਚ ਇਹ ਮੁਖੀਆ ਸੀ. ਰਾਹੁ ਇਸੇ ਦਾ ਪੁਤ੍ਰ ਸੀ. "ਤੁਹੀ ਬਿਪ੍ਰਚਿੰਤਾਨ ਹੂੰ ਕੋ ਚਬੈਹੈਂ." (ਚਰਿਤ੍ਰ ੧) ਵਿਪ੍ਰਚਿੱਤੀ ਦੀ ਸੰਤਾਨ (ਦਾਨਵਾਂ) ਨੂੰ ਚੱਬੇਂਗੀ.
विप्रचिॱति दी संतान. दानव. विप्रचिॱति दनु दे गरभ तों कश्यप दा पुत्र सी, जो दानवां दा प्रधान होइआ. समुंदर रिड़कण समें जो देव दैतां दा झगड़ा होइआ, उस विॱच इह मुखीआ सी. राहु इसे दा पुत्र सी. "तुही बिप्रचिंतान हूं को चबैहैं." (चरित्र १) विप्रचिॱती दी संतान (दानवां) नूं चॱबेंगी.
ਦਨੁ ਦੇ ਉਦਰ ਤੋਂ ਕਸ਼੍ਯਪ ਦਾ ਪੁਤ੍ਰ, ਜੋ ਦਾਨਵਾਂ ਦਾ ਰਾਜਾ ਸੀ. ਦੇਖੋ, ਬਿਪ੍ਰਚਿੰਤਾਨ....
ਸੰ. सन्तान ਸੰਗ੍ਯਾ- ਔਲਾਦ. ਵੰਸ਼। ੨. ਕਲਪ ਬਿਹਛ. ਸੁਰਤਰੁ. "ਜਾਨਿਯੋ ਸੰਤਾਨ ਕੇ ਸਮਾਨ ਬਨੈ ਅਬਨ, ਦਾਨੀ ਮਨ ਕਾਮਨਾ, ਨ ਦਾਨੀ ਮੋਖ ਗ੍ਯਾਨ ਹੈ." (ਨਾਪ੍ਰ) ੩. ਵਿਸਤਾਰ. ਫੈਲਾਉ। ੪. ਇੰਤਜਾਮ. ਪ੍ਰਬੰਧ। ੫. ਨਿੱਤ ਵਹਿਣ ਵਾਲਾ ਜਲ ਦਾ ਪ੍ਰਵਾਹ....
ਦਕ੍ਸ਼੍ਪੁਤ੍ਰੀ ਦਨੁ ਦੇ ਉਦਰ ਤੋਂ ਕਸ਼੍ਯਪ ਦੀ ਸੰਤਾਨ. ਰਾਖਸ. "ਦੇਵ ਦਾਨਵ ਗਣ ਗੰਧਰਬ ਸਾਜੇ." (ਮਾਰੂ ਸੋਲਹੇ ਮਃ ੩)...
ਦਕ੍ਸ਼੍ ਦੀ ਪੁਤ੍ਰੀ ਅਤੇ ਕਸ਼੍ਯਪ ਦੀ ਇਸਤ੍ਰੀ, ਜਿਸ ਤੋਂ ਦਾਨਵ ਪੈਦਾ ਹੋਏ....
ਸੰ. गर्भ ਅ਼. ਹ਼ਮਲ ਆਦਮੀ ਦੇ ਵੀਰਜ ਅਤੇ ਇਸਤ੍ਰੀ ਦੀ ਰਕਤ ਦੇ ਅਣੁਕੀਟਾਂ (Spermatozoon and Ovum) ਦੇ ਮਿਲਾਪ ਤੋਂ ਬੱਚੇਦਾਨ ਅੰਦਰ ਛੋਟਾ ਅੰਡਾ ਪੈਦਾ ਹੋ ਕੇ ਵਧਦਾ ਵਧਦਾ ਇੱਕ ਝਿੱਲੀ (ਜੇਰ) ਵਿੱਚ ਬੱਚੇ ਦੀ ਸ਼ਕਲ ਬਣ ਜਾਂਦਾ ਹੈ, ਜੋ ਦਸਵੇਂ ਮਹੀਨੇ ਦੇ ਅੱਠ ਦਸ ਦਿਨ ਲੈ ਕੇ ਜਨਮਦਾ ਹੈ.#ਗਰੁੜਪੁਰਾਣ ਦੇ ਛੀਵੇਂ ਅਧ੍ਯਾਯ ਵਿੱਚ ਗਰਭ ਦੇ ਬਣਨ ਵਧਣ ਆਦਿ ਦਾ ਹਾਲ ਵਿਸਤਾਰ ਨਾਲ ਲਿਖਿਆ ਹੈ. ਮਨੁਸਿਮ੍ਰਿਤਿ ਦੇ ਤੀਜੇ ਅਧ੍ਯਾਯ ਦੇ ਸ਼ਲੋਕ ੪੯ ਵਿੱਚ ਦੱਸਿਆ ਹੈ ਕਿ ਪਿਤਾ ਦਾ ਵੀਰਜ ਵੱਧ ਹੋਣ ਤੋਂ ਪੁਤ੍ਰ, ਮਾਤਾ ਦੀ ਰਿਤੁ ਜਾਦਾ ਹੋਣ ਤੋਂ ਪੁਤ੍ਰੀ ਅਤੇਦੋਹਾਂ ਦੇ ਸਮਾਨ ਹੋਣ ਤੋਂ ਨਪੁੰਸਕ ਪੈਦਾ ਹੁੰਦਾ ਹੈ। ੨. ਕੁਕ੍ਸ਼ਿ. ਕੁੱਖ। ੩. ਬੱਚਾ। ੪. ਅੰਨ। ੫. ਅਗਨਿ। ੬. ਨਦੀ ਆਦਿਕ ਦਾ ਮੱਧ ਭਾਗ। ੭. ਗੁਪਤ ਅਸਥਾਨ....
ਕਸ਼੍ਯ (ਸ਼ਰਾਬ) ਪੀਣ ਵਾਲਾ. ਦੇਖੋ, ਕੱਸਪ....
ਸੰ. ਸੰਗ੍ਯਾ- ਜੋ ਪੁੰ ਨਾਮਕ ਨਰਕ ਤੋਂ ਬਚਾਵੇ, ਬੇਟਾ. ਸੁਤ. ਦੇਖੋ, ਵਿਸਨੁਪੁਰਾਣ ਅੰਸ਼ ੧. ਅਃ ੧੩. ਅਤੇ ਮਨੁਸਿਮ੍ਰਿਤਿ ਅਃ ੯. ਸ਼ਃ ੧੩੮¹ "ਪੁਤੁਕਲਤੁ ਕੁਟੰਬ ਹੈ." (ਸਵਾ ਮਃ ੪) "ਪੁਤ੍ਰ ਮਿਤ੍ਰ ਬਿਲਾਸ ਬਨਿਤਾ." (ਮਾਰੂ ਮਃ ੫)...
ਸੰਗ੍ਯਾ- ਸਾਂਖ੍ਯਮਤ ਅਨੁਸਾਰ ਸਤ੍ਵ ਰਜ ਤਮ ਰੂਪ ਪ੍ਰਕ੍ਰਿਤਿ, ਜੋ ਜਗਤ ਦਾ ਉਪਾਦਾਨ ਕਾਰਣ ਹੈ। ੨. ਈਸ਼੍ਵਰ. ਪਰਮਾਤਮਾ। ੩. ਰਾਜਾ ਦਾ ਵਜੀਰ। ੪. ਫੌਜ ਦਾ ਵਡਾ ਸਰਦਾਰ। ੫. ਪਟਿਆਲਾਪਤਿ ਬਾਬਾ ਆਲਾ ਸਿੰਘ ਜੀ ਦੀ ਸੁਪੁਤ੍ਰੀ, ਜੋ ਸਾਰੇ ਸ਼ੁਭ ਗੁਣਾਂ ਨਾਲ ਭਰਪੂਰ ਸੀ. ਦੇਖੋ, ਪਰਧਾਨ ੨। ੬. ਵਿ- ਮੁੱਖ. ਖਾਸ। ੭. ਸ਼੍ਰੇਸ੍ਠ. ਉੱਤਮ....
ਦੇਖੋ, ਸਮੁਦ੍ਰ। ੨. ਖ਼ਾ. ਦੁੱਧ....
ਸੰ. देव. ਧਾ- ਖੇਡਣਾ, ਕ੍ਰੀੜਾ ਕਰਨਾ। ੨. ਸੰਗ੍ਯਾ- ਦੇਵਤਾ. ਸੁਰ. "ਨਾਮ ਧਿਆਵਹਿ ਦੇਵ ਤੇਤੀਸ." (ਸਵੈਯੇ ਮਃ ੩. ਕੇ) ਦੇਖੋ, ਲੈਟਿਨ Deus। ੩. ਗੁਰੂ. "ਦੇਵ, ਕਰਹੁ ਦਇਆ ਮੋਹਿ ਮਾਰਗਿ ਲਾਵਹੁ." (ਆਸਾ ਕਬੀਰ) ੪. ਰਾਜਾ। ੫. ਮੇਘ. ਬੱਦਲ। ੬. ਪੂਜ੍ਯ ਦੇਵਤਾ ਦੀ ਮੂਰਤਿ. "ਬਾਹਰਿ ਦੇਵ ਪਖਾਲੀਐ ਜੇ ਮਨ ਧੋਵੈ ਕੋਇ." (ਗੂਜ ਮਃ ੧) ੭. ਪਾਰਬ੍ਰਹਮ. ਕਰਤਾਰ। ੮. ਪਾਰਸੀਆਂ ਦੇ ਪਰਮ ਗ੍ਰੰਥ ਜ਼ੰਦ ਵਿੱਚ ਦੇਵ ਦਾ ਅਰਥ ਅਸੁਰ ਹੈ। ੯. ਦੇਖੋ, ਦੇਉ ੩. ਅਤੇ ੪....
ਦੇਖੋ, ਝਗਰਾ. "ਝਗੜਾ ਕਰਦਿਆ ਅਨਦਿਨੁ ਗੁਦਰੈ." (ਵਾਰ ਬਿਹਾ ਮਃ ੩) "ਝਗੜੁ ਚੁਕਾਵੈ ਹਰਿਗੁਣ ਗਾਵੈ." (ਪ੍ਰਭਾ ਅਃ ਮਃ ੧)...
ਵਿ- ਪ੍ਰਧਾਨ. ਆਗੂ. ਪੇਸ਼ਵਾ....
ਮਾਰਗ. ਰਾਸਤਾ. ਦੇਖੋ, ਰਾਹੁ. "ਰਾਹੁ ਬੁਰਾ ਭੀਹਾਵਲਾ." (ਓਅੰਕਾਰ) ੨. ਵੰਸ਼ ਦਾ ਸਿਲਸਿਲਾ. "ਭੰਡਹੁ ਚਲੈ ਰਾਹੁ." (ਵਾਰ ਆਸਾ) ੩. ਸੰ. ਪੁਰਾਣਾਂ ਅਨੁਸਾਰ ਸਿੰਹਿਕਾ ਦੇ ਉਦਰ ਤੋਂ ਵਿਪ੍ਰਚਿੱਤਿ ਦਾਨਵ ਦਾ ਪੁਤ੍ਰ, ਜਿਸ ਦੀਆਂ ਚਾਰ ਬਾਹਾਂ ਅਤੇ ਹੇਠਲਾ ਧੜ ਮੱਛ ਦੀ ਪੂਛ ਜੇਹਾ ਹੈ. ਜਦ ਸਮੁੰਦਰ ਰਿੜਕ ਕੇ ਰਤਨ ਕੱਢੇ, ਤਦ ਇਹ ਰੂਪ ਵਟਾਕੇ ਦੇਵਤਿਆਂ ਦੀ ਪੰਗਤਿ ਵਿੱਚ ਜਾ ਬੈਠਾ, ਅਰ ਅਮ੍ਰਿਤ ਦਾ ਵਰਤਾਰਾ ਲੈਕੇ ਪੀਗਿਆ. ਸੂਰਜ ਅਤੇ ਚੰਦ੍ਰਮਾ ਨੇ ਇਸ ਨੂੰ ਪਛਾਣਕੇ ਵਿਸਨੁ ਨੂੰ ਦੱਸਿਆ, ਜਿਸ ਪੁਰ ਇਸ ਦਾ ਸਿਰ ਅਤੇ ਦੋ ਬਾਹਾਂ ਵਿਸਨੁ ਨੇ ਵੱਢ ਦਿੱਤੀਆਂ, ਪਰ ਇਹ ਅੰਮ੍ਰਿਤ ਪੀਕੇ ਅਮਰ ਹੋਗਿਆ ਸੀ. ਇਸ ਲਈ ਦੋ ਸ਼ਰੀਰ ਬਣ ਗਏ, ਅਰਥਾਤ ਕੇਤੁ ਅਰੇ ਰਾਹੁ. ਪੁਰਾਣਾ ਵੈਰ ਚਿਤਾਰਕੇ ਇਹ ਸੂਰਜ ਚੰਦ੍ਰਮਾ ਨੂੰ ਗ੍ਰਸਦੇ ਹਨ, ਜਿਸ ਤੋਂ ਗ੍ਰਹਣ ਲਗਦਾ ਹੈ. ਵਿਸਨੁਪੁਰਾਣ ਵਿੱਚ ਲਿਖਿਆ ਹੈ ਕਿ ਅੱਠ ਕਾਲੇ ਰੰਗ ਦੇ ਘੋੜੇ ਰਾਹੁ ਦੇ ਰਥ ਨੂੰ ਖਿੱਚਦੇ ਹਨ. "ਆਪ ਗਰਹ ਦੁਇ ਰਾਹੁ." (ਮਃ ੧. ਵਾਰ ਮਾਝ) ੪. ਜੋਤਿਸ ਅਨੁਸਾਰ ਇੱਕ ਗ੍ਰਹ. The Seizer। ੫. ਵਿ- ਛੱਡਣ ਵਾਲਾ. ਦੇਖੋ, ਰਹ ਧਾ...
ਸਰਵ- ਕੇਵਲ ਤੂੰ. "ਤੁਹੀ ਤੁਹੀ ਤੁਹੀ." (ਅਕਾਲ)...
ਵਿਪ੍ਰਚਿੱਤਿ ਦੀ ਸੰਤਾਨ. ਦਾਨਵ. ਵਿਪ੍ਰਚਿੱਤਿ ਦਨੁ ਦੇ ਗਰਭ ਤੋਂ ਕਸ਼੍ਯਪ ਦਾ ਪੁਤ੍ਰ ਸੀ, ਜੋ ਦਾਨਵਾਂ ਦਾ ਪ੍ਰਧਾਨ ਹੋਇਆ. ਸਮੁੰਦਰ ਰਿੜਕਣ ਸਮੇਂ ਜੋ ਦੇਵ ਦੈਤਾਂ ਦਾ ਝਗੜਾ ਹੋਇਆ, ਉਸ ਵਿੱਚ ਇਹ ਮੁਖੀਆ ਸੀ. ਰਾਹੁ ਇਸੇ ਦਾ ਪੁਤ੍ਰ ਸੀ. "ਤੁਹੀ ਬਿਪ੍ਰਚਿੰਤਾਨ ਹੂੰ ਕੋ ਚਬੈਹੈਂ." (ਚਰਿਤ੍ਰ ੧) ਵਿਪ੍ਰਚਿੱਤੀ ਦੀ ਸੰਤਾਨ (ਦਾਨਵਾਂ) ਨੂੰ ਚੱਬੇਂਗੀ....
ਸੰਗ੍ਯਾ- ਅਹੰਤਾ. ਹੌਮੈ. ਅਹੰਕਾਰ. "ਮੁਝ ਮੇ ਰਹਾ ਨ ਹੂੰ" (ਸ. ਕਬੀਰ) ੨. ਪੰਚਮੀ ਵਿਭਕ੍ਤਿ ਅਰਥ ਵਿੱਚ ਸੇ. ਤੋਂ. "ਊਚੀ ਹੂੰ ਊਚਾ ਥਾਨ." (ਵਾਰ ਗੂਜ ੨. ਮਃ ੫) ੩. ਸੰ. ਵ੍ਯ- ਦੇਖੋ, ਹੁੰ. "ਦ੍ਰੁਗਾ ਹੂੰ ਕਿਯੰ ਖੇਤ ਧੁੰਕੇ ਨਗਾਰੇ." (ਚੰਡੀ ੨) ਦੁਰਗਾ ਨੇ ਹੁੰਕਾਰ ਕੀਤਾ....
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....