biralāबिरला
ਦੇਖੋ, ਬਿਰਲ. ਕੋਈ ਕੋਈ. ਟਾਂਵਾਂ. ਬਹੁਤਿਆਂ ਵਿੱਚੋਂ ਇੱਕ ਅੱਧਾ. "ਬਿਰਲਾ ਕੋਈ ਪਾਵੈ ਸੰਗ." (ਸੁਖਮਨੀ) "ਬਿਰਲਉ ਗਿਆਨੀ ਬੂਝਣਉ." (ਓਅੰਕਾਰ)
देखो, बिरल. कोई कोई. टांवां. बहुतिआं विॱचों इॱक अॱधा. "बिरला कोई पावै संग." (सुखमनी) "बिरलउ गिआनी बूझणउ." (ओअंकार)
ਸੰ. ਵਿਰਲ. ਵਿ- ਜਦੋ ਸੰਘਣਾ ਨਹੀਂ. ਛਿੱਦਾ। ੨. ਖੁਲ੍ਹਾ. ਕੁਸ਼ਾਦਾ....
ਸਰਵ- ਕੋਪਿ. ਕੋਈਇੱਕ. "ਕੋਈ ਬੋਲੈ ਰਾਮ ਕੋਈ ਖੁਦਾਇ." (ਰਾਮ ਮਃ ੫)...
ਵਿ ਅਤੇ ਸਰਵ- ਕੋਈ. ਵਿਰਲਾ. ਵਿਰਲੀ. ਕੋਈ ਕੋਈ. "ਟਾਂਵੀਂ ਤੁਪ ਚਲੈ ਕਬ ਕਬੈ." (ਗੁਪ੍ਰਸੂ)...
ਅੰਨ੍ਹਾ ਅਤੇ ਅਗ੍ਯਾਨੀ. ਦੇਖੋ, ਅੰਧ. "ਅੰਧਾ ਆਗੂ ਜੇ ਥੀਐ ਕਿਉ ਪਾਧਰ ਜਾਣੈ." (ਸੂਹੀ ਛੰਤ ਮਃ ੧) "ਨਾਨਕ ਹੁਕਮ ਨ ਬੁਝਈ ਅੰਧਾ ਕਹੀਐ ਸੋਇ." (ਵਾਰ ਰਾਮ ੧, ਮਃ ੨) "ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ। ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ." (ਵਾਰ ਰਾਮ ੧, ਮਃ ੨) ਦੇਖੋ, ਕਾਣਾ....
ਦੇਖੋ, ਬਿਰਲ. ਕੋਈ ਕੋਈ. ਟਾਂਵਾਂ. ਬਹੁਤਿਆਂ ਵਿੱਚੋਂ ਇੱਕ ਅੱਧਾ. "ਬਿਰਲਾ ਕੋਈ ਪਾਵੈ ਸੰਗ." (ਸੁਖਮਨੀ) "ਬਿਰਲਉ ਗਿਆਨੀ ਬੂਝਣਉ." (ਓਅੰਕਾਰ)...
ਪ੍ਰਾਪ੍ਤ ਕਰਦਾ ਹੈ. ਪਾਉਂਦਾ ਹੈ। ੨. ਕ੍ਰਿ. ਵਿ- ਪੈਰੀਂ ਚਰਨੀਂ. "ਲਗਿ ਸਤਿਗੁਰਿ ਪਾਵੈ." (ਆਸਾ ਮਃ ੫)...
ਵ੍ਯ- ਸਾਥ. ਨਾਲ. "ਜਿਸ ਕੇ ਸੰਗ ਨ ਕਛੂ ਅਲਾਈ." (ਨਾਪ੍ਰ) ੨. ਸੰਗ੍ਯਾ- ਮਿਲਾਪ. ਸੰਬੰਧ. "ਹਰਿ ਇਕ ਸੈ ਨਾਲਿ ਮੈ ਸੰਗ." (ਵਾਰ ਰਾਮ ੨. ਮਃ ੫) ੩. ਸਾਥੀਆਂ ਦਾ ਗਰੋਹ. ਮੰਡਲੀ. ਟੋਲਾ. "ਸੰਗ ਚਲਤ ਹੈ ਹਮ ਭੀ ਚਲਨਾ." (ਸੂਹੀ ਰਵਿਦਾਸ) "ਘਰ ਤੇ ਚਲ੍ਯੋ ਸੰਗ ਕੇ ਸੰਗ" (ਗੁਪ੍ਰਸੂ) ੪. ਸ਼ੰਕਾ. ਲੱਜਾ. ਸੰਕੋਚ. "ਮਨ ਪਾਪ ਕਰਤ ਤੂੰ ਸਦਾ ਸੰਗ." (ਬਸੰ ਮਃ ੫) ੫. ਸੰਸਾ. ਸ਼ੱਕ. "ਸਾਧੁ ਸੰਗਿ ਬਿਨਸੈ ਸਭ ਸੰਗ." (ਸੁਖਮਨੀ) ੬. ਫ਼ਾ. [سنگ] ਪੱਥਰ. "ਹਮ ਪਾਪੀ ਸੰਗ ਤਰਾਹ." (ਵਾਰ ਕਾਨ ਮਃ ੪) ੭. ਫ਼ਾ. [شنگ] ਸ਼ੰਗ. ਡਾਕੂ. ਫੰਧਕ. "ਜਮ ਸੰਗ ਨ ਫਾਸਹਿ." (ਮਾਰੂ ਸੋਲਹੇ ਮਃ ੫) ਜਮ ਫੰਧਕ ਫਸਾਊਗਾ ਨਹੀਂ....
ਮਨ ਨੂੰ ਆਨੰਦ ਦੇਣ ਵਾਲੀ ਇੱਕ ਬਾਣੀ, ਜੋ ਗਉੜੀ ਰਾਗ ਵਿੱਚ ਸ਼੍ਰੀ ਗੁਰੂ ਅਰਜਨ ਸਾਹਿਬ ਦੀ ਰਚਨਾ ਹੈ, ਜਿਸ ਦੀਆਂ ੨੪ ਅਸਟਪਦੀਆਂ ਹਨ.#ਜਨਮ ਮਰਨ ਕਾ ਦੂਖ ਨਿਵਾਰੈ,#ਦੁਲਭ ਦੇਹ ਤਤਕਾਲ ਉਧਾਰੈ,#ਦੂਖ ਰੋਗ ਬਿਨਸੇ ਭੈ ਭਰਮ,#ਸਾਧ ਨਾਮ ਨਿਰਮਲ ਤਾਕੇ ਕਰਮ,#ਸਭ ਤੇ ਊਚ ਤਾਕੀ ਸੋਭਾ ਬਨੀ,#ਨਾਨਕ ਇਹ ਗੁਣਿ ਨਾਮੁ ਸੁਖਮਨੀ. (ਸੁਖਮਨੀ)...
ਦੇਖੋ, ਬਿਰਲਾ....
ਸੰ. ज्ञानिन् ਗ੍ਯਾਨੀ. ਵਿ- ਜਾਣਨ ਵਾਲਾ. ਗ੍ਯਾਤਾ. ਆ਼ਲਿਮ. "ਆਪੁ ਬੀਚਾਰੇ ਸੁ ਗਿਆਨੀ ਹੋਇ." (ਗਉ ਮਃ ੧) "ਭੈ ਕਾਹੂ ਕਉ ਦੇਤ ਨਹਿ, ਨਹਿ ਭੈ ਮਾਨਤ ਆਨ। ਕਹੁ ਨਾਨਕ ਸੁਨ ਰੇ ਮਨਾ, ਗਿਆਨੀ ਤਾਹਿ ਬਖਾਨ." (ਸਃ ਮਃ ੯) ੨. ਦੇਖੋ, ਗ੍ਯਾਨੀ....
ਵਿ- ਬੋਧ (ਗਿਆਨ) ਵਾਲਾ. ਬੋਧਵਾਨ. "ਬਿਰਲਉ ਗਿਆਨੀ ਬੂਝਣਉ." (ਓਅੰਕਾਰ)...
ਸੰ. ओम्. ਇਸ ਸ਼ਬਦ ਦਾ ਮੂਲ ਅਵ (श्रव्) ਧਾਤੁ ਹੈ, ਜਿਸ ਦਾ ਅਰਥ ਹੈ ਰਖ੍ਯਾ (ਰਕ੍ਸ਼ਾ) ਕਰਨਾ, ਬਚਾਉਣਾ, ਤ੍ਰਿਪਤ ਹੋਣਾ, ਫੈਲਨਾ ਆਦਿ। 'ਓਅੰ' ਸ਼ਬਦ ਸਭ ਦੀ ਰਖ੍ਯਾ ਕਰਨ ਵਾਲੇ ਕਰਤਾਰ ਦਾ ਬੋਧਕ ਹੈ. "ਓਅੰ ਸਾਧ ਸਤਿਗੁਰ ਨਮਸਕਾਰੰ." (ਬਾਵਨ) "ਓਅੰ ਪ੍ਰਿਯ ਪ੍ਰੀਤਿ ਚੀਤਿ." (ਸਾਰ ਮਃ ੫) ਇਸ ਦੇ ਪਰ੍ਯਾਂਯ ਸ਼ਬਦ- "ਪ੍ਰਣਵ" ਅਤੇ "ਉਦਗੀਥ" ਭੀ ਹਨ.#ਓਅੰਕਾਰ ਸ਼ਬਦ ਦਾ ਅਰਥ ਹੈ- ਓਅੰ ਧੁਨਿ (ਓਅੰ ਦਾ ਉੱਚਾਰਣ)#"ਪ੍ਰਿਥਮ ਕਾਲ ਜਬ ਕਰਾ ਪਸਾਰਾ। ਓਅੰਕਾਰ ਤੇ ਸ੍ਰਿਸ੍ਟਿ ਉਪਾਰਾ." (ਵਿਚਿਤ੍ਰ)#ਕਈ ਥਾਈਂ "ਓਅੰਕਾਰ" ਸ਼ਬਦ ਕਰਤਾਰ ਦਾ ਬੋਧਕ ਭੀ ਦੇਖੀਦਾ ਹੈ. "ਓਅੰਕਾਰ ਏਕੋ ਰਵਿ ਰਹਿਆ." (ਕਾਨ ਮਃ ੪) "ਓਅੰਕਾਰ ਅਕਾਰ ਕਰਿ ਪਵਣ ਪਾਣੀ ਬੈਸੰਤਰ ਸਾਜੇ." (ਭਾਗੁ)#ਸੰਸਕ੍ਰਿਤ ਦੇ ਵਿਦਵਾਨਾਂ ਨੇ ੳ ਅ ਮ ਤਿੰਨ ਅੱਖਰਾਂ ਨੂੰ ਬ੍ਰਹਮਾ ਵਿਸਨੂ ਸ਼ਿਵ ਮੰਨਕੇ ਓਅੰ ਨੂੰ ਤਿੰਨ ਦੇਵ ਰੂਪ ਕਲਪਿਆ ਹੈ, ਪਰ ਗੁਰੁਮਤ ਵਿੱਚ ਓਅੰ ਦੇ ਮੁੱਢ ਏਕਾ ਅੰਗ ਲਿਖਕੇ ਸਿੱਧ ਕੀਤਾ ਹੈ ਕਿ ਕਰਤਾਰ ਇੱਕ ਹੈ. "ਏਕਾ ਏਕੰਕਾਰ ਲਿਖਿ ਵੇਖਾਲਿਆ। ਊੜਾ ਓਅੰਕਾਰ ਪਾਸਿ ਬਹਾਲਿਆ." (ਭਾਗੁ)#੨. ਮੱਧ ਭਾਰਤ ਦੇ ਜਿਲੇ ਨੀਮਾੜ ਵਿੱਚ ਨਰਮਦਾ ਨਦੀ ਦੇ ਮਾਂਧਾਤਾ ਟਾਪੂ (ਦ੍ਵੀਪ) ਵਿੱਚ ਉਸ ਨਾਉਂ ਦਾ ਇੱਕ ਵੱਡਾ ਪ੍ਰਸਿੱਧ ਹਿੰਦੂ ਮੰਦਿਰ ਹੈ, ਸਤਿਗੁਰੂ ਨਾਨਕ ਦੇਵ ਜੀ ਨੇ ਇਸੇ ਥਾਂ 'ਦੱਖਣੀ ਓਅੰਕਾਰ' ਉੱਚਾਰਣ ਕੀਤਾ ਹੈ।¹ ੩. ਵ੍ਯ- ਹਾਂ। ੪. ਸਤ੍ਯ. ਯਥਾਰਥ. ਠੀਕ....