bisāranāबिसारणा
ਵਿਸ੍ਮਰਣ ਕਰਨਾ. ਚੇਤਿਓਂ ਭੁਲਾਉਣਾ. "ਅਵਰ ਬਿਸਾਰੀ ਬਿਸਾਰੀ." (ਆਸਾ ਮਃ ੫)
विस्मरण करना. चेतिओं भुलाउणा. "अवर बिसारी बिसारी." (आसा मः ५)
ਦੇਖੋ, ਬਿਸਰਣ....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਕ੍ਰਿ- ਚੇਤਿਓਂ ਦੂਰ ਕਰਨਾ। ੨. ਵਿਸ੍ਮਰਣ ਕਰਨਾ ਅਤੇ ਕਰਾਉਣਾ। ੩. ਧੋਖੇ ਵਿੱਚ ਲਿਆਉਣਾ....
ਸੰ. ਵਿ- ਜੋ ਵਰ (ਸ਼੍ਰੇਸ੍ਠ) ਨਹੀਂ. ਅਧਮ. ਨੀਚ। ੨. ਘਟੀਆ. "ਰਿਧਿ ਸਿਧਿ ਅਵਰਾ ਸਾਦ." (ਜਪੁ) ੩. ਸਮੀਪੀ. ਨੇੜੇ ਦਾ। ੪. ਸੰ. ਅਪਰ. ਪਹਿਲਾ। ੫. ਪਿਛਲਾ। ੬. ਦੂਜਾ. "ਝੂਰ ਮਰਹਿ ਦੋਹਾਗਣੀ ਜਿਨਿ ਅਵਰੀ ਲਗਾ ਨੇਹੁ." (ਵਾਰ ਮਲਾ ਮਃ ੨) ੭. ਪ੍ਰਤਿਪਕ੍ਸ਼ੀ. ਮੁਕਾਬਲਾ ਕਰਨ ਵਾਲਾ. ਵਿਰੋਧੀ ਪੱਖ ਦਾ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...