bisvarūpa, bisavarūpaबिस्वरूप, बिसवरूप
ਵਿਸ਼੍ਵ (ਸੰਸਾਰ) ਰੂਪ ਵਿਸ਼੍ਵਮੂਰ੍ਤਿ. ਜਗਤਰੂਪ ਪਾਰਬ੍ਰਹਮ. "ਤੈਸੇ ਬਿਸ੍ਵਰੂਪ ਤੇ ਅਭੂਤ ਭੂਤ ਪ੍ਰਗਟ ਹੈ." (ਅਕਾਲ)
विश्व (संसार) रूप विश्वमूर्ति. जगतरूप पारब्रहम. "तैसे बिस्वरूप ते अभूत भूत प्रगट है." (अकाल)
ਸੰ. ਸੰਗ੍ਯਾ- ਜਗਤ. ਸੰਸਾਰ। ੨. ਸ਼੍ਰਾੱਧ ਦੇ ਅਭਿਮਾਨੀ ਦੇਵਤਾ, ਜੋ ਦਕ੍ਸ਼੍ ਦੀ ਪੁਤ੍ਰੀ ਵਿਸ਼੍ਵਾ ਦੇ ਉਤਰ ਤੋਂ ਧਰਮ ਦੇ ਪੁਤ੍ਰ ਹਨ. ਇਨ੍ਹਾਂ ਦੀ ਗਿਣਤੀ ਦਸ ਹੈ. ਦੇਖੋ, ਵਿਸ਼੍ਵਦੇਵ ੨। ੩. ਜੀਵਾਤਮਾ, ਜੋ ਜਾਗ੍ਰਤ ਅਵਸ੍ਥਾ ਦਾ ਅਭਿਮਾਨੀ ਹੈ। ੪. ਵਿਸਨੁ। ੫. ਸ਼ਿਵ। ੬. ਦੇਹ. ਸ਼ਰੀਰ। ੭. ਵਿ- ਸਾਰਾ. ਤਮਾਮ. ਸਭ। ੮. ਬਹੁਤ....
ਨਾਕੂ. ਮਗਰਮੱਛ. ਨਿਹੰਗ। ੨. ਸੰ. ਜੋ ਸੰਸਰਣ ਕਰੇ (ਬਦਲਦਾ ਰਹੇ) ਉਹ ਸੰਸਾਰ ਹੈ. ਜਗਤ. "ਸੰਸਾਰ ਕਾਮ ਤਜਣੰ." (ਗਾਥਾ) ੩. ਸੰਸਾਰ ਦੇ ਲੋਕ....
ਸੰ. रूप्. ਧਾ- ਆਕਾਰ ਬਣਾਉਣਾ, ਰਚਨਾ ਕਰਨਾ, ਸਮਝਾਕੇ ਕਹਿਣਾ ਬਹਸ ਕਰਨਾ। ੨. ਸੰਗ੍ਯਾ- ਨੇਤ੍ਰ ਕਰਕੇ ਗ੍ਰਹਣ ਕਰਨ ਯੋਗ੍ਯ ਗੁਣ. ਪੁਰਾਣੇ ਕਵੀਆਂ ਨੇ ਸੱਤ ਰੂਪ ਮੰਨੇ ਹਨ- ਚਿੱਟਾ, ਨੀਲਾ, ਪੀਲਾ ਲਾਲ, ਹਰਾ, ਭੂਰਾ ਅਤੇ ਚਿਤਕਬਰਾ। ੩. ਸ਼ਕਲ. ਸੂਰਤ। ੪. ਖੂਬਸੂਰਤੀ. "ਰੂਪਹੀਨ ਬੁਧਿ ਬਲਹੀਨੀ." (ਗਉ ਮਃ ੫) ੫. ਵੇਸ. ਲਿਬਾਸ. "ਆਗੈ ਜਾਤਿ ਰੂਪ ਨ ਜਾਇ." (ਆਸਾ ਮਃ ੩) ੬. ਸੁਭਾਉ। ੭. ਸ਼ਬਦ। ੮. ਦ੍ਰਿਸ਼੍ਯ ਕਾਵ੍ਯ. ਨਾਟਕ। ੯. ਵਿ- ਮਯ. ਅਭਿੰਨ. ਇਹ ਦੂਜੇ ਸ਼ਬਦ ਦੇ ਅੰਤ ਆਕੇ ਅਭੇਦਤਾ ਦਾ ਬੋਧ ਕਰਾਉਂਦਾ ਹੈ, ਜਿਵੇਂ- ਅਨਦਰੂਪ ਪ੍ਰਗਟਿਓ ਸਭ ਥਾਨਿ." (ਰਾਮ ਮਃ ੫) ਆਨੰਦ ਜਿਸ ਤੋਂ ਭਿੰਨ ਨਹੀਂ ਹੈ....
ਦੇਖੋ, ਪਰਬ੍ਰਹਮ. "ਪਾਰਬ੍ਰਹਮ ਅਪਰੰਪਰ ਸੁਆਮੀ." (ਗਉ ਮਃ ੫)...
ਵਿਸ਼੍ਵ (ਸੰਸਾਰ) ਰੂਪ ਵਿਸ਼੍ਵਮੂਰ੍ਤਿ. ਜਗਤਰੂਪ ਪਾਰਬ੍ਰਹਮ. "ਤੈਸੇ ਬਿਸ੍ਵਰੂਪ ਤੇ ਅਭੂਤ ਭੂਤ ਪ੍ਰਗਟ ਹੈ." (ਅਕਾਲ)...
ਵਿ- ਜੋ ਭੂਤ (ਬੀਤ ਗਏ ਸਮੇਂ) ਨਹੀਂ ਹੋਇਆ. "ਅਭੂਤੰ ਭ੍ਯਾਣੰ." (ਵਿਚਿਤ੍ਰ) ਅਜੇਹੇ ਭਿਆਨਕ, ਜੇਹੇ ਪਹਿਲਾਂ ਨਹੀਂ ਹੋਏ। ੨. ਅਪਰੂਵ. ਭਾਵ- ਜੋ ਅਨਾਦਿ ਨਹੀਂ. "ਤੈਸੇ ਬਿਸ੍ਵਰੂਪ ਤੇ ਅਭੂਤ ਭੂਤ ਪ੍ਰਗਟ ਹਨਐ." (ਅਕਾਲ) ੩. ਵਰਤਮਾਨ ਕਾਲ ਵਿੱਚ ਹੋਣ ਵਾਲਾ। ੪. ਜੋ ਤੱਤਾਂ ਦਾ ਕਾਰਜ ਨਹੀਂ. "ਨਮਸਤੰ ਅਭੂਤੇ." (ਜਾਪੁ) ੫. ਸੰਗ੍ਯਾ- ਲੋਪ. ਵਿਨਾਸ਼. "ਕ੍ਰੁੱਧ ਕੋ ਅਭੂਤ ਹੈਂ ਕਿ ਅੱਛੈ ਅਬਿਨਾਸੀ ਹੈਂ." (ਗ੍ਯਾਨ) ੬. ਦੇਖੋ, ਅਭੂਤਿ ਅਤੇ ਭੂਤਿ....
ਇੱਕ ਜੱਟ ਜਾਤਿ। ੨. ਸੰ. ਵਿ- ਭਇਆ. ਵੀਤਿਆ ਗੁਜ਼ਰਿਆ. ਦੇਖੋ, ਭੂ ਧਾ। ੩. ਜੇਹਾ. ਸਮਾਨ. ਤਦ੍ਰੂਪ. "ਸਾਰਭੂਤ ਸਤਿ ਹਰਿ ਕੋ ਨਾਉ." (ਸੁਖਮਨੀ) ਸਾਰਰੂਪ ਹਰਿਨਾਮ। ੪. ਹੋਇਆ. ਭਇਆ. "ਪੰਚ ਦੂਤ ਕਰ ਭੂਤਵਸਿ." (ਭਾਗੁ) ਪੰਜ ਵਿਕਾਰ ਵਸ਼ੀਭੂਤ ਕਰਕੇ। ੫. ਸੰਗ੍ਯਾ- ਵੀਤਿਆ ਹੋਇਆ ਸਮਾਂ. "ਭੂਤ ਭਵਿੱਖ ਭਵਾਨ ਅਭੈ ਹੈ." (ਅਕਾਲ) ੬. ਪ੍ਰਿਥਿਵੀ ਆਦਿ ਤਤ੍ਵ. "ਪੰਚ ਭੂਤ ਕਰਿ ਸਾਜੀ ਦੇਹ." (ਗੁਪ੍ਰਸੂ) ੭. ਕਾਮ ਕ੍ਰੋਧ ਆਦਿ ਵਿਕਾਰ. "ਪੰਚ ਭੂਤ ਸਚਿ ਭੈ ਰਤੇ." (ਸ੍ਰੀ ਮਃ ੧) ੮. ਸ਼ਬਦ ਸਪਰਸ਼ ਆਦਿ ਵਿਸੇ. "ਪੰਚ ਭੂਤ ਸਬਲ ਹੈ ਦੇਹੀ." (ਨਟ ਅਃ ਮਃ ੪) ੯. ਜੀਵ. ਪ੍ਰਾਣੀ. "ਸਰਬ ਭੂਤ ਪਾਰਬ੍ਰਹਮ ਕਰਿ ਮਾਨਿਆ." (ਸੋਰ ਮਃ ੫) ੧੦. ਭੂਤਨਾ. ਮਹਾਭਾਰਤ ਅਤੇ ਵਾਯੁਪੁਰਾਣ ਵਿੱਚ ਲਿਖਿਆ ਹੈ ਕਿ ਦਕ੍ਸ਼੍ ਦੀ ਪੁਤ੍ਰੀ ਕ੍ਰੋਧਾ ਦੇ ਉਦਰ ਤੋਂ ਕਸ਼੍ਯਪ ਦੀ ਔਲਾਦ ਭੂਤ ਹਨ, ਜੋ ਸ਼ਿਵ ਦੀ ਅੜਦਲ ਵਿੱਚ ਰਹਿਂਦੇ ਹਨ. "ਕਹੂੰ ਭੂਤ ਪ੍ਰੇਤੰ ਹਸੈਂ ਮਾਸਹਾਰੰ." (ਵਿਚਿਤ੍ਰ) ੧੧. ਸ਼ਿਵ. ਪ੍ਰਾਣਰਹਿਤ ਦੇਹ. ਮੁਰਦਾ. "ਮਹਤੀਬਾਰ ਲੇਹੁ ਲੇਹੁ ਕਰੀਐ ਭੂਤ ਰਹਨ ਕਿਉ ਦੀਆ?" (ਸੋਰ ਕਬੀਰ) ੧੨. ਸੰਸਾਰ. ਜਗਤ। ੧੩. ਨਿਆਉਂ (ਨ੍ਯਾਯ). ਇਨਸਾਫ। ੧੪. ਤਤ੍ਵ. ਸਾਰ. ਨਿਚੋੜ। ੧੫. ਸਤ੍ਯ। ੧੬. ਮਹੀਨੇ ਦਾ ਹਨੇਰਾ ਪੱਖ. ਵਦੀ....
ਦੇਖੋ, ਪ੍ਰਕਟ "ਪ੍ਰਗਟ ਕੀਨੇ ਪ੍ਰਭ ਕਰਣੇਹਾਰੇ." (ਧਨਾ ਮਃ ੫)...
ਸੰਗ੍ਯਾ- ਬੁਰਾ ਸਮਾ. ਦੁਕਾਲ. ਦੁਰਭਿੱਖ (ਭਿਕ੍ਸ਼੍). ਕਹਿਤ। ੨. ਵਾਹਗੁਰੂ, ਜੋ ਅਵਿਨਾਸ਼ੀ ਹੈ. ਜਿਸ ਦਾ ਕਦੇ ਕਾਲ ਨਹੀਂ, ਅਤੇ ਜਿਸ ਤੇ ਕਾਲ (ਸਮੇਂ) ਦਾ ਕੋਈ ਅਸਰ ਨਹੀਂ। ੩. ਵਿ- ਮ੍ਰਿਤ੍ਯੁ ਬਿਨਾ. ਮੌਤ ਤੋਂ ਬਿਨਾ. "ਔਰ ਸੁ ਕਾਲ ਸਬੈ ਬਸਿ ਕਾਲ ਕੇ ਏਕ ਹੀ ਕਾਲ ਅਕਾਲ ਸਦਾ ਹੈ." (ਵਿਚਿਤ੍ਰ)#੪. ਸੰਗ੍ਯਾ- ਮੌਤ ਦਾ ਵੇਲਾ. ਅੰਤ ਸਮਾ. "ਕਾਲ ਅਕਾਲ ਖਸਮ ਕਾ ਕੀਨਾ" (ਮਾਰੂ ਕਬੀਰ) ੫. ਚਿਰਜੀਵੀ, ਮਾਰਕੰਡੇਯ ਆਦਿ. "ਸਿਮਰਹਿ ਕਾਲੁ ਅਕਾਲ ਸੁਚਿ ਸੋਚਾ." (ਮਾਰੂ ਸੋਲਹੇ ਮਃ ੫)#੬. ਕ੍ਰਿ. ਵਿ- ਬੇਮੌਕਾ. ਜੋ ਸਮੇਂ ਸਿਰ ਨਹੀਂ. ਜੈਸੇ- ਅਕਾਲ ਮ੍ਰਿਤ੍ਯੁ....