bilāबिॱला
ਸੰਗ੍ਯਾ- ਬਿਡਾਲ. ਮਾਰ੍ਜਾਰ। ੨. ਫੌਜੀ ਅਹੁਦੇਦਾਰ ਦੀ ਵਰਦੀ ਪੁਰ ਲੱਗਾ ਚਿੰਨ੍ਹ, ਜੋ ਉਸ ਦੇ ਅਧਿਕਾਰ ਨੂੰ ਪ੍ਰਗਟ ਕਰਦਾ ਹੈ। ੩. ਵਿ- ਬਿੱਲੇ ਜੇਹੀਆਂ ਅੱਖਾਂ ਵਾਲਾ. ਕਬਰਾ.
संग्या- बिडाल. मार्जार। २. फौजी अहुदेदार दी वरदी पुर लॱगा चिंन्ह, जो उस दे अधिकार नूं प्रगट करदा है। ३. वि- बिॱले जेहीआं अॱखां वाला. कबरा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਬਿੱਲਾ. "ਵਿਡਾਲ" ਭੀ ਸੰਸਕ੍ਰਿਤ ਸ਼ਬਦ ਹੈ....
ਵਿ- ਫ਼ੌਜ (ਲਸ਼ਕਰ) ਨਾਲ ਹੈ ਜਿਸ ਦਾ ਸੰਬੰਧ....
ਸੰਗ੍ਯਾ- ਸਿਪਾਹੀ ਆਦਿਕ ਦਾ ਲਿਬਾਸ. ਬਾਣਾ (uniform) ਇਸ ਦਾ ਮੂਲ ਅੰ. Order ਹੈ....
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....
ਦੇਖੋ, ਲਗਾ। ੨. ਸੰਗ੍ਯਾ- ਤੁੱਲਤਾ. ਬਰਾਬਰੀ. ਸਮਾਨਤਾ. ਜਿਵੇਂ- ਉਸ ਦਾ ਲੱਗਾ ਕੋਈ ਨਹੀਂ ਖਾਂਦਾ। ੩. ਸੰਬੰਧ। ੪. ਪ੍ਰੇਮ। ੫. ਨੌਕਾ ਚਲਾਉਣ ਦਾ ਡੰਡਾ. ਚੱਪਾ....
ਸੰ. चिन्ह् ਧਾ- ਨਿਸ਼ਾਨ ਕਰਨਾ।#੨. ਸੰਗ੍ਯਾ- ਨਿਸ਼ਾਨ। ੩. ਲਕ੍ਸ਼੍ਣ (ਲੱਛਣ)....
ਸੰਗ੍ਯਾ- ਅਹੁਦਾ. ਪਦਵੀ। ੨. ਹੱਕ। ੩. ਯੋਗ੍ਯਤਾ. "ਅਤਰ ਬਲ ਅਧਿਕਾਰ." (ਸਵਾ ਮਃ ੧) ਸੈਨਾ ਦੀ ਯੋਗ੍ਯਤਾ ਤੇ। ੪. ਅਖ਼ਤਿਆਰ....
ਦੇਖੋ, ਪ੍ਰਕਟ "ਪ੍ਰਗਟ ਕੀਨੇ ਪ੍ਰਭ ਕਰਣੇਹਾਰੇ." (ਧਨਾ ਮਃ ੫)...
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. ਕੁਰ੍ਵਰ ਵਿ- ਚਿਤਕਬ਼ਰਾ. ਡੱਬ ਖੜੱਬਾ। ੨. ਸੰ ਕਬੁਰ. ਸੰਗ੍ਯਾ- ਸੋਨਾ. ਸੁਵਰਣ. "ਜਿਉ ਕੰਚਨ ਕੋਠਾਰੀ ਚੜਿਓ ਕਬਰੋ ਹੋਤ ਫਿਰੋ." (ਸਾਰ ਮਃ ੫) ਜਿਵੇਂ ਕਾਂਚਨ (ਸੋਨੇ) ਦਾ ਭੂਖਣ ਕੁਠਾਲੀ ਵਿੱਚ ਪੈ ਕੇ ਜਲ ਆਕਾਰ ਅਤੇ ਕੁਠਾਲੀ ਦੇ ਆਕਾਰ ਦਾ ਬਣ ਜਾਂਦਾ ਹੈ, ਪਰ ਫੇਰ ਆਪਣੀ ਸ਼ਕਲ ਹੀ ਧਾਰ ਲੈਂਦਾ ਹੈ, ਅੰਤ ਨੂੰ ਕੁਰ੍ਬਰ (ਸੋਨਾ) ਹੀ ਹੈ....