bījaबीज
ਸੰ. ਸੰਗ੍ਯਾ- ਬੀ. ਤੁਖ਼ਮ। ੨. ਮੂਲਕਾਰਣ। ੩. ਜੜ. ਮੂਲ। ੪. ਵੀਰਯ. ਸ਼ੁਕ੍ਰ. ਮਨੀ। ੫. ਮੰਤ੍ਰ ਦਾ ਪ੍ਰਧਾਨ ਅੰਗ। ੬. ਬਿਜਲੀ (ਵਿਦ੍ਯੁਤ) ਦਾ ਸੰਖੇਪ. "ਮਾਨੋ ਪਹਾਰ ਕੇ ਉਪਰ ਸਾਲਹਿ ਬੀਜ ਪਰੀ." (ਕ੍ਰਿਸਨਾਵ) ਪਹਾੜ ਪੁਰ ਸਾਲ ਦੇ ਬਿਰਛ ਨੂੰ ਬਿਜਲੀ ਪਈ.
सं. संग्या- बी. तुख़म। २. मूलकारण। ३. जड़. मूल। ४. वीरय. शुक्र. मनी। ५. मंत्र दा प्रधान अंग। ६. बिजली (विद्युत) दा संखेप. "मानो पहार के उपर सालहि बीज परी." (क्रिसनाव) पहाड़ पुर साल दे बिरछ नूं बिजली पई.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫ਼ਾ. [تُخم] ਸੰਗ੍ਯਾ- ਬੀਜ। ੨. ਮੂਲ ਕਾਰਣ. ਮੂਲ ਵਸ੍ਤੁ। ੩. ਆਂਡਾ। ੪. ਮਨੀ. ਵੀਰ੍ਯ। ੫. ਸੰ. तोक्म- ਤੋਕ੍ਮ. ਅੰਕੁਰ. ਡੰਘੂਰ....
ਕ੍ਰਿ. ਵਿ- ਬਿਲਕੁਲ. ਮੂਲੋਂ "ਐਸਾ ਕੰਮ ਮੂਲੇ ਨ ਕੀਚੈ, ਜਿਤੁ ਅੰਤਿ ਪਛੋਤਾਈਐ." (ਅਨੰਦੁ) ੨. ਸੰ. ਸੰਗ੍ਯਾ- ਜੜ. "ਮੂਲ ਬਿਨਾ ਸਾਖਾ ਕਤੁ ਆਹੈ?" (ਭੈਰ ਮਃ ੫) ੩. ਵਪਾਰ ਲਈ ਪੂੰਜੀ. ਮੂਲਧਨ. "ਖੋਵੈ ਮੂਲ ਲਾਭ ਨਹਿ" ਪਾਵੈ." (ਗੁਪ੍ਰਸੂ) ੪. ਅਸਲ ਮਜਮੂਨ, ਜਿਸ ਪੁਰ ਟੀਕਾ ਟਿੱਪਣੀ ਲਿਖੀ ਜਾਵੇ. Text। ੫. ਮੁੱਢ. ਆਦਿ. ਭਾਵ- ਕਰਤਾਰ. "ਮੂਲਿ ਲਾਗੇ ਸੇ ਜਨ ਪਰਵਾਣੁ। ××× ਡਾਲੀ ਲਾਗੈ ਨਿਹਫਲ ਜਾਈ ॥" (ਆਸਾ ਮਃ ੩) ਡਾਲੀ ਤੋਂ ਭਾਵ ਦੇਵੀ ਦੇਵਤਾ ਅਤੇ ਜਗਤ ਹੈ। ੬. ਅਸਲਿਯਤ। ੭. ਉੱਨੀਹਵਾਂ ਨਛਤ੍ਰ। ੮. ਗਾਜਰ ਮੂਲੀ ਆਦਿਕ ਜਮੀਨ ਅੰਦਰ ਹੋਣ ਵਾਲੇ ਪਦਾਰਥ। ੯. ਸੰ. मूल्. ਧਾ- ਜੜੇ ਜਾਣਾ, ਦ੍ਰਿੜ੍ਹ ਹੋਣਾ, ਵਧਣਾ, ਜੜ ਪਕੜਨਾ। ੧੦. ਦੇਖੋ, ਮੂਲ੍ਯ....
ਵੀਰ੍ਯ੍ਯ. ਸੰਗ੍ਯਾ- ਸ਼ਰੀਰ ਦਾ ਸਾਰਰੂਪ ਧਾਤੁ. ਸ਼ੁਕ੍ਰ. ਮਣਿ. ਮਨੀ। ੨. ਬਲ. ਪਰਾਕ੍ਰਮ। ੩. ਤੇਜ. ਪ੍ਰਕਾਸ਼....
ਦੇਖੋ, ਮਣੀ। ੨. ਮਾਨੀ. ਮੰਨੀ. ਮਨਨ ਕੀਤੀ. "ਜਿਨਿ ਜਨਿ ਸੁਣੀ, ਮਨੀ ਹੈ ਜਿਨਿ ਜਨਿ." (ਨਟ ਪੜਤਾਲ ਮਃ ੪) ੩. ਅ਼. [منیح] ਮਨੀਹ਼. ਦਾਤਾ. "ਹਾਜਰਾ ਹਜੂਰਿ ਦਰਿਪੇਸਿ. ਤੂੰ ਮਨੀ." (ਤਿਲੰ ਨਾਮਦੇਵ) ੪. ਅ਼. [منی] ਮਨੀ. ਵੀਰਯ. ਮਣੀ. ਸ਼ੁਕ੍ਰ....
ਸੰ. मन्त्रु. ਧਾ- ਗੁਪਤ ਬਾਤ ਕਰਨਾ, ਆਦਰ ਕਰਨਾ, ਬੁਲਾਉਣਾ (ਸੱਦਣਾ), ਵਿਚਾਰ ਕਰਨਾ। ੨. ਸੰਗ੍ਯਾ- ਸਲਾਹ. ਮਸ਼ਵਰਾ. "ਇਹ ਭਾਂਤ ਮੰਤ੍ਰ ਵਿਚਾਰਿਓ." (ਰਾਮਾਵ) ੩. ਵੇਦ ਦਾ ਪਦ ਅਤੇ ਮੂਲ ਪਾਠ। ੪. ਗੁਰਉਪਦੇਸ਼. "ਜੋ ਇਹੁ ਮੰਤ ਕਮਾਵੈ ਨਾਨਕ." (ਆਸਾ ਮਃ ੫) "ਗੁਰਮੰਤ੍ਰੜਾ ਚਿਤਾਰਿ." (ਵਾਰ ਗੂਜ ੨. ਮਃ ੫) ੫. ਨਿਰੁਕ੍ਤ ਨੇ ਅਰਥ ਕੀਤਾ ਹੈ ਕਿ ਜੋ ਮਨਨ ਕਰੀਏ ਉਹ ਮੰਤ੍ਰ ਹੈ। ੬. ਤੰਤ੍ਰਸ਼ਾਸਤ੍ਰ ਅਨੁਸਾਰ ਕਿਸੇ ਦੇਵਤਾ ਨੂੰ ਰਿਝਾਉਣ ਅਥਵਾ ਕਾਰਯਸਿੱਧੀ ਲਈ ਜਪਣ ਯੋਗ੍ਯ ਸ਼ਬਦ. "ਨ ਜੰਤ੍ਰ ਮੇ ਨ ਤੰਤ੍ਰ ਮੇ ਨ ਮੰਤ੍ਰ ਵਸ ਆਵਈ." (ਅਕਾਲ)...
ਸੰਗ੍ਯਾ- ਸਾਂਖ੍ਯਮਤ ਅਨੁਸਾਰ ਸਤ੍ਵ ਰਜ ਤਮ ਰੂਪ ਪ੍ਰਕ੍ਰਿਤਿ, ਜੋ ਜਗਤ ਦਾ ਉਪਾਦਾਨ ਕਾਰਣ ਹੈ। ੨. ਈਸ਼੍ਵਰ. ਪਰਮਾਤਮਾ। ੩. ਰਾਜਾ ਦਾ ਵਜੀਰ। ੪. ਫੌਜ ਦਾ ਵਡਾ ਸਰਦਾਰ। ੫. ਪਟਿਆਲਾਪਤਿ ਬਾਬਾ ਆਲਾ ਸਿੰਘ ਜੀ ਦੀ ਸੁਪੁਤ੍ਰੀ, ਜੋ ਸਾਰੇ ਸ਼ੁਭ ਗੁਣਾਂ ਨਾਲ ਭਰਪੂਰ ਸੀ. ਦੇਖੋ, ਪਰਧਾਨ ੨। ੬. ਵਿ- ਮੁੱਖ. ਖਾਸ। ੭. ਸ਼੍ਰੇਸ੍ਠ. ਉੱਤਮ....
ਸੰ. आङ् ग्. ਧਾ- ਚਿੰਨ੍ਹ ਕਰਨਾ. ਚਲਨਾ. ਪ੍ਰਵ੍ਰਿੱਤ ਕਰਨਾ. ੨. ਸੰ. अङ् ग्. ਸੰਗ੍ਯਾ ਸ਼ਰੀਰ. ਦੇਹ। ੩. ਹੱਥ. ਪੈਰ, ਸਿਰ ਆਦਿਕ ਸ਼ਰੀਰ ਦੇ ਭਾਗ। ੪. ਉਪਾਯ (ਉਪਾਉ). ਯਤਨ। ੫. ਮਿਤ੍ਰ. ਦੋਸ੍ਤ. ਪਿਆਰਾ। ੬. ਪੱਖ. ਸਹਾਇਤਾ. "ਜਿਨ ਕਾ ਅੰਗ ਕਰੈ ਮੇਰਾ ਸੁਆਮੀ." (ਸਾਰ ਮਃ ੪. ਪੜਤਾਲ) ੭. ਹਿੱਸਾ. ਭਾਗ। ੮. ਅੰਕ. ਹਿੰਦਸਾ। ੯. ਬੰਗਾਲ ਵਿੱਚ ਭਾਗਲ ਪੁਰ ਦੇ ਆਸ ਪਾਸ ਦਾ ਦੇਸ਼, ਜਿਸ ਦੀ ਰਾਜਧਾਨੀ ਕਿਸੇ ਵੇਲੇ ਚੰਪਾਪੁਰੀ ਸੀ. "ਤਿਸ ਦਿਸ ਅੰਗ ਬੰਗ ਤੇ ਆਦੀ." (ਗੁਪ੍ਰਸੂ) ਮਹਾਂਭਾਰਤ ਵਿੱਚ ਕਥਾ ਹੈ ਕਿ ਬਲਿ ਦੀ ਇਸਤ੍ਰੀ ਸੁਦੇਸ੍ਨਾ ਦੇ ਉਦਰ ਤੋਂ ਰਿਖੀ ਦੀਰਘਤਮਾ ਦੇ ਪੰਜ ਪੁਤ੍ਰ ਹੋਏ. ਅੰਗ, ਵੰਗ, ਕਲਿੰਗ, ਪੁੰਡ੍ਰ, ਅਤੇ ਸੂਕ੍ਸ਼੍. ਜਿਨ੍ਹਾਂ ਨੇ ਆਪਣੇ ਆਪਣੇ ਨਾਉਂ ਪੁਰ ਦੇਸ਼ਾਂ ਦੇ ਨਾਮ ਠਹਿਰਾਏ....
ਦੇਖੋ, ਬਿਜੁਲੀ....
ਸੰਗ੍ਯਾ- ਵਿ- ਦ੍ਯੁਤ. ਬਿਜਲੀ. ਸੌਦਾਮਿਨੀ. ਤੜਿਤ। ੨. ਸੰਧ੍ਯਾ. ਸੰਝ....
ਸੰ. संक्षेप ਸੰਕ੍ਸ਼ੇਪ. ਸੰਗ੍ਯਾ- ਇਖਤਸਾਰ....
ਦੇਖੋ, ਮਾਨ. "ਕਿਆ ਕੀਚੈ ਕੂੜਾ ਮਾਨੋ." (ਸੂਹੀ ਛੰਤ ਮਃ ੫) ੨. ਮੰਨੋ. ਜਾਣੋ. ਤਸਲੀਮ ਕਰੋ. "ਮਾਨੋ ਸਭ ਸੁਖ ਨਉ ਨਿਧਿ ਤਾਂਕੈ." (ਬਿਲਾ ਕਬੀਰ) ੩. ਮਨ. ਅੰਤਹਕਰਣ. "ਅਵਿਗਤ ਸਿਉ ਮਾਨਿਆ ਮਾਨੋ." (ਮਾਰੂ ਮਃ ੫) ੪. ਕ੍ਰਿ. ਵਿ- ਜਾਣੀਓ. ਗੋਯਾ. ਜਨੁ. "ਮਾਨੋ ਮਹਾ ਪ੍ਰਿਥੁ ਲੈਕੈ ਕਮਾਨ, ਸੁ ਭੂਧਰ ਭੂਮਿ ਤੇ ਨ੍ਯਾਰੇ ਕਰੇ ਹੈਂ." (ਚੰਡੀ ੧)...
ਸੰਗ੍ਯਾ- ਪਹਾੜ. ਪਰਵਤ. "ਗੁਨ ਕੋ ਪਹਾਰ ਹੈ." (ਅਕਾਲ) ੨. ਦੇਖੋ, ਪ੍ਰਹਾਰ। ੩. ਸੰ. ਪ੍ਰਸ੍ਤਾਰ. ਫੈਲਾਉ. ਵਿਸ੍ਤਾਰ....
ਸੰ. उपरि. ਕ੍ਰਿ. ਵਿ- ਉੱਤੇ. ਊਪਰ ਦੇਖੋ, ਉਪਰਿ....
ਸੰ. ਸੰਗ੍ਯਾ- ਬੀ. ਤੁਖ਼ਮ। ੨. ਮੂਲਕਾਰਣ। ੩. ਜੜ. ਮੂਲ। ੪. ਵੀਰਯ. ਸ਼ੁਕ੍ਰ. ਮਨੀ। ੫. ਮੰਤ੍ਰ ਦਾ ਪ੍ਰਧਾਨ ਅੰਗ। ੬. ਬਿਜਲੀ (ਵਿਦ੍ਯੁਤ) ਦਾ ਸੰਖੇਪ. "ਮਾਨੋ ਪਹਾਰ ਕੇ ਉਪਰ ਸਾਲਹਿ ਬੀਜ ਪਰੀ." (ਕ੍ਰਿਸਨਾਵ) ਪਹਾੜ ਪੁਰ ਸਾਲ ਦੇ ਬਿਰਛ ਨੂੰ ਬਿਜਲੀ ਪਈ....
ਪਈ. ਪੜੀ. "ਕਹੁ ਨਾਨਕ ਮੇਰੀ ਪੂਰੀ ਪਰੀ" (ਬਿਲਾ. ਮਃ ੫) ੨. ਪਰਾਂ (ਪੰਖਾਂ) ਵਾਲਾ. ਪਰਿੰਦਹ. ਪਕ੍ਸ਼ੀ. "ਕਿਸੂ ਪਰੀ ਕੇ ਪੰਖਨ ਲ੍ਯਾਯੋ." (ਗੁਵਿ ੧੦) ੩. ਪੜੀ. ਡਿਗੀ। ੪. ਡਿਗੀ ਹੋਈ. "ਪਰੀ ਮੁਦ੍ਰਿਕਾ ਪਾਈ." (ਚਰਿਤ੍ਰ ੬੪) ੫. ਫ਼ਾ. [پری] ਪਰਸੋਂ. ਆਉਣ ਵਾਲੇ ਦਿਨ ਤੋਂ ਅਗਲਾ ਦਿਨ। ੬. ਸੁੰਦਰ ਇਸਤ੍ਰੀ. "ਕੇਤੇ ਰਾਗ ਪਰੀ ਸਿਉ ਕਹੀਅਨਿ." (ਜਪੁ) ਇਸ ਥਾਂ ਪਰੀ ਤੋਂ ਭਾਵ ਰਾਗਿਣੀ ਹੈ। ੭. ਅਪਸਰਾ. ਹੂਰ....
ਪਰਵਤ। ੨. ਇੱਕ ਰਾਗਿਣੀ, ਜਿਸ ਨੂੰ ਪੁਲਿੰਗ ਪਹਾੜ ਭੀ ਆਖਦੇ ਹਨ. ਦੇਖੋ, ਪਹਾੜੀ ੨....
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....
ਵਿ- ਸਾਰ. ਸ਼੍ਰੇਸ੍ਠ. ਉੱਤਮ. "ਕੋ ਸਾਲੁ ਜਿਵਾਹੇ ਸਾਲੀ." (ਵਾਰ ਮਾਰ ੩) ਜਵਾਹੇਂ ਅਤੇ ਧਾਨਾਂ ਵਿੱਚੋਂ ਕੇਹੜਾ ਉੱਤਮ ਹੈ? ਭਾਵ ਧਾਨ ਸ਼੍ਰੇਸ੍ਠ ਹਨ। ੨. ਸੰ. शाल ਸੰਗ੍ਯਾ- ਸਾਲ ਦਾ ਬਿਰਛ. ਇਹ ਸਾਲ (साल ) ਭੀ ਸਹੀ ਹੈ. ਇਸ ਦੀ ਲੱਕੜ ਵਡੀ ਪੱਕੀ ਅਤੇ ਸਿੱਧੀ ਹੁੰਦੀ ਹੈ. ਖਾਸ ਕਰਕੇ ਛੱਤ ਵਿੱਚ ਇਸ ਦਾ ਵਰਤਾਉ ਬਹੁਤ ਹੁੰਦਾ ਹੈ. L. Vatica Robusta. "ਹਰੇ ਹਰੇ ਸਾਲ ਖਰੇ." (ਗੁਪ੍ਰਸੂ) ੩. ਇੱਕ ਜਾਤਿ ਦੀ ਮੱਛੀ. Ophiocephalus Wrahl । ੪. ਸ਼ਾਲਾ. ਘਰ. ਮੰਦਿਰ. "ਪ੍ਰਹਲਾਦ ਪਠਾਏ ਪੜਨਸਾਲ." (ਬਸੰ ਕਬੀਰ) "ਊਚੇ ਮੰਦਰ ਸਾਲ ਰਸੋਈ." (ਸੂਹੀ ਰਵਿਦਾਸ) ਰਸੋਈਸ਼ਾਲਾ. ਪਾਕਸ਼ਾਲਾ। ੫. ਸੱਲ. ਵੇਧ. ਦੇਖੋ, ਸ਼ਲ ਧਾ. "ਦੀਨਦ੍ਯਾਲ ਵੈਰੀਸਾਲ." (ਅਕਾਲ) ਦੇਖੋ, ਵੈਰੀਸਾਲ। ੬. ਸ਼ਾਲਿਹੋਤ੍ਰ ਨਾਮਕ ਇੱਕ ਮੁਨਿ, ਜਿਸ ਨੇ ਘੋੜਿਆਂ ਦੇ ਪੰਖ ਇੰਦ੍ਰ ਦੀ ਆਗ੍ਯਾ ਨਾਲ ਕੱਟ ਦਿੱਤੇ ਸਨ. ਆਖਦੇ ਹਨ ਕਿ ਪਹਿਲੇ ਘੋੜਿਆਂ ਦੇ ਖੰਭ ਹੋਇਆ ਕਰਦੇ ਅਤੇ ਉਹ ਪੰਛੀਆਂ ਵਾਙ ਆਕਾਸ਼ ਵਿੱਚ ਉਡਦੇ. "ਸਾਲ ਮੁਨੀਸਰ ਕਾਟੇ ਹੁਤੇ ਬ੍ਰਿਜ ਰਾਜ ਮਨੋ ਤਿਹ ਪੰਖ ਬਨਾਵਤ." (ਕ੍ਰਿਸਨਾਵ) ਕ੍ਰਿਸਨ ਜੀ ਨੇ ਪੰਖਦਾਰ ਤੀਰ ਮਾਰਕੇ ਘੋੜਿਆਂ ਦੇ ਸ਼ਰੀਰ ਅਜੇਹੇ ਕਰ ਦਿੱਤੇ, ਮਾਨੋ ਸ਼ਾਲ ਦੇ ਕੱਟੇ ਪੰਖ ਫੇਰ ਬਣਾਏ ਹਨ। ੭. ਸ਼ਾਵਲ੍ਯਾ (ਅਸਪਰਾ) ਦਾ ਸੰਖੇਪ. ਹੂਰ. "ਊਪਰ ਗਿੱਧ ਸਾਲ ਮਁਡਰਾਹੀਂ। ਤਰੇ ਸੂਰਮਾ ਜੁੱਧ ਮਚਾਹੀਂ." (ਚਰਿਤ੍ਰ ੫੨) ੮. ਫ਼ਾ. [سال] ਵਰ੍ਹਾ. ਸੰਮਤ. ਸੰਵਤਸਰ. ਦੇਖੋ, ਵਰਸ। ੯. [شال] ਸ਼ਾਲ. ਦੁਸ਼ਾਲੇ ਦੀ ਫਰਦ. ਪਸ਼ਮੀਨੇ ਦੀ ਚਾਦਰ. "ਸਿਰ ਪਰ ਸਤਗੁਰੁ ਸਾਲ ਸਜਾਈ." (ਗੁਪ੍ਰਸੂ) ੧੦. ਗੋਦੜੀ. ਕੰਥਾ....
ਦੇਖੋ, ਬਿਰਖ ੧....