bītdhala, bītdhalā, bītdhaluबीठल, बीठला, बीठलु
ਵਿੱਠਲ. ਮਰਾਠੀ (ਮਹਾਰਾਸ੍ਟ੍ਰੀ) ਭਾਸਾ ਵਿੱਚ ਵਿੱਠਲ ਸ਼ਬਦ ਦਾ ਅਰਥ ਕੀਤਾ ਹੈ ਵਿ- (ਗ੍ਯਾਨ) ਠ (ਬਿਨਾ) ਲ (ਅੰਗੀਕਾਰ) ਜੋ ਗਿਆਨਹੀਨ (ਮਹਾਮੂਰਖਾਂ) ਨੂੰ ਅੰਗੀਕਾਰ ਕਰੇ, ਉਹ ਵਿੱਠਲ ਹੈ. ਨਾਮਦੇਵ ਜੀ ਦੀ ਮਾਤ੍ਰਿਭਾਸਾ ਦਾ ਇਹ ਸ਼ਬਦ ਉਨ੍ਹਾਂ ਦਾ ਮੂਲਮੰਤ੍ਰ ਸੀ. "ਬੀਠਲੁ ਬਿਨ ਸੰਸਾਰ ਨਹੀਂ." (ਆਸਾ ਨਾਮਦੇਵ)
विॱठल. मराठी (महारास्ट्री) भासा विॱच विॱठल शबद दा अरथ कीता है वि- (ग्यान) ठ (बिना) ल (अंगीकार) जो गिआनहीन (महामूरखां) नूं अंगीकार करे, उह विॱठल है. नामदेव जी दी मात्रिभासा दा इह शबद उन्हां दा मूलमंत्र सी. "बीठलु बिन संसार नहीं." (आसा नामदेव)
ਦੇਖੋ, ਬੀਠਲ....
ਮਹਾਰਾਸ੍ਟ੍ਰ ਦੇਸ਼ ਦੀ ਭਾਸ਼ਾ (ਬੋਲੀ) ਮਰਹਟੀ. ਮਰਾਠੀ। ੨. ਮਹਾਰਾਸ੍ਟ੍ਰ ਦੇਸ਼ ਦੀ ਇਸ੍ਰਤ੍ਰੀ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਸੰ. अर्थ्. ਧਾ- ਮੰਗਣਾ. ਚਾਹੁਣਾ. ਢੂੰਡਣਾ ਘੇਰਨਾ. ੨. ਸੰ. अर्थ- ਅਰ੍ਥ. ਸੰਗ੍ਯਾ- ਸ਼ਬਦ ਦਾ ਭਾਵ. ਪਦ ਦਾ ਤਾਤਪਰਯ. "ਧਰ੍ਯੋ ਅਰਥ ਜੋ ਸਬਦ ਮਝਾਰਾ। ਬਾਰ ਬਾਰ ਉਰ ਕਰਹੁ ਵਿਚਾਰਾ." (ਗੁਪ੍ਰਸੂ) ੩. ਪ੍ਰਯੋਜਨ. ਮਤਲਬ. "ਪੁਛਿਆ ਢਾਢੀ ਸਦਿਕੈ, ਕਿਤੁ ਅਰਥ ਤੂੰ ਆਇਆ?" (ਵਾਰ ਸ੍ਰੀ ਮਃ ੪)#"ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ." (ਤੁਖਾ ਛੰਤ ਮਃ ੪) ੪. ਧਨ. ਪਦਾਰਥ. "ਅਰਥ ਧਰਮ ਕਾਮ ਮੋਖ ਕਾ ਦਾਤਾ." (ਬਿਲਾ ਮਃ ੫) ੫. ਕਾਰਨ. ਹੇਤੁ. ਸਬਬ। ੬. ਸ਼ਬਦ, ਸਪਰਸ਼ ਰੂਪ, ਰਸ, ਗੰਧ, ਇਹ ਪੰਜ ਵਿਸੇ। ੭. ਫਲ. ਨਤੀਜਾ। ੮. ਸੰਪਤਿ. ਵਿਭੂਤਿ. "ਅਰਥ ਦ੍ਰਬੁ ਦੇਖ ਕਛੁ ਸੰਗਿ ਨਾਹੀ ਚਲਨਾ." (ਧਨਾ ਮਃ ੯) ੯. ਵਿ- ਅ- ਰਥ. ਰਥ ਰਹਿਤ. ਰਥ ਤੋਂ ਬਿਨਾ....
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...
ਦੇਖੋ, ਗਿਆਨ....
ਸੰ. ਵਿਨਾ. ਵ੍ਯ- ਬਗੈਰ. ਰਹਿਤ. "ਬਿਨਾ ਸੰਤੋਖ ਨਹੀ ਕੋਊ ਰਾਜੈ." (ਸੁਖਮਨੀ) ੨. ਅ਼. [بِنا] ਸੰਗ੍ਯਾ- ਨਿਉਂ. ਬੁਨਿਆਦ। ੩. ਜੜ. ਮੂਲ....
ਸੰ. अङ्गीकार. ਸੰਗ੍ਯਾ- ਕਬੂਲ. ਗ੍ਰਹਣ. ਸ੍ਵੀਕਾਰ. "ਅੰਗੀਕਾਰ ਕੀਓ ਮੇਰੈ ਕਰਤੈ." (ਗੂਜ ਮਃ ੫)...
ਵਿ- ਗ੍ਯਾਨ ਰਹਿਤ. ਅਗ੍ਯਾਨੀ. "ਗਿਆਨਹੀਣੰ ਅਗਿਆਨਿ ਪੂਜਾ." (ਸਵਾ ਮਃ ੧)...
ਬੰਬਈ ਦੇ ਇਲਾ ਜਿਲਾਸਤਾਰਾ ਵਿੱਚ ਨਰਸੀਬਾਂਮਨੀ ਗ੍ਰਾਮ ਵਿੱਚ ਦਾਮਸ਼ੇਟੀ ਛੀਪੇ शिल्पिन् ਦੇ ਘਰ ਗੋਨਾਬਾਈ ਦੇ ਉਦਰ ਤੋਂ ਸੰਮਤ ੧੩੨੮ ਵਿੱ ਨਾਮਦੇਵ ਜੀ ਦਾ ਜਨਮ ਹੋਇਆ ਇਨ੍ਹਾਂ ਦੀ ਸ਼ਾਦੀ ਗੋਬਿੰਦਸ਼ੇਟੀ ਦੀ ਬੇਟੀ ਰਾਜਾਬਾਈ ਨਾਲ ਹੋਈ ਜਿਸ ਤੋਂ ਚਾਰ ਪੁਤ੍ਰ ਨਾਰਾਯਣ ਮਹਾਦੇਵ ਗੋਵਿੰਦ ਵਿੱਠਲ ਅਤੇ ਇੱਕ ਬੇਟੀ ਲਿੰਬਾ ਬਾਈ ਉਪਜੇ ਨਾਮਦੇਵ ਜੀ ਦੀ ਪਹਿਲੀ ਅਵਸਥਾ ਸ਼ਿਵ ਅਤੇ ਵਿਸਨੁ ਦੀ ਪੂਜਾ ਵਿੱਚ ਵੀਤੀ ਪਰ ਵਿਸ਼ੋਬਾ ਖੇਚਰ ਅਤੇ ਗ੍ਯਾਨਦੇਵ ਆਦਿਕ ਗ੍ਯਾਨੀਆਂ ਦੀ ਸੰਗਤਿ ਨਾਲ ਇਨ੍ਹਾਂ ਨੂੰ ਆਤਮਗ੍ਯਾਨ ਦੀ ਪ੍ਰਾਪਤੀ ਹੋਈ ਨਾਮਦੇਵ ਜੀ ਦੀ ਉਮਰ ਦਾ ਵਡਾ ਹਿੱਸਾ ਪੰਡਰਪੁਰ ਪੁੰਡਰੀਪੁਰ ਵਿੱਚ ਜੋ ਜਿਲਾ ਸ਼ੋਲਾਪੁਰ ਵਿੱਚ ਹੈ ਵੀਤਿਆ ਅਤੇ ਉਸੇ ਥਾਂ ਸੰਮਤ ੧੪੦੮ ਵਿੱਚ ਦੇਹਾਂਤ ਹੋਇਆ ਦੇਖੋ, ਔਂਢੀ ਮਰਾਠੀ ਮਹਾਰਾਸ੍ਟ੍ਰ ਭਾਸਾ ਵਿੱਚ ਨਾਮਦੇਵ ਜੀ ਦੇ ਬਹੁਤ ਪਦ ਪਾਏ ਜਾਂਦੇ ਹਨ ਜੋ "ਅਭੰਗ" ਕਰਕੇ ਪ੍ਰਸਿੱਧ ਹਨ ਕਰਤਾਰ ਦੇ ਸਭ ਨਾਮਾਂ ਵਿੱਚੋਂ ਬਹੁਤ ਪ੍ਯਾਰਾ ਨਾਮ ਇਨ੍ਹਾਂ ਦੀ ਰਸਨਾ ਤੇ "ਵਿੱਠਲ" ਰਹਿੰਦਾ ਸੀ, ਜਿਸ ਦੀ ਵ੍ਯਾਖ੍ਯਾ "ਬੀਠਲ" ਸ਼ਬਦ ਪੁਰ ਕੀਤੀ ਗਈ ਹੈ.#ਦੇਸ਼ਾਟਨ ਕਰਦੇ ਹੋਏ ਇੱਕ ਬਾਰ ਇਹ ਮਹਾਤਮਾ ਪੰਜਾਬ ਵਿੱਚ ਭੀ ਪਧਾਰੇ ਹਨ, ਅਰ ਉਨ੍ਹਾਂ ਦੀ ਯਾਦਗਾਰ ਦੇ ਕਈ ਅਸਥਾਨ ਪਾਏ ਜਾਂਦੇ ਹਨ, ਜਿਨ੍ਹਾਂ ਵਿੱਚੋਂ ਸਿਰੋਮਣਿ ਘੁੰਮਣ (ਜਿਲਾ ਗੁਰਦਾਸਪੁਰ) ਵਿੱਚ ਹੈ, ਜੋ ਸਰਦਾਰ ਜੱਸਾ ਸਿੰਘ ਰਾਮਗੜ੍ਹੀਏ ਨੇ ਬਣਵਾਇਆ ਹੈ. ਉੱਥੇ ਹਰ ਸਾਲ ੨. ਮਾਘ ਨੂੰ ਭਾਰੀ ਮੇਲਾ ਹੁੰਦਾ ਹੈ. ਮੰਦਿਰ ਦੇ ਪੁਜਾਰੀ ਅਤੇ ਪ੍ਰਚਾਰਕਾਂ ਦੀ ਸੰਗ੍ਯਾ ਬਾਵੇ ਹੈ.#ਨਾਮਦੇਵ ਜੀ ਇੱਕ ਵਾਰ ਮੁਹ਼ੰਮਦ ਤੁਗ਼ਲਕ਼ ਮੁਤਅੱਸਬ ਦਿੱਲੀਪਤਿ ਦੇ ਪੰਜੇ ਵਿੱਚ ਭੀ ਫਸਗਏ ਸਨ, ਪਰ ਕਰਤਾਰ ਦੀ ਕ੍ਰਿਪਾ ਨਾਲ ਛੁਟਕਾਰਾ ਹੋਇਆ.#ਨਾਭਾ ਜੀ ਨੇ ਭਗਤਮਲ ਵਿੱਚ ਨਾਮਦੇਵ ਜੀ ਦਾ ਜੀਵਨ ਹੋਰ ਤਰਾਂ ਲਿਖਿਆ ਹੈ, ਪਰ ਮਹਾਰਾਸਟ੍ਰ ਦੇਸ਼ ਦੇ ਵਿਦ੍ਵਾਨਾਂ ਦਾ ਲੇਖ ਸਭ ਤੋਂ ਵਧਕੇ ਪ੍ਰਮਾਣ ਯੋਗ੍ਯ ਹੈ. ਨਾਮਦੇਵ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ.#"ਨਾਮਦੇਉ ਤ੍ਰਿਲੋਚਨ ਕਬੀਰ ਦਾਸਰੋ." (ਗੂਜ ਮਃ ੫)#"ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ." (ਸੂਹੀ ਮਃ ੪)#"ਨਾਮਦੇਇ ਸਿਮਰਨੁ ਕਰਿ ਜਾਨਾ." (ਬਿਲਾ ਨਾਮਦੇਵ)#"ਨਾਮਦੇਵ ਹਰਿਜੀਉ ਬਸਹਿ ਸੰਗਿ." (ਬਸੰ ਅਃ ਮਃ ੫)...
ਸਾਰੇ ਮੰਤ੍ਰਾਂ ਦੀ ਜੜ ਓਅੰਕਾਰ। ੨. ਸਿੱਖ ਮਤ ਅਨੁਸਾਰ "ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ." "ਮੂਲਮੰਤ੍ਰ ਹਰਿਨਾਮੁ ਰਸਾਇਣੁ ਕਹੁ ਨਾਨਕ ਪੂਰਾ ਪਾਇਆ." (ਮਾਰੂ ਸੋਲਹੇ ਮਃ ੧)...
ਵਿੱਠਲ. ਮਰਾਠੀ (ਮਹਾਰਾਸ੍ਟ੍ਰੀ) ਭਾਸਾ ਵਿੱਚ ਵਿੱਠਲ ਸ਼ਬਦ ਦਾ ਅਰਥ ਕੀਤਾ ਹੈ ਵਿ- (ਗ੍ਯਾਨ) ਠ (ਬਿਨਾ) ਲ (ਅੰਗੀਕਾਰ) ਜੋ ਗਿਆਨਹੀਨ (ਮਹਾਮੂਰਖਾਂ) ਨੂੰ ਅੰਗੀਕਾਰ ਕਰੇ, ਉਹ ਵਿੱਠਲ ਹੈ. ਨਾਮਦੇਵ ਜੀ ਦੀ ਮਾਤ੍ਰਿਭਾਸਾ ਦਾ ਇਹ ਸ਼ਬਦ ਉਨ੍ਹਾਂ ਦਾ ਮੂਲਮੰਤ੍ਰ ਸੀ. "ਬੀਠਲੁ ਬਿਨ ਸੰਸਾਰ ਨਹੀਂ." (ਆਸਾ ਨਾਮਦੇਵ)...
ਸੰ. ਵਿਨਾ. ਵ੍ਯ- ਬਗ਼ੈਰ. "ਬਿਨ ਹਰਿ ਕਾਮਿ ਨ ਆਵਤ ਹੇ." (ਬਸੰ ਮਃ ੫) ੨. ਅ਼. [بِن] ਪੁਤ੍ਰ. ਸੰਤਾਨ....
ਨਾਕੂ. ਮਗਰਮੱਛ. ਨਿਹੰਗ। ੨. ਸੰ. ਜੋ ਸੰਸਰਣ ਕਰੇ (ਬਦਲਦਾ ਰਹੇ) ਉਹ ਸੰਸਾਰ ਹੈ. ਜਗਤ. "ਸੰਸਾਰ ਕਾਮ ਤਜਣੰ." (ਗਾਥਾ) ੩. ਸੰਸਾਰ ਦੇ ਲੋਕ....
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...