bītanāबीतणा
ਕ੍ਰਿ- ਵ੍ਯਤੀਤ ਹੋਣਾ. ਗੁਜ਼ਰਨਾ. "ਬਾਰਹ ਬਰਸ ਬਾਲਪਨ ਬੀਤੇ." (ਆਸਾ ਕਬੀਰ)
क्रि- व्यतीत होणा. गुज़रना. "बारह बरस बालपन बीते." (आसा कबीर)
ਵਿ- ਅਤੀਤ. ਵਿ- ਵੀਤਿਆ (ਗੁਜ਼ਰਿਆ) ਹੋਇਆ....
ਕ੍ਰਿ- ਭੂ. ਭਵਨ. ਹੋਣਾ। ੨. ਹੋਣ ਯੋਗ ਕਰਮ. "ਹੋਣਾ ਸਾ ਸੋਈ ਫੁਨਿ ਹੋਸੀ." (ਗਉ ਮਃ ੫)...
ਦੇਖੋ, ਗੁਜਸ਼ਤਨ....
ਵਿ- ਦੋ ਅਤੇ ਦਸ. ਦ੍ਵਾਦਸ਼. ੧੨। ੨. ਬਾਰਹ ਸੰਖ੍ਯਾ ਬੋਧਕ. "ਬਾਰਹ ਮਹਿ ਜੋਗੀ ਭਰਮਾਏ." (ਸਿਧਗੋਸਟਿ) ਬਾਰਾਂ ਪੰਥਾਂ ਵਿੱਚ ਯੋਗੀ ਭਰਮਦੇ ਹਨ. ਯੋਗੀਆਂ ਦੇ ਬਾਰਾਂ ਪੰਥ ਇਹ ਹਨ- ਹੇਤੁ, ਪਾਵ, ਆਈ, ਗਮ੍ਯ, ਪਾਗਲ, ਗੋਪਾਲ, ਕੰਥੜੀ, ਬਨ, ਧ੍ਵਜ, ਚੋਲੀ, ਰਾਵਲ ਅਤੇ ਦਾਸ ਪੰਥ. "ਬਾਰਹ ਮਹਿ ਰਾਵਲ ਖਪਿ ਜਾਵਹਿ." (ਪ੍ਰਭਾ ਮਃ ੧) ੩. ਬਾਰਾਂ ਵਾਰ ਓਅੰ ਮੰਤ੍ਰ ਦਾ ਜਾਪ. "ਬਾਰਹ ਲੇ ਉਰਿ ਧਰਿਆ." (ਰਾਮਕਬੀਰ) ੪. ਫ਼ਾ. [بارہ] ਕਿਲਾ. ਦੁਰਗ। ੫. ਵ੍ਯ- ਬਾਬਤ. ਵਿਸਯ। ੬. ਦਫ਼ਅ਼ਹ. ਵਾਰੀ....
ਸੰ. ਵਰ੍ਸ. ਸੰਗ੍ਯਾ- ਵਰ੍ਹਾ. ਸਾਲ. "ਬਾਰਹ ਬਰਸ ਬਾਲਪਨ ਬੀਤੇ." (ਆਸਾ ਕਬੀਰ) ੨. ਸੰ. ਵਰ੍ਸਾ. ਮੀਂਹ. ਵ੍ਰਿਸ੍ਟਿ। ੩. ਅ. ਬਰਸ. ਛੰਭ. ਲਹੂ ਦੇ ਵਿਕਾਰ ਨਾਲ ਸ਼ਰੀਰ ਤੇ ਪਏ ਚਿੱਟੇ ਦਾਗ਼. ਦੇਖੋ, ਸ੍ਵੇਤ ਕੁਸ੍ਟ। ੪. ਫ਼ਾ. ਸਰਸ਼. ਇੱਕ ਦਵਾਈ ਜਿਸ ਦਾ ਪੂਰਾ ਨਾਮ "ਬਰਸ਼ਾਸ਼ਾ" ਹੈ. ਇਹ ਪੱਠਿਆਂ ਦੀਆਂ ਬੀਮਾਰੀਆਂ ਅਤੇ ਨਿੱਤ ਰਹਿਣ ਵਾਲੀ ਰੇਜ਼ਿਸ਼ ਵਿੱਚ ਵਰਤੀਦੀ ਹੈ. ਇਸ ਦਾ ਨੁਸਖਾ ਇਹ ਹੈ-#ਮਿਰਚ ਕਾਲੀ, ਮਿਰਚ ਭੂਰੀ, ਖ਼ੁਰਾਸਾਨੀ ਅਜਵਾਇਨ, ਤਿੰਨੇ ਸਾਢੇ ਸੱਤ ਸੱਤ ਤੋਲੇ, ਅਫੀਮ ਤਿੰਨ ਤੋਲੇ, ਕੇਸਰ ਇੱਕ ਤੋਲਾ ਸਾਢੇ ਦਸ ਮਾਸ਼ੇ, ਬਾਲਛੜ, ਅਕ਼ਰਕ਼ਰਾ, ਫ਼ਰਫ਼੍ਯੂਨ, ਤਿੰਨੇ ਚਾਰ ਚਾਰ ਮਾਸ਼ੇ. ਏਹ ਸਾਰੀਆਂ ਦਵਾਈਆਂ ਕੁੱਟ ਛਾਣਕੇ, ਸਾਰੀਆਂ ਦੇ ਤੋਲ ਤੋਂ ਤਿੰਨ ਗੁਣੇ ਸ਼ਹਿਦ ਵਿੱਚ ਮਿਲਾਉਣ ਤੋਂ ਬਰਸ਼ ਤਿਆਰ ਹੁੰਦੀ ਹੈ. ਇਸ ਨੂੰ ਤਿਆਰ ਤਿੰਨ ਮਹੀਨੇ ਜਵਾਂ ਵਿੱਚ ਦੱਬਕੇ ਫੇਰ ਵਰਤਣੀ ਚਾਹੀਏ. ਇਸ ਦੀ ਖ਼ੁਰਾਕ ਕੋਸੇ ਦੁੱਧ ਜਾਂ ਅਰਕ ਗਾਜ਼ਬਾਨ ਨਾਲ ਚਾਰ ਰੱਤੀ ਤੋਂ ਇੱਕ ਮਾਸ਼ਾ ਹੈ.#ਬਹੁਤ ਲੋਕ ਅਫੀਮ ਦੇ ਥਾਂ ਬਰਸ਼ ਖਾਂਦੇ ਹਨ....
ਸੰਗ੍ਯਾ- ਲੜਕਪਨ. ਬਾਲਤ੍ਵ. "ਬਾਰਹ ਬਰਸ ਬਾਲਪਨ ਬੀਤੇ." (ਆਸਾ ਕਬੀਰ) "ਬਾਲਪਨੁ ਅਗਿਆਨਾ." (ਰਾਮ ਮਃ ੯)...
ਵ੍ਯਤੀਤ ਹੋਏ. ਗੁਜ਼ਰੇ. ਦੇਖੋ, ਬੀਤਣਾ। ੨. ਗੁਜ਼ਰੇ ਹੋਏ. ਲੰਘੇ ਹੋਏ. ਦੁਨੀਆਂ ਤੋਂ ਲੰਘਕੇ ਪਰਮਪਦ ਨੂੰ ਪਹੁੰਚੇ ਹੋਏ. "ਰਾਗ ਸੁਣਾਇ ਕਹਾਵਹਿ ਬੀਤੇ." (ਆਸਾ ਅਃ ਮਃ ੧) ਸੰਸਾਰ ਦੇ ਪ੍ਰੇਮ ਦੀ ਕਥਾ ਸੁਣਾਕੇ ਆਪਣੇ ਤਾਈਂ ਦੁਨੀਆਂ ਤੋਂ ਲੰਘੇ ਹੋਏ ਕਹਾਉਂਦੇ ਹਨ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....