bīdhhēबीधे
ਵਿੱਧ ਹੋਏ. ਵਿੰਨ੍ਹੇ ਹੋਏ. "ਬੀਧੇ ਬਾਂਧੇ ਕਮਲ ਮਹਿ ਭਵਰ ਰਹੇ ਲਪਟਾਇ." (ਚਉਬੋਲੇ ਮਃ ੫) ਕੇਤਕੀ ਦੇ ਫੁੱਲ ਕਰਕੇ ਵਿੱਧ, ਅਰ ਕਮਲ ਵਿੱਚ ਬੱਧੇ। ੨. ਸੀੱਤੇ ਹੋਏ. ਪਰੋਤੇ. ਪ੍ਰੋਤ. "ਰਸਗੀਧੇ, ਹਰਿ ਸਿਉ ਬੀਧੇ." (ਗਉ ਥਿਤੀ ਮਃ ੫)
विॱध होए. विंन्हे होए. "बीधे बांधे कमल महि भवर रहे लपटाइ." (चउबोले मः ५) केतकी दे फुॱल करके विॱध, अर कमल विॱच बॱधे। २. सीॱते होए. परोते. प्रोत. "रसगीधे, हरि सिउ बीधे." (गउ थिती मः ५)
ਦੇਖੋ, ਬਿੰਧ ਅਤੇ ਵਿੰਧ੍ਯ....
ਵਿੱਧ ਹੋਏ. ਵਿੰਨ੍ਹੇ ਹੋਏ. "ਬੀਧੇ ਬਾਂਧੇ ਕਮਲ ਮਹਿ ਭਵਰ ਰਹੇ ਲਪਟਾਇ." (ਚਉਬੋਲੇ ਮਃ ੫) ਕੇਤਕੀ ਦੇ ਫੁੱਲ ਕਰਕੇ ਵਿੱਧ, ਅਰ ਕਮਲ ਵਿੱਚ ਬੱਧੇ। ੨. ਸੀੱਤੇ ਹੋਏ. ਪਰੋਤੇ. ਪ੍ਰੋਤ. "ਰਸਗੀਧੇ, ਹਰਿ ਸਿਉ ਬੀਧੇ." (ਗਉ ਥਿਤੀ ਮਃ ੫)...
ਬੱਧੇ ਹੋਏ. "ਜਮਪੁਰਿ ਬਾਧੇ ਮਾਰੀਅਹਿ." (ਆਸਾ ਅਃ ਮਃ ੩)...
ਸੰ. ਸੰਗ੍ਯਾ- ਕੌਲ ਫੁੱਲ. ਜਲਜ. "ਹਰਿ ਚਰਣਕਮਲ ਮਕਰੰਦ ਲੋਭਿਤ ਮਨੋ." (ਧਨਾ ਮਃ ੧) ੨. ਜਲ। ੩. ਅੱਖ ਦਾ ਡੇਲਾ। ੨. ਇੱਕ ਛੰਦ. ਲੱਛਣ- ਚਾਰ ਚਰਣ, ਪ੍ਰਤਿ ਚਰਣ ਇੱਕ ਨਗਣ- .#ਉਦਾਹਰਣ-#ਭਜਨ। ਕਰਨ। ਦੁਖਨ। ਦਰਨ ॥#(ਅ) ਛੱਪਯ ਦਾ ਇੱਕ ਭੇਦ. ਦੇਖੋ, ਗੁਰੁਛੰਦ ਦਿਵਾਕਰ। ੫. ਕਮਲਾ ਦਾ ਸੰਖੇਪ. ਲਕ੍ਸ਼੍ਮੀ (ਲੱਛਮੀ). "ਸਕਲ ਅਨੂਪ ਰੂਪ ਕਮਲ ਬਿਖੈ ਸਮਾਤ." (ਭਾਗੁ ਕ)...
ਕ੍ਰਿ. ਵਿ- ਵਿੱਚ. ਅੰਦਰ. ਮੇਂ. "ਬ੍ਰਹਮ ਮਹਿ ਜਨੁ, ਜਨ ਮਹਿ ਪਾਰਬ੍ਰਹਮ." (ਸੁਖਮਨੀ) ੨. ਸੰ. ਸੰਗ੍ਯਾ- ਪ੍ਰਿਥਿਵੀ। ੩. ਵਿ- ਅਤ੍ਯਤ. ਅਤਿਸ਼ਯ, ਮੋਜ ਮਗਨ ਮਹਿ ਰਹਿਆ ਬਿਆਪੇ." (ਸੂਹੀ ਅਃ ਮਃ ੫) ੪. ਮੁਹਿ (ਮੁਖ) ਦੀ ਥਾਂ ਭੀ ਮਹਿ ਸ਼ਬਦ ਆਇਆ ਹੈ- "ਜਿਉ ਕੂਕਰ ਜੂਠਨ ਮਹਿ ਪਾਇ." (ਗਉ ਅਃ ਮਃ ੫)...
ਸੰ. ਭ੍ਰਮਰ. ਭੌਰਾ. ਮਧੁਕਰ. "ਭਵਰਾ ਫੂਲਿ ਭਵੰਤਿਆ." (ਆਸਾ ਛੰਤ ਮਃ ੧) "ਕੁਸਮਬਾਸੁ ਜੈਸੇ ਭਵਰਲਾ." (ਧਨਾ ਨਾਮਦੇਵ) ੨. ਭਾਵ- ਕਾਮੀ ਪੁਰੁਸ. ਪਰਇਸਤ੍ਰੀਆਂ ਪੁਰ ਭ੍ਰਮਣਕਰਤਾ. "ਭਵਰੁ ਬੇਲੀ ਰਾਤਓ." (ਆਸਾ ਛੰਤ ਮਃ ੧) ੩. ਭਾਵ- ਕਾਲੇ ਕੇਸ਼. "ਭਵਰ ਗਏ ਬਗ ਬੈਠੇ ਆਇ." (ਸੂਹੀ ਕਬੀਰ) ੪. ਭਾਵ- ਜੀਵਾਤਮਾ. "ਏਕੋ ਭਵਰੁ ਭਵੈ ਤਿਹੁ ਲੋਇ." (ਓਅੰਕਾਰ) ੫. ਭਾਵ- ਜਿਗ੍ਯਾਸੁ "ਆਪ ਭਵਰਾ ਫੂਲ ਬੇਲਿ." (ਬਸੰ ਅਃ ਮਃ ੧) ਆਪ ਜਿਗ੍ਯਾਸੂ, ਆਪ ਹੀ ਗ੍ਯਾਨ ਅਤੇ ਆਪੇ ਸ਼੍ਰੱਧਾ ਹੈ....
ਸੰ. ਸੰਗ੍ਯਾ- ਕੇਵੜਾ. ਕੇਉੜਾ. L. Panzanus Ozoratissimus । ੨. ਕੇਵੜੇ ਦਾ ਫੁੱਲ. ਇਸ ਦਾ ਅਰਕ ਅਤੇ ਇਤਰ ਬਹੁਤ ਲੋਕ ਵਰਤਦੇ ਹਨ. ਇਹ ਦਿਲ ਦਿਮਾਗ ਨੂੰ ਤਾਕਤ ਦਿੰਦਾ ਹੈ. ਦੇਖੋ, ਕੇਵੜਾ ਅਤੇ ਕੰਟਕ....
ਸੰ. फुल्ल. ਧਾ- ਖਿੜਨਾ, ਫੂਲਨਾ। ੨. ਸੰਗ੍ਯਾ- ਪੁਸਪ. ਕੁਸੁਮ. ਸੁਮਨ। ੩. ਉਂਨ ਦੇ ਗਾੜ੍ਹੇ ਵਸਤ੍ਰ ਵਿੱਚਦੀਂ ਟਪਕਾਇਆ ਹੋਇਆ ਅਫੀਮ ਦਾ ਰਸ. "ਪੀਤਾ ਫੁੱਲ ਇਆਣੀ ਘੂਮਨ ਸੂਰਮੇ." (ਚੰਡੀ ੩) ਜਿਵੇਂ ਇਆਣੇ (ਸੋਫੀ) ਫੁੱਲ ਪੀਕੇ ਝੂੰਮਦੇ ਹਨ, ਤਿਵੇਂ ਯੋਧਾ ਘੂਮਨ। ੪. ਇਸਤਰੀ ਦੀ ਰਜ। ੫. ਰਿੜਕਣ ਸਮੇਂ ਝੱਗ ਦੀ ਸ਼ਕਲ ਵਿੱਚ ਮਠੇ ਦੇ ਸਿਰ ਪੁਰ ਆਇਆ ਮੱਖਣ। ੬. ਫੁੱਲ ਦੇ ਆਕਾਰ ਦੀ ਕੋਈ ਵਸਤੁ, ਜੈਸੇ ਢਾਲ ਦੇ ਫੁੱਲ. ਇਸਤ੍ਰੀਆਂ ਦੇ ਸਿਰ ਪੁਰ ਫੁੱਲ ਆਕਾਰ ਦਾ ਗਹਿਣਾ. ਰੇਸ਼ਮ ਨਾਲ ਵਸਤ੍ਰ ਪੁਰ ਕੱਢਿਆ ਫੁੱਲ ਆਦਿ। ੭. ਦੀਵੇ ਦੀ ਬੱਤੀ ਦਾ ਅਗਲਾ ਹਿੱਸਾ, ਜੋ ਅੰਗਾਰ ਦੀ ਸ਼ਕਲ ਦਾ ਹੁੰਦਾ ਹੈ। ੮. ਚੱਪਣੀ ਨਾਲ ਲੱਗਾ ਹੋਇਆ ਦੀਵੇ ਦਾ ਕੱਜਲ। ੯. ਵਿ- ਹੌਲਾ. ਫੁੱਲ ਜੇਹਾ ਹਲਕਾ। ੧੦. ਡਿੰਗ. ਸੰਗ੍ਯਾ- ਹੈਰਾਨੀ. ਅਚਰਜ....
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਸੰ. ਪ੍ਰ- ਉਤ. ਵਿ- ਪਰੋਤਾਹੋਇਆ. ਸੀੱਤਾ ਹੋਇਆ। ੨. ਮਿਲਿਆ ਹੋਇਆ। ੩. ਸੰਗ੍ਯਾ- ਵਸਤ੍ਰ....
ਵਿ- ਹਰ਼ਿਤ (ਹਰਾ) ਦਾ ਸੰਖੇਪ. "ਦਾਵਾ ਅਗਨਿ ਰਹੇ ਹਰਿ ਬੂਟ." (ਰਾਮ ਅਃ ਮਃ ੫) ਹਰੇ ਬੂਟੇ।#੨. ਹਰਇੱਕ. ਹਰੇਕ. "ਹਰਿ ਭਾਵੈ ਹਰਿ ਨਿਸਤਾਰੇ." (ਗੂਜ ਮਃ ੪) ੩. ਕਿਰ. ਵਿ- ਹਰਕੇ. ਚੁਰਾਕੇ. "ਹਰਿ ਧਨ ਪਾਪ ਕਰੰਤ." (ਸਲੋਹ) ੪. ਸੰ. (हृ- इन) ਸੰਗ੍ਯਾ- ਵਿਸਨੁ. "ਦਸਿਕ ਅਸੁਰ ਹਰਿ ਘਾਏ." (ਹਜਾਰੇ ੧੦) ੫. ਕ੍ਰਿਸਨ ਜੀ ੬. ਪੌਂਡਕ ਵਾਸੁਦੇਵ. "ਆਇ ਭਿਰ੍ਯੋ ਹਰਿ ਹਰਿ ਸੋਂ."¹ (ਕ੍ਰਿਸਨਾਵ) ਕ੍ਰਿਸਨ ਜੀ ਨਾਲ ਪੌਂਡ੍ਰਕ ਵਾਸੁਦੇਵ ਆਕੇ ਲੜਿਆ। ੭. ਕਰਤਾਰ. ਪਰਮੇਸ਼੍ਵਰ. "ਬਿਨ ਹਰਿ ਨਾਮ ਨ ਬਾਚਨ ਪੈਹੈ." (ਹਜਾਰੇ ੧੦) "ਹਰਿ ਸਿੰਘਾਸਣੁ ਦੀਅਉ ਸਿਰਿ ਗੁਰੁ ਤਹ ਬੈਠਾਯਉ." (ਸਵੈਯੇ ਮਃ ੫. ਕੇ) ੮. ਚੰਦ੍ਰਮਾ. "ਹਰਿ ਸੋ ਮੁਖ ਹੈ." (ਚੰਡੀ ੧) ੯. ਸਿੰਹੁ. ਸ਼ੇਰ। ੧੦. "ਹਰਿ ੧੦. ਸੂਰਜ. "ਹਰਿ ਵੰਸ਼ ਵਿਖੇ ਅਵਤਾਰ ਭਏ." (ਗੁਪ੍ਰਸੂ) ੧੧. ਤੋਤਾ। ੧੨. ਸਰਪ। ੧੩. ਬਾਂਦਰ. ਵਾਨਰ. "ਹਤ ਰਾਵਣ ਕੋ ਲਿਯ ਸੰਗ ਚਮੂ ਹਰਿ." (ਗੁਪ੍ਰਸੂ) ੧੪. ਡੱਡੂ. ਮੇਂਡਕ। ੧੫. ਪੌਣ. ਹਵਾ। ੧੬. ਘੋੜਾ। ੧੭. ਯਮ। ੧੮. ਬ੍ਰਹਮਾ। ੧੯. ਇੰਦ੍ਰ। ੨੦. ਕਿਰਣ. ਰਸ਼ਿਮ੍। ੨੧. ਮੋਰ। ੨੨ ਕੋਕਿਲਾ। ੨੩ ਹੰਸ। ੨੪ ਅਗਨਿ। ੨੫ ਜਲ. ਦੇਖੋ, ਘਨਿ। ੨੬ ਪੀਲਾ ਰੰਗ। ੨੭ ਮਾਰਗ. ਰਸਤਾ। ੨੮ ਪਰਬਤ। ੨੯ ਹਾਥੀ। ੩੦ ਕਮਲ। ੩੧ ਰਾਜਾ। ੩੨ ਭੌਰਾ. ਭ੍ਰਮਰ। ੩੩ ਸੁਵਰਣ. ਸੋਨਾ. "ਸ੍ਰਿੰਗ ਧਰੇ ਹਰਿ ਧੇਨੁ ਹਜਾਰਾ." (ਕ੍ਰਿਸਨਾਵ) ੩੪ ਕਾਮਦੇਵ। ੩੫ ਮ੍ਰਿਗ. ਹਰਿਣ (ਹਰਨ) ੩੬ ਬਨ. ਜੰਗਲ. ਦੇਖੋ, ਦੌਂ। ੩੭ ਮੇਘ. ਬੱਦਲ. "ਘਨ ਸ੍ਯਾਮ ਬਿਰਾਜਤ ਹੈਂ ਹਰਿ, ਰਾਧਿਕਾ ਬਿੱਦੁਲਤਾ." (ਕ੍ਰਿਸਨਾਵ) ੩੮ ਆਕਾਸ਼। ੩੯ ਧਨੁਖ। ੪੦ ਬਾਣ. ਤੀਰ। ੪੧ ਖੜਗ. "ਕਰੱਧਰ ਕੈ ਹਰਿ" (ਚੰਡੀ ੧) ੪੨ ਸੰਖ "ਨਾਦ ਪ੍ਰਚੰਡ ਸੁਨ੍ਯੋ ਹਰਿ ਕਾ." (ਕ੍ਰਿਸਨਾਵ) ੪੩ ਚੰਦਨ. "ਹਿਰਡ ਪਲਾਸ ਸੰਗ ਹਰਿ ਬੁਹੀਆ." (ਬਿਲਾ ਅਃ ਮਃ ੪) ੪੪ ਹਰਿ ਚੰਦਨ, ਜੋ ਸੁਰਗ ਦਾ ਬਿਰਛ ਹੈ."ਪਾਰਜਾਤ ਹਰਿ ਹਰਿ ਰੁਖੁ." (ਟੋਡੀ ਮਃ ੫) ਪਾਰਿਜਾਤ ਅਤੇ ਹਰਿਚੰਦਨ ਬਿਰਛ ਹਰਿ (ਕਰਤਾਰ) ਹੈ.#ਉੱਪਰ ਲਿਖੇ ਹਰਿ ਸ਼ਬਦ ਦੇ ਬਹੁਤ ਉਦਾਹਰਣ#ਹੇਠ ਲਿਖੇ ਸਵੈਯੇ ਵਿੱਚ ਦੇਖੇ ਜਾਂਦੇ ਹਨ-#(ੳ) ਹਰਿ ਸੋ ਮੁਖ ਹੈ ਹਰਤੀ ਦੁਖ ਹੈ,#ਅਲਕੈਂ ਹਰਹਾਰ ਪ੍ਰਭਾ ਹਰਨੀ ਹੈ।#(ਅ) ਲੋਚਨ ਹੈਂ ਹਰਿ ਸੇ ਸਰਸੇ,#ਹਰਿ ਸੇ ਭਰੁਟੇ ਹਰਿ ਸੀ ਬਰਨੀ ਹੈ।#(ੲ) ਕੇਹਰਿ ਸੋ ਕਰਿਹਾਂ, ਚਲਬੋ ਹਰਿ,#ਪੈ ਹਰਿ ਕੀ ਹਰਨੀ ਤਰਨੀ ਹੈ।#(ਸ) ਹੈ ਕਰ ਮੇ ਹਰਿ ਪੈ ਹਰਿ ਸੋ,#ਹਰਿਰੂਪ ਕਿਯੇ ਹਰ ਕੀ ਧਰਨੀ ਹੈ.#(ਚੰਡੀ ੧)#(ਉ) ਚੰਦ ਜੇਹਾ ਮੁਖ ਹੈ, ਦੁੱਖ ਦੂਰ ਕਰਦੀ ਹੈ, ਜੁਲਫਾਂ ਸ਼ਿਵ ਦੇ ਹਾਰ (ਸੱਪ) ਦੀ ਸ਼ੋਭਾ ਚੁਰਾਉਂਦੀਆਂ ਹਨ.#(ਅ) ਨੇਤ੍ਰ ਕਮਲ ਤੋਂ ਵਧਕੇ ਕਮਾਣ ਜੇਹੀ ਭੌਹਾਂ, ਤੀਰ ਜੇਹੀ ਪਲਕਾਂ ਹਨ.#(ੲ) ਸ਼ੇਰ ਜੇਹਾ ਕਟਿਭਾਗ, ਹਾਥੀ ਜੇਹੀ ਚਾਲ, ਹਰਿ ਤਰੁਣੀ (ਕਾਮ ਦੀ ਇਸਤ੍ਰੀ- ਰਤਿ) ਦੀ ਸ਼ੋਭਾ ਦੂਰ ਕਰਨ ਵਾਲੀ ਹੈ.#(ਸ) ਹੱਥ ਵਿੱਚ ਖੜਗ ਹੈ, ਜੋ ਸੂਰਜ ਜੇਹਾ ਚਮਕੀਲਾ ਹੈ, ਮਨੋਹਰ ਰੂਪ ਧਾਰੇ ਹੋਏ ਸ਼ਿਵ ਦੀ ਅਰਧਾਂਗਿਨੀ ਹੈ....
ਵ੍ਯ- ਸਹ. ਸਾਥ. ਸੰਗ, "ਐਸੀ ਪ੍ਰੀਤਿ ਗੋਬਿੰਦ ਸਿਉ ਲਾਗੀ." (ਗਉ ਮਃ ੫) ੨. ਸਮੇਤ. ਸਹਿਤ. "ਮੀਨ ਕੀ ਚਪਲ ਸਿਉ ਜੁਗਤਿ ਮਨ ਰਾਖੀਐ." (ਮਾਰੂ ਮਃ ੧) ਮੀਨ ਦੀ ਚਪਲਤਾ ਸਹਿਤ ਜੋ ਮਨ ਹੈ, ਉਸ ਨੂੰ ਜੁਗਤਿ ਨਾਲ ਇਸਥਿਤ ਰੱਖੀਏ। ੩. ਪ੍ਰਤਿ. ਤੋਂ. ਸੇ. ਕੋਲ. "ਕੈ ਸਿਉ ਕਰੀ ਪੁਕਾਰ?" (ਗਉ ਕਬੀਰ) "ਪਿਤਾ ਪ੍ਰਹਲਾਦ ਸਿਉ ਗੁਰਜ ਉਠਾਈ." (ਭੈਰ ਅਃ ਮਃ ੩) ਪਿਤਾ ਨੇ ਪ੍ਰਹਿਲਾਦ ਪ੍ਰਤਿ ਗੁਰਜ ਉਠਾਈ। ੪. ਸੰਗ੍ਯਾ- ਸ਼ਿਵ. ਦੇਖੋ, ਮੰਡਿਤ। ੫. ਸੰ. ਸ੍ਵ. ਸਰਵ. "ਕਰਨ ਸਿਉ ਇਛਾ ਚਾਰਹ." (ਸਵੈਯੇ ਮਃ ੨. ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ ਇੰਦ੍ਰੀਆਂ ਦੇ ਅਧੀਨ ਨਹੀਂ...
ਤਿਥਿ. ਦੇਖੋ, ਥਿਤਿ ੨. "ਥਿਤੀ ਵਾਰ ਸਭਿ ਸਬਦਿ ਸੁਹਾਏ." (ਬਿਲਾ ਮਃ ੩. ਵਾਰ ੭) ੨. ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਖ਼ਾਸ ਬਾਣੀ ਜੋ ਤਿਥਿ ਪਰਥਾਇ ਹੈ. ਦੇਖੋ, ਰਾਗ ਗਉੜੀ ਅਤੇ ਬਿਲਾਵਲ....