bīrāबीरा
ਸੰਗ੍ਯਾ- ਪਾਨਾਂ ਦਾ ਬੀੜਾ. ਵੀਟਿਕਾ. "ਟਕਾ ਟਕਾ ਬੀਰਾ ਜੁਤ ਦੈਹੋਂ." (ਚਰਿਤ੍ਰ ੪੦) "ਲਾਗੇ ਬੀਰੇ ਖਾਨ." (ਕੇਦਾ ਕਬੀਰ) ੨. ਦੇਖੋ, ਬੀਰ ੯. "ਬੀਰਾ! ਆਪਨ ਬੁਰਾ ਮਿਟਾਵੈ." (ਬਾਵਨ) ਹੇ ਭਾਈ! ਜੋ ਆਪਣੇ ਦਿਲੋਂ ਬੁਰਾ ਮਿਟਾਉਂਦਾ ਹੈ। ੩. ਦੇਖੋ, ਵੀਰਾ.
संग्या- पानां दा बीड़ा. वीटिका. "टका टका बीरा जुत दैहों." (चरित्र ४०) "लागे बीरे खान." (केदाकबीर) २. देखो, बीर ९. "बीरा! आपन बुरा मिटावै." (बावन) हे भाई! जो आपणे दिलों बुरा मिटाउंदा है। ३. देखो, वीरा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਪਾਨਾਂ ਦੀ ਗਿਲੌਰੀ. ਵੀਟਕ ਅਥਵਾ ਵੀਟਿਕਾ. "ਸਭਾ ਬੀਚ ਬੀੜਾ ਰਖ ਦੀਨਸ." (ਗੁਪ੍ਰਸੂ) ਦੇਖੋ, ਬੀੜਾ ਉਠਾਉਣਾ। ੨. ਕਪੜੇ ਜਾਂ ਤਾਗਿਆਂ ਦਾ ਬਣਾਇਆ ਬਟਨ। ੩. ਸੰ. ਵ੍ਰੀੜਾ. ਲੱਜਾ. ਸ਼ਰਮ. "ਹਨਐਕੈ ਨਿਡਰ ਤਜੀ ਜਗ ਬੀੜਾ." (ਨਾਪ੍ਰ)...
ਸੰ. ਸੰਗ੍ਯਾ- ਪਾਨਾਂ ਦੀ ਬੀੜੀ. ਚੂਨਾ ਕੱਥ ਆਦਿ ਲਾਕੇ ਬਣਾਈ ਹੋਈ ਪਾਨ ਦੀ ਪੁੜੀ....
ਸੰਗ੍ਯਾ- ਸੰ. ਟੰਕਕ. ਚਾਂਦੀ ਦਾ ਇੱਕ ਪੁਰਾਣਾ ਸਿੱਕਾ. ਰੁਪਯਾ. "ਲਖ ਟਕਿਆਂ ਕੇ ਮੁੰਦੜੇ ਲਖ ਟਕਿਆਂ ਕੇ ਹਾਰ." (ਵਾਰ ਆਸਾ) "ਮਨ ਦਸ ਨਾਜੁ ਟਕਾ ਚਾਰ ਗਾਂਠੀ." (ਸਾਰ ਕਬੀਰ) ੨. ਪੈਸਾ. ੧੪੫ ਵੇਂ ਚਰਿਤ੍ਰ ਵਿੱਚ ਦਸ ਲਾਖ ਟਕਾ, ਪੰਜ ਹਜ਼ਾਰ ਅਸ਼ਰਫ਼ੀ ਦੇ ਬਰਾਬਰ ਲਿਖਿਆ ਹੈ। ੩. ਦੋ ਪੈਸੇ. ਅੱਧਾ ਆਨਾ। ੪. ਧਨ. ਦੌਲਤ.#ਕਰੈ ਕੁਲਾਹਲ ਟਕਾ, ਟਕਾ ਮਿਰਦੰਗ ਬਜਾਵੈ,#ਟਕਾ ਚਢੈ ਸੁਖਪਾਲ, ਟਕਾ ਸਿਰ ਛਤ੍ਰ ਧਰਾਵੈ,#ਟਕਾ ਮਾਇ ਅਰੁ ਬਾਪੁ, ਟਕਾ ਭੈਯਨ ਕੋ ਭੈਯਾ,#ਟਕਾ ਸਾਸੁ ਅਰ ਸਸੁਰ, ਟਕਾ ਸਿਰ ਲਾਡ ਲਡੈਯਾ,#ਏਕ ਟਕੇ ਬਿਨ ਟੁਕਟੁਕਾ ਹੋਤ ਰਹਿਤ ਹੈ ਰਾਤ ਦਿਨ,#"ਬੈਤਾਲ" ਕਹੈ ਬਿਕ੍ਰਮ ਸੁਨੋ#ਇਕ ਜੀਵਨ ਇਕ ਟਕੇ ਬਿਨ.#੫. ਸਵਾ ਸੇਰ ਦੇ ਬਰਾਬਰ ਇੱਕ ਤੋਲ, ਜੋ ਗੜ੍ਹਵਾਲ ਵਿੱਚ ਪ੍ਰਚਲਿਤ ਹੈ....
ਸੰਗ੍ਯਾ- ਪਾਨਾਂ ਦਾ ਬੀੜਾ. ਵੀਟਿਕਾ. "ਟਕਾ ਟਕਾ ਬੀਰਾ ਜੁਤ ਦੈਹੋਂ." (ਚਰਿਤ੍ਰ ੪੦) "ਲਾਗੇ ਬੀਰੇ ਖਾਨ." (ਕੇਦਾ ਕਬੀਰ) ੨. ਦੇਖੋ, ਬੀਰ ੯. "ਬੀਰਾ! ਆਪਨ ਬੁਰਾ ਮਿਟਾਵੈ." (ਬਾਵਨ) ਹੇ ਭਾਈ! ਜੋ ਆਪਣੇ ਦਿਲੋਂ ਬੁਰਾ ਮਿਟਾਉਂਦਾ ਹੈ। ੩. ਦੇਖੋ, ਵੀਰਾ....
ਵਿ- ਯੁਕ੍ਤ. ਮਿਲਿਆ ਹੋਇਆ। ੨. ਯੁਤ. ਸ਼ਾਮਿਲ. ਸਾਥ....
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....
ਫ਼ਾ. [خان] ਖ਼ਾਨ. ਸੰਗ੍ਯਾ- ਰਈਸ. ਅਮੀਰ. "ਸੁਲਤਾਨ ਖਾਨ ਮਲੂਕ ਉਮਰੇ." (ਸ੍ਰੀ ਅਃ ਮਃ ੧) ੨. ਘਰ. ਖ਼ਾਨਹ. "ਕਾਹੂੰ ਗਰੀ ਗੋਦਰੀ ਨਾਹੀ ਕਾਹੂੰ ਖਾਨ ਪਰਾਰਾ." (ਆਸਾ ਕਬੀਰ) ਕਿਸੇ ਪਾਸ ਪਾਟੀ ਗੋਦੜੀ ਨਹੀਂ, ਕਿਸੇ ਦੇ ਪਾਯਦਾਰ ਘਰ ਹਨ. ਦੇਖੋ, ਪਰਾਰਾ। ੩. ਕੁਟੰਬ. ਪਰਿਵਾਰ. "ਜੈਸੇ ਘਰ ਲਾਗੈ ਆਗਿ ਭਾਗ ਨਿਕਸਤ ਖਾਨ." (ਭਾਗੁ ਕ) ੪. ਸ਼ਹਿਦ ਦੀ ਮੱਖੀਆਂ ਦਾ ਛੱਤਾ। ੫. ਪਠਾਣਾਂ ਦੀ ਉਪਾਧਿ (ਪਦਵੀ). ੬. ਸੰ. ਖਾਣਾ. "ਸਭਿ ਖੁਸੀਆ ਸਭਿ ਖਾਨ." (ਵਾਰ ਸਾਰ ਮਃ ੧) ੭. ਦੇਖੋ, ਖਾਨਿ....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਸੰ. ਵੀਰ. ਸੰਗ੍ਯਾ- ਕਮਲ ਦੀ ਜੜ। ੨. ਖਸ. ਉਸ਼ੀਰ। ੩. ਨਟ। ੪. ਵਿਸਨੁ। ੫. ਯਗ੍ਯ ਦੀ ਅਗਨਿ। ੬. ਪਤਿ- ਭਰਤਾ। ੭. ਪੁਤ੍ਰ। ੮. ਮਿਤ੍ਰ. "ਹਰਿ ਪ੍ਰੀਤਮ ਕੀ ਕੋਈ ਬਾਤ ਸੁਨਾਵੈ, ਸੋ ਭਾਈ ਸੋ ਮੇਰਾ ਬੀਰ." (ਗੌਂਡ ਮਃ ੪) ੯. ਭਾਈ. "ਮੋਹ ਅਰੁ ਭਰਮ ਤਜਹੁ ਤੁਮ ਬੀਰ." (ਆਸਾ ਮਃ ੧) ਹੇ ਭਾਈ! ਮੋਹ ਅਤੇ ਭ੍ਰਮ ਤ੍ਯਾਗੋ। ੧੦. ਵੈਦ੍ਯ. ਤਬੀਬ. "ਰੋਗ ਹੁਤੋ ਕਿਉ ਬਾਧਉ ਧੀਰਾ ××× ਢੂਢਤ ਖੋਜਤ ਗੁਰੁ ਮਿਲੇ ਬੀਰਾ." (ਬਸੰ ਅਃ ਮਃ ੧) ੧੧. ਬਹਾਦੁਰ. ਯੋਧਾ. "ਬੀਰ ਅਪਾਰ ਬਡੇ ਬਰਿਆਰ." (ਅਕਾਲ) ੧੨. ਕੁਲੀਨ. ਕੁਲਾਚਾਰ ਵਾਲਾ ਪੁਰਖ. "ਸਤੀ ਪੁਕਾਰੈ ਚਿਹ ਚੜੀ, ਸੁਨੁਹੋ ਬੀਰ ਮਸਾਨ." (ਸ. ਕਬੀਰ) ਹੇ ਸ਼ਮਸ਼ਾਨ ਵਿੱਚ ਆਏ ਕੁਲੀਨ ਲੋਕੋ! ਸੁਣੋ। ੧੩. ਇੱਕ ਛੰਦ. ਲੱਛਣ- ਚਾਰ ਚਰਣ, ਪ੍ਰਤਿ ਚਰਣ ੩੧ ਮਾਤ੍ਰਾ, ਦੋ ਵਿਸ਼੍ਰਾਮ ਅੱਠ ਅੱਠ ਪੁਰ, ਤੀਜਾ ੧੫. ਮਾਤ੍ਰਾ ਪੁਰ, ਅੰਤ ਗੁਰੁ ਲਘੁ.#ਉਦਾਹਰਣ-#ਸ਼ੀ ਅਕਾਲ ਕੋ, ਸਿਮਰਨ ਕਰਕੈ,#ਸਭ ਕਾਰਜ ਕੀਜੈ ਆਰੰਭ,#ਮਨ ਅਰ ਮੁਖ ਮੇ, ਏਕ ਬਾਤ ਹਨਐ,#ਭੂਲ ਨ ਕਬਹੁ ਕੀਜਿਯੇ ਦੰਭ. ×××#ਦੇਖੋ, ਪਉੜੀ ਦਾ ਰੂਪ ੨੮ ਅਤੇ ਸਵੈਯੇ ਦਾ ਰੂਪ ੧। ੧੪. ਕਾਵ੍ਯ ਦੇ ਨੌ ਰਸਾਂ ਵਿੱਚੋਂ ਇੱਕ ਰਸ. ਦੇਖੋ, ਰਸ ਸ਼ਬਦ ਦਾ ਅੰਗ ੯. ਅਤੇ ਵੀਰ ੭। ੧੫. ਦੇਖੋ, ਬਵੰਜਾ ਵੀਰ....
ਸਰਵ- ਨਿਜ ਦਾ. ਆਪਣਾ. "ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ." (ਸੋਰ ਰਵਿਦਾਸ) ੨. ਖ਼ੁਦ ਆਪ. "ਅਵਰ ਮੂਏ ਕਿਆ ਸੋਗ ਕਰੀਜੈ। ਤਉ ਕੀਜੈ ਜਉ ਆਪਨ ਜੀਜੈ." (ਗਉ ਕਬੀਰ) ੩. ਸੰਗ੍ਯਾ- ਦੁਕਾਨ. ਹੱਟ. ਦੇਖੋ, ਆਪਣ. "ਬਨਜ ਸੌਜ ਸੋਂ ਆਪਨ ਪੂਰੀ." (ਨਾਪ੍ਰ)...
ਵਿ- ਖ਼ਰਾਬ. ਮੰਦ. ਜੋ ਚੰਗਾ ਨਹੀਂ. "ਬੁਰਾ ਭਲਾ ਨ ਪਛਾਣਦੀ." (ਸ੍ਰੀ ਮਃ ੫) ੨. ਸੰਗ੍ਯਾ- ਵਿਧਵਾ ਹੋਣ ਪੁਰ ਮਾਪਿਆਂ ਵੱਲੋਂ ਇਸਤ੍ਰੀ ਨੂੰ ਮਿਲਿਆ ਧਨ ਵਸਤ੍ਰ ਗਹਿਣੇ ਆਦਿ ਸਾਮਾਨ। ੩. ਅੰਗੂਠੇ ਅਤੇ ਉਂਗਲ ਦਾ ਪਾਕਾ. ਦੇਖੋ, ਬੁਰਨਾਮਾ....
ਦੋ ਅਤੇ ਪਚਾਸ, ਦ੍ਵਾਪੰਚਾਸ਼ਤ. ਬਵੰਜਾ- ੫੨। ੨. ਵਾਮਨ. ਬਾਉਨਾ. "ਬਾਵਨ ਰੂਪ ਕੀਆ ਤੁਧ ਕਰਤੇ." (ਮਾਰੂ ਸੋਲਹੇ ਮਃ ੫) ੩. ਬਾਵਨ ਚੰਦਨ, "ਬਾਵਨ ਬੀਖੂ ਬਾਨੈ ਬੀਖੇ ਬਾਸੁ ਤੇ ਸੁਖ ਲਾਗਿਬਾ." (ਪ੍ਰਭਾ ਨਾਮਦੇਵ) ਦੇਖੋ, ਬਾਵਨ ਚੰਦਨ। ੪. ਦੇਖੋ. ਵਾਮਨ....
ਪਸੰਦ ਆਈ. ਦੇਖੋ, ਭਾਉਣਾ. "ਸਾਈ ਸੋਹਾਗਣਿ, ਜੋ ਪ੍ਰਭੁ ਭਾਈ." (ਆਸਾ ਮਃ ੫) "ਸਤਿਗੁਰ ਕੀ ਸੇਵਾ ਭਾਈ." (ਮਾਰੂ ਸੋਲਹੇ ਮਃ ੪) ੨. ਭ੍ਰਾਤਾ. "ਹਰਿਰਸ ਪੀਵਹੁ ਛਾਈ." (ਸੋਰ ਮਃ ੫) ੩. ਸਿੱਖਾਂ ਵਿੱਚ ਇੱਕ ਉੱਚ ਪਦਵੀ, ਜੋ ਭ੍ਰਾਤ੍ਰਿਭਾਵ ਪ੍ਰਗਟ ਕਰਦੀ ਹੈ. ਗੁਰੂ ਨਾਨਕਦੇਵ ਨੇ ਸਭ ਤੋਂ ਪਹਿਲਾਂ ਇਹ ਪਦਵੀ ਭਾਈ ਮਰਦਾਨੇ ਅਤੇ ਬਾਲੇ ਨੂੰ ਦਿੱਤੀ. ਸ਼੍ਰੀ ਗੁਰੂ ਗੋਬਿੰਦਸਿੰਘ ਜੀ ਤਕ ਜੋ ਮੁਖੀਏ ਸਿੱਖ ਹੋਏ ਸਭ ਨੂੰ ਭਾਈ ਪਦਵੀ ਮਿਲਦੀ ਰਹੀ, ਜੈਸੇ- ਭਾਈ ਬੁੱਢਾ, ਭਾਈ ਗੁਰਦਾਸ, ਭਾਈ ਰੂਪਚੰਦ, ਭਾਈ ਨੰਦਲਾਲ ਆਦਿ. ਕਲਗੀਧਰ ਨੇ ਜੋ ਹੁਕਮਨਾਮਾ ਬਾਬਾ ਫੂਲ ਦੇ ਸੁਪੁਤ੍ਰਾਂ ਨੂੰ ਲਿਖਿਆ ਹੈ, ਉਸ ਵਿੱਚ ਭੀ ਭਾਈ ਤਿਲੋਕਾ, ਭਾਈ ਰਾਮਾ ਕਰਕੇ ਸੰਬੋਧਨ ਕੀਤਾ ਹੈ। ੪. ਸ਼੍ਰੀ ਗੁਰੂ ਗ੍ਰੰਥਸਾਹਿਬ ਦੀ ਕਥਾ ਅਕੇ ਪਾਠ ਕਰਨ ਵਾਲਾ ਮੰਦਿਰ ਦਾ ਸੇਵਕ, ਅਥਵਾ ਧਰਮਸਾਲੀਆ। ੫. ਸੰ. ਭਵ੍ਯ. ਪਿਆਰਾ. "ਰਾਖਿਲੈਹੁ ਭਾਈ ਮੇਰੇ ਕਉ." (ਸੋਰ ਮਃ ੫) ਪਿਆਰੇ ਹਰਿਗੋਬਿੰਦ ਜੀ ਦੀ ਰਖ੍ਯਾ ਕਰੋ....
ਸੰਬੋਧਨ. ਹੇ ਵੀਰ! ੨. ਸੰਗ੍ਯਾ- ਪਤਿ ਅਤੇ ਪੁਤ੍ਰ ਵਾਲੀ ਇਸਤ੍ਰੀ। ੩. ਦਾਖ। ੪. ਮਘਪਿੱਪਲੀ। ੪. ਸ਼ੀਸ਼ਮ. ਟਾਲ੍ਹੀ....